Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਖੜਗੀ ਰੋਡਵੇਜ਼ ਦੀ ਲਾਰੀ…ਹੁਣ ਤਿੱਖੇ ਸੰਘਰਸ਼ ਦੀ ਤਿਆਰੀ… ਆਧਾਰ ਕਾਰਡ ਵਾਲੀਆਂ ਬੀਬੀਆਂ ਲਈ ਅਹਿਮ ਖ਼ਬਰ

ਹੁਣ ਹੱਕੀ ਮੰਗਾਂ ਮਨਵਾਉਣ ਲਈ ਆਰ-ਪਾਰ ਦੀ ਲੜਾਈ ਲੜਾਂਗੇ- ਰਣਧੀਰ ਸਿੰਘ ਗਹਿਲ

Nirmal Pandori by Nirmal Pandori
07/09/2025
in ਪੰਜਾਬ
Reading Time: 1 min read
A A
0
ਖੜਗੀ ਰੋਡਵੇਜ਼ ਦੀ ਲਾਰੀ…ਹੁਣ ਤਿੱਖੇ ਸੰਘਰਸ਼ ਦੀ ਤਿਆਰੀ…     ਆਧਾਰ ਕਾਰਡ ਵਾਲੀਆਂ ਬੀਬੀਆਂ ਲਈ ਅਹਿਮ ਖ਼ਬਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,9 ਜੁਲਾਈ, Gee98 news service

ਪੰਜਾਬ ‘ਚ ਬੱਸਾਂ ਰਾਹੀ ਸਫ਼ਰ ਕਰਨ ਵਾਲੇ ਆਮ ਲੋਕਾਂ ਲਈ ਇਹ ਖ਼ਬਰ ਅਹਿਮ ਹੈ ਕਿਉਂਕਿ ਅੱਜ ਤੋਂ ਤਿੰਨ ਦਿਨ ਪੰਜਾਬ ਦੀਆਂ ਸੜਕਾਂ ‘ਤੇ ਸਰਕਾਰੀ ਲਾਰੀਆਂ ਨਹੀਂ ਚੱਲਣਗੀਆਂ। ਪੰਜਾਬ ‘ਚ ਪੀਆਰਟੀਸੀ, ਪਨਬੱਸ, ਪੰਜਾਬ ਰੋਡਵੇਜ਼ ਕਾਮਿਆਂ ਦੀ ਜਥੇਬੰਦੀ ਨੇ 9,10, 11 ਜੁਲਾਈ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਹੈ। ਲੰਮੇ ਸਮੇਂ ਤੋਂ ਠੇਕੇ ਦੇ ਅਧਾਰ ‘ਤੇ ਕੰਮ ਕਰ ਰਹੇ ਇਹਨਾਂ ਕਾਮਿਆਂ ਨੇ ਆਪਣੀਆਂ ਸੇਵਾਵਾਂ ਪੱਕੀਆਂ ਕਰਨ ਤੋਂ ਇਲਾਵਾ ਹੋਰ ਮੰਗਾਂ ਮਨਵਾਉਣ ਲਈ ਤਿੰਨ ਦਿਨ ਸਰਕਾਰੀ ਬੱਸਾਂ ਨਾ ਚਲਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਸੂਬਾ ਆਗੂ ਰਣਧੀਰ ਸਿੰਘ ਗਹਿਲ ਨੇ ਦੱਸਿਆ ਕਿ ਜਥੇਬੰਦੀ ਦੀਆਂ ਹੱਕੀ ਮੰਗਾਂ ਪੂਰੀਆਂ ਕਰਨ ਲਈ ਪੰਜਾਬ ਸਰਕਾਰ ਅਤੇ ਪੀਆਰਟੀਸੀ ਦੀ ਮੈਨੇਜਮੈਂਟ ਅਨੇਕਾਂ ਵਾਰ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਕਰਕੇ ਮੁੱਕਰ ਗਈ ਹੈ। ਉਹਨਾਂ ਕਿਹਾ ਕਿ ਸਰਕਾਰ ਅਤੇ ਮੈਨੇਜਮੈਂਟ ਦੇ ਲਾਰਿਆਂ ਤੋਂ ਤੰਗ ਆ ਕੇ ਜਥੇਬੰਦੀ ਨੇ ਇਹ ਸਖ਼ਤ ਕਦਮ ਚੁੱਕਿਆ ਹੈ ਕਿ 9,10,11 ਜੁਲਾਈ ਨੂੰ ਪੰਜਾਬ ਦੀਆਂ ਸੜਕਾਂ ‘ਤੇ ਸਰਕਾਰੀ ਬੱਸਾਂ ਨਹੀਂ ਚਲਾਈਆਂ ਜਾਣਗੀਆਂ। ਸੂਬਾ ਆਗੂ ਗਹਿਲ ਨੇ ਕਿਹਾ ਕਿ ਹੁਣ ਸਰਕਾਰ ਅਤੇ ਮੈਨੇਜਮੈਂਟ ਦੇ ਖ਼ਿਲਾਫ਼ ਆਰ ਪਾਰ ਦੀ ਲੜਾਈ ਲੜੀ ਜਾਵੇਗੀ ਅਤੇ ਜਥੇਬੰਦੀ ਆਪਣੀਆਂ ਮੰਗਾਂ ਮਨਾ ਕੇ ਹੀ ਦਮ ਲਵੇਗੀ। ਉਹਨਾਂ ਕਿਹਾ ਭਾਵੇਂ ਕਿ ਸਰਕਾਰੀ ਬੱਸਾਂ ਬੰਦ ਰਹਿਣ ਕਾਰਨ ਆਮ ਲੋਕਾਂ ਨੂੰ ਸਫ਼ਰ ਦੌਰਾਨ ਪਰੇਸ਼ਾਨੀਆਂ ਹੋਣਗੀਆਂ ਪਰੰਤੂ ਜਿਹੜੀਆਂ ਪਰੇਸ਼ਾਨੀਆਂ ਦਾ ਸਾਹਮਣਾ ਪੀਆਰਟੀਸੀ, ਪਨਬੱਸ, ਪੰਜਾਬ ਰੋਡਵੇਜ਼ ਦੇ ਕੱਚੇ ਅਤੇ ਪੱਕੇ ਕਰਮਚਾਰੀ ਕਰ ਰਹੇ ਹਨ ਉਹ ਮੁਸ਼ਕਲਾਂ ਵੀ ਘੱਟ ਨਹੀਂ ਹਨ। ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸਰਕਾਰੀ ਬੱਸਾਂ ਦੇ ਕਰਮਚਾਰੀਆਂ ਦੀ ਜਥੇਬੰਦੀ ਨੂੰ ਹੜ੍ਹਤਾਲ ਦੌਰਾਨ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews
Previous Post

ਖੜਗੀ ਰੋਡਵੇਜ਼ ਦੀ ਲਾਰੀ…ਹੁਣ ਤਿੱਖੇ ਸੰਘਰਸ਼ ਦੀ ਤਿਆਰੀ… ਆਧਾਰ ਕਾਰਡ ਵਾਲੀਆਂ ਬੀਬੀਆਂ ਲਈ ਅਹਿਮ ਖ਼ਬਰ

Next Post

ਵੱਡੀ ਰਾਹਤ….ਦਿੱਲੀ ‘ਚ 15 ਸਾਲ ਪੁਰਾਣੇ ਪੈਟਰੋਲ ਤੇ 10 ਸਾਲ ਪੁਰਾਣੇ ਡੀਜ਼ਲ ਵਾਹਨਾਂ ਨੂੰ ਮਿਲਦਾ ਰਹੇਗਾ ਪੈਟਰੋਲ ਤੇ ਡੀਜ਼ਲ

Nirmal Pandori

Nirmal Pandori

Related Posts

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
Load More
Next Post
ਦਿੱਲੀ ‘ਚ ਪੁਰਾਣੇ ਵਹੀਕਲਾਂ ਨੂੰ ਪੈਟਰੋਲ-ਡੀਜ਼ਲ ਨਾ ਦੇਣ ਦਾ ਮਾਮਲਾ ਵਿਵਾਦਾਂ ‘ਚ ਫਸਿਆ

ਵੱਡੀ ਰਾਹਤ....ਦਿੱਲੀ 'ਚ 15 ਸਾਲ ਪੁਰਾਣੇ ਪੈਟਰੋਲ ਤੇ 10 ਸਾਲ ਪੁਰਾਣੇ ਡੀਜ਼ਲ ਵਾਹਨਾਂ ਨੂੰ ਮਿਲਦਾ ਰਹੇਗਾ ਪੈਟਰੋਲ ਤੇ ਡੀਜ਼ਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend