Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਇਹ ਤਾਂ ਹੋਰ ਈਂ ਸੱਪ ਨਿਕਲ ਆਇਆ…80000 ਲੀਟਰ ਈਥਾਨੌਲ ਦੀ ਬਰਾਮਦਗੀ ‘ਚ ਟਰੱਕ ਮਾਲਕ ਦੇ ਵੱਡੇ ਖੁਲਾਸੇ

Nirmal Pandori by Nirmal Pandori
06/01/2025
in ਪੰਜਾਬ
Reading Time: 1 min read
A A
0
ਇਹ ਤਾਂ ਹੋਰ ਈਂ ਸੱਪ ਨਿਕਲ ਆਇਆ…80000 ਲੀਟਰ ਈਥਾਨੌਲ ਦੀ ਬਰਾਮਦਗੀ ‘ਚ ਟਰੱਕ ਮਾਲਕ ਦੇ ਵੱਡੇ ਖੁਲਾਸੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,1 ਜੂਨ, Gee98 News service

-ਪਿਛਲੇ ਦਿਨੀ ਬਠਿੰਡਾ ਵਿਖੇ ਐਕਸਾਈਜ਼ ਵਿਭਾਗ ਵੱਲੋਂ ਬਠਿੰਡਾ ਪੁਲਿਸ ਨਾਲ ਮਿਲ ਕੇ 80 ਹਜ਼ਾਰ ਲੀਟਰ ਈਥਾਨੌਲ ਬਰਾਮਦ ਕਰਨ ਦੇ ਮਾਮਲੇ ‘ਚ ਵੱਡਾ ਖੁਲਾਸਾ ਸਾਹਮਣੇ ਆਇਆ ਹੈ। ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੇ ਬਠਿੰਡਾ ਪੁਲਿਸ ਨਾਲ ਮਿਲ ਕੇ ਇਹ 80 ਹਜ਼ਾਰ ਲੀਟਰ ਈਥਾਨੌਲ ਦੋ ਟਰੱਕਾਂ ‘ਚੋਂ ਬਰਾਮਦ ਕਰਨ ਦਾ ਦਾਅਵਾ ਕੀਤਾ ਸੀ ਅਤੇ ਇਹਨਾਂ ਦੇ ਖ਼ਿਲਾਫ਼ ਮਾਮਲਾ ਵੀ ਦਰਜ ਕਰ ਲਿਆ ਗਿਆ ਸੀ। ਇਸ ਬਰਾਮਦਗੀ ਨੂੰ ਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ ਦੱਸਦੇ ਹੋਏ ਪੰਜਾਬ ਦੇ ਵਿੱਤ ਮੰਤਰੀ ਅਤੇ ਐਕਸਾਈਜ਼ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਾਕਾਇਦਾ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਸਰਕਾਰ ਦੀ ਪਿੱਠ ਥਾਪੜੀ ਸੀ ਪ੍ਰੰਤੂ ਮੰਤਰੀ ਦੀ ਇਹ ਪ੍ਰੈਸ ਕਾਨਫਰੰਸ ਉਹਨਾਂ ਲਈ ਮਜ਼ਾਕ ਦਾ ਵਿਸ਼ਾ ਬਣਦੀ ਜਾ ਰਹੀ ਹੈ ਕਿਉਂਕਿ ਟਰੱਕਾਂ ਦੇ ਮਾਲਕ ਨੇ ਬਠਿੰਡਾ ਵਿਖੇ ਪ੍ਰੈਸ ਕਾਨਫਰੰਸ ਕਰਕੇ ਐਕਸਾਈਜ਼ ਵਿਭਾਗ, ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੇ ਦਾਅਵਿਆਂ ਨੂੰ ਝੁਠਲਾਇਆ ਹੈ। ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਦਾਅਵਾ ਕੀਤਾ ਸੀ ਕਿ ਇਥੋਂ ਪੰਜਾਬ ‘ਚ ਨਕਲੀ ਸ਼ਰਾਬ ਬਣਾਉਣ ਲਈ ਵਰਤੀ ਜਾਣੀ ਸੀ। ‌ਟਰੱਕ ਮਾਲਕ ਅਤੇ ਟਰਾਂਸਪੋਰਟਰ ਬਲਜੀਤ ਸਿੰਘ ਸੰਧੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਸ਼ਹਿਰੀ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਇਸ ਮਾਮਲੇ ‘ਚ ਵੱਡੇ ਖੁਲਾਸੇ ਕਰਦੇ ਹੋਏ ਦੱਸਿਆ ਕਿ ਇਹ ਈਥਾਨੌਲ ਦੇ ਟਰੱਕ ਸ਼ਰਾਬ ਬਣਾਉਣ ਲਈ ਨਹੀਂ ਸਗੋਂ ਪੈਟਰੋਲ ਵਿੱਚ ਮਿਲਾਉਣ ਲਈ ਇੰਡੀਅਨ ਆਇਲ ਦੇ ਟਰਮੀਨਲ ਬਠਿੰਡਾ ਵਿੱਚ ਆਏ ਸਨ ਜਿਨਾਂ ਵਿੱਚੋਂ ਇੱਕ ਦੀ ਐਂਟਰੀ ਇੰਡੀਅਨ ਆਇਲ ਦੇ ਗੇਟ ‘ਤੇ ਹੋ ਵੀ ਚੁੱਕੀ ਸੀ ਪਰ ਅੰਦਰ ਗੱਡੀਆਂ ਦਾ ਇਕੱਠ ਜ਼ਿਆਦਾ ਹੋਣ ਕਰਕੇ ਡਰਾਈਵਰ ਨੇ ਗੱਡੀ ਨੂੰ ਬਾਹਰ ਹੀ ਰੋਕ ਲਿਆ। ਉਹਨਾਂ ਕਿਹਾ ਕਿ ਡਰਾਈਵਰ ਵੱਲੋਂ ਆਪਣੀ ਗੱਡੀ ਇੱਕ ਢਾਬੇ ‘ਤੇ ਲਗਾ ਕੇ ਆਪਣੀ ਵਾਰੀ ਦੀ ਉਡੀਕ ਕੀਤੀ ਜਾ ਰਹੀ ਸੀ ਇਸੇ ਦੌਰਾਨ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੇ ਡਰਾਈਵਰਾਂ ਨੂੰ ਫੜ ਕੇ ਕਥਿਤ ਤੌਰ ‘ਤੇ ਉਹਨਾਂ ਨੂੰ ਡਰਾਇਆ ਧਮਕਾਇਆ, ਇਥੋਂ ਤੱਕ ਕਿ ਗੰਨ ਪੁਆਇੰਟ ‘ਤੇ ਉਹਨਾਂ ਤੋਂ ਦਸਤਖ਼ਤ ਵੀ ਕਰਵਾਏ।
ਟਰਾਂਸਪੋਰਟ ਬਲਜੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੀ ਝੂਠੀ ਵਾਹ-ਵਾਹ ਕੱਟਣ ਲਈ ਬਿਨਾਂ ਜਾਂਚ ਜਿੱਥੇ ਉਹਨਾਂ ਦੇ ਖ਼ਿਲਾਫ਼ ਝੂਠਾ ਮਾਮਲਾ ਦਰਜ ਕੀਤਾ ਗਿਆ ਹੈ ਉੱਥੇ ਉਹਨਾਂ ਦੀ ਕੰਪਨੀ ਨੂੰ ਵੀ ਬਦਨਾਮ ਕੀਤਾ ਗਿਆ ਹੈ, ਕਿਉਂਕਿ ਇਹ ਈਥਾਨੌਲ ਸਾਰੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਇੰਡੀਅਨ ਆਇਲ ਦੇ ਬਠਿੰਡਾ ਟਰਮੀਨਲ ਵਿੱਚ ਲਿਆਂਦੀ ਗਈ ਸੀ ਅਤੇ ਇਸ ਦੀ ਟਰਾਂਸਪੋਰਟ ਸਬੰਧੀ ਸਾਰੀਆਂ ਲੋੜੀਂਦੀਆਂ ਕਾਰਵਾਈਆਂ ਵੀ ਪੂਰੀਆਂ ਹਨ ਪ੍ਰੰਤੂ ਪੰਜਾਬ ਪੁਲਿਸ ਅਤੇ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੇ ਡਰਾਈਵਰਾਂ ਦੀ ਇੱਕ ਨਹੀਂ ਸੁਣੀ ਸਗੋਂ ਇਸ ਮਾਮਲੇ ਵਿੱਚ ਝੂਠਾ ਪਰਚਾ ਦਰਜ ਕਰ ਦਿੱਤਾ ਅਤੇ ਇਸ ਨੂੰ ਮੀਡੀਆ ਵਿੱਚ ਜ਼ੋਰਾਂ ਸ਼ੋਰਾਂ ਨਾਲ ਪ੍ਰਚਾਰਿਆ ਤਾਂ ਜੋ ਯੁੱਧ ਨਸ਼ਾ ਵਿਰੁੱਧ ਮੁਹਿੰਮ ਤਹਿਤ ਸਰਕਾਰ ਲੋਕਾਂ ਦੀ ਵਾਹ ਵਾਹ ਖੱਟ ਸਕੇ। ਪ੍ਰੈੱਸ ਕਾਨਫਰੰਸ ਦੌਰਾਨ ਟਰਾਂਸਪੋਰਟਰ ਬਲਜੀਤ ਸਿੰਘ ਸੰਧੂ ਨੇ ਉਹਨਾਂ ਦੀ ਕੰਪਨੀ ਦੇ ਟਰੱਕਾਂ ਵਿੱਚ ਇਹ ਈਥਾਨੌਲ ਲਿਆਉਣ ਸਬੰਧੀ ਜ਼ਰੂਰੀ ਦਸਤਾਵੇਜ਼ ਵੀ ਪੇਸ਼ ਕੀਤੇ। ਟਰਾਂਸਪੋਰਟਰ ਬਲਜੀਤ ਸਿੰਘ ਸੰਧੂ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਅਦਾਲਤ ਦਾ ਖੜਕਾਉਣਗੇ ਅਤੇ ਐਕਸਾਈਜ਼ ਵਿਭਾਗ ਦੇ ਖ਼ਿਲਾਫ਼ ਮਾਨਹਾਣੀ ਦਾ ਕੇਸ ਵੀ ਕਰਨਗੇ। ਹੁਣ ਇਸ ਮਾਮਲੇ ‘ਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਪੱਖ ਦੀ ਉਡੀਕ ਕੀਤੀ ਜਾ ਰਹੀ ਹੈ ਕਿ ਉਹ ਟਰਾਂਸਪੋਰਟਰਾਂ ਵੱਲੋਂ ਕੀਤੇ ਦਾਅਵੇ ਨੂੰ ਕਿਵੇਂ ਝਠਲਾਉਣਗੇ। ਹੈਰਾਨੀ ਇਸ ਗੱਲ ਦੀ ਵੀ ਹੈ ਕਿ ਐਕਸਾਈਜ਼ ਮੰਤਰੀ ਹਰਪਾਲ ਸਿੰਘ ਚੀਮਾ ਇੱਕ ਵਕੀਲ ਵੀ ਹਨ ਇਸਦੇ ਬਾਵਜੂਦ ਵੀ ਉਹਨਾਂ ਨੇ ਬਿਨਾਂ ਤੱਥਾਂ ਨੂੰ ਵਿਚਾਰੇ ਆਪਣੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਦਿੱਤੀ ਆਊਟਪੁੱਟ ਦੇ ਆਧਾਰ ‘ਤੇ ਹੀ ਮੀਡੀਆ ਨੂੰ ਗ਼ਲਤ ਜਾਣਕਾਰੀ ਦਿੱਤੀ, ਜਿਵੇਂ ਕਿ ਟਰੱਕਾਂ ਦੇ ਮਾਲਕ ਬਲਜੀਤ ਸਿੰਘ ਸੰਧੂ ਵੱਲੋਂ ਦਾਅਵਾ ਕੀਤਾ ਗਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

03/11/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

03/10/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

Next Post

ਦੋ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲੇ ਦੇ 32 ਸਾਲ ਬਾਅਦ ਦੋ ਐਸਐਚਓਜ਼ ਤੇ ਇਕ ASI ਨੂੰ ਮਿਲੀ ਮਾੜੇ ਕਰਮਾਂ ਦੀ ਸਜ਼ਾ

Nirmal Pandori

Nirmal Pandori

Related Posts

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

by Nirmal Pandori
03/10/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

by Nirmal Pandori
03/09/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਕਿਵੇਂ ਚੜ੍ਹੇਗਾ ਨਿੰਮ ‘ਤੇ ਕਰੇਲਾ…ਮਾਵਾਂ ਧੀਆਂ ਦਾ ਸਤਿਕਾਰ…ਕਿਤੇ ਫਸ ਨਾ ਜਾਵੇ ਸਰਕਾਰ….!

by Nirmal Pandori
03/09/2026
ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
Load More
Next Post
ਦੋ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲੇ ਦੇ 32 ਸਾਲ ਬਾਅਦ ਦੋ ਐਸਐਚਓਜ਼ ਤੇ ਇਕ ASI ਨੂੰ ਮਿਲੀ ਮਾੜੇ ਕਰਮਾਂ ਦੀ ਸਜ਼ਾ

ਦੋ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲੇ ਦੇ 32 ਸਾਲ ਬਾਅਦ ਦੋ ਐਸਐਚਓਜ਼ ਤੇ ਇਕ ASI ਨੂੰ ਮਿਲੀ ਮਾੜੇ ਕਰਮਾਂ ਦੀ ਸਜ਼ਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend