Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਪਣਿਆਂ ਨੂੰ ਰਿਉੜੀਆਂ….ਇੱਕੋ ਕੰਪਨੀ ਨੂੰ ਦੇ ਦਿੱਤਾ 96 ਸੜਕਾਂ ਬਣਾਉਣ ਲਈ 45 ਕਰੋੜ ਦਾ ਠੇਕਾ

- ਛੋਟੇ ਠੇਕੇਦਾਰਾਂ ਨੇ ਕਿਹਾ....ਸਰਕਾਰ ਨੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ...ਹਾਈਕੋਰਟ ਜਾਵਾਂਗੇ...!

Nirmal Pandori by Nirmal Pandori
06/26/2025
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 26 ਜੂਨ, Gee98 news service
-ਪੰਜਾਬ ਦੇ ਪੇਂਡੂ ਖੇਤਰ ਵਿੱਚ ਲਿੰਕ ਸੜਕਾਂ ਬਣਾਉਣ ਦਾ ਠੇਕਾ ਦੇਣ ਸਬੰਧੀ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆ ਰਿਹਾ। ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਹਲਕੇ ਵਿੱਚ 96 ਸੜਕਾਂ ਬਣਾਉਣ ਦਾ ਠੇਕਾ ਇੱਕੋ ਕੰਪਨੀ ਨੂੰ 45 ਕਰੋੜ ਵਿੱਚ ਦੇ ਦਿੱਤਾ ਹੈ।
ਇਸ ਸਬੰਧੀ ਖੁਲਾਸਾ ਕਰਦੇ ਹੋਏ ਪੰਜਾਬ ਹੋਟ ਮਿਕਸ ਪਲਾਂਟ ਆਨਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਤਾਰਾ ਸਿੰਘ ਵਾਲੀਆ ਨੇ ਕਿਹਾ ਕਿ ਇਹ ਦੇਸ਼ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਇੰਨੀ ਵੱਡੀ ਪੱਧਰ ‘ਤੇ ਸੜਕਾਂ ਬਣਾਉਣ ਦਾ ਠੇਕਾ ਇੱਕ ਹੀ ਕੰਪਨੀ ਨੂੰ ਦੇ ਦਿੱਤਾ ਗਿਆ ਹੋਵੇ। ਜਿਸ ਕਾਰਨ ਪੰਜਾਬ ਵਿਚਲੇ ਸੜਕਾਂ ਬਣਾਉਣ ਦੇ ਛੋਟੇ ਠੇਕੇਦਾਰਾਂ ਨੂੰ ਵੱਡਾ ਵਿੱਤੀ ਨੁਕਸਾਨ ਹੋਇਆ ਹੈ ਕਿਉਂਕਿ ਜੇਕਰ ਇਹੀ 96 ਸੜਕਾਂ ਬਣਾਉਣ ਦਾ ਨਿਯਮ ਅਤੇ ਸ਼ਰਤਾਂ ਅਨੁਸਾਰ ਠੇਕਾ ਦਿੱਤਾ ਜਾਂਦਾ ਤਾਂ ਪੰਜਾਬ ਦੇ ਕਰੀਬ 30 ਤੋਂ 35 ਠੇਕੇਦਾਰਾਂ ਨੂੰ ਵੱਖ-ਵੱਖ ਕੰਮ ਮਿਲਣਾ ਸੀ ਅਤੇ ਇੱਕ ਠੇਕੇਦਾਰ ਨਾਲ ਜੁੜੇ ਹੋਏ 30 ਤੋਂ 35 ਪਰਿਵਾਰਾਂ ਦਾ ਗੁਜ਼ਾਰਾ ਹੋਣਾ ਸੀ ਪਰ ਨਿਯਮ ਅਤੇ ਸ਼ਰਤਾਂ ਨੂੰ ਦਰਕਿਨਾਰ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਇੱਕ ਹੀ ਫਰਮ ਨੂੰ ਠੇਕਾ ਦਿੱਤਾ ਗਿਆ ਹੈ।

          ਨਿਯਮਾਂ ਅਨੁਸਾਰ ਜੇਕਰ ਕੋਈ ਵਿਅਕਤੀ ਇੱਕ ਸੜਕ ਬਣਾਉਣ ਦਾ ਠੇਕਾ ਲੈਂਦਾ ਹੈ ਹੈ ਤਾਂ ਉਸ ਨੂੰ 45 ਕਿਲੋਮੀਟਰ ਦੇ ਏਰੀਏ ਵਿੱਚ ਮੈਟੀਰੀਅਲ ਮਿਕਸ ਕਰਨ ਦਾ ਪਲਾਂਟ ਲਗਾਉਣਾ ਪੈਂਦਾ ਹੈ।ਜੇਕਰ 45 ਕਿਲੋਮੀਟਰ ਤੋਂ ਵੱਧ ਦੂਰੀ ‘ਤੇ ਮਟੀਰੀਅਲ ਮਿਕਸ ਕਰਨ ਦਾ ਪਲਾਂਟ ਲਗਾਇਆ ਜਾਂਦਾ ਹੈ ਤਾਂ ਇਸ ਨਾਲ ਲੁੱਕ ਦਾ ਤਾਪਮਾਨ ਘੱਟ ਜਾਂਦਾ ਹੈ ਅਤੇ ਸੜਕ ਬਣਾਉਣ ਸਮੇਂ ਕੁਆਲਿਟੀ ਦਾ ਫਰਕ ਪੈ ਜਾਂਦਾ ਹੈ। ਇਸ ਦੇ ਨਾਲ ਹੀ ਜੇਕਰ ਇੱਕ ਫਰਮ ਨੂੰ ਹੀ ਠੇਕਾ ਦਿੱਤਾ ਜਾਂਦਾ ਹੈ ਤਾਂ ਇਸ ਵਿੱਚ ਕੰਪੀਟੀਸ਼ਨ ਘੱਟ ਹੋਵੇਗਾ ਅਤੇ ਸਰਕਾਰ ਨੂੰ ਵੱਡਾ ਵਿੱਤੀ ਨੁਕਸਾਨ ਝੱਲਣਾ ਪਵੇਗਾ। ਜੇਕਰ ਪੰਜਾਬ ਸਰਕਾਰ ਇੱਦਾਂ ਹੀ ਨਿਯਮਾਂ ਅਤੇ ਸ਼ਰਤਾਂ ਨੂੰ ਅਣਗੋਲਿਆਂ ਕਰਕੇ ਵੱਡੀਆਂ ਫਰਮਾਂ ਨੂੰ ਠੇਕੇ ਦੇਣ ਲੱਗੀ ਤਾਂ ਪੰਜਾਬ ਵਿਚਲੇ ਛੋਟੇ ਠੇਕੇਦਾਰ ਬਰਬਾਦ ਹੋ ਜਾਣਗੇ। ਉਨ੍ਹਾਂ ਦੀ ਕਰੋੜਾਂ ਰੁਪਏ ਦੀ ਮਸ਼ੀਨਰੀ ਕਬਾੜ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਆਪਣੇ ਇਸ ਫੈਸਲੇ ਨੂੰ ਰੱਦ ਨਹੀਂ ਕੀਤਾ ਗਿਆ ਤਾਂ ਉਹ ਇਸ ਦੇ ਖ਼ਿਲਾਫ਼ ਗ੍ਰਹਿ ਵਿਭਾਗ, ਕੇਂਦਰ ਸਰਕਾਰ, ਸੀਬੀਆਈ ਅਤੇ ਈਡੀ ਨੂੰ ਜਾਂਚ ਕਰਨ ਲਈ ਸ਼ਿਕਾਇਤ ਦੇਣਗੇ ਅਤੇ ਇਸ ਤੋਂ ਇਲਾਵਾ ਪੰਜਾਬ ਐਂਡ ਹਰਿਆਣਾ ਹਾਈਕੋਰਟ ਦਾ ਵੀ ਦਰਵਾਜ਼ਾ ਖੜਕਾਉਣਗੇ।

                        ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਇਸ ਕਦਮ ਤੋਂ ਬਾਅਦ ਪੰਜਾਬ ਮੰਡੀ ਬੋਰਡ ਦੇ ਤਕਨੀਕੀ ਸਲਾਹਕਾਰ ਗੁਰਵਿੰਦਰ ਸਿੰਘ ਚੀਮਾ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਵੱਡੇ ਵਿੱਤੀ ਨੁਕਸਾਨ ਤੋਂ ਸੁਚੇਤ ਕੀਤਾ ਗਿਆ ਹੈ। ਚੀਮਾ ਨੇ ਕਿਹਾ ਹੈ ਕਿ ਵਿਭਾਗਾਂ ਵਿੱਚ ਚੱਲੀ ਆ ਰਹੀ ਪ੍ਰਥਾ ਮੁਤਾਬਿਕ ਇਕ ਕਰੋੜ ਅਤੇ ਦੋ ਕਰੋੜ ਰੁਪਏ ਤੱਕ ਦੇ ਟੈਂਡਰ ਗਰੁੱਪ ਬਣਾ ਕੇ ਲਗਾਏ ਜਾਂਦੇ ਹਨ। ਜੇਕਰ ਇਨ੍ਹਾਂ ਦੀ ਥਾਂ ਜਿਲ੍ਹੇ ਵਿੱਚ 50 ਕਰੋੜ ਰੁਪਏ ਦੀ ਲਾਗਤ ਦਾ ਟੈਂਡਰ ਲਗਾਇਆ ਜਾਵੇਗਾ ਤਾਂ ਅਜਿਹਾ ਹੋਣ ਨਾਲ ਕਈ ਠੇਕੇਦਾਰਾਂ, ਫਰਮਾਂ, ਏਜੰਸੀਆਂ ਦੀ ਬਿਡ ਕਪੈਸਿਟੀ ਲੋੜੀਦੀਆਂ ਪ੍ਰੋਵੀਜ਼ਨਾਂ ਅਨੁਸਾਰ ਪੂਰੀ ਨਹੀਂ ਹੋ ਪਾਵੇਗੀ ਜਿਸ ਕਾਰਨ ਟੈਂਡਰਾਂ ਵਿੱਚ ਮੁਕਾਬਲਾ ਘੱਟ ਹੋਣ ਕਾਰਨ ਸੂਬੇ ਨੂੰ ਵਿੱਤੀ ਨੁਕਸਾਨ ਹੋਵੇਗਾ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਮਹਿਲ ਕਲਾਂ ਪੁਲਿਸ ਵੱਲੋਂ 240 ਗ੍ਰਾਮ ਅਫ਼ੀਮ ਸਮੇਤ ਇੱਕ ਕਾਬੂ

Next Post

…ਭਾਖੜਾ ਬਿਆਸ ਪ੍ਰਬੰਧਨ ਬੋਰਡ ਕਲੇਸ਼…ਸਾਡਾ 4000 ਕਰੋੜ ਰੁਪਏ ਦੇਵੋ…ਫਿਰ ਗੱਲਬਾਤ ਕਰਾਂਗੇ- ਹਿਮਾਚਲ ਪ੍ਰਦੇਸ਼

Nirmal Pandori

Nirmal Pandori

Related Posts

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
Load More
Next Post
…ਭਾਖੜਾ ਬਿਆਸ ਪ੍ਰਬੰਧਨ ਬੋਰਡ ਕਲੇਸ਼…ਸਾਡਾ 4000 ਕਰੋੜ ਰੁਪਏ ਦੇਵੋ…ਫਿਰ ਗੱਲਬਾਤ ਕਰਾਂਗੇ- ਹਿਮਾਚਲ ਪ੍ਰਦੇਸ਼

...ਭਾਖੜਾ ਬਿਆਸ ਪ੍ਰਬੰਧਨ ਬੋਰਡ ਕਲੇਸ਼...ਸਾਡਾ 4000 ਕਰੋੜ ਰੁਪਏ ਦੇਵੋ...ਫਿਰ ਗੱਲਬਾਤ ਕਰਾਂਗੇ- ਹਿਮਾਚਲ ਪ੍ਰਦੇਸ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend