Gee 98News

ਸਾਵਧਾਨ ! ਕਮਲ ਕੌਰ ਭਾਬੀ ਦੇ ਕਤਲ ਦੀ ਹਮਾਇਤ ਕਰਨ ਵਾਲੇ ਵੀ ਪੰਜਾਬ ਪੁਲਿਸ ਦੇ ਰਾਡਾਰ ‘ਤੇ

ਚੰਡੀਗੜ੍ਹ,21 ਜੂਨ, Gee98 News service
-ਸੋਸ਼ਲ ਮੀਡੀਆ ਤੇ ਅਸ਼ਲੀਲ ਰੀਲਾਂ ਪਾਉਣ ਕਰਕੇ ਵਿਵਾਦਾਂ ਚ ਰਹਿਣ ਤੋਂ ਬਾਅਦ ਕਤਲ ਹੋਈ ਕੰਚਨ ਕੁਮਾਰੀ ਉਰਫ ਕਮਲ ਕੌਰ ਭਾਬੀ ਦੇ ਕਤਲਕਾਂਡ ਸਬੰਧੀ ਪੰਜਾਬ ਪੁਲਿਸ ਨੇ ਕਤਲ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਕਾਰਵਾਈ ਦੀ ਹਮਾਇਤ ਕਰਨ ਵਾਲੇ ਸੋਸ਼ਲ ਮੀਡੀਆ ਖਾਤਿਆਂ ‘ਤੇ ਵੱਡੀ ਕਾਰਵਾਈ ਕੀਤੀ ਹੈ। ‌ ਪੰਜਾਬ ਪੁਲਿਸ ਦੇ ਸਾਈਬਰ ਸੈਲ ਨੇ 106 ਅਜਿਹੇ ਸੋਸ਼ਲ ਮੀਡੀਆ ਖਾਤਿਆਂ ਨੂੰ ਬੰਦ ਕਰਵਾ ਦਿੱਤਾ ਹੈ ਜਿਨਾਂ ਨੇ ਕਮਲ ਕੌਰ ਦੇ ਕਤਲ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਮਹਿਰੋ ਦੀ ਕਾਰਵਾਈ ਨੂੰ ਸਹੀ ਠਹਿਰਾਉਂਦੇ ਹੋਏ ਕਮਲ ਕੌਰ ਦੇ ਕਤਲ ਦੀ ਹਮਾਇਤ ਕੀਤੀ ਸੀ।                               ਦੱਸ ਦੇਈਏ ਕਿ ਨਿਹੰਗ ਸਿੰਘ ਅੰਮ੍ਰਿਤਪਾਲ ਸਿੰਘ ਮਹਿਰੋ ਅਤੇ ਉਸਦੇ ਦੋ ਸਾਥੀਆਂ ਨੇ ਕਮਲ ਕੌਰ ਭਾਬੀ ਨੂੰ ਲੁਧਿਆਣੇ ਤੋਂ ਬਠਿੰਡੇ ਬੁਲਾ ਕੇ ਗਲਾ ਘੁੱਟ ਕੇ ਮਾਰ ਦਿੱਤਾ ਸੀ ਜਿਸ ਤੋਂ ਬਾਅਦ ਅੰਮ੍ਰਿਤਪਾਲ ਮਹਿਰੋ ਦੁਬਈ ਚਲਾ ਗਿਆ ਅਤੇ ਉਸਦੇ ਬਾਕੀ ਦੋ ਸਾਥੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਕਮਲ ਕੌਰ ਭਾਬੀ ਉਰਫ ਕੰਚਨ ਕੁਮਾਰੀ ਦੇ ਇਸ ਕਤਲ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਪੋਸਟਾਂ ਦਾ ਹੜ ਆਇਆ ਜਿਹਨਾਂ ਵਿੱਚੋਂ ਬਹੁਤੀਆਂ ਅਜਿਹੀਆਂ ਪੋਸਟਾਂ ਸਨ ਜਿਨਾਂ ਵਿੱਚ ਕਮਲ ਕੌਰ ਭਾਬੀ ਤੇ ਕਤਲ ਨੂੰ ਸਹੀ ਠਹਿਰਾਉਂਦੇ ਹੋਏ ਅੰਮ੍ਰਿਤਪਾਲ ਮਹਿਰੋ ਦੀ ਕਾਰਵਾਈ ਦੀ ਹਮਾਇਤ ਕੀਤੀ ਗਈ ਸੀ। ਇਹਨਾਂ ਸੋਸ਼ਲ ਮੀਡੀਆ ਖਾਤਿਆਂ ‘ਤੇ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਪੁਲਿਸ ਦੇ ਸਾਈਬਰ ਸੈਲ ਨੇ 106 ਸੋਸ਼ਲ ਮੀਡੀਆ ਖਾਤਿਆਂ ਨੂੰ ਬੰਦ ਕਰਵਾ ਦਿੱਤਾ ਹੈ ਅਤੇ ਅਜਿਹੇ ਹੋਰ ਖਾਤਿਆਂ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ।

error: Content is protected !!