Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਮਰੇ ‘ਚ ਲੱਗੀ ਅਚਾਨਕ ਅੱਗ…ਸੁੱਤੇ ਪਏ ਪਤੀ ਪਤਨੀ ਦੀ ਸੜਨ ਕਰਕੇ ਦਰਦਨਾਕ ਮੌਤ

ਬਿਜਲੀ ਦਾ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਅੱਗ ਲੱਗਣ ਦਾ ਕਾਰਨ

Nirmal Pandori by Nirmal Pandori
07/01/2025
in ਬਰਨਾਲਾ ਆਸ-ਪਾਸ
Reading Time: 1 min read
A A
0
ਕਮਰੇ ‘ਚ ਲੱਗੀ ਅਚਾਨਕ ਅੱਗ…ਸੁੱਤੇ ਪਏ ਪਤੀ ਪਤਨੀ ਦੀ ਸੜਨ ਕਰਕੇ ਦਰਦਨਾਕ ਮੌਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ 1 ਜੁਲਾਈ ( ਜਸਵੰਤ ਸਿੰਘ ਲਾਲੀ )-
ਪੁਲਿਸ ਥਾਣਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਮੂੰਮ ਵਿਖੇ ਬੀਤੀ ਰਾਤ ਇੱਕ ਪਤੀ ਪਤਨੀ ਦੀ ਅੱਗ ਨਾਲ ਸੜ ਜਾਣ ਕਰਕੇ ਦਰਦਨਾਕ ਮੌਤ ਹੋ ਜਾਣ ਦੀ ਖ਼ਬਰ ਹੈ। ‌ਪ੍ਰਾਪਤ ਜਾਣਕਾਰੀ ਅਨੁਸਾਰ ਜਗਰੂਪ ਸਿੰਘ 49 ਸਾਲ ਪੁੱਤਰ ਲਾਭ ਸਿੰਘ ਅਤੇ ਉਸ ਦੀ ਪਤਨੀ ਅੰਗਰੇਜ਼ ਕੌਰ ਆਪਣੇ ਘਰ ਕਮਰੇ ‘ਚ ਸੌਂ ਰਹੇ ਸਨ ਤਾਂ ਅਚਾਨਕ ਕਮਰੇ ‘ਚ ਅੱਗ ਲੱਗ ਜਾਣ ਕਰਕੇ ਦੋਵਾਂ ਦੀ ਸੜਨ ਨਾਲ ਦਰਦਨਾਕ ਮੌਤ ਹੋ ਗਈ। ਅੱਗ ਇੰਨੀ ਭਿਆਨਕ ਸੀ ਕਿ ਜਗਰੂਪ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਉਸ ਦੀ ਪਤਨੀ ਅੰਗਰੇਜ਼ ਕੌਰ ਨੂੰ ਸਿਵਲ ਹਸਪਤਾਲ ਬਰਨਾਲਾ ਲਿਜਾਇਆ ਗਿਆ ਜਿੱਥੋਂ ਅੱਗੇ ਫਰੀਦਕੋਟ ਰੈਫ਼ਰ ਕਰ ਦਿੱਤਾ ਪ੍ਰੰਤੂ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਅੱਗ ਲੱਗਣ ਦੇ ਕਾਰਨ ਭਾਵੇਂ ਪੁਲਿਸ ਦੀ ਪੜਤਾਲ ਤੋਂ ਬਾਅਦ ਹੀ ਸਾਹਮਣੇ ਆਉਣਗੇ ਪ੍ਰੰਤੂ ਮੰਨਿਆ ਜਾ ਰਿਹਾ ਹੈ ਕਿ ਅੱਗ ਕਮਰੇ ‘ਚ ਬਿਜਲੀ ਦੇ ਸ਼ਾਰਟ ਸਰਕਿਟ ਕਾਰਨ ਲੱਗੀ। ਇਹ ਘਟਨਾ ਅੱਧੀ ਰਾਤ ਤੋਂ ਬਾਅਦ ਦੀ ਦੱਸੀ ਜਾ ਰਹੀ ਹੈ ਜਦੋਂ ਜਗਰੂਪ ਸਿੰਘ ਦੇ ਘਰ ਦੇ ਨੇੜੇ ਛੱਤ ਉੱਪਰ ਸੁੱਤਾ ਪਿਆ ਇਕ ਨੌਜਵਾਨ ਮੀਂਹ ਆਉਣ ਕਰਕੇ ਅਚਾਨਕ ਉੱਠਿਆ ਤਾਂ ਉਸਨੇ ਜਗਰੂਪ ਸਿੰਘ ਦੇ ਘਰੋਂ ਧੂੰਏ ਦੇ ਗੁਬਾਰ ਉਠਦੇ ਦੇਖੇ ਅਤੇ ਰੌਲਾ ਪਾ ਕੇ ਲੋਕਾਂ ਨੂੰ ਇਕੱਠੇ ਕੀਤਾ। ਨੌਜਵਾਨ ਦਾ ਰੌਲਾ ਸੁਣ ਕੇ ਮੌਕੇ ‘ਤੇ ਪੁੱਜੇ ਲੋਕਾਂ ਨੇ ਦੇਖਿਆ ਕਿ ਜਗਰੂਪ ਸਿੰਘ ਬੁਰੀ ਤਰ੍ਹਾਂ ਸੜ ਚੁੱਕਿਆ ਸੀ ਅਤੇ ਉਸਦੀ ਮੌਤ ਹੋ ਚੁੱਕੀ ਸੀ ਜਦਕਿ ਉਸ ਦੀ ਪਤਨੀ ਅੰਗਰੇਜ਼ ਕੌਰ ਤੜਫ ਰਹੀ ਸੀ ਜਿਸ ਨੂੰ ਲੋਕ ਹਸਪਤਾਲ ਲੈ ਕੇ ਗਏ ਪਰੰਤੂ ਰਸਤੇ ਵਿੱਚ ਉਸ ਦੀ ਵੀ ਮੌਤ ਹੋ ਗਈ।

                                            ਜਗਰੂਪ ਸਿੰਘ ਅਤੇ ਅੰਗਰੇਜ਼ ਕੌਰ ਦਾ ਇੱਕ ਸੱਤ ਕੁ ਸਾਲ ਦਾ ਬੇਟਾ ਵੀ ਹੈ ਜੋ ਚੰਗੀ ਕਿਸਮਤ ਨਾਲ ਬੀਤੀ ਰਾਤ ਆਪਣੇ ਚਾਚੇ ਦੇ ਘਰ ਸੁੱਤਾ ਸੀ ਜਿਸ ਕਰਕੇ ਉਹ ਬਚ ਗਿਆ। ਜਗਰੂਪ ਸਿੰਘ ਦੇ ਕਮਰੇ ‘ਚ ਅੱਗ ਲੱਗਣ ਤੋਂ ਬਾਅਦ ਜਗਰੂਪ ਸਿੰਘ ਅਤੇ ਉਸ ਦੀ ਪਤਨੀ ਨੇ ਚੀਕਾਂ ਤਾਂ ਬਹੁਤ ਮਾਰੀਆਂ ਪ੍ਰੰਤੂ ਗਰਮੀ ਕਾਰਨ ਲੋਕ AC ਲਗਾ ਕੇ ਅੰਦਰ ਸੁੱਤੇ ਹੁੰਦੇ ਹਨ ਜਾਂ ਫਿਰ ਕੂਲਰਾਂ ਦੀ ਆਵਾਜ਼ ਵਿੱਚ ਕਿਸੇ ਨੂੰ ਵੀ ਜਗਰੂਪ ਸਿੰਘ ਤੇ ਉਸ ਦੀ ਪਤਨੀ ਦੀਆਂ ਚੀਕਾਂ ਨਹੀਂ ਸੁਣੀਆਂ। ਜਗਰੂਪ ਸਿੰਘ ਦੇ ਘਰ ਦੇ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਜਗਰੂਪ ਸਿੰਘ ਅਤੇ ਉਸ ਦੀ ਪਤਨੀ ਦੀਆਂ ਚੀਕਾਂ ਪੂਰੀ ਤਰ੍ਹਾਂ ਸੁਣਾਈ ਦੇ ਰਹੀਆਂ ਹਨ। ਜਗਰੂਪ ਸਿੰਘ ਇੱਕ ਬਾਂਹ ਤੋਂ ਅਪਾਹਜ ਸੀ ਅਤੇ ਗਰੀਬ ਮਜ਼ਦੂਰ ਪਰਿਵਾਰ ਨਾਲ ਸੰਬੰਧਿਤ ਸੀ। ਇਸ ਦਰਦ ਨਾਲ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸਹਿਮ ਦਾ ਮਾਹੌਲ ਹੈ। ਇਸ ਘਟਨਾ ਸਬੰਧੀ ਥਾਣਾ ਮਹਿਲ ਕਲਾਂ ਦੇ ਐਸਐਚਓ ਕਰਮਜੀਤ ਕੌਰ ਨੇ ਕਿਹਾ ਕਿ ਵਾਰਸਾਂ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਕਾਰਵਾਈ ਕੀਤੀ ਜਾਵੇਗੀ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

05/19/2026
Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

05/19/2026
ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

05/18/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਦਿੱਲੀ ‘ਚ ਅੱਜ ਤੋਂ ਪੁਰਾਣੇ ਵਹੀਕਲਾਂ ਦਾ ਪੈਟਰੋਲ ਅਤੇ ਡੀਜ਼ਲ ਬੰਦ

Next Post

ਚਿੱਟਾ ਲਹੂ….ਪਿੰਡ ਨਿਹਾਲੂਵਾਲ ‘ਚ ਪੁੱਤ ਨੇ ਪਿਉ ਦਾ ਕੀਤਾ ਬੇਰਹਿਮੀ ਨਾਲ ਕਤਲ

Nirmal Pandori

Nirmal Pandori

Related Posts

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼
ਬਰਨਾਲਾ ਆਸ-ਪਾਸ

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

by Nirmal Pandori
05/19/2026
Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!
ਬਰਨਾਲਾ ਆਸ-ਪਾਸ

Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

by Nirmal Pandori
05/19/2026
ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!
ਬਰਨਾਲਾ ਆਸ-ਪਾਸ

ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

by Nirmal Pandori
05/18/2026
ਬਰਨਾਲਾ ਦਾ ਸਿਆਸੀ ਤਾਪਮਾਨ ਸ਼ਿਖਰਾਂ ‘ਤੇ…ਅੱਜ ਸੱਤਾਧਾਰੀ ਭਰਨਗੇ ਕਾਗਜ਼
ਬਰਨਾਲਾ ਆਸ-ਪਾਸ

ਬਰਨਾਲਾ ਦੇ ਵੱਡੇ ਅਫ਼ਸਰ ਸ਼ੱਕ ਦੇ ਘੇਰੇ ‘ਚ…ਪ੍ਰਸ਼ਾਸਨਿਕ ਅਧਿਕਾਰੀਆਂ ‘ਤੇ ਵੋਟਰ ਸੂਚੀਆਂ ‘ਚ ਛੇੜਛਾੜ ਦੇ ਲੱਗੇ ਦੋਸ਼

by Nirmal Pandori
05/18/2026
ਬਰਨਾਲਾ ਦਾ ਸਿਆਸੀ ਤਾਪਮਾਨ ਸ਼ਿਖਰਾਂ ‘ਤੇ…ਅੱਜ ਸੱਤਾਧਾਰੀ ਭਰਨਗੇ ਕਾਗਜ਼
ਬਰਨਾਲਾ ਆਸ-ਪਾਸ

ਬਰਨਾਲਾ ਦਾ ਸਿਆਸੀ ਤਾਪਮਾਨ ਸ਼ਿਖਰਾਂ ‘ਤੇ…ਅੱਜ ਸੱਤਾਧਾਰੀ ਭਰਨਗੇ ਕਾਗਜ਼

by Nirmal Pandori
05/16/2026
ਬਰਨਾਲਾ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨੀ ਲਈ ਸੱਤਾਧਾਰੀਆਂ ‘ਚ ਫਸਿਆ ਪੇਚ…!
ਬਰਨਾਲਾ ਆਸ-ਪਾਸ

ਬਰਨਾਲਾ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨੀ ਲਈ ਸੱਤਾਧਾਰੀਆਂ ‘ਚ ਫਸਿਆ ਪੇਚ…!

by Nirmal Pandori
05/15/2026
Load More
Next Post
ਚਿੱਟਾ ਲਹੂ….ਪਿੰਡ ਨਿਹਾਲੂਵਾਲ ‘ਚ ਪੁੱਤ ਨੇ ਪਿਉ ਦਾ ਕੀਤਾ ਬੇਰਹਿਮੀ ਨਾਲ ਕਤਲ

ਚਿੱਟਾ ਲਹੂ....ਪਿੰਡ ਨਿਹਾਲੂਵਾਲ 'ਚ ਪੁੱਤ ਨੇ ਪਿਉ ਦਾ ਕੀਤਾ ਬੇਰਹਿਮੀ ਨਾਲ ਕਤਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

ਬਰਨਾਲਾ ਦੇ ਵੱਡੇ ਅਫ਼ਸਰ ਸ਼ੱਕ ਦੇ ਘੇਰੇ ‘ਚ…ਪ੍ਰਸ਼ਾਸਨਿਕ ਅਧਿਕਾਰੀਆਂ ‘ਤੇ ਵੋਟਰ ਸੂਚੀਆਂ ‘ਚ ਛੇੜਛਾੜ ਦੇ ਲੱਗੇ ਦੋਸ਼

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend