Gee 98News

ਅਹਿਮ ਖ਼ਬਰ….ਮੈਡੀਕਲ ਦੇ ਵਿਦਿਆਰਥੀ ਲਈ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ NEET PG 2025 ਦੀ ਤਿਆਰੀ ਕਰ ਰਹੇ ਲੱਖਾਂ ਮੈਡੀਕਲ ਵਿਦਿਆਰਥੀਆਂ ਲਈ ਇੱਕ ਬਹੁਤ ਹੀ ਮਹੱਤਵਪੂਰਨ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਹੁਣ NEET PG 2025 ਦੀ ਪ੍ਰੀਖਿਆ ਸਿਰਫ਼ ਇੱਕੋ ਸ਼ਿਫਟ ਵਿੱਚ ਹੀ ਲਈ ਜਾਵੇਗੀ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਾਲਾਂ ਤੋਂ NEET PG ਦੀਆਂ ਵੱਡੀਆਂ ਪ੍ਰੀਖਿਆਵਾਂ ਦੋ ਵੱਖ-ਵੱਖ ਸ਼ਿਫਟਾਂ ਵਿੱਚ ਲਈਆਂ ਗਈਆਂ ਹਨ। ਸੁਪਰੀਮ ਕੋਰਟ ਨੇ ਇਸ ਪ੍ਰਣਾਲੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਦੋ ਸ਼ਿਫਟਾਂ ਵਿੱਚ ਲਈਆਂ ਜਾਣ ਵਾਲੀਆਂ ਪ੍ਰੀਖਿਆ ਵਿੱਚ ਪ੍ਰਸ਼ਨ ਪੱਤਰਾਂ ਦਾ ਪੱ ਇੱਕੋ ਜਿਹਾ ਕਦੇ ਵੀ ਨਹੀਂ ਹੋ ਸਕਦਾ। ਸੁਪਰੀਮ ਕੋਰਟ ਨੇ ਕਿਹਾ ਕਿ ਕਿਸੇ ਵੀ ਪ੍ਰੀਖਿਆ ਦੇ ਦੋ ਪ੍ਰਸ਼ਨ ਪੱਤਰਾਂ ਦੇ ਪੱਧਰ ਨੂੰ ਇੱਕੋ ਜਿਹਾ ਨਹੀਂ ਬਰਾਬਰ ਨਹੀਂ ਮੰਨਿਆ ਜਾ ਸਕਦਾ, ਇਹ ਸਥਿਤੀ ਅਸਮਾਨਤਾ ਤੇ ਮਨਮਾਨੀ ਨੂੰ ਜਨਮ ਦਿੰਦੀ ਹੈ ਅਤੇ ਵਿਦਿਆਰਥੀਆਂ ਨਾਲ ਵੀ ਬੇਇਨਸਾਫ਼ੀ ਹੈ।‌ ਸੁਪਰੀਮ ਕੋਰਟ ਨੇ ਕਿਹਾ ਕਿ ਵਿਦਿਆਰਥੀਆਂ ਨਾਲ ਇਨਸਾਫ਼ ਕਰਨ ਲਈ ਇੱਕੋ ਹੀ ਸ਼ਿਫਟ ਵਿੱਚ ਪ੍ਰੀਖਿਆ ਕਰਵਾਉਣਾ ਜ਼ਰੂਰੀ ਹੈ। ਇਸ ਫੈਸਲੇ ਨਾਲ ਮੈਡੀਕਲ ਵਿਦਿਆਰਥੀਆਂ ਨੂੰ ਰਾਹਤ ਮਿਲੀ ਹੈ ਕਿਉਂਕਿ ਹੁਣ ਉਹਨਾਂ ਨੂੰ ਕਿਸੇ ਹੋਰ ਸਿਫਟ ਵਿੱਚ ਔਖੇ ਜਾਂ ਆਸਾਨ ਪੇਪਰ ਹੋਣ ਦੀ ਚਿੰਤਾ ਨਹੀਂ ਕਰਨੀ ਪਵੇਗੀ। ਸਾਰੇ ਉਮੀਦਵਾਰ ਇੱਕੋ ਸਮੇਂ ਇੱਕੋ ਜਿਹੇ ਪ੍ਰਸ਼ਨਾਂ ਦੀ ਪ੍ਰੀਖਿਆ ਦੇਣਗੇ ਜੋ ਨਤੀਜੇ ਦੀ ਨਿਰਪੱਖਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਏਗਾ।

error: Content is protected !!