Gee 98News

ਮਹਿਲ ਕਲਾਂ ਪੁਲਿਸ ਨੇ 20 ਗ੍ਰਾਮ ਚਿੱਟੇ ਸਮੇਤ ਦੋ ਜਣਿਆਂ ਨੂੰ ਕੀਤਾ ਕਾਬੂ

-ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਬਰਨਾਲਾ ਜ਼ਿਲ੍ਹੇ ਦੇ ਥਾਣਾ ਮਹਿਲ ਕਲਾਂ ਦੀ ਪੁਲਿਸ ਪਾਰਟੀ ਨੇ ਦੋ ਵਿਅਕਤੀਆਂ ਨੂੰ 20 ਗ੍ਰਾਮ ਨਸ਼ੀਲਾ ਚਿੱਟੇ ਪਦਾਰਥ ਸਮੇਤ ਗ੍ਰਿਫ਼ਤਾਰ ਕੀਤਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਥਾਣਾ ਮਹਿਲ ਕਲਾਂ ਦੇ ਸਹਾਇਕ ਥਾਣੇਦਾਰ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਮੁਹੰਮਦ ਸਰਫਰਾਜ ਆਲਮ ਦੀਆਂ ਹਦਾਇਤਾਂ ਅਨੁਸਾਰ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਮਨਪ੍ਰੀਤ ਸਿੰਘ ਉਰਫ ਮੰਨੂ ਪੁੱਤਰ ਦਲਜੀਤ ਸਿੰਘ ਵਾਸੀ ਢੋਲਣ ਜ਼ਿਲਾ ਲੁਧਿਆਣਾ ਅਤੇ ਵਿਸ਼ਾਲ ਮਲਹੋਤਰਾ ਪੁੱਤਰ ਅੰਮ੍ਰਿਤ ਲਾਲ ਮਲਹੋਤਰਾ ਵਾਸੀ ਪੁਰਾਣਾ ਬੱਸ ਸਟੈਂਡ ਰਾਏਕੋਟ ਰੋਡ ਜਗਰਾਉਂ ਨੂੰ ਦੌਰਾਨੇ ਗਸ਼ਤ ਅਨਾਜ ਮੰਡੀ ਮਹਿਲ ਕਲਾਂ ਵਿੱਚੋਂ 20 ਗਰਾਮ ਨਸ਼ੀਲਾ ਚਿੱਟੇ ਪਦਾਰਥ ਸਮੇਤ ਗ੍ਰਿਫ਼ਤਾਰ ਕੀਤਾ ਅਤੇ ਉਹਨਾਂ ਦੇ ਖ਼ਿਲਾਫ਼ ਮੁਕੱਦਮਾ ਨੰਬਰ 31 ਮਿਤੀ 27 ਮਈ 2025 ਅਧੀਨ ਧਾਰਾ 21,25/61/85 ਐਨਡੀਪੀਐਸ ਐਕਟ ਤਹਿਤ ਦਰਜ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

error: Content is protected !!