Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਇਸੇ ਨੂੰ ਗੌਰਮਿੰਟ ਕਹਿੰਦੇ ਆਂ ਜੀ, ਗ਼ੌਰ ਕਰਨੀ ਹੋਵੇ ਤਾਂ ਮਿੰਟ ‘ਚ ਕਰਦੀ ਏਂ..ਨਹੀਂ ਤਾਂ ਸੁਥਰੇ ਵਾਂਗੂ ਘੋਲ ਪਤਾਸੇ ਪੀਂਦੀ ਏ…!

- ਬਰਨਾਲੇ ਦੀਆਂ ਗਲੀਆਂ 'ਚ...ਪਾਣੀ ਪਾਣੀ ਹੋਗੀ ਮਿੱਤਰਾ

Nirmal Pandori by Nirmal Pandori
06/28/2025
in ਬਰਨਾਲਾ ਆਸ-ਪਾਸ
Reading Time: 1 min read
A A
0
…ਇਸੇ ਨੂੰ ਗੌਰਮਿੰਟ ਕਹਿੰਦੇ ਆਂ ਜੀ, ਗ਼ੌਰ ਕਰਨੀ ਹੋਵੇ ਤਾਂ ਮਿੰਟ ‘ਚ ਕਰਦੀ ਏਂ..ਨਹੀਂ ਤਾਂ ਸੁਥਰੇ ਵਾਂਗੂ ਘੋਲ ਪਤਾਸੇ ਪੀਂਦੀ ਏ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,28 ਜੂਨ ( ਨਿਰਮਲ ਸਿੰਘ ਪੰਡੋਰੀ )-
-ਪਿਛਲੇ ਕੁਝ ਦਿਨਾਂ ਤੋਂ ਗਰਮੀ ਦੇ ਪ੍ਰਕੋਪ ਕਾਰਨ ਜਿੱਥੇ ਇੱਕ ਪਾਸੇ ਲੋਕ ਮੀਂਹ ਲਈ ਦੁਆ ਕਰ ਰਹੇ ਹਨ ਉੱਥੇ ਦੂਜੇ ਪਾਸੇ ਬਰਨਾਲਾ ਸ਼ਹਿਰ ਦੇ ਕੁਝ ਵਾਰਡਾਂ ਦੇ ਵਸਨੀਕ ਥੋੜ੍ਹੀ ਜਿਹੀ ਬੱਦਲਵਾਈ ਵੇਖ ਕੇ ਹੀ ਡਰ ਜਾਂਦੇ ਹਨ। ਦਰਅਸਲ ਬਰਨਾਲਾ ਸ਼ਹਿਰ ਦੀਆਂ ਗਲੀਆਂ ਵਿੱਚ ਫਿਰਦੇ ਸੀਵਰੇਜ ਦੇ ਪਾਣੀ ਨੇ ਲੋਕਾਂ ਦਾ ਜੀਣਾ ਮੁਹਾਲ ਕੀਤਾ ਹੋਇਆ ਹੈ। ਸ਼ਹਿਰ ਦੇ ਕੁਝ ਹਿੱਸੇ ਦੀਆਂ ਗਲੀਆਂ ਵਿੱਚ ਸੀਵਰੇਜ ਦਾ ਪਾਣੀ ਇਸ ਤਰ੍ਹਾਂ ਲੱਗਦਾ ਜਿਵੇਂ ਝੋਨਾ ਲਗਾਉਣ ਲਈ ਕੱਦੂ ਕਰਕੇ ਖੇਤ ਤਿਆਰ ਕੀਤਾ ਹੋਵੇ। ਗਲੀਆਂ ‘ਚ ਫਿਰਦੇ ਸੀਵਰੇਜ ਦੇ ਗੰਦੇ ਪਾਣੀ ਨੇ ਲੋਕਾਂ ਦੀ ਜ਼ਿੰਦਗੀ ਹਰਾਮ ਕੀਤੀ ਹੋਈ ਹੈ ਅਤੇ ਇਸ ਸਬੰਧੀ ਖ਼ਬਰਾਂ ਲਗਾਤਾਰ ਅਖ਼ਬਾਰਾਂ ਦੀਆਂ ਸੁਰਖੀਆਂ ਬਣ ਰਹੀਆਂ ਹਨ ਪ੍ਰੰਤੂ ਸਿਤਮਜ਼ਰੀਫ਼ੀ ਹੈ ਕਿ ਅਧਿਕਾਰੀ ਅਤੇ ਗੌਰਮਿੰਟ ਟੱਸ ਤੋਂ ਮੱਸ ਨਹੀਂ ਹੋ ਰਹੀ। ਸ਼ਹਿਰ ਦੀਆਂ ਗਲੀਆਂ ‘ਚ ਫਿਰਦੇ ਸੀਵਰੇਜ ਦੇ ਗੰਦੇ ਪਾਣੀ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ ਜਿਨਾਂ ਨੂੰ ਸੱਤਾਧਾਰੀ ਪਾਰਟੀ ਦੇ ਕੁਝ ਆਗੂ ਸੀਵਰੇਜ ਮੁਲਾਜ਼ਮਾਂ ਦੀ ਹੜ੍ਹਤਾਲ ਨਾਲ ਜੋੜ ਰਹੇ ਹਨ ਪ੍ਰੰਤੂ ਪਿਛਲੇ 25-30 ਵਰ੍ਹਿਆਂ ਤੋਂ ਸਿਰਫ਼ 10 ਹਜ਼ਾਰ ਰੁਪਏ ਦੀ ਉੱਕਾ ਪੁੱਕਾ ਤਨਖਾਹ ‘ਤੇ ਕੰਮ ਕਰ ਰਹੇ ਸੀਵਰੇਜ ਮੁਲਾਜ਼ਮਾਂ ਦੇ ਹੱਕਾਂ ਦੀ ਕੋਈ ਗੱਲ ਨਹੀਂ ਕਰ ਰਿਹਾ। ਸੱਚਾਈ ਇਹੀ ਹੈ ਕਿ ਪਿਛਲੇ ਕੁਝ ਸਮੇਂ ਤੋਂ ਸ਼ਹਿਰ ਵਿੱਚ ਸੀਵਰੇਜ ਦੀ ਸਫਾਈ ਵੱਲ ਧਿਆਨ ਹੀ ਨਹੀਂ ਦਿੱਤਾ ਗਿਆ।                                            ਇਸੇ ਦੌਰਾਨ ਇੱਕ ਹੋਰ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਸ਼ਹਿਰ ਵਿੱਚ ਗੰਦੇ ਨਾਲੇ ਦੀ ਸਫਾਈ ਅਤੇ ਸੀਵਰੇਜ ਦੀਆਂ ਪਾਈਪਾਂ ਦੀ ਸਫਾਈ ਸਬੰਧੀ ਰੱਖੇ ਗਏ ਫੰਡਾਂ ਦੇ ਖਰਚ ਦੀ ਜੇਕਰ ਇਮਾਨਦਾਰੀ ਨਾਲ ਪੜ੍ਹਤਾਲ ਕੀਤੀ ਜਾਵੇ ਤਾਂ ਸੀਵਰੇਜ ਦੀਆਂ ਪਾਈਪਾਂ ਵਿੱਚੋਂ ਘਪਲੇ ਦੇ ਵੱਡੇ ਸੱਪ ਨਿਕਲ ਸਕਦੇ ਹਨ। ਵੇਖਣ ‘ਚ ਆ ਰਿਹਾ ਹੈ ਕਿ ਸੱਤਾ ਵਿਰੋਧੀ ਕੌਂਸਲਰਾਂ ਦੇ ਵਾਰਡਾਂ ਵਿੱਚ ਸੀਵਰੇਜ ਦੇ ਪ੍ਰਬੰਧਾਂ ਦਾ ਜ਼ਿਆਦਾ ਮਾੜਾ ਹਾਲ ਹੈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਬਰਨਾਲਾ ਸ਼ਹਿਰ ਸਿਰਫ਼ ਸੀਵਰੇਜ ਦੇ ਪਾਣੀ ਕਰਕੇ ਹੀ ਨਹੀਂ ਸਗੋਂ ਪੀਣ ਵਾਲੀ ਪਾਣੀ ਦੀ ਘਾਟ ਕਰਕੇ ਵੀ ਚਰਚਾ ਵਿੱਚ ਹੈ। ਸ਼ਹਿਰ ਦੇ ਕੁਝ ਵਾਰਡਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਵੀ ਤਸੱਲੀਬਖ਼ਸ਼ ਨਹੀਂ ਹੈ। ਕੁੱਲ ਮਿਲਾ ਕੇ ਸ਼ਹਿਰ ਦੇ ਕੁਝ ਵਾਰਡਾਂ ਦੇ ਵਸਨੀਕਾਂ ਦਾ ਜਿੱਥੇ ਗੰਦੇ ਪਾਣੀ ਨੇ ਜਿਉਣਾ ਦੁਭਰ ਕੀਤਾ ਹੋਇਆ ਉੱਥੇ ਪੀਣ ਵਾਲੇ ਪਾਣੀ ਦੀ ਸਪਲਾਈ ਦੀ ਘਾਟ ਕਾਰਨ ਵੀ ਹਾਹਾਕਾਰ ਮੱਚੀ ਹੋਈ ਹੈ ਪ੍ਰੰਤੂ ਮਿੰਟ-ਮਿੰਟ ਬਾਅਦ ਗ਼ੌਰ ਕਰਨ ਵਾਲੀ ਗੌਰਮਿੰਟ ਕਈ ਦਿਨ ਬੀਤਣ ‘ਤੇ ਵੀ ਗ਼ੌਰਹੀਂ ਕਰ ਰਹੀ। ਸ਼ਾਇਦ ! ਇਸੇ ਨੂੰ ਗੌਰਮਿੰਟ ਕਹਿੰਦੇ ਨੇ ਜੇਕਰ ਗ਼ੌਰ ਕਰਨੀ ਹੋਵੇ ਤਾਂ ਮਿੰਟ ਵਿੱਚ ਕਰਦੀ ਹੈ ਨਹੀਂ ਤਾਂ ‘ਸੁਥਰਾ ਘੋਲ ਪਤਾਸੇ ਪੀਵੇ’ ਵਾਲੀ ਗੱਲ ਹੋ ਜਾਂਦੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

04/29/2026
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਯੇਹ ਮੇਰਾ ਇੰਡੀਆ….ਮੁਰਦਿਆਂ ਦੇ ਖਾਤਿਆਂ ‘ਚ ਪੈ ਗਈ 252 ਕਰੋੜ ਦੀ ਬੁਢਾਪਾ ਪੈਨਸ਼ਨ

Next Post

Sunday Special….ਹੁਣ ਦੋ ਪਹੀਆ ਵਾਹਨ ਖਰੀਦਣ ਸਮੇਂ ਰੱਖੋ ਧਿਆਨ….ਕੇਂਦਰ ਸਰਕਾਰ ਵੱਲੋਂ ਨਵੇਂ ਨਿਯਮ ਲਾਗੂ

Nirmal Pandori

Nirmal Pandori

Related Posts

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ
ਬਰਨਾਲਾ ਆਸ-ਪਾਸ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

by Nirmal Pandori
04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
Load More
Next Post
Sunday Special….ਹੁਣ ਦੋ ਪਹੀਆ ਵਾਹਨ ਖਰੀਦਣ ਸਮੇਂ ਰੱਖੋ ਧਿਆਨ….ਕੇਂਦਰ ਸਰਕਾਰ ਵੱਲੋਂ ਨਵੇਂ ਨਿਯਮ ਲਾਗੂ

Sunday Special....ਹੁਣ ਦੋ ਪਹੀਆ ਵਾਹਨ ਖਰੀਦਣ ਸਮੇਂ ਰੱਖੋ ਧਿਆਨ....ਕੇਂਦਰ ਸਰਕਾਰ ਵੱਲੋਂ ਨਵੇਂ ਨਿਯਮ ਲਾਗੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend