Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦੋ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲੇ ਦੇ 32 ਸਾਲ ਬਾਅਦ ਦੋ ਐਸਐਚਓਜ਼ ਤੇ ਇਕ ASI ਨੂੰ ਮਿਲੀ ਮਾੜੇ ਕਰਮਾਂ ਦੀ ਸਜ਼ਾ

Nirmal Pandori by Nirmal Pandori
06/01/2025
in ਪੰਜਾਬ
Reading Time: 1 min read
A A
0
ਦੋ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲੇ ਦੇ 32 ਸਾਲ ਬਾਅਦ ਦੋ ਐਸਐਚਓਜ਼ ਤੇ ਇਕ ASI ਨੂੰ ਮਿਲੀ ਮਾੜੇ ਕਰਮਾਂ ਦੀ ਸਜ਼ਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

CBI ਦੀ ਵਿਸ਼ੇਸ਼ ਅਦਾਲਤ ਨੇ ਸੁਣਾਇਆ ਫੈਸਲਾ

ਚੰਡੀਗੜ੍ਹ ,1 ਜੂਨ, Gee98 News service

-ਲੱਗਭੱਗ 32 ਸਾਲ ਪਹਿਲਾਂ ਪੰਜਾਬ ਪੁਲਿਸ ਦੇ ਕੁਝ ਅਧਿਕਾਰੀਆਂ ਵੱਲੋਂ ਦੋ ਸਿੱਖ ਨੌਜਵਾਨਾਂ ਦੇ ਕੀਤੇ ਝੂਠੇ ਪੁਲਿਸ ਮੁਕਾਬਲੇ ਦੇ ਮਾਮਲੇ ਦਾ ਨਿਬੇੜਾ ਕਰਦੇ ਹੋਏ ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਦੋ ਸਾਬਕਾ ਐਸਐਚਓਜ਼ ਅਤੇ ਇੱਕ ਥਾਣੇਦਾਰ ਨੂੰ ਸਜ਼ਾ ਤੇ ਜੁਰਮਾਨਾ ਕੀਤਾ ਹੈ। ਸੀਬੀਆਈ ਅਦਾਲਤ ਨੇ ਫੈਸਲੇ ਦਾ ਨਿਬੇੜਾ ਕਰਦੇ ਹੋਏ ਰਾਵਲਪਿੰਡੀ (ਕਪੂਰਥਲਾ) ਦੇ ਤਤਕਾਲੀ ਐਸਐਚਓ ਮਨਜੀਤ ਸਿੰਘ, ਫਗਵਾੜਾ ਸਿਟੀ ਦੇ ਤਤਕਾਲੀ ਐਸਐਚਓ ਗੁਰਮੇਜ ਸਿੰਘ ਅਤੇ ਥਾਣਾ ਰਾਵਲਪਿੰਡੀ ਦੇ ਤਤਕਾਲੀ ਏਐਸਆਈ ਕਰਮਜੀਤ ਸਿੰਘ ਨੂੰ ਦੋਸ਼ੀ ਮੰਨਦਿਆਂ ਸਜ਼ਾ ਅਤੇ ਜੁਰਮਾਨਾ ਕੀਤਾ। ਅਦਾਲਤ ਨੇ ਦੋਵੇਂ ਥਾਣਾ ਮੁਖੀਆਂ ਮਨਜੀਤ ਸਿੰਘ ਅਤੇ ਗੁਰਮੇਜ ਸਿੰਘ ਨੂੰ ਧਾਰਾ 314 ਵਿੱਚ 8-8 ਸਾਲ ਦੀ ਕੈਦ ਹੈ ਅਤੇ 50-50 ਹਜ਼ਾਰ ਜੁਰਮਾਨਾ ਜਦਕਿ ਧਾਰਾ 120B ਵਿੱਚ 5-5 ਸਾਲ ਦੀ ਕੈਦ ਤੇ 50-50 ਹਜ਼ਾਰ ਜੁਰਮਾਨਾ ਲਗਾਇਆ ਹੈ। ਇਸੇ ਤਰ੍ਹਾਂ ਏਐਸਆਈ ਕਰਮਜੀਤ ਸਿੰਘ ਧਾਰਾ 364 ਅਤੇ 120 ਬੀ ਵਿੱਚ ਤਿੰਨ ਸਾਲ ਦੀ ਕੈਦ ਅਤੇ 50 ਹਜ਼ਾਰ ਜੁਰਮਾਨਾ ਕੀਤਾ ਹੈ। ਇਸ ਮਾਮਲੇ ਦੀ ਸੁਣਵਾਈ ਦੌਰਾਨ ਸੀਬੀਆਈ, ਸੀਆਈਏ ਸਟਾਫ਼ ਦੇ ਮੁਲਾਜ਼ਮ ਕਸ਼ਮੀਰ ਸਿੰਘ ਅਤੇ ਹਰਜੀਤ ਸਿੰਘ ਖ਼ਿਲਾਫ਼ ਕੋਈ ਠੋਸ ਸਬੂਤ ਪੇਸ਼ ਨਹੀਂ ਕਰ ਸਕੀ ਜਿਸ ਕਰਕੇ ਅਦਾਲਤ ਨੇ ਦੋਵਾਂ ਨੂੰ ਬਰੀ ਕਰ ਦਿੱਤਾ ਜਦਕਿ ਦੋਵੇਂ ਨੌਜਵਾਨਾਂ ਨੂੰ ਮੁਕਾਬਲੇ ‘ਚ ਮਾਰਨ ਵਿੱਚ ਮੁੱਖ ਭੂਮਿਕਾ ਨਿਭਾਉਣ ਵਾਲੇ ਸੁਲਤਾਨਪੁਰ ਲੋਧੀ ਦੇ ਤਤਕਾਲੀ ਐਸਐਚਓ ਮੋਹਨ ਸਿੰਘ ਅਤੇ ਏਐਸਆਈ ਇਕਬਾਲ ਸਿੰਘ ਦੀ ਜਾਂਚ ਦੌਰਾਨ ਹੀ ਮੌਤ ਹੋ ਚੁੱਕੀ ਹੈ।
ਪੀੜ੍ਹਤ ਪਰਿਵਾਰਾਂ ਦੇ ਵਕੀਲਾਂ ਜਗਜੀਤ ਸਿੰਘ ਬਾਜਵਾ, ਪੁਸ਼ਪਿੰਦਰ ਸਿੰਘ ਨੱਤ ਅਤੇ ਸਰਬਜੀਤ ਸਿੰਘ ਵੇਰਕਾ ਨੇ ਦੱਸਿਆ ਕਿ 27 ਮਾਰਚ 1993 ਨੂੰ ਸਵੇਰੇ ਕਰੀਬ ਸਾਢੇ 8 ਵਜੇ ਥਾਣਾ ਰਾਵਲਪਿੰਡੀ, ਕਪੂਰਥਲਾ ਦੇ ਏਐੱਸਆਈ ਕਰਮਜੀਤ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਪਲਵਿੰਦਰ ਸਿੰਘ ਉਰਫ਼ ਪੱਪੂ ਵਾਸੀ ਪਿੰਡ ਰਾਵਲਪਿੰਡੀ ਸਥਿਤ ਉਸ ਦੇ ਘਰੋਂ ਚੁੱਕਿਆ ਸੀ। ਉਸੇ ਦਿਨ ਇੱਕ ਹੋਰ ਵਿਅਕਤੀ ਬਲਬੀਰ ਸਿੰਘ ਵਾਸੀ ਪਿੰਡ ਢੱਡੇ, ਫਗਵਾੜਾ ਨੂੰ ਰਾਵਲਪਿੰਡੀ ਦੇ ਉਸ ਸਮੇਂ ਦੇ ਐੱਸਐੱਚਓ ਮਨਜੀਤ ਸਿੰਘ ਨੇ ਪਿੰਡੋਂ ਚੁੱਕਿਆ ਸੀ। ਉਨ੍ਹਾਂ ਨੂੰ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਿਆ ਗਿਆ। ਤਿੰਨ ਅਪਰੈਲ 1993 ਨੂੰ ਚੋਰੀ-ਡਕੈਤੀ ਦੇ ਮਾਮਲੇ ਵਿੱਚ ਫਗਵਾੜਾ ਸਿਟੀ ਪੁਲੀਸ ਨੇ ਦੋਵੇਂ ਨੌਜਵਾਨਾਂ ਦੀ ਗ੍ਰਿਫ਼ਤਾਰੀ ਪਾ ਲਈ। ਉਨ੍ਹਾਂ ਤੋਂ ਸਕੂਟਰ ਤੇ ਸੋਨੇ ਦੀ ਅੰਗੂਠੀ ਬਰਾਮਦ ਕੀਤੀ ਗਈ ਦਿਖਾਈ ਸੀ ਅਤੇ ਕੁਝ ਘੰਟਿਆਂ ਮਗਰੋਂ ਪਲਵਿੰਦਰ ਸਿੰਘ ਅਤੇ ਬਲਬੀਰ ਸਿੰਘ ਨੂੰ ਉਨ੍ਹਾਂ ਦੇ ਖ਼ੁਲਾਸੇ ਵਾਲੇ ਬਿਆਨਾਂ ਮੁਤਾਬਕ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਬਰਾਮਦਗੀ ਕਰਦੇ ਸਮੇਂ ਪੁਲੀਸ ਹਿਰਾਸਤ ‘ਚੋਂ ਫ਼ਰਾਰ ਦਿਖਾਇਆ ਗਿਆ। ਇਸ ਸਬੰਧੀ 3 ਅਪਰੈਲ 1993 ਨੂੰ ਥਾਣਾ ਸਦਰ ਫਗਵਾੜਾ ਵਿੱਚ ਵੱਖਰਾ ਕੇਸ ਦਰਜ ਕੀਤਾ ਗਿਆ।
