Gee 98News

AAP ਨੇ ਜਲੰਧਰ ਸੈਂਟਰਲ ਹਲਕੇ ਦੇ ਵਿਧਾਇਕ ਰਮਨ ਅਰੋੜਾ ਦੇ ਸਿਆਸੀ ਖੰਭ ਪੂਰੀ ਤਰ੍ਹਾਂ ਕੁਤਰ ਦਿੱਤੇ…!

-ਜਲੰਧਰ ਸੈਂਟਰਲ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਦੀ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫ਼ਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਅਰੋੜਾ ਨੂੰ ਸਿਆਸੀ ਤੌਰ ‘ਤੇ ਵੀ ਪੂਰੀ ਤਰ੍ਹਾਂ ਬੈਕਫੁੱਟ ‘ਤੇ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਜਲੰਧਰ ਸੈਂਟਰਲ ਵਿਧਾਨ ਸਭਾ ਹਲਕੇ ਦੀ ਖਾਲੀ ਹੋਈ ਜਗ੍ਹਾ ਭਰ ਦਿੱਤੀ ਹੈ। ਆਪ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਜਲੰਧਰ ਦੇ ਮਸ਼ਹੂਰ ਕਾਰੋਬਾਰੀ ਨਿਤਿਨ ਕੋਹਲੀ ਨੂੰ ਪਾਰਟੀ ਵਿੱਚ ਸ਼ਾਮਿਲ ਕਰਕੇ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਲਗਾ ਦਿੱਤਾ ਹੈ। ‌ ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਵਿਧਾਇਕ ਰਮਨ ਅਰੋੜਾ ਇਸੇ ਹਲਕੇ ਤੋਂ ਵਿਧਾਇਕ ਸਨ। ਨਿਤਿਨ ਕੋਹਲੀ ਨੂੰ ਪਾਰਟੀ ਵਿੱਚ ਸ਼ਾਮਿਲ ਕਰਨ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਕਿਹਾ ਕਿ ਕੋਹਲੀ ਹੁਣ ਜਲੰਧਰ ਸੈਂਟਰਲ ਵਿਧਾਨ ਸਭਾ ਹਲਕੇ ਦਾ ਕੰਮ ਕਾਜ ਵੇਖਣਗੇ। ਸ੍ਰੀ ਸਿਸੋਦੀਆ ਨੇ ਕਿਹਾ ਕਿ ਨਿਤਿਨ ਕੋਹਲੀ ਜਲਦੀ ਹੀ ਆਪਣਾ ਦਫ਼ਤਰ ਖੋਲਣਗੇ ਤੇ ਲੋਕਾਂ ਦੇ ਕੰਮ ਕਾਰ ਕਰਨਗੇ। ਦੂਜੇ ਪਾਸੇ ਕਾਰੋਬਾਰੀ ਨਿਤਿਨ ਕੋਹਲੀ ਨਾਲੇ ਇਹ ਚਰਚਾ ਵੀ ਜੁੜੀ ਰਹੀ ਹੈ ਕਿ ਉਹਨਾਂ ਨੇ ਹੀ ਸੁਸ਼ੀਲ ਕੁਮਾਰ ਰਿੰਕੂ ਨੂੰ ਭਾਜਪਾ ਜੁਆਇਨ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ।

error: Content is protected !!