Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜੱਗੂ ਬਣਾ ਰਿਹੈ ਆਪਣੀ ਮਾਂ ਦੇ ਕਤਲ ਦੇ ਬਦਲੇ ਦੀ ਯੋਜਨਾ…ਭਰਾ ਮਾਰੂ ਜੰਗ ਦੇ ਦੌਰ ਵੱਲ ਪੰਜਾਬ….!

ਗੈਂਗਸਟਰਾਂ ਦੀ ਗੈਂਗਵਾਰ ਚਿੰਤਾਜਨਕ...ਵਿਗੜ ਸਕਦੈ ਪੰਜਾਬ ਦਾ ਮਾਹੌਲ

Nirmal Pandori by Nirmal Pandori
07/17/2025
in ਪੰਜਾਬ
Reading Time: 1 min read
A A
0
ਜੱਗੂ ਬਣਾ ਰਿਹੈ ਆਪਣੀ ਮਾਂ ਦੇ ਕਤਲ ਦੇ ਬਦਲੇ ਦੀ ਯੋਜਨਾ…ਭਰਾ ਮਾਰੂ  ਜੰਗ ਦੇ ਦੌਰ ਵੱਲ ਪੰਜਾਬ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,17 ਜੁਲਾਈ, Gee98 news service

  -ਅਸਾਮ ਦੀ ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਦੇ ਕਤਲ ਤੋਂ ਬਾਅਦ ਇਹ ਖਦਸ਼ਾ ਪੈਦਾ ਹੋ ਗਿਆ ਸੀ ਕਿ ਪੰਜਾਬ ‘ਚ ਗੈਂਗਵਾਰ ਹੁਣ ਇੱਕ ਖਤਰਨਾਕ ਰੂਪ ਧਾਰਨ ਕਰੇਗੀ, ਜਿਸ ਤੋਂ ਬਾਅਦ ਪੰਜਾਬ ਪੁਲਿਸ ਮੁਸ਼ਤੈਦ ਹੋਈ ਅਤੇ ਪੁਲਿਸ ਨੇ ਜੱਗੂ ਭਗਵਾਨਪੁਰੀਆ ਦੇ ਪੰਜ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਜਿਹੜੇ ਜੱਗੂ ਦੀ ਮਾਂ ਦੇ ਕਤਲ ਦਾ ਬਦਲਾ ਲੈਣ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਨੇ ਸਿਕੰਦਰ ਕੁਮਾਰ ਉਰਫ਼ ਗੋਲਾ, ਓਂਕਾਰਪ੍ਰੀਤ ਉਰਫ਼ ਜੱਸਨ, ਗਗਨਦੀਪ ਉਰਫ਼ ਗਿਆਨੀ ਅਤੇ ਲਵਪ੍ਰੀਤ ਸਿੰਘ ਸ਼ਾਮਲ ਹਨ ਜਿਨਾਂ ਤੋਂ ਦੋ ਆਧੁਨਿਕ ਹਥਿਆਰ, ਪੰਜ ਐਕਸ-ਫਾਈਵ ਪਿਸਤੌਲ ਅਤੇ ਇੱਕ .32 ਬੋਰ ਹਥਿਆਰ