Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅੰਬ ਦਿੱਲੀ ਵਾਲੇ ਚੂਪ ਰਹੇ ਨੇ…ਤੇ ਪੰਜਾਬ ਵਾਲੇ ਗਿਟਕਾਂ ਗਿਣ ਰਹੇ ਹਨ

- ਮੁੱਖ ਮੰਤਰੀ ਦੀਆਂ ਪਾਵਰਾਂ ਦਿੱਤੀਆਂ ਮੁੱਖ ਸਕੱਤਰ ਨੂੰ

Nirmal Pandori by Nirmal Pandori
06/22/2025
in ਪੰਜਾਬ
Reading Time: 1 min read
A A
0
ਅੰਬ ਦਿੱਲੀ ਵਾਲੇ ਚੂਪ ਰਹੇ ਨੇ…ਤੇ ਪੰਜਾਬ ਵਾਲੇ ਗਿਟਕਾਂ ਗਿਣ ਰਹੇ ਹਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 22 ਜੂਨ, Gee98 News service
-ਪੰਜਾਬ ਦੇ ਮੰਤਰੀ ਮੰਡਲ ਨੇ ਸੂਬੇ ਦੇ ਮੁੱਖ ਸਕੱਤਰ ਨੂੰ ਮੁੱਖ ਮੰਤਰੀ ਦੀਆਂ ਪਾਵਰਾਂ ਦੇ ਦਿੱਤੀਆਂ ਹਨ। ਹੈਰਾਨੀ ਇਸ ਗੱਲ ਦੀ ਹੈ ਕਿ ਇਹ ਫੈਸਲਾ ਮੁੱਖ ਮੰਤਰੀ ਦੀ ਹੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸੂਬੇ ਦੇ ਮੁੱਖ ਸਕੱਤਰ ਨੂੰ ਰਾਜ ਦੇ ਵਿਕਾਸ ਅਥਾਰਿਟੀਆਂ ਦੀ ਅਗਵਾਈ ਸੌਂਪ ਦਿੱਤੀ ਗਈ ਹੈ। ਮੰਤਰੀ ਮੰਡਲ ਨੇ ਪੰਜਾਬ ਖੇਤਰੀ ਅਤੇ ਸ਼ਹਿਰੀ ਯੋਜਨਾਵਾਂ ਦੀ ਅਤੇ ਵਿਕਾਸ ਐਕਟ ਦੀ ਧਾਰਾ 29 (3) ਵਿੱਚ ਸੋਧ ਕਰਕੇ ਮੁੱਖ ਸਕੱਤਰ ਨੂੰ ਮੁੱਖ ਮੰਤਰੀ ਦੀਆਂ ਪਾਵਰਾਂ ਦੇ ਦਿੱਤੀਆਂ ਹਨ‌ ਭਾਵ ਕਿ ਹੁਣ ਸੂਬੇ ਦੇ ਸਾਰੇ ਸਥਾਨਕ ਵਿਕਾਸ ਬੋਰਡਾਂ ਦੇ ਚੇਅਰਮੈਨ ਵਜੋਂ ਮੁੱਖ ਮੰਤਰੀ ਨਹੀਂ ਸਗੋਂ ਮੁੱਖ ਸਕੱਤਰ ਬਤੌਰ ਚੇਅਰਮੈਨ ਭੂਮਿਕਾ ਨਿਭਾਉਣਗੇ। ਸਿਆਸੀ ਮਾਹਿਰਾਂ ਵੱਲੋਂ ਇਸ ਵੱਡੇ ਘਟਨਾਕ੍ਰਮ ‘ਤੇ ਹੈਰਾਨੀ ਪ੍ਰਗਟ ਕੀਤੀ ਜਾ ਰਹੀ ਹੈ ਕਿ ਆਖ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਜਿਹੀ ਕਿਹੜੀ ਮਜਬੂਰੀ ਹੋ ਸਕਦੀ ਹੈ ਜਾਂ ਅਜਿਹੇ ਕਿਹੜੇ ਰੁਝੇਵੇ ਹੋ ਸਕਦੇ ਹਨ ਕਿ ਉਹਨਾਂ ਨੇ ਵਿਕਾਸ ਬੋਰਡਾਂ ਦੀ ਵਾਂਗਡੋਰ ਅਫ਼ਸਰਸ਼ਾਹੀ ਦੇ ਹੱਥ ਸੌਂਪ ਦਿੱਤੀ ਹੈ।‌

                         ਭਰੋਸੇਯੋਗ ਸੂਤਰਾਂ ਅਨੁਸਾਰ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਨੇ ਪੰਜਾਬ ਦੇ ਮੰਤਰੀ ਮੰਡਲ ਤੋਂ ਇਹ ਫੈਸਲਾ “ਬਾਂਹ ਮਰੋੜ” ਕੇ ਕਰਵਾਇਆ ਹੈ। ਅੰਦਰਲੀਆਂ ਕਨਸੋਆਂ ਇਹ ਵੀ ਹਨ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਜ਼ਿਲ੍ਹੇ ਵਿੱਚ 24311 ਏਕੜ ਅਤੇ ਮੋਹਾਲੀ ਦੇ ਆਸ ਪਾਸ 6285 ਏਕੜ ਜ਼ਮੀਨ ਨੂੰ ਨਵੀਂ ਲੈਂਡ ਪੂਲਿੰਗ ਨੀਤੀ ਤਹਿਤ ਅਕਵਾਇਰ ਕਰਨ ਸਬੰਧੀ ਪਾਰਟੀ ਨਾਲੋਂ ਵੱਖਰੀ ਰਾਇ ਰੱਖੀ ਹੋਈ ਹੈ ਜਿਸ ਕਰਕੇ ‌ ਮੁੱਖ ਮੰਤਰੀ ਨੂੰ ਇਹ ਵੱਡਾ ਝਟਕਾ ਦਿੱਤਾ ਗਿਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਤੇ ਰੁਝੇਵਿਆਂ ਕਾਰਨ ਮੁੱਖ ਸਕੱਤਰ ਨੂੰ ਇਹ ਤਾਕਤਾਂ ਦਿੱਤੀਆਂ ਗਈਆਂ ਹਨ ਪ੍ਰੰਤੂ ਹੈਰਾਨੀ ਇਸ ਗੱਲ ਦੀ ਹੈ ਕਿ ਆਖਰ ਮੰਤਰੀ ਦੇ ਇਹਨਾਂ ਰੁਝੇਵਿਆਂ ਦੀ ਪਰਿਭਾਸ਼ਾ ਕੀ ਹੈ ਅਤੇ ਜੇਕਰ ਮੁੱਖ ਮੰਤਰੀ ਐਨੀਆਂ ਅਹਿਮ ਜ਼ਿੰਮੇਵਾਰੀਆਂ ਲਈ ਸਮਾਂ ਨਹੀਂ ਕੱਢ ਸਕਦੇ ਤਾਂ ਮੁੱਖ ਮੰਤਰੀ ਦੀਆਂ ਹੋਰ ਕਿਹੜੀਆਂ ਜ਼ਿੰਮੇਵਾਰੀਆਂ ਹਨ। ਦਰਅਸਲ ਪਿਛਲੇ ਕੁਝ ਸਮੇਂ ਤੋਂ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵੱਲੋਂ ਪੰਜਾਬ ਸਰਕਾਰ ਦੇ ਕੰਮਾਂ ‘ਚ ਦਖਲ ਅੰਦਾਜ਼ੀ ਤੋਂ ਇਹ ਸਾਹਮਣੇ ਆ ਰਿਹਾ ਹੈ ਕਿ ਆਪ ਦੀ ਹਾਈ ਕਮਾਂਡ ਅਤੇ ਭਗਵੰਤ ਮਾਨ ਵਿਚਕਾਰ “ਸਭ ਅੱਛਾ ਨਹੀਂ” ਹੈ।

                              ਚੇਤੇ ਰਹੇ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਖ਼ਾਸ ਵਿਅਕਤੀਆਂ ਨੂੰ ਪੰਜਾਬ ਦੇ ਸਰਕਾਰੀ ਅਦਾਰਿਆਂ ਵਿੱਚੋਂ ਚੁਣ ਚੁਣ ਕੇ ਕੱਢ ਦਿੱਤਾ ਗਿਆ ਸੀ ਅਤੇ ਉਹਨਾਂ ਦੀ ਜਗ੍ਹਾ ‘ਤੇ ਦਿੱਲੀ ਯੂਪੀ ਤੋਂ ਬੰਦੇ ਲਿਆ ਕੇ ਫਿੱਟ ਕਰ ਦਿੱਤੇ ਗਏ ਹਨ। ਆਪ ਦੀ ਕੌਮੀ ਹਾਈਕਮਾਂਡ ਦੇ ਹੁਕਮਾਂ ‘ਤੇ ਪੰਜਾਬ ਸਰਕਾਰ ਵਿੱਚ ਹੋ ਫੇਰਬਦਲ ਸੰਬੰਧੀ ਸੋਸ਼ਲ ਮੀਡੀਆ ‘ਤੇ ਕੁਝ ਅਜਿਹੀਆਂ ਟਿੱਪਣੀਆਂ ਵੀ ਦੇਖਣ ਨੂੰ ਮਿਲ ਰਹੀਆਂ ਹਨ ਕਿ ਆਮ ਆਦਮੀ ਪਾਰਟੀ ਲਈ 2014 ਤੋਂ ਲੈ ਕੇ ਦਿਨ ਰਾਤ ਕੰਮ ਕਰਨ ਵਾਲੇ ਟਕਸਾਲੀ ਆਗੂ ਤੇ ਵਲੰਟੀਅਰ “ਗਿਟਕਾਂ” ਗਿਣ ਰਹੇ ਹਨ ਜਦਕਿ “ਅੰਬ” ਦਿੱਲੀ ਵਾਲੇ ਚੂਪ ਰਹੇ। ਆਪ ਦੀ ਹਾਈ ਕਮਾਂਡ ਵੱਲੋਂ ਪੰਜਾਬ ਸਰਕਾਰ ‘ਤੇ ਕੀਤੀ ਪਕੜ ਕਾਰਨ ਪੈਦਾ ਹੋਏ ਹਾਲਾਤਾਂ ‘ਤੇ ਬੱਬੂ ਮਾਨ ਦਾ ਉਹ ਗੀਤ ਵੀ ਢੁੱਕਦਾ ਹੈ ਜਿਸ ਵਿੱਚ ਕਿਆਰੀਆਂ ਆਸ਼ਿਕ ਗੁੱਡਦਾ ਰਹਿ ਜਾਂਦੈ ਪਰ ਫੁੱਲ ਵਲੈਤ ਵਾਲੇ ਲੈ ਜਾਂਦੇ ਹਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

Sunday Special…ਕਿਸੇ ਦੀ ਇਜਾਜ਼ਤ ਬਿਨਾਂ ਰਿਕਾਰਡਿੰਗ ਕਰਨਾ ਗ਼ੈਰ ਕਾਨੂੰਨੀ ਹੈ…ਤੁਸੀਂ ਫਸ ਸਕਦੇ ਹੋ…!

Next Post

ਥਾਣਾ ਠੁੱਲੀਵਾਲ ਦੀ ਪੁਲਿਸ ਨੇ ਚਿੱਟੇ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਥਾਣਾ ਠੁੱਲੀਵਾਲ ਦੀ ਪੁਲਿਸ ਨੇ ਚਿੱਟੇ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ

ਥਾਣਾ ਠੁੱਲੀਵਾਲ ਦੀ ਪੁਲਿਸ ਨੇ ਚਿੱਟੇ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend