Gee 98News

ਵੱਡੀ ਖ਼ਬਰ..ਪੰਜਾਬ ਸਰਕਾਰ ਵੱਲੋਂ SSP ਮੁਅੱਤਲ…SHO ਦੀ ਗ੍ਰਿਫ਼ਤਾਰੀ ਤੋਂ ਬਾਅਦ ਹੋਈ ਕਾਰਵਾਈ

-ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਫਾਜ਼ਿਲਕਾ ਦੇ ਐਸਐਸਪੀ ਖ਼ਿਲਾਫ਼ ਵੱਡੀ ਕਾਰਵਾਈ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਪੰਜਾਬ ਸਰਕਾਰ ਨੇ ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੂੰ ਮੁਅੱਤਲ ਕਰ ਦਿੱਤਾ ਹੈ, ਚਰਚਾ ਹੈ ਕਿ ਐਸਐਸਪੀ ਬਰਾੜ ਦੇ ਖ਼ਿਲਾਫ਼ ਇਹ ਕਾਰਵਾਈ ਭ੍ਰਿਸ਼ਟਾਚਾਰ ਦੇ ਮਾਮਲੇ ਤਹਿਤ ਕੀਤੀ ਗਈ ਹੈ। ਦੱਸ ਦੇਈਏ ਕਿ ਬੀਤੇ ਕੱਲ੍ਹ ਫਾਜ਼ਿਲਕਾ ‘ਚ ਸਾਈਬਰ ਥਾਣੇ ਦੇ ਐਸਐਚਓ ਸਮੇਤ ਚਾਰ ਪੁਲਿਸ ਮੁਲਾਜ਼ਮਾਂ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਹੋਏ ਰੰਗੇ ਹੱਥੀਂ ਵਿਜੀਲੈਂਸ ਨੇ ਗ੍ਰਿਫਤਾਰ ਕੀਤਾ ਸੀ। ‌ ਐਸਐਸਪੀ ਬਰਾੜ ‘ਤੇ ਦੋਸ਼ ਸਨ ਕਿ ਉਹਨਾਂ ਨੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਇਹਨਾਂ ਚਾਰ ਪੁਲਿਸ ਮੁਲਾਜ਼ਮਾਂ ‘ਤੇ ਕੋਈ ਕਾਰਵਾਈ ਨਹੀਂ ਕੀਤੀ। ਚਰਚਾ ਇਹ ਵੀ ਹੈ ਕਿ ਸਾਈਬਰ ਥਾਣੇ ਦੇ ਐਸਐਚਓ ਸਮੇਤ ਫੜੇ ਗਏ ਚਾਰ ਪੁਲਿਸ ਮੁਲਾਜ਼ਮਾਂ ਤੋਂ ਪੁੱਛਗਿਛ ਦੇ ਆਧਾਰ ‘ਤੇ ਹੀ ਐਸਐਸਪੀ ਦੇ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ।

error: Content is protected !!