Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜੱਗੂ ਦੀ ਮਾਤਾ ਦਾ ਕਤਲ…ਸਰਕਾਰ ਤੇ ਪੁਲਿਸ ਲਈ ਵੱਡੀ ਚੁਣੌਤੀ…ਵੱਧ ਸਕਦੀ ਏਂ ਗੈਂਗਵਾਰ….!

ਸੜਕਾਂ 'ਤੇ ਬੋਰਡ ਲਗਾ ਕੇ ਹਕੀਕਤ ਤੋਂ ਮੁਨਕਰ ਨਹੀਂ ਹੋਇਆ ਜਾ ਸਕਦਾ

Nirmal Pandori by Nirmal Pandori
06/28/2025
in ਪੰਜਾਬ
Reading Time: 1 min read
A A
0
ਜੱਗੂ ਦੀ ਮਾਤਾ ਦਾ ਕਤਲ…ਸਰਕਾਰ ਤੇ ਪੁਲਿਸ ਲਈ ਵੱਡੀ ਚੁਣੌਤੀ…ਵੱਧ ਸਕਦੀ ਏਂ ਗੈਂਗਵਾਰ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 28 ਜੂਨ, Gee98 news service
-ਪੰਜਾਬ ‘ਚ ਅਮਨ ਤੇ ਕਾਨੂੰਨ ਦੀ ਵਿਗੜਦੀ ਸਥਿਤੀ ਤੇ ਅਕਸਰ ਮੌਜੂਦਾ ਸਰਕਾਰ ਘਿਰਦੀ ਰਹੀ ਹੈ। ਉੰਝ ਭਾਵੇਂ ਪੰਜਾਬ ਦੀ ਆਪ ਸਰਕਾਰ ਨੇ ਸੂਬੇ ‘ਚੋਂ ਗੈਂਗਸਟਰਵਾਦ ਖਤਮ ਕਰਨ ਦੇ ਦਾਅਵੇ ਕਰਕੇ ਵੱਡੇ ਵੱਡੇ ਬੋਰਡ ਪੰਜਾਬ ਦੀਆਂ ਸੜਕਾਂ ‘ਤੇ ਲਗਾਏ ਹਨ ਪਰੰਤੂ ਵੀਰਵਾਰ ਦੇਰ ਰਾਤ ਵਾਪਰੀ ਇੱਕ ਘਟਨਾ ਨੇ ਇਹ ਵੱਡਾ ਸੰਕੇਤ ਦਿੱਤਾ ਹੈ ਕਿ ਪੰਜਾਬ ‘ਚ ਗੈਂਗਸਟਰਵਾਦ ਅਜੇ ਖ਼ਤਮ ਨਹੀਂ ਹੋਇਆ ਸਗੋਂ ਇਸ ਘਟਨਾ ਤੋਂ ਬਾਅਦ ਵੱਖ ਵੱਖ ਗਰੁੱਪਾਂ ‘ਚ ਗੈਂਗਵਾਰ ਹੋਰ ਵਧਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਬਦਨਾਮ ਗੈਂਗਸਟਰ ਜੱਗੂ ਦੀ ਮਾਤਾ ਦੇ ਕਤਲ ਤੋਂ ਬਾਅਦ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ। ਜੱਗੂ ਭਗਵਾਨਪੁਰੀਆ ਦੀ ਮਾਤਾ ਦੇ ਕਤਲ ਦੀ ਜ਼ਿੰਮੇਵਾਰੀ ਬੰਬੀਹਾ ਗਰੁੱਪ ਦੇ ਗੋਪੀ ਘਣਸਾਮਪੁਰੀਆਂ ਨੇ ਲਈ ਹੈ,ਜੋ ਦਵਿੰਦਰ ਬੰਬੀਹਾ ਦੀ ਮੌਤ ਤੋਂ ਬਾਅਦ ਬੰਬੀਹਾ ਗਰੁੱਪ ਨੂੰ ਚਲਾ ਰਿਹਾ ਹੈ।

                 ਦੂਜੇ ਪਾਸੇ ਜੱਗੂ ਭਗਵਾਨਪੁਰੀਆ ਲਾਰੈਂਸ ਬਿਸ਼ਨੋਈ ਗਰੁੱਪ ਨਾਲ ਸੰਬੰਧਿਤ ਹੈ ਜਿਸ ਦਾ ਨਾਮ ਸਿੱਧੂ ਮੂਸੇਵਾਲਾ ਦੇ ਕਤਲ ‘ਚ ਵੀ ਆਉਂਦਾ ਹੈ। ਜੱਗੂ ਭਗਵਾਨਪੁਰੀਆ ‘ਤੇ ਵੱਖ-ਵੱਖ ਧਾਰਾਵਾਂ ਤਹਿਤ 128 ਮੁਕੱਦਮੇ ਦਰਜ ਹਨ। ਬੰਬੀਹਾ ਗਰੁੱਪ ਅਤੇ ਬਿਸ਼ਨੋਈ ਗਰੁੱਪ ਵਿੱਚ ਦੁਸ਼ਮਣੀ ਦੀ ਇਹ ਪਹਿਲੀ ਘਟਨਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਦੋਵਾਂ ਗਰੁੱਪਾਂ ਨੇ ਇੱਕ ਦੂਜੇ ਦੇ ਗੈਂਗਸਟਰਾਂ ਨੂੰ ਮਾਰ ਕੇ ਜ਼ਿੰਮੇਵਾਰੀਆਂ ਲਈਆਂ ਹਨ ਪ੍ਰੰਤੂ ਜੱਗੂ ਭਗਵਾਨਪੁਰੀਆ ਦੀ ਮਾਤਾ ਦਾ ਕਤਲ ਇਹ ਵੱਡਾ ਸੰਕੇਤ ਹੈ ਕਿ ਗੈਂਗਸਟਰਾਂ ਦੀ ਦੁਸ਼ਮਣੀ ਹੁਣ ਆਪਸ ਤੱਕ ਹੀ ਸੀਮਤ ਨਹੀਂ ਰਹੀ, ਸਗੋਂ ਪਰਿਵਾਰਾਂ ਤੱਕ ਵੀ ਪਹੁੰਚ ਗਈ ਹੈ। ਜੱਗੂ ਦੀ ਮਾਤਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਪੀ ਨੇ ਆਪਣੀ ਪੋਸਟ ਵਿੱਚਲਿਖਿਆ ਕਿ “ਅਸਲ ਨਿਸ਼ਾਨਾ ਕਰਨਵੀਰ ਸਿੰਘ ਸੀ, ਜੋ ਹਰਜੀਤ ਕੌਰ ਦੇ ਨਾਲ ਮੌਜੂਦ ਸੀ ਅਤੇ ਭਗਵਾਨਪੁਰੀਆ ਗਿਰੋਹ ਲਈ ਕੰਮ ਕਰਦਾ ਸੀ ਪਰ ਗੋਲੀਬਾਰੀ ਵਿੱਚ ਹਰਜੀਤ ਕੌਰ ਦੀ ਜਾਨ ਚਲੀ”। ਸੂਬੇ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਦੇ ਵਿਚਕਾਰ, ਇਹ ਘਟਨਾ ਪੰਜਾਬ ਪੁਲਿਸ ਲਈ ਇੱਕ ਵੱਡੀ ਚੁਣੌਤੀ ਬਣ ਕੇ ਉਭਰੀ ਹੈ। ਹੁਣ ਅਸਲ ਜ਼ਿੰਮੇਵਾਰੀ ਉਨ੍ਹਾਂ ਹਮਲਾਵਰਾਂ ਨੂੰ ਫੜਨ ਦੀ ਹੈ ਜੋ ਦੇਸ਼ ਤੋਂ ਬਾਹਰੋਂ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ, ਕਿਸੇ ਹੋਰ ਵੱਡੀ ਘਟਨਾ ਨੂੰ ਰੋਕਣਾ ਵੀ ਪੁਲਿਸ ਲਈ ਇੱਕ ਵੱਡੀ ਚੁਣੌਤੀ ਹੋਵੇਗੀ।

                                ਇਸ ਘਟਨਾ ਤੋਂ ਬਾਅਦ ਸੂਬੇ ਦੀ ਐਂਟੀ ਗੈਂਗਸਟਰ ਟਾਸਕ ਫੋਰਸ ‘ਤੇ ਸਵਾਲ ਉਠਾਏ ਜਾ ਰਹੇ ਹਨ ਕਿ ਇੰਨੀ ਵੱਡੀ ਘਟਨਾ ਨੂੰ ਕਿਉਂ ਨਹੀਂ ਰੋਕਿਆ ਜਾ ਸਕਿਆ। ਸੀਸੀਟੀਵੀ ਫੁਟੇਜ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਹਮਲਾਵਰਾਂ ਨੇ ਆਧੁਨਿਕ ਹਥਿਆਰਾਂ ਨਾਲ ਕਈ ਗੋਲੀਆਂ ਚਲਾਈਆਂ। ਇਹ ਵੀ ਚਿੰਤਾ ਦਾ ਵਿਸ਼ਾ ਹੈ ਕਿ ਅਜਿਹੇ ਹਥਿਆਰ ਸੂਬੇ ਵਿੱਚ ਕਿਵੇਂ ਦਾਖਲ ਹੋ ਰਹੇ ਹਨ। ਪੰਜਾਬ ਦੀਆਂ ਸੜਕਾਂ ‘ਤੇ ਪੁਲਿਸ ਵੱਲੋਂ ਫੜੇ ਗੈਂਗਸਟਰਾਂ ਦੀ ਗਿਣਤੀ ਲਿਖ ਕੇ ਅਤੇ ਮੁੱਖ ਮੰਤਰੀ ਦੀ ਫੋਟੋ ਵਾਲੇ ਵੱਡੇ ਵੱਡੇ ਬੋਰਡ ਲਗਾ ਕੇ ਸੂਬੇ ਦੀ ਵਿਗੜੀ ਹੋਈ ਅਮਨ ਕਾਨੂੰਨ ਦੀ ਸਥਿਤੀ ਤੋਂ ਅੱਖਾਂ ਬੰਦ ਨਹੀਂ ਕੀਤੀਆਂ ਜਾ ਸਕਦੀਆਂ ਕਿਉਂਕਿ ਕਿਸੇ ਵੀ ਸੂਬੇ ਦੇ ਸੁਰੱਖਿਆ ਹਾਲਾਤ ਹਰ ਤਰ੍ਹਾਂ ਦੇ ਕਾਰੋਬਾਰ ਦੇ ਨਾਲ ਨਾਲ ਆਮ ਲੋਕਾਂ ਦੀ ਜ਼ਿੰਦਗੀ ਨੂੰ ਵੀ ਪ੍ਰਭਾਵਿਤ ਕਰਦੇ ਹਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਪੰਜਾਬ ਪੁਲਿਸ ਵੱਲੋਂ ਬਰਖ਼ਾਸਤ ਕੀਤੇ ਡੀਐਸਪੀ ‘ਤੇ ਹੁਣ ਵਿਜੀਲੈਂਸ ਦਾ ਸ਼ਿਕੰਜਾ…ਦਰਜ ਕੀਤਾ ਮਾਮਲਾ

Next Post

ਸਾਬਕਾ ਅਕਾਲੀ MPਦੇ PA ਦਾ ਬੇਰਹਿਮੀ ਨਾਲ ਕਤਲ

Nirmal Pandori

Nirmal Pandori

Related Posts

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
Load More
Next Post
ਸਾਬਕਾ ਅਕਾਲੀ MPਦੇ PA ਦਾ ਬੇਰਹਿਮੀ ਨਾਲ ਕਤਲ

ਸਾਬਕਾ ਅਕਾਲੀ MPਦੇ PA ਦਾ ਬੇਰਹਿਮੀ ਨਾਲ ਕਤਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend