Gee 98News

…ਹੋਟਲਾਂ ਤੇ ਵੱਡੇ ਹਸਪਤਾਲਾਂ ‘ਚ ਕਿਸਾਨ ਆਗੂਆਂ ਦੀ ਹਿੱਸਾ ਪੱਤੀ ਹੈ.. ਇਹ ਆਗੂ ਯੂਨੀਅਨਾਂ ਦੇ ਨਾਂ ‘ਤੇ ਫੰਡ ਇਕੱਠਾ ਕਰਦੇ ਨੇ…ਭਗਵੰਤ ਮਾਨ ਦੇ ਕਿਸਾਨ ਆਗੂਆਂ ‘ਤੇ ਤਿੱਖੇ ਸ਼ਬਦੀ ਹਮਲੇ

-ਪਿਛਲੇ ਕੁਝ ਸਮੇਂ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਆਗੂਆਂ ਨਾਲ ਸਿੱਧੀ ਟੱਕਰ ਲੈਣ ਦੇ ਰੌਂਅ ਵਿੱਚ ਹਨ। ਸ਼ੰਭੂ ਅਤੇ ਖਨੌਰੀ ਬਾਰਡਰ ਤੋਂ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਲੱਗੇ ਮੋਰਚੇ ਨੂੰ ਜਬਰਦਸਤੀ ਚੁਕਾਉਣ ਤੋਂ ਬਾਅਦ ਮੁੱਖ ਮੰਤਰੀ ਅਤੇ ਕਿਸਾਨ ਆਗੂਆਂ ਵਿੱਚ ਸ਼ਬਦੀ ਜੰਗ ਸ਼ੁਰੂ ਹੋਈ ਸੀ। ਨੰਗਲ ਡੈਮ ਤੋਂ ਹਰਿਆਣਾ ਨੂੰ ਪਾਣੀ ਛੱਡਣ ਦੇ ਮਾਮਲੇ ‘ਚ ਪੈਦਾ ਹੋਏ ਵਿਵਾਦ ਸਬੰਧੀ ਵੀ ਮੁੱਖ ਮੰਤਰੀ ਨੇ ਕਿਸਾਨ ਆਗੂਆਂ ਦੇ ਤਿੱਖੇ ਸ਼ਬਦ ਹਮਲੇ ਕੀਤੇ। ਹੁਣ ਲੁਧਿਆਣਾ ਜ਼ਿਲ੍ਹੇ ਵਿੱਚ ਲੱਗਭੱਗ 24000 ਏਕੜ ਜ਼ਮੀਨ ਅਕੁਵਾਇਰ ਕਰਨ ਦੇ ਮਾਮਲੇ ਸਬੰਧੀ ਬੋਲਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਯੂਨੀਅਨਾਂ ‘ਤੇ ਅਫਵਾਹਾਂ ਫੈਲਾ ਕੇ ਪੰਜਾਬ ਵਾਸੀਆਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਇਆ। ਕਿਸਾਨ ਯੂਨੀਅਨਾਂ ‘ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਅਤੇ ਯੂਨੀਅਨਾਂ ਦਾ ਵਜੂਦ ਵੱਖੋ-ਵੱਖਰਾ ਹੈ, ਕਿਉਕਿ ਯੂਨੀਅਨਾਂ ਦੇ ਲੀਡਰਾਂ ਨੇ ਕਿਸਾਨਾਂ ਦੇ ਹਿੱਤ ਬਚਾਉਣ ਦੇ ਨਾਂਅ ‘ਤੇ ਆਪਣੀਆਂ ਦੁਕਾਨਾਂ ਖੋਲ੍ਹੀਆਂ ਹੋਈਆਂ ਹਨ।

Gee98 Ads

ਮੁੱਖ ਮੰਤਰੀ ਦੇ ਤਿੱਖੇ ਸ਼ਬਦੀ ਹਮਲਿਆਂ ਤੋਂ ਬਾਅਦ ਦੂਜੇ ਪਾਸੇ ਕਿਸਾਨ ਆਗੂਆਂ ਨੇ ਵੀ ਆਪਣੀ ਤੇਵਰ ਤਿੱਖੇ ਕਰ ਲਏ ਹਨ। ਜਥੇਬੰਦੀਆਂ ਦੇ ਸੂਤਰਾਂ ਅਨੁਸਾਰ ਹੁਣ ਕਿਸਾਨ ਜਥੇਬੰਦੀਆਂ ਵੱਲੋਂ ਸਿੱਧੇ ਤੌਰ ‘ਤੇ ਭਗਵੰਤ ਮਾਨ ਦੇ ਖ਼ਿਲਾਫ਼ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਮੁੱਖ ਮੰਤਰੀ ਵੱਲੋਂ ਕਿਸਾਨ ਆਗੂਆਂ ‘ਤੇ “ਦੁਕਾਨਾਂ ਖੋਲਣ ਸਬੰਧੀ ਅਤੇ ਫੰਡਾਂ ਪਿੱਛੇ ਗੜਬੜੀ” ਸਬੰਧੀ ਲਗਾਏ ਦੋਸ਼ਾਂ ਤੋਂ ਬਾਅਦ ਕਿਸਾਨ ਆਗੂਆਂ ‘ਤੇ ਦਬਾਅ ਵਧਣਾ ਸੁਭਾਵਿਕ ਹੀ ਹੈ ਅਤੇ ਉਹਨਾਂ ਨੂੰ ਮੁੱਖ ਮੰਤਰੀ ਦੇ ਇਹਨਾਂ ਦੋਸ਼ਾਂ ਦਾ ਜਵਾਬ ਤਰਕਪੂਰਨ ਢੰਗ ਤਰੀਕੇ ਨਾਲ ਦੇਣਾ ਹੀ ਪਵੇਗਾ ਨਹੀਂ ਤਾਂ ਲੋਕ ਫੰਡਾਂ ‘ਚ ਗੜਬੜੀ ਦੇ ਮਾਮਲੇ ਸਬੰਧੀ ਕਿਸਾਨ ਆਗੂਆਂ ‘ਤੇ ਉੰਗਲਾਂ ਚੁੱਕਣਗੇ।

error: Content is protected !!