Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

- ਦਿਹਾੜੀਦਾਰ ਕਾਮਿਆਂ ਦੇ ਖ਼ਿਲਾਫ਼ ਸਰਕਾਰ ਦੀਆਂ ਸਾਰੀਆਂ ਪਟੀਸ਼ਨਾਂ ਹਾਈਕੋਰਟ ਨੇ ਕੀਤੀਆਂ ਖਾਰਜ

Nirmal Pandori by Nirmal Pandori
06/18/2025
in ਪੰਜਾਬ
Reading Time: 1 min read
A A
0
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,18 ਜੂਨ, Gee98 News service
-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਦੀਆਂ 136 ਅਪੀਲਾਂ ਨੂੰ ਸਮੂਹਿਕ ਤੌਰ ‘ਤੇ ਰੱਦ ਕਰਦੇ ਹੋਏ ਪੰਜਾਬ ‘ਚ ਲੰਮੇ ਸਮੇਂ ਤੋਂ ਦਿਹਾੜੀਦਾਰ ਜਾਂ ਆਰਜ਼ੀ ਆਧਾਰ ‘ਤੇ ਕੰਮ ਕਰਦੇ ਕਾਮਿਆਂ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਵੱਲੋਂ ਹਾਈਕੋਰਟ ਵਿੱਚ ਇਹ ਅਪੀਲਾਂ 2003 ਤੋਂ 2013 ਤੱਕ ਦੀ ਮਿਆਦ ‘ਚ ਦਾਖ਼ਲ ਕੀਤੀਆਂ ਸਨ ਜਿੰਨਾਂ ਵਿੱਚ ਦਿਹਾੜੀ ਦਾ ਕਾਮਿਆਂ ਨੂੰ ਰੈਗੂਲਰ ਕਰਨ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਸੀ। ਇਸ ਮਾਮਲੇ ‘ਚ ਜਸਟਿਸ ਸੁਧੀਰ ਸਿੰਘ ਤੇ ਜਸਟਿਸ ਆਲੋਕ ਜੈਨ ਦੇ ਡਵੀਜ਼ਨਲ ਬੈਂਚ ਨੇ ਸਾਫ਼ ਸ਼ਬਦਾਂ ‘ਚ ਕਿਹਾ ਕਿ ਉਹ ਕਰਮਚਾਰੀ, ਜਿਨ੍ਹਾਂ ਨੇ 31 ਦਸੰਬਰ 2006 ਤੱਕ 10 ਸਾਲ ਜਾਂ ਉਸ ਤੋਂ ਵੱਧ ਦੀ ਸੇਵਾ ਪੂਰੀ ਕਰ ਲਈ ਸੀ, ਉਨ੍ਹਾਂ ਦਾ ਰੈਗੂਲਰ ਹੋਣਾ ਸੰਵਿਧਾਨਕ ਹੱਕ ਹੈ ਅਤੇ ਸਰਕਾਰ ਉਨ੍ਹਾਂ ਤੋਂ ਇਹ ਹੱਕ ਸਿਰਫ਼ ਇਸ ਆਧਾਰ ‘ਤੇ ਨਹੀਂ ਖ਼ੋਹ ਸਕਦੀ ਕਿ ਉਹ ਮਨਜ਼ੂਰਸ਼ੁਦਾ ਅਹੁਦਿਆਂ ‘ਤੇ ਨਿਯੁਕਤ ਨਹੀਂ ਸਨ ਜਾਂ ਉਨ੍ਹਾਂ ਕੋਲ ਘੱਟੋ-ਘੱਟ ਵਿੱਦਿਅਕ ਯੋਗਤਾ ਨਹੀਂ ਸੀ। ਬੈਂਚ ਦੇ 26 ਫਰਵਰੀ 2024 ਦੇ ਫ਼ੈਸਲੇ ਨੂੰ ਪੂਰੀ ਤਰ੍ਹਾਂ ਨਿਆਂਯੋਗ ਕਰਾਰ ਦਿੰਦੇ ਹੋਏ ਕਿਹਾ ਕਿ ਇਹ ਫ਼ੈਸਲਾ ਸੰਵਿਧਾਨਕ ਬੈਂਚ ਦੁਆਰਾ ਦਿੱਤੇ ਗਏ ਉਮਾ ਦੇਵੀ ਬਨਾਮ ਕਰਨਾਟਕ ਸੂਬਾ ਸਰਕਾਰ ਦੇ ਫ਼ੈਸਲੇ ਦੀ ਭਾਵਨਾ ਦੇ ਅਨੁਕੂਲ ਹੈ।