5 ਅਪਰੈਲ 1993 ਨੂੰ ਪਲਵਿੰਦਰ ਸਿੰਘ ਅਤੇ ਬਲਬੀਰ ਸਿੰਘ ਨੂੰ ਸੁਲਤਾਨਪੁਰ ਲੋਧੀ ਪੁਲੀਸ ਨਾਲ ਮੁਕਾਬਲੇ ਵਿੱਚ ਮਾਰੇ ਗਏ ਦਿਖਾਇਆ ਗਿਆ ਅਤੇ ਇਸ ਸਬੰਧੀ ਥਾਣਾ ਸੁਲਤਾਨਪੁਰ ਲੋਧੀ ਵਿੱਚ ਵੱਖਰਾ ਕੇਸ ਦਰਜ ਕੀਤਾ ਗਿਆ ਪਰ ਉਨ੍ਹਾਂ ਦੀ ਮੌਤ ਦੀ ਜਾਣਕਾਰੀ ਉਨ੍ਹਾਂ ਦੇ ਪਰਿਵਾਰਾਂ ਨੂੰ ਨਹੀਂ ਦਿੱਤੀ ਗਈ ਅਤੇ ਦੋਵੇਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਲਾਵਾਰਿਸ ਦੱਸ ਕੇ ਪੁਲੀਸ ਨੇ ਅੰਤਿਮ ਸਸਕਾਰ ਵੀ ਖ਼ੁਦ ਹੀ ਕਰ ਦਿੱਤਾ ਸੀ।
ਪੀੜਤ ਪਰਿਵਾਰਾਂ ਦੇ ਵਕੀਲਾਂ ਜਗਜੀਤ ਸਿੰਘ ਬਾਜਵਾ, ਪੁਸ਼ਪਿੰਦਰ ਸਿੰਘ ਨੱਤ ਅਤੇ ਸਰਬਜੀਤ ਸਿੰਘ ਵੇਰਕਾ ਨੇ ਦੱਸਿਆ ਕਿ ਮੁਹਾਲੀ ਅਦਾਲਤ ਦੇ ਫ਼ੈਸਲੇ ਤੋਂ ਪੀੜ੍ਹਤ ਪਰਿਵਾਰ ਸੰਤੁਸ਼ਟ ਨਹੀਂ ਹੈ। ਪਰਿਵਾਰਾਂ ਦਾ ਕਹਿਣਾ ਹੈ ਕਿ ਅਦਾਲਤ ਨੇ ਦੋਸ਼ੀਆਂ ਨੂੰ ਬਹੁਤ ਘੱਟ ਸਜ਼ਾ ਸੁਣਾਈ ਹੈ, ਜਦਕਿ ਅਪਰਾਧ ਬਹੁਤ ਵੱਡਾ ਹੈ। ਇਸ ਮਾਮਲੇ ਦੀ ਸੁਣਵਾਈ ਦੌਰਾਨ ਇੱਕ ਅਹਿਮ ਤੱਥ ਇਹ ਵੀ ਸਾਹਮਣੇ ਆਇਆ ਕਿ ਉਸ ਵੇਲੇ ਦੇ ਪੁਲੀਸ ਅਧਿਕਾਰੀ ਹਰਦਿਆਲ ਸਿੰਘ, ਨਿਰਮਲ ਸਿੰਘ, ਦਲਜੀਤ ਸਿੰਘ ਨੂੰ ਪੁਲਿਸ ਨੇ ਇਸ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਮੁਲਾਜ਼ਮਾਂ ਵਜੋਂ ਦਿਖਾਇਆ ਪ੍ਰੰਤੂ ਉਕਤ ਮੁਲਾਜ਼ਮਾਂ ਨੇ ਅਦਾਲਤ ਵਿੱਚ ਪੇਸ਼ ਹੋ ਕੇ ਦੱਸਿਆ ਕਿ ਕੋਈ ਮੁਕਾਬਲਾ ਨਹੀਂ ਹੋਇਆ ਅਤੇ ਉਹਨਾਂ ਨੇ ਕਦੇ ਕਿਸੇ ਅਜਿਹੇ ਮੁਕਾਬਲੇ ਵਿੱਚ ਹਿੱਸਾ ਨਹੀਂ ਲਿਆ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਇਹ ਤਾਂ ਹੋਰ ਈਂ ਸੱਪ ਨਿਕਲ ਆਇਆ…80000 ਲੀਟਰ ਈਥਾਨੌਲ ਦੀ ਬਰਾਮਦਗੀ ‘ਚ ਟਰੱਕ ਮਾਲਕ ਦੇ ਵੱਡੇ ਖੁਲਾਸੇ

Next Post

ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

Nirmal Pandori

Nirmal Pandori

Related Posts

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
Load More
Next Post
ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend