Gee 98News

ਹਲਕਾ ਮਹਿਲ ਕਲਾਂ ਦੇ ਪਿੰਡ ਚੂੰਘਾਂ ‘ਚ ਪਿੰਡ ਦੇ ਲੋਕਾਂ ਨੇ ਸੱਤਾਧਾਰੀ ਆਗੂਆਂ ਦਾ ਕੀਤਾ ਵਿਰੋਧ…!

ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਚੂੰਘਾਂ ‘ਚ ਯੁੱਧ ਨਸ਼ਿਆਂ ਵਿਰੁੱਧ ਸਮਾਗਮ ਦੌਰਾਨ ਸੱਤਾਧਾਰੀ ਪਾਰਟੀ ਦੇ ਆਗੂਆਂ ਦੇ ਵਿਰੋਧ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਪਤਾ ਲੱਗਾ ਹੈ ਕਿ ਇਸ ਸਮਾਗਮ ਵਿੱਚ ਹਲਕਾ ਵਿਧਾਇਕ ਨੇ ਖੁਦ ਪੁੱਜਣਾ ਸੀ ਪ੍ਰੰਤੂ ਉਹਨਾਂ ਦੀ ਗ਼ੈਰਹਾਜ਼ਰੀ ‘ਚ ਉਹਨਾਂ ਦੇ ਪੀਏ ਅਤੇ ਆਮ ਆਦਮੀ ਪਾਰਟੀ ਦੇ ਹੋਰ ਸਥਾਨਕ ਆਗੂ ਪੁੱਜੇ। ਦੂਜੇ ਪਾਸੇ ਪਿੰਡ ਦੇ ਸਰਪੰਚ ਦੀ ਅਗਵਾਈ ਹੇਠ ਵੱਡੀ ਗਿਣਤੀ ‘ਚ ਪਿੰਡ ਦੇ ਲੋਕ ਇਕੱਠੇ ਹੋਏ ਸਨ ਜਿਨ੍ਹਾਂ ਨੇ ਹਲਕਾ ਵਿਧਾਇਕ ਨੂੰ ਪਿੰਡ ਦੇ ਕੰਮਾਂ ਸਬੰਧੀ ਸਵਾਲ ਕਰਨੇ ਸਨ। ਹਲਕਾ ਵਿਧਾਇਕ ਦੇ ਨਾ ਪੁੱਜਣ ‘ਤੇ ਜਦ ਸਮਾਗਮ ਵਿੱਚ ਪੁੱਜੇ ਪੀਏ ਤੇ ਹੋਰ ਆਗੂਆਂ ਨੂੰ ਪਿੰਡ ਦੇ ਸਰਪੰਚ ਤੇ ਪਿੰਡ ਦੇ ਹੋਰ ਲੋਕਾਂ ਨੇ ਸਵਾਲ ਜਵਾਬ ਕਰਨੇ ਚਾਹੇ ਤਾਂ ਸਥਿਤੀ ਤਣਾਅਪੂਰਨ ਬਣ ਗਈ ਜਿਸ ਤੋਂ ਬਾਅਦ ਲੋਕਾਂ ਨੇ ਪੰਜਾਬ ਸਰਕਾਰ ਅਤੇ ਸੱਤਾਧਾਰੀ ਪਾਰਟੀ ਦੀ ਮੁਰਦਾਬਾਦ ਦੇ ਨਾਅਰੇ ਵੀ ਲਗਾਏ। ਇਸ ਸਬੰਧੀ ਗੱਲਬਾਤ ਕਰਦੇ ਹੋਏ ਪਿੰਡ ਦੇ ਸਰਪੰਚ ਹਰਦੀਪ ਸਿੰਘ ਨੇ ਦੱਸਿਆ ਕਿ ਫਰਵਰੀ ਮਹੀਨੇ ਤੋਂ ਲੈ ਕੇ ਪਿੰਡ ਵਿੱਚ ਵਿਕਾਸ ਕਾਰਜ ਰੁਕੇ ਹੋਏ ਹਨ ਜਿਸ ਦਾ ਕਾਰਨ ਹੈ ਕਿ ਪਿੰਡ ਦੇ ਸੱਤਾਧਾਰੀ ਆਗੂਆਂ ਵੱਲੋਂ ਪੰਚਾਇਤ ਦੇ ਕੰਮਾਂ ਵਿੱਚ ਦਖ਼ਲ ਅੰਦਾਜ਼ੀ ਕੀਤੀ ਜਾ ਰਹੀ ਹੈ। ਸਰਪੰਚ ਨੇ ਦੱਸਿਆ ਕਿ ਪਿੰਡ ਵਿੱਚ ਸੀਵਰੇਜ ਪਾਉਣ ਸਬੰਧੀ ਸਾਰਾ ਸਮਾਨ ਪਿੰਡ ਵਿੱਚ ਲਿਆਂਦਾ ਜਾ ਚੁੱਕਿਆ ਸੀ ਪਰੰਤੂ ਪਿੰਡ ਦੇ ਸੱਤਾਧਾਰੀ ਆਗੂਆਂ ਨੇ ਵਿਧਾਇਕ ਨੂੰ ਕਹਿ ਕੇ ਸੀਵਰੇਜ ਪਾਉਣ ਦਾ ਕੰਮ ਬੰਦ ਕਰਵਾ ਦਿੱਤਾ ਜੋ ਅਜੇ ਤੱਕ ਰੁਕਿਆ ਹੋਇਆ ਹੈ। ਸਰਪੰਚ ਨੇ ਦੱਸਿਆ ਕਿ ਪਹਿਲਾਂ ਉਸ ਦਾ ਪੰਚਾਇਤੀ ਕੋਰਮ ਪੂਰਾ ਸੀ ਪ੍ਰੰਤੂ ਸੱਤਾ ‘ਤੇ ਜ਼ੋਰ ਤੇ ਉਸ ਦੇ ਪੱਖੀ ਕੁਝ ਪੰਚਾਇਤ ਮੈਂਬਰਾਂ ਨੂੰ ਤੋੜ ਲਿਆ ਗਿਆ। ਸਰਪੰਚ ਨੇ ਦੱਸਿਆ ਕਿ ਗਰਾਂਟ ਪਈ ਹੋਣ ਦੇ ਬਾਵਜੂਦ ਵੀ ਪਿੰਡ ਵਿੱਚ ਕੋਈ ਵੀ ਵਿਕਾਸ ਕਾਰਜ ਨਹੀਂ ਹੋ ਰਿਹਾ। ਸਰਪੰਚ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਸਮਾਗਮ ਵਿੱਚ ਹਲਕਾ ਵਿਧਾਇਕ ਦੇ ਆਉਣ ਦੀ ਭਿਣਕ ਲੱਗੀ ਤਾਂ ਪਿੰਡ ਦੇ ਲੋਕਾਂ ਨੇ ਪਿੰਡ ‘ਚ ਰੁਕੇ ਵਿਕਾਸ ਕਾਰਜਾਂ ਸਬੰਧੀ ਉਹਨਾਂ ਨਾਲ ਗੱਲਬਾਤ ਕਰਨੀ ਸੀ ਪ੍ਰੰਤੂ ਜਦ ਹਲਕਾ ਵਿਧਾਇਕ ਨਾ ਆਏ ਤਾਂ ਮੌਕੇ ‘ਤੇ ਪੁੱਜੇ ਪੀਏ ਅਤੇ ਹੋਰ ਆਗੂਆਂ ਨਾਲ ਗੱਲ ਕਰਨੀ ਚਾਹੀਦੀ ਉਹਨਾਂ ਨੇ ਕੋਈ ਜਵਾਬ ਨਹੀਂ ਦਿੱਤਾ ਜਿਸ ਤੋਂ ਬਾਅਦ ਲੋਕਾਂ ਨੇ ਰੋਸ ਵਜੋਂ ਸਰਕਾਰ ਅਤੇ ਆਪ ਦੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ‌

Gee98 Ads

error: Content is protected !!