                                 ਇਸ ਤੋਂ ਪਹਿਲਾਂ ਸਰਕਾਰ ਨੇ ਦਲੀਲ ਦਿੱਤੀ ਸੀ ਕਿ ਕਿਉਂਕਿ ਇਹ ਮੁਲਾਜ਼ਮ ਮਨਜ਼ੂਰਸ਼ੁਦਾ ਅਹੁਦਿਆਂ ‘ਤੇ ਨਹੀਂ ਨਿਯੁਕਤ ਹੋਏ ਸਨ ਤੇ ਉਨ੍ਹਾਂ ਕੋਲ ਜ਼ਰੂਰੀ ਵਿੱਦਿਅਕ ਯੋਗਤਾ ਨਹੀਂ ਸੀ, ਇਸ ਲਈ ਉਨ੍ਹਾਂ ਦਾ ਰੈਗੂਲਰ ਹੋਣਾ ਸੰਭਵ ਨਹੀਂ ਹੈ। ਇਸ ਦੇ ਨਾਲ ਹੀ ਸਰਕਾਰ ਨੇ ਇਹ ਵੀ ਕਿਹਾ ਕਿ ਜੇ ਉਨ੍ਹਾਂ ਨੂੰ ਰੈਗੂਲਰ ਕੀਤਾ ਗਿਆ ਤਾਂ ਇਹ ਉਮਾ ਦੇਵੀ ਦੇ ਫ਼ੈਸਲੇ ਦੇ ਖ਼ਿਲਾਫ਼ ਹੋਵੇਗਾ। ਕੋਰਟ ਨੇ ਇਹ ਵੀ ਟਿੱਪਣੀ ਕੀਤੀ ਕਿ ਰਾਜ ਸਰਕਾਰ ਦੀ ਇਹ ਦਲੀਲ ਕਿ ਇਹ ਮੁਲਾਜ਼ਮ ਸਿਰਫ਼ ‘ਦਿਹਾੜੀਦਾਰ’ ਹਨ, ਅਸਲੀਅਤ ਤੋਂ ਦੂਰ ਹੈ ਕਿਉਂਕਿ ਇੰਨੇ ਲੰਬੇ ਸਮੇਂ ਤੱਕ ਸੇਵਾ ਦੇਣਾ ਸਿਰਫ਼ ‘ਦਿਹਾੜੀ’ ਨਹੀਂ ਰਹਿੰਦਾ, ਬਲਕਿ ‘ਨਿਯਮਤ ਲੋੜ’ ਬਣ ਜਾਂਦਾ ਹੈ। ਹਾਈ ਕੋਰਟ ਨੇ ਇਹ ਵੀ ਕਿਹਾ ਕਿ ਸਰਕਾਰ ਦਾ ਇਹ ਰੁਖ਼ ਕਿ ਮਾਮਲਾ ਅਜੇ ਕੈਬਨਿਟ ਦੇ ਸਾਹਮਣੇ ਪੈਂਡਿੰਗ ਹੈ, ਸਿਰਫ਼ ਦੇਰੀ ਕਰਨ ਦੀ ਰਣਨੀਤੀ ਹੈ ਜੋ ਨਿਆਂ ਤੋਂ ਅਨਿਆਂ ਦੇ ਬਰਾਬਰ ਹੈ।

                             ਬੈਂਚ ਨੇ ਇਹ ਵੀ ਸਾਫ਼ ਕੀਤਾ ਕਿ ਕੋਰਟ ਨੇ ਸਰਕਾਰ ਨੂੰ ਨਵੇਂ ਅਹੁਦਾ ਸਿਰਜਣ ਲਈ ਪਾਬੰਦ ਨਹੀਂ ਕੀਤਾ, ਬਲਕਿ ਇਹ ਹੁਕਮ ਦਿੱਤਾ ਹੈ ਕਿ ਜੋ ਮੁਲਾਜ਼ਮ ਪਹਿਲਾਂ ਤੋਂ ਸੇਵਾ ਵਿਚ ਹਨ ਤੇ ਯੋਗਤਾ ਦੀ ਕਮੀ ਦੇ ਬਾਵਜੂਦ ਲੰਬੇ ਸਮੇਂ ਤੱਕ ਕੰਮ ਕਰਦੇ ਰਹੇ ਹਨ, ਉਨ੍ਹਾਂ ਨੂੰ ਉਨ੍ਹਾਂ ਦੇ ਕੰਮ ਦੇ ਮੁਲਾਂਕਣ ਅਤੇ ਨਿਆਂ ਦੇ ਆਧਾਰ ‘ਤੇ ਲਾਭ ਦਿੱਤਾ ਜਾਵੇ। ਇਸ ਤੋਂ ਇਲਾਵਾ ਜਿਨ੍ਹਾਂ ਮੁਲਾਜ਼ਮਾਂ ਨੇ 10 ਸਾਲ ਦੀ ਸੇਵਾ 2006 ਤੱਕ ਪੂਰੀ ਕਰ ਲਈ ਸੀ ਤੇ ਹੁਣ ਸੇਵਾ ‘ਚ ਹਨ ਜਾਂ ਸੇਵਾਮੁਕਤ ਹੋ ਚੁੱਕੇ ਹਨ, ਉਨ੍ਹਾਂ ਨੂੰ ਰੈਗੂਲਰ ਕਰਨ ਦੀ ਤਰੀਕ ਤੋਂ ਘੱਟੋ-ਘੱਟ ਤਨਖ਼ਾਹ, ਮਹਿੰਗਾਈ ਭੱਤਾ ਤੇ ਗ੍ਰੇਡ ਪੇ ਦਾ ਲਾਭ ਦਿੱਤਾ ਜਾਵੇਗਾ ਅਤੇ ਨਾਲ ਹੀ ਜਿਹੜੇ ਮੁਲਾਜ਼ਮ ਸੇਵਾ ‘ਚ ਨਹੀਂ ਹਨ ਜਾਂ ਸੇਵਾ ਦੌਰਾਨ ਜਿਨ੍ਹਾਂ ਦਾ ਦਿਹਾਂਤ ਹੋ ਗਿਆ ਹੈ, ਉਨ੍ਹਾਂ ਨੂੰ ਸੇਵਾਕਾਲ ਦੇ ਆਧਾਰ ‘ਤੇ ਲਾਭ ਮਿਲੇਗਾ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

Next Post

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

Nirmal Pandori

Nirmal Pandori

Related Posts

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ 'ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ...!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend