Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਪੁਲਿਸ ਵੱਲੋਂ ਬਰਖ਼ਾਸਤ ਕੀਤੇ ਡੀਐਸਪੀ ‘ਤੇ ਹੁਣ ਵਿਜੀਲੈਂਸ ਦਾ ਸ਼ਿਕੰਜਾ…ਦਰਜ ਕੀਤਾ ਮਾਮਲਾ

ਡੀਐਸਪੀ ਦੀ ਮਾਤਾ 'ਤੇ ਵੀ ਮੁਕੱਦਮਾ ਦਰਜ

Nirmal Pandori by Nirmal Pandori
06/27/2025
in ਪੰਜਾਬ
Reading Time: 1 min read
A A
0
ਪੰਜਾਬ ਪੁਲਿਸ ਵੱਲੋਂ ਬਰਖ਼ਾਸਤ ਕੀਤੇ ਡੀਐਸਪੀ ‘ਤੇ ਹੁਣ ਵਿਜੀਲੈਂਸ ਦਾ ਸ਼ਿਕੰਜਾ…ਦਰਜ ਕੀਤਾ ਮਾਮਲਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਬਰਖ਼ਾਸਤ ਕੀਤੇ ਗਏ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਦੇ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਵੀ ਇੱਕ ਮੁਕੱਦਮਾ ਦਰਜ ਕੀਤਾ ਗਿਆ ਹੈ। ‌ਵਿਜੀਲੈਂਸ ਵੱਲੋਂ ਡੀਐਸਪੀ ਸੰਧੂ ਅਤੇ ਉਨ੍ਹਾਂ ਦੀ ਮਾਤਾ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਵਿਜੀਲੈਂਸ ਬਿਊਰੋ ਦੀ ਮੋਹਾਲੀ ਫਲਾਇੰਗ ਸਕੁਐਡ ਵੱਲੋਂ ਦਰਜ ਕੀਤਾ ਗਿਆ ਹੈ। ਵਿਜੀਲੈਂਸ ਨੇ DSP ਦੇ ਪਿਛਲੇ ਤਿੰਨ ਸਾਲਾਂ ਦੇ ਖਾਤਿਆਂ ਦੀ ਪੜਚੋਲ ਕੀਤੀ , ਜਿਸ ਤੋਂ ਰਿਕਾਰਡ ਵਿੱਚ ਸਾਹਮਣੇ ਆਇਆ ਹੈ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਉਨ੍ਹਾਂ ਨੂੰ ਨੌਕਰੀ ਦੌਰਾਨ 26 ਲੱਖ ਰੁਪਏ ਤਨਖਾਹ ਮਿਲੀ ਸੀ, ਜਦੋਂ ਕਿ ਖਰਚਾ 2.59 ਕਰੋੜ ਰੁਪਏ ਦਾ ਸੀ। ਵਿਜੀਲੈਂਸ ਦੀ ਜਾਂਚ ਅਨੁਸਾਰ 1 ਅਪ੍ਰੈਲ 2021 ਨੂੰ ਡੀਐਸਪੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੇ ਖਾਤਿਆਂ ਵਿੱਚ ਕੁੱਲ 3,00,903.98 ਰੁਪਏ ਜਮ੍ਹਾਂ ਸਨ, ਜਦੋਂ ਕਿ 3,17,415 ਰੁਪਏ ਦਾ ਕਰਜ਼ਾ ਸੀ। ਫਰਮ ਦੇ ਬੈਂਕ ਬੈਲੇਂਸ ਸਟੇਟਮੈਂਟ ਅਨੁਸਾਰ, ਇਸ ਮਿਆਦ ਦੀ ਸ਼ੁਰੂਆਤ ਵਿੱਚ ਕੁੱਲ 9,67,33,700.06 ਰੁਪਏ ਦੀ ਆਮਦਨ ਦਾ ਪਤਾ ਚੱਲਿਆ। 31 ਮਾਰਚ 2024 ਤੱਕ ਕੀਤੀ ਗਈ ਜਾਂਚ ਵਿੱਚ ਇਹ ਸਾਹਮਣੇ ਆਇਆ ਕਿ ਉਨ੍ਹਾਂ ਦੀ 2,47,50,000 ਰੁਪਏ ਦੀ ਅਚੱਲ ਸੰਪਤੀ ਅਤੇ ਹੋਰ ਸਾਧਨ ਸਨ। ਉਨ੍ਹਾਂ ਦਾ ਬੈਂਕ ਬੈਲੇਂਸ 83,88,429.08 ਰੁਪਏ ਸੀ। ਬਰਖਾਸਤ ਡੀਐਸਪੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਬੈਂਕ ਤੋਂ 25,17,415 ਰੁਪਏ ਦਾ ਕਰਜ਼ਾ ਲਿਆ ਸੀ। ਇਸ ਤੋਂ ਇਲਾਵਾ, ਪਰਿਵਾਰ ਨੇ 1,81,35,270.77 ਰੁਪਏ ਦੀ ਰਾਸ਼ੀ ਕੰਪਨੀ, ਫਰਮ ਅਤੇ ਸੋਸਾਇਟੀਆਂ ਵਿੱਚ ਜਮ੍ਹਾਂ ਕਰਵਾਈ। ਇਸੇ ਰਿਕਾਰਡ ਦੇ ਆਧਾਰ ‘ਤੇ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ ਕਰਨ ਤੋਂ ਬਾਅਦ ਹੁਣ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਡੀਐਸਪੀ ਗੁਰਸ਼ੇਰ ਸਿੰਘ ਸੰਧੂ ਖ਼ਿਲਾਫ਼ ਹਾਈ ਕੋਰਟ ਦੇ ਹੁਕਮਾਂ ‘ਤੇ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ਵਿੱਚ ਪਹਿਲਾਂ ਵੀ ਮੁਕੱਦਮਾ ਦਰਜ ਹੈ, ਪ੍ਰੰਤੂ ਉਹ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ। ਹੁਣ ਵਿਜੀਲੈਂਸ ਬਿਊਰੋ ਫਰਾਰ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਦੀ ਪੈੜ ਨੱਪੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

AAP ਦੇ ਦੋ ਸਾਬਕਾ ਮੰਤਰੀਆਂ ਖ਼ਿਲਾਫ਼ ਕਰੋੜਾਂ ਰੁਪਏ ਦੇ ਘਪਲੇ ਸਬੰਧੀ ਐਫਆਈਆਰ ਦਰਜ

Next Post

ਜੱਗੂ ਦੀ ਮਾਤਾ ਦਾ ਕਤਲ…ਸਰਕਾਰ ਤੇ ਪੁਲਿਸ ਲਈ ਵੱਡੀ ਚੁਣੌਤੀ…ਵੱਧ ਸਕਦੀ ਏਂ ਗੈਂਗਵਾਰ….!

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
ਜੱਗੂ ਦੀ ਮਾਤਾ ਦਾ ਕਤਲ…ਸਰਕਾਰ ਤੇ ਪੁਲਿਸ ਲਈ ਵੱਡੀ ਚੁਣੌਤੀ…ਵੱਧ ਸਕਦੀ ਏਂ ਗੈਂਗਵਾਰ….!

ਜੱਗੂ ਦੀ ਮਾਤਾ ਦਾ ਕਤਲ...ਸਰਕਾਰ ਤੇ ਪੁਲਿਸ ਲਈ ਵੱਡੀ ਚੁਣੌਤੀ...ਵੱਧ ਸਕਦੀ ਏਂ ਗੈਂਗਵਾਰ....!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend