ਮਹਿਲ ਕਲਾਂ, 17 ਜੁਲਾਈ ( ਜਸਵੰਤ ਸਿੰਘ ਲਾਲੀ)-
ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਮਹਿਲ ਕਲਾਂ ਦੀ ਪੁਲਿਸ ਨੇ 110 ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ SHO ਸ਼ੇਰਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਅਧੀਨ SSP ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਬ ਡਵੀਜ਼ਨ ਮਹਿਲ ਕਲਾਂ ਦੇ DSP ਜਤਿੰਦਰਪਾਲ ਸਿੰਘ ਦੀ ਰਹਿਨੁਮਾਈ ਵਿੱਚ, ਪੁਲਿਸ ਥਾਣਾ ਮਹਿਲ ਕਲਾਂ ਦੇ ASI ਗੁਰਤੇਜ ਸਿੰਘ ਨੇ ਗਸ਼ਤ ਦੌਰਾਨ ਸ਼ੱਕ ਦੇ ਆਧਾਰ ‘ਤੇ ਇੱਕ ਵਿਅਕਤੀ ਨੂੰ ਰੋਕਿਆ ਜਿਸ ਦੀ ਤਲਾਸ਼ੀ ਦੌਰਾਨ ਉਸ ਕੋਲੋਂ 110 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਉਨਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਲਵਪ੍ਰੀਤ ਸਿੰਘ ਪੁੱਤਰ ਜਗਰਾਜ ਸਿੰਘ ਛੀਨੀਵਾਲ ਖੁਰਦ ਵਜੋਂ ਹੋਈ ਹੈ ਜਿਸ ਦੇ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।
ਫੋਟੋ ਕੈਪਸ਼ਨ- ਦੋਸ਼ੀ ਤੋਂ ਫੜੀਆਂ ਨਸ਼ੀਲੀਆਂ ਗੋਲੀਆਂ ਸਮੇਤ ਜਾਣਕਾਰੀ ਦਿੰਦੇ ਹੋਏ ਐਸਐਚਓ ਸ਼ੇਰਵਿੰਦਰ ਸਿੰਘ