Gee 98News

ਬੁੱਧਵਾਰ 11 ਜੂਨ ਪੰਜਾਬ ਦੇ ਸਾਰੇ ਦਫ਼ਤਰ ਰਹਿਣਗੇ ਬੰਦ…ਪੜ੍ਹੋ ਖ਼ਬਰ

ਚੰਡੀਗੜ੍ਹ,9 ਜੂਨ, Gee98 News service
-ਪੰਜਾਬ ‘ਚ ਬੀਤੇ ਦੋ ਦਿਨਾਂ ਤੋਂ ਗਰਮੀ ਦਾ ਪ੍ਰਕੋਪ ਵਧ ਰਿਹਾ ਹੈ ਇਸ ਦੌਰਾਨ ਸਰਕਾਰੀ ਦਫ਼ਤਰਾਂ ‘ਚ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਬੁੱਧਵਾਰ ਵਾਲੇ ਦਿਨ ਗਰਮੀ ਤੋਂ ਰਾਹਤ ਮਿਲੇਗੀ।‌ ਜੇਕਰ ਤੁਸੀਂ ਵੀ ਬੁੱਧਵਾਰ ਵਾਲੇ ਦਿਨ ਕੰਮ ਕਾਜ ਲਈ ਸਰਕਾਰੀ ਦਫ਼ਤਰ ਜਾਣ ਦੀ ਯੋਜਨਾ ਬਣਾ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਅਹਿਮ ਹੈ ਕਿ ਪੰਜਾਬ ਸਰਕਾਰ ਨੇ ਬੁੱਧਵਾਰ 11 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ ਜਿਸ ਕਰਕੇ ਸਾਰੇ ਸਰਕਾਰੀ ਦਫਤਰ ਬੰਦ ਰਹਿਣਗੇ। ਪੰਜਾਬ ਸਰਕਾਰ ਦੇ ਕੈਲੰਡਰ ਅਨੁਸਾਰ ਕਬੀਰ ਜਯੰਤੀ ਦੇ ਮੌਕੇ ‘ਤੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ, ਇਸ ਦਿਨ ਸੂਬੇ ਭਰ ਵਿੱਚ ਸਾਰੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਪਹਿਲਾਂ ਹੀ ਚੱਲ ਰਹੀਆਂ ਹਨ। ਜਿਸ ਕਾਰਨ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲ ਬੰਦ ਹਨ।

 

 

Gee98 Ads

 

error: Content is protected !!