ਬਰਨਾਲਾ,1 ਜੁਲਾਈ, ( ਨਿਰਮਲ ਸਿੰਘ ਪੰਡੋਰੀ )-
-ਪੁਲਿਸ ਥਾਣਾ ਮਹਿਲ ਕਲਾਂ ਦੀ ਇਨ ਪੈਂਦੇ ਪਿੰਡ ਨਿਹਾਲੂਵਾਲ ਵਿਖੇ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ‘ਚ ਇੱਕ ਕਲਯੁਗੀ ਨਸ਼ੇੜੀ ਪੁੱਤਰ ਨੇ ਆਪਣੇ ਹੀ ਪਿਉ ਨੂੰ ਤੇਜ਼ਧਾਰ ਹਥਿਆਰਾਂ ਨਾਲ ਦਿਨ ਦਿਹਾੜੇ ਘਰ ਵਿੱਚ ਹੀ ਕਤਲ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਬੂਟਾ ਸਿੰਘ ਉਮਰ ਕਰੀਬ 70 ਸਾਲ ਨੂੰ ਉਸਦੇ ਪੁੱਤਰ ਗੁਰਪ੍ਰੀਤ ਸਿੰਘ ਨੇ ਘਰ ਵਿੱਚ ਹੀ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਘਟਨਾ ਵੇਲੇ ਦੋਸ਼ੀ ਗੁਰਪ੍ਰੀਤ ਦੀ ਮਾਤਾ ਅਤੇ ਪਤਨੀ ਪਿੰਡ ਵਿੱਚ ਹੀ ਕਿਸੇ ਦੇ ਘਰ ਸਮਾਗਮ ‘ਤੇ ਗਈਆਂ ਹੋਈਆਂ ਸਨ ਤਾਂ ਮਗਰੋਂ ਗੁਰਪ੍ਰੀਤ ਸਿੰਘ ਨੇ ਆਪਣੇ ਪਿਤਾ ਨੂੰ ਮਾਰਨ ਵਾਲੀ ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ। ਪਿੰਡ ਦੇ ਲੋਕ ਇਸ ਦਰਦਨਾਕ ਘਟਨਾ ਦਾ ਕਾਰਨ ਜ਼ਮੀਨ ਨਾਲ ਸਬੰਧਿਤ ਘਰੇਲੂ ਝਗੜੇ ਨੂੰ ਮੰਨ ਰਹੇ ਹਨ। ਇਸ ਘਟਨਾ ਸਬੰਧੀ ਗੱਲ ਕਰਨ ਤੇ ਥਾਣਾ ਮਹਿਲ ਕਲਾਂ ਦੇ ਐਸਐਚਓ ਕਰਮਜੀਤ ਕੌਰ ਨੇ ਕਿਹਾ ਕਿ ਸੂਚਨਾ ਮਿਲਣ ਤੋਂ ਬਾਅਦ ਤੁਰੰਤ ਮੌਕੇ ‘ਤੇ ਪੁੱਜ ਕੇ ਪੁਲਿਸ ਪਾਰਟੀ ਨੇ ਬੂਟਾ ਸਿੰਘ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲਿਆ ਹੈ ਅਤੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ‘ਤੇ ਦੋਸ਼ੀ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਦੋਸ਼ੀ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।