Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

- ਮੰਤਰੀ ਨੇ ਕਿਹਾ...ਇਹ ਮੇਰੀ ਸਾਬਕਾ ਪਤਨੀ ਹੈ...AI ਨਾਲ ਐਡਿਟ ਹਨ ਫੋਟੋਆਂ

Nirmal Pandori by Nirmal Pandori
06/18/2025
in ਪੰਜਾਬ
Reading Time: 1 min read
A A
0
ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,18 ਜੂਨ, Gee98 News service
-ਸੀਨੀਅਰ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਮੰਗਲਵਾਰ ਦੇਰ ਰਾਤ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਇਕ ਮੰਤਰੀ ਡਾਕਟਰ ਰਵਜੋਤ ਸਿੰਘ ਦੀਆਂ ਇੱਕ ਔਰਤ ਨਾਲ ਨੰਗੇਜ਼ ਫੋਟੋਆਂ ਵਾਇਰਲ ਕਰਕੇ ਸੂਬੇ ਦੀ ਸਿਆਸਤ ਵਿੱਚ ਇੱਕ ਵਾਰ ਫੇਰ ਗਰਮਾਹਟ ਪੈਦਾ ਕਰ ਦਿੱਤੀ ਹੈ। ਹਾਲਾਂਕਿ ਦੂਜੇ ਪਾਸੇ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਦਾਅਵਾ ਕੀਤਾ ਕਿ ਇਹ ਉਹਨਾਂ ਦੀਆਂ ਸਾਬਕਾ ਪਤਨੀ ਨਾਲ ਫੋਟੋਆਂ ਹਨ ਜੋ AI ਨਾਲ ਐਡਿਟ ਕੀਤੀਆਂ ਹੋਈਆਂ ਹਨ। ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਮੰਤਰੀ ਦੀਆਂ ਫੋਟੋਆਂ ਪੋਸਟ ਕਰਕੇ ਮਜੀਠੀਆਂ ਨੇ ਇਹ ਵੀ ਦਾਅਵਾ ਕੀਤਾ ਕਿ ਉਹਨਾਂ ਕੋਲ ਮੰਤਰੀ ਦੀ ਅਸ਼ਲੀਲ ਵੀਡੀਓ ਵੀ ਹੈ ਜਿਸ ਨੂੰ ਉਹ ਜਲਦੀ ਵਾਇਰਲ ਕਰਨਗੇ। ਮਜੀਠੀਆ ਨੇ ਮੰਤਰੀ ਦੀਆਂ ਇਹਨਾਂ ਫੋਟੋਆਂ ਪੋਸਟ ਕਰਕੇ ਨਾਲ ਲਿਖਿਆ ਹੈ ਕਿ “ਆਪ ਸਰਕਾਰ ਦੇ ਇੱਕ ਹੋਰ ਮੰਤਰੀ ਦਾ ਕਾਰਨਾਮਾ…ਬੇਟੀਆਂ ਭੈਣਾਂ ਦੀ ਇੱਜ਼ਤ ਦੇ ਨਾਲ ਖੇਡਣ ਵਾਲੇ ਹਵਸ ਦੇ ਪੁਜਾਰੀ ਮੰਤਰੀ ਦਾ ਕਾਰਨਾਮਾ…ਜੇਕਰ ਥੋੜੀ ਸ਼ਰਮ ਹੈ ਤਾਂ ਆਪ ਪੰਜਾਬ ਸਰਕਾਰ ਨੂੰ, ਅਰਵਿੰਦ ਕੇਜਰੀਵਾਲ ਨੂੰ, ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਉਕਤ ਮੰਤਰੀ ਨੂੰ ਡਿਸਮਿਸ ਕਰਕੇ ਪਾਰਟੀ ਵਿੱਚੋਂ ਕੱਢਣਾ ਚਾਹੀਦਾ ਹੈ…ਇਨਸਾਨੀਅਤ ਦੇ ਨਾਮ ‘ਤੇ ਧੱਬਾ…ਸ਼ਰਮ ਕਰੋ ਸ਼ਰਮ…#ਸੈਲਫੀ ਕਾਂਡ…।”

                          ਮਜੀਠੀਆ ਦੀ ਇਸ ਪੋਸਟ ਤੋਂ ਬਾਅਦ ਕੈਬਨਿਟ ਮੰਤਰੀ ਡਾਕਟਰ ਰਵਜੋਤ ਨੇ ਜਵਾਬ ਦਿੰਦੇ ਹੋਏ ਲਿਖਿਆ ਕਿ “ਵਿਰੋਧੀ ਨੇਤਾਵਾਂ ਨੇ ਨੈਤਿਕਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ, ਕੁਝ ਲੋਕ ਮੇਰੀ ਸਾਬਕਾ ਪਤਨੀ ਦੇ ਨਾਲ ਮੇਰੀਆਂ ਨਿੱਜੀ ਤਸਵੀਰਾਂ ਨੂੰ AI ਨਾਲ ਐਡਿਟ ਕਰਕੇ ਸੋਸ਼ਲ ਮੀਡੀਆ ‘ਤੇ ਫੈਲਾ ਰਹੇ ਹਨ, ਇਹ ਹਰਕਤ ਨੀਚਤਾ ਦੀ ਹੱਦ ਤੋਂ ਵੀ ਅੱਗੇ ਹੈ”। ਮੰਤਰੀ ਡਾਕਟਰ ਰਵਜੋਤ ਸਿੰਘ ਨੇ ਲਿਖਿਆ ਕਿ ਇਹ ਸਿਰਫ਼ ਨਿੱਜੀ ਹਮਲਾ ਨਹੀਂ ਸਗੋਂ ਜਾਤੀ ਅਤੇ ਰਾਜਨੀਤਿਕ ਸਾਜ਼ਿਸ਼ ਹੈ,ਮੰਤਰੀ ਨੇ ਕਿਹਾ ਕਿ ਉਹਨਾਂ ਨੂੰ ਨਿਸ਼ਾਨਾ ਇਸ ਕਰਕੇ ਬਣਾਇਆ ਗਿਆ ਹੈ ਕਿਉਂਕਿ ਉਹ ਦਲਿਤ ਪਰਿਵਾਰ ਨਾਲ ਸੰਬੰਧਿਤ ਹਨ। ਮੰਤਰੀ ਨੇ ਇਹ ਵੀ ਕਿਹਾ ਕਿ ਉਹ ਇਸ ਮਾਮਲੇ ਵਿੱਚ ਸਖ਼ਤ ਕਾਨੂੰਨੀ ਕਾਰਵਾਈ ਅਤੇ ਮਾਣਹਾਨੀ ਦਾ ਮੁਕੱਦਮਾ ਵੀ ਕਰਨਗੇ।

                                ਦੂਜੇ ਪਾਸੇ ਹੁਣ ਲੋਕਾਂ ਦੀਆਂ ਨਜ਼ਰਾਂ ਇਸ ਪਾਸੇ ਟਿਕੀਆਂ ਹੋਈਆਂ ਹਨ ਕਿ ਮਜੀਠੀਆ ਮੰਤਰੀ ਦੀ ਵੀਡੀਓ ਵਾਇਰਲ ਕਦੋਂ ਕਰਦੇ ਹਨ ਅਤੇ ਉਸ ਵੀਡੀਓ ਵਿੱਚ ਸ਼ਾਮਿਲ ਔਰਤ ਹੈ ਕੌਣ…ਕੀ ਇਹ ਵੀਡੀਓ ਮੰਤਰੀ ਦੇ ਦਾਅਵੇ ਅਨੁਸਾਰ ਸੱਚਮੁੱਚ AI ਨਾਲ ਐਡਿਟ ਹੈ ਜਾਂ ਫਿਰ ਮਜੀਠੀਏ ਦਾ ਦਾਅਵਾ ਸੱਚਾ ਹੈ ਕਿਉਂਕਿ ਤਕਨੀਕ ਦੇ ਜ਼ਰੀਏ ਇਹ ਪਤਾ ਲੱਗ ਹੀ ਜਾਵੇਗਾ ਕਿ ਵੀਡੀਓ ਐਡਿਟ ਹੈ ਜਾਂ ਅਸਲੀ ਹੈ। ਮਜੀਠੀਏ ਦੇ ਦਾਅਵੇ ਅਨਸਾਰ ਜੇਕਰ ਮੰਤਰੀ ਵੀ ਇਹ ਵੀਡੀਓ ਬਿਨਾਂ ਐਡਿਟ ਤੋਂ ਹੈ ਤਾਂ ਇਹ ਆਪ ਸਰਕਾਰ ਲਈ ਵੱਡੀ ਸਿਰਦਰਦੀ ਖੜੀ ਕਰ ਸਕਦੀ ਹੈ ਕਿਉਂਕਿ ਇਸ ਤੋਂ ਪਹਿਲਾਂ ਵੀ ਆਪ ਸਰਕਾਰ ਦੇ ਕਈ ਮੰਤਰੀਆਂ ਤੇ ਆਗੂਆਂ ਦੀਆਂ ਇਸ ਤਰ੍ਹਾਂ ਦੀਆਂ ਵੀਡੀਓ ਵਾਇਰਲ ਹੋ ਚੁੱਕੀਆਂ ਹਨ ਜਿੰਨਾਂ ਦੇ ਸਬੰਧੀ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ। ਇਹ ਵੀਡੀਓ ਮੰਤਰੀ ਰਵਜੋਤ, ਪੰਜਾਬ ਸਰਕਾਰ, ਆਮ ਆਦਮੀ ਪਾਰਟੀ ਲਈ ਤਾਂ ਸਿਰਦਰਦੀ ਖੜੀ ਕਰੇਗੀ ਹੀ ਸਗੋਂ ਲੋਕਾਂ ਨੂੰ ਸਿਆਸੀ ਨੇਤਾਵਾਂ ਦੇ ਕਿਰਦਾਰ ਸਬੰਧੀ ਸੋਚਣ ਲਈ ਵੀ ਮਜ਼ਬੂਰ ਕਰੇਗੀ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ…ਇੱਕ ASI ਦੀ ਮੌਤ, ਇੰਸਪੈਕਟਰ ਸਮੇਤ 4 ਸਖ਼ਤ ਜ਼ਖ਼ਮੀ

Next Post

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

Nirmal Pandori

Nirmal Pandori

Related Posts

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
Load More
Next Post
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend