Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

- ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਦੇਣ ਵਾਲੇ ਪ੍ਰੋਫਾਰਮੇ ਨੇ ਸਰਪੰਚਾਂ ਨੂੰ ਕਸੂਤੀ ਸਥਿਤੀ ਫਸਾਇਆ

Nirmal Pandori by Nirmal Pandori
06/19/2025
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,19 ਜੂਨ, Gee98 News service
-ਪੰਜਾਬ ‘ਚ ਪਿੰਡਾਂ ਦੇ ਸਰਪੰਚਾਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਇੱਕ ਫ਼ਰਮਾਨ ਨੇ ਕਸੂਤੀ ਸਥਿਤੀ ‘ਚ ਫਸਾਇਆ ਹੋਇਆ ਹੈ। ਸਰਕਾਰ ਵੱਲੋਂ ਪੰਚਾਇਤਾਂ ਨੂੰ ਇੱਕ ਲਿਖਤੀ ਪ੍ਰੋਫਾਰਮਾ ਜਾਰੀ ਕੀਤਾ ਗਿਆ ਜਿਸ ਉੱਪਰ ਪਿੰਡਾਂ ਵਿੱਚ ਨਸ਼ਾ ਵੇਚਣ ਵਾਲਿਆਂ, ਨਸ਼ਾ ਕਰਨ ਵਾਲਿਆਂ ਅਤੇ ਨਸ਼ੇ ਨਾਲ ਹੋਰ ਸੰਬੰਧਿਤ ਗਤੀਵਿਧੀਆਂ ਲਿਖ਼ਤੀ ਤੌਰ ‘ਤੇ ਸਰਕਾਰ ਨੂੰ ਦੇਣ ਲਈ ਕਿਹਾ ਗਿਆ ਹੈ। ਬਰਨਾਲਾ ਜ਼ਿਲ੍ਹੇ ਵਿੱਚ ਕਈ ਪਿੰਡਾਂ ਦੇ ਸਰਪੰਚਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਪਤਾ ਲੱਗਿਆ ਕਿ ਸਰਪੰਚ ਸਰਕਾਰ ਦੇ ਇਹਨਾਂ ਹੁਕਮਾਂ ਤੋਂ ਬਾਅਦ “ਫਸੇ ਹੋਏ” ਮਹਿਸੂਸ ਕਰ ਰਹੇ ਹਨ। ਪਿੰਡ ਵਿੱਚ ਨਸ਼ਾ ਤਸਕਰ ਸੰਬੰਧੀ ਲਿਖ਼ਤੀ ਤੌਰ ‘ਤੇ ਸਰਕਾਰ ਨੂੰ ਜਾਣਕਾਰੀ ਦੇਣਾ ਸਰਪੰਚਾਂ ਲਈ ਖ਼ਤਰੇ ਤੋਂ ਖਾਲੀ ਨਹੀਂ ਹੈ ਕਿਉਂਕਿ ਵਰ੍ਹਿਆਂ ਤੋਂ ਨਸ਼ਾ ਤਸਕਰੀ ਦੇ ਧੰਦੇ ਵਿੱਚ ਜੁੜੇ ਹੋਣ ਕਰਕੇ ਇਹਨਾਂ ਤਸਕਰਾਂ ਦੀਆਂ ਤਾਰਾਂ ਪੁਲਿਸ ਦੇ ਵੱਡੇ ਅਫ਼ਸਰਾਂ ਅਤੇ ਵੱਡੇ ਲੀਡਰਾਂ ਨਾਲ ਜੁੜੀਆਂ ਹੋਈਆਂ ਹਨ।

                ਬਠਿੰਡਾ ਜ਼ਿਲ੍ਹੇ ਦੇ ਪਿੰਡ ਭਾਈ ਕੀ ਬਖਤੌਰ ਵਿੱਚ ਨਸ਼ਾ ਤਸਕਰ ਸਬੰਧੀ ਜਾਣਕਾਰੀ ਦੇਣ ਵਾਲੇ ਇੱਕ ਫੌਜੀ ਦੀਆਂ ਨਸ਼ਾ ਤਸਕਰਾਂ ਵੱਲੋਂ ਦੋਵੇਂ ਲੱਤਾਂ ਤੋੜ ਦਿੱਤੇ ਜਾਣ ਦੀ ਘਟਨਾ ਤੋਂ ਬਾਅਦ ਵੀ ਸਰਪੰਚਾਂ ਵਿੱਚ ਸਹਿਮ ਦਾ ਮਾਹੌਲ ਹੈ। ਸਰਪੰਚ ਮਹਿਸੂਸ ਕਰ ਰਹੇ ਹਨ ਕਿ ਨਸ਼ਾ ਵੇਚਣ ਵਾਲਿਆਂ ਸਬੰਧੀ ਲਿਖ਼ਤੀ ਤੌਰ ‘ਤੇ ਸਰਕਾਰ ਨੂੰ ਜਾਣਕਾਰੀ ਦੇਣਾ ਇਹਨਾਂ ਤਸਕਰਾਂ ਨਾਲ ਸਾਰੀ ਉਮਰ ਦੀ ਦੁਸ਼ਮਣੀ ਮੁੱਲ ਲੈਣ ਦੇ ਬਰਾਬਰ ਹੈ। ਕੁਝ ਸਰਪੰਚਾਂ ਦਾ ਇਹ ਵੀ ਤਰਕ ਹੈ ਕਿ ਸਰਕਾਰ ਦੀਆਂ ਏਜੰਸੀਆਂ ਅਤੇ ਸੰਬੰਧਤ ਥਾਣੇ ਦੀ ਪੁਲਿਸ ਨੂੰ ਇਹਨਾਂ ਤਸਕਰਾਂ ਬਾਰੇ ਪੂਰੀ ਜਾਣਕਾਰੀ ਹੈ ਫਿਰ ਵੀ ਸਰਕਾਰ ਸਰਪੰਚਾਂ ਨੂੰ ਦੁਸ਼ਮਣੀ ਦੇ ਮਾਹੌਲ ਵਿੱਚ ਧੱਕ ਰਹੀ ਹੈ। ਬਹੁਤੇ ਸਰਪੰਚਾਂ ਨੇ ਇਹ ਵੀ ਤਰਕ ਦਿੱਤਾ ਕਿ ਸਰਕਾਰ ਨੇ ਸਟੇਟ ਲੈਵਲ ਤੋਂ ਲੈ ਕੇ ਬਲਾਕ ਲੈਵਲ ਤੱਕ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੂੰ ਯੁੱਧ ਨਸ਼ਿਆਂ ਵਿਰੁੱਧ ਕੋਆਰਡੀਨੇਟਰ ਨਿਯੁਕਤ ਕੀਤਾ ਹੈ, ਸਰਕਾਰ ਜੇਕਰ ਸਰਪੰਚਾਂ ਤੋਂ ਹੀ ਨਸ਼ਾ ਤਸਕਰਾਂ ਦੀ ਜਾਣਕਾਰੀ ਲੈਣਾ ਚਾਹੁੰਦੀ ਹੈ ਤਾਂ ਇਹਨਾਂ ਕੋਆਰਡੀਨੇਟਰਾਂ ਦਾ ਕੀ ਕੰਮ ਹੈ। ਸਰਪੰਚਾਂ ਦਾ ਕਹਿਣਾ ਹੈ ਕਿ ਪੰਚਾਇਤਾਂ ਪਿੰਡ ਦੇ ਵਿਕਾਸ ਕੰਮਾਂ ਤੇ ਪਿੰਡ ਵਿੱਚ ਭਾਈਚਾਰ ਏਕਤਾ ਨੂੰ ਕਾਇਮ ਰੱਖਣ ਲਈ ਮੋਹਰੀ ਭੂਮਿਕਾ ਨਿਭਾਉਂਦੀਆਂ ਹਨ, ਜਦ ਕਿ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਦੀ ਪਹਿਚਾਣ ਕਰਨਾ ਏਜੰਸੀਆਂ ਦਾ ਕੰਮ ਹੈ ਤੇ ਉਹਨਾਂ ਦੇ ਖ਼ਿਲਾਫ਼ ਕਾਰਵਾਈ ਕਰਨਾ ਪੁਲਿਸ ਅਤੇ ਕਾਨੂੰਨ ਦੀ ਜ਼ਿੰਮੇਵਾਰੀ ਹੈ।

                       ਕੁਝ ਪਿੰਡਾਂ ਦੇ ਮੋਹਤਬਰ ਆਗੂਆਂ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ‘ਤੇ ਕਿਹਾ ਕਿ ਬਹੁਤੇ ਪਿੰਡਾਂ ਵਿੱਚ ਤਾਂ ਸਰਪੰਚ ਖੁਦ ਵੀ ਨਸ਼ਾ ਤਸਕਰੀ ਦੇ ਧੰਦੇ ਵਿੱਚ ਸ਼ਾਮਿਲ ਹਨ, ਜਿਹੜੇ ਪਹਿਲਾਂ ਰਵਾਇਤੀ ਪਾਰਟੀਆਂ ਵਿੱਚ ਹੁੰਦੇ ਸਨ ਅਤੇ ਹੁਣ ਸਮੇਂ ਦੀ ਤੋਰ ਨਾਲ ਆਪ ਵਿੱਚ ਸ਼ਾਮਿਲ ਹੋ ਚੁੱਕੇ ਹਨ, ਅਜਿਹੇ ਪਿੰਡਾਂ ‘ਚ ਨਸ਼ਾ ਤਸਕਰਾਂ ਸਬੰਧੀ ਪੰਚਾਇਤਾਂ ਵੱਲੋਂ ਦਿੱਤੀ ਜਾਣਕਾਰੀ ਦੀ ਭਰੋਸੇਯੋਗਤਾ ‘ਤੇ ਵੀ ਸਵਾਲ ਉੱਠਣਗੇ। ਭਾਵੇਂ ਕਿ ਸਰਕਾਰ ਦਾ ਕਹਿਣਾ ਹੈ ਕਿ ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਦੇਣ ਵਾਲਿਆਂ ਨੂੰ ਗੁਪਤ ਰੱਖਿਆ ਜਾਵੇਗਾ ਪ੍ਰੰਤੂ ਜਦੋਂ ਪੰਚਾਇਤਾਂ ਲਿਖ਼ਤੀ ਤੌਰ ‘ਤੇ ਹੀ ਪ੍ਰੋਫਾਰਮੇ ਭਰ ਕੇ ਸਰਪੰਚ ਆਪਣੀ ਮੋਹਰ ਲਗਾ ਕੇ ਦੇ ਰਹੇ ਹਨ ਤਾਂ ਇਸ ਵਿੱਚ ਗੁਪਤ ਕੀ ਰਹਿ ਜਾਵੇਗਾ ਕਿਉਂਕਿ ਲੰਘੇ ਸਮੇਂ ਕਈ ਅਜਿਹੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ ਜਦ ਸਰਕਾਰ ਦੇ ਸੈਕਟਰੀਏਟ ਪੱਧਰ ‘ਤੇ ਬਹੁਤ ਹੀ ਗੁਪਤ ਪੱਤਰ ਵੀ ਲੀਕ ਹੁੰਦੇ ਵੇਖੇ ਗਏ ਹਨ। ਸਰਪੰਚਾਂ ਦਾ ਤਰਕ ਹੈ ਕਿ ਆਖਰ ਇਹ ਪਰਫਾਰਮੇ ਜਾਣੇ ਤਾਂ ਮੁਲਾਜ਼ਮਾਂ ਦੇ ਹੱਥਾਂ ਵਿੱਚ ਹੀ ਹਨ ਅਤੇ ਦਫ਼ਤਰਾਂ ਵਿੱਚ ਸਰਕਾਰ ਵਿਰੋਧੀ ਸੋਚ ਰੱਖਣ ਵਾਲੇ ਮੁਲਾਜ਼ਮ ਇਹਨਾਂ ਪ੍ਰੋਫਾਰਮਿਆਂ ਨੂੰ ਵਾਇਰਲ ਵੀ ਕਰ ਸਕਦੇ ਹਨ, ਜਿਸ ਨਾਲ ਸਰਪੰਚਾਂ ਦੀ ਨਸ਼ਾ ਤਸਕਰਾਂ ਨਾਲ ਸਿੱਧੀ ਦੁਸ਼ਮਣੀ ਪਵੇਗੀ। ਬਹਿਰਹਾਲ ! ਸਰਪੰਚਾਂ ਤੋਂ ਨਸ਼ਾ ਤਸਕਰਾ ਸਬੰਧੀ ਲਿਖ਼ਤੀ ਤੌਰ ‘ਤੇ ਜਾਣਕਾਰੀ ਮੰਗਣ ਦੇ ਇਸ ਅਮਲ ਸਬੰਧੀ ਸਰਕਾਰ ‘ਤੇ ਸਵਾਲ ਉੱਠ ਰਹੇ ਹਨ ਕਿ ਜੇਕਰ ਅਜਿਹੇ ਦੁਸ਼ਮਣੀ ਅਤੇ ਜੋਖ਼ਮ ਭਰੇ ਕੰਮ ਸਰਪੰਚਾਂ ਤੋਂ ਕਰਵਾਉਣੇ ਹਨ ਤਾਂ ਸਰਕਾਰ ਦੀਆਂ ਏਜੰਸੀਆਂ ਤੇ ਪੁਲਿਸ ਨੂੰ ਕਿਹੜੀਆਂ ਜ਼ਿੰਮੇਵਾਰੀਆਂ ਲਈ ਰੱਖਿਆ ਹੋਇਆ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ

ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ

02/11/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ VVIP ਸੁਰੱਖਿਆ ਸਮੀਖਿਆ ਦੇ ਦਿੱਤੇ ਹੁਕਮ

02/11/2026
ਅਹਿਮ ਖ਼ਬਰ…ਜਿਹੜੇ ਵਿਦਿਆਰਥੀਆਂ ਦੀ ਡਿਗਰੀ ਪੂਰੀ ਨਹੀਂ ਹੋਈ ਉਹਨਾਂ ਨੂੰ ਮਿਲੇਗਾ ਗੋਲਡਨ ਚਾਂਸ

ਅਹਿਮ ਖ਼ਬਰ…ਜਿਹੜੇ ਵਿਦਿਆਰਥੀਆਂ ਦੀ ਡਿਗਰੀ ਪੂਰੀ ਨਹੀਂ ਹੋਈ ਉਹਨਾਂ ਨੂੰ ਮਿਲੇਗਾ ਗੋਲਡਨ ਚਾਂਸ

02/11/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

Next Post

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Nirmal Pandori

Nirmal Pandori

Related Posts

ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ
ਪੰਜਾਬ

ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ

by Nirmal Pandori
02/11/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ VVIP ਸੁਰੱਖਿਆ ਸਮੀਖਿਆ ਦੇ ਦਿੱਤੇ ਹੁਕਮ

by Nirmal Pandori
02/11/2026
ਅਹਿਮ ਖ਼ਬਰ…ਜਿਹੜੇ ਵਿਦਿਆਰਥੀਆਂ ਦੀ ਡਿਗਰੀ ਪੂਰੀ ਨਹੀਂ ਹੋਈ ਉਹਨਾਂ ਨੂੰ ਮਿਲੇਗਾ ਗੋਲਡਨ ਚਾਂਸ
ਪੰਜਾਬ

ਅਹਿਮ ਖ਼ਬਰ…ਜਿਹੜੇ ਵਿਦਿਆਰਥੀਆਂ ਦੀ ਡਿਗਰੀ ਪੂਰੀ ਨਹੀਂ ਹੋਈ ਉਹਨਾਂ ਨੂੰ ਮਿਲੇਗਾ ਗੋਲਡਨ ਚਾਂਸ

by Nirmal Pandori
02/11/2026
ਇਸ ਅਦਾਲਤ ‘ਚ ਬੰਦੇ ਬਿਰਖ ਹੋ ਗਏ…ਨਹੀਂ ਹੋਵੇਗੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ
ਪੰਜਾਬ

ਇਸ ਅਦਾਲਤ ‘ਚ ਬੰਦੇ ਬਿਰਖ ਹੋ ਗਏ…ਨਹੀਂ ਹੋਵੇਗੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ

by Nirmal Pandori
02/10/2026
ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਝਟਕੇ ‘ਤੇ ਝਟਕਾ….ਪਠਾਨਮਾਜਰਾ ਨੂੰ ਦਿੱਤੀ ਵੱਡੀ ਰਾਹਤ
ਪੰਜਾਬ

ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਝਟਕੇ ‘ਤੇ ਝਟਕਾ….ਪਠਾਨਮਾਜਰਾ ਨੂੰ ਦਿੱਤੀ ਵੱਡੀ ਰਾਹਤ

by Nirmal Pandori
02/10/2026
ਮਨਕੀਰਤ ਔਲਖ ਦੇ ਖ਼ਿਲਾਫ਼ ਡੀਜੀਪੀ ਨੂੰ ਸ਼ਿਕਾਇਤ…ਨਵੇਂ ਗੀਤ ‘ਚ ਹਥਿਆਰਾਂ ਦੀ ਕੀਤੀ ਸ਼ਰੇਆਮ ਨੁਮਾਇਸ਼
ਪੰਜਾਬ

ਮਨਕੀਰਤ ਔਲਖ ਦੇ ਖ਼ਿਲਾਫ਼ ਡੀਜੀਪੀ ਨੂੰ ਸ਼ਿਕਾਇਤ…ਨਵੇਂ ਗੀਤ ‘ਚ ਹਥਿਆਰਾਂ ਦੀ ਕੀਤੀ ਸ਼ਰੇਆਮ ਨੁਮਾਇਸ਼

by Nirmal Pandori
02/09/2026
Load More
Next Post
ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ "ਸਿੱਖਸ ਫਾਰ ਜਸਟਿਸ" ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ

ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ VVIP ਸੁਰੱਖਿਆ ਸਮੀਖਿਆ ਦੇ ਦਿੱਤੇ ਹੁਕਮ

ਬਰਨਾਲਾ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪੱਧਰੀ ਜਥੇਬੰਦਕ ਢਾਂਚੇ ਦਾ ਜਲਦੀ ਹੋਵੇਗਾ ਪੁਨਰਗਠਨ-ਵਿਧਾਇਕ ਕਾਲਾ ਢਿੱਲੋਂ

ਅਹਿਮ ਖ਼ਬਰ…ਜਿਹੜੇ ਵਿਦਿਆਰਥੀਆਂ ਦੀ ਡਿਗਰੀ ਪੂਰੀ ਨਹੀਂ ਹੋਈ ਉਹਨਾਂ ਨੂੰ ਮਿਲੇਗਾ ਗੋਲਡਨ ਚਾਂਸ

ਵੱਡੀ ਖ਼ਬਰ…ਬਰਨਾਲਾ ਦੇ DC, SSP, CMO, DPO,DEO ਅਤੇ ਪਾਵਰਕਾਮ ਦੇ SE ਖ਼ਿਲਾਫ਼ ਕਾਰਵਾਈ ਲਈ ਮੁੱਖ ਸਕੱਤਰ ਨੂੰ ਸ਼ਿਕਾਇਤ

ਪੰਜਾਬ ‘ਚ 11 ਫਰਵਰੀ ਤੋਂ ਅਣਮਿਥੇ ਸਮੇਂ ਲਈ ਰੋਡਵੇਜ਼ ਦੀਆਂ ਲਾਰੀਆਂ ਦਾ ਚੱਕਾ ਕੀਤਾ ਜਾਵੇਗਾ ਜਾਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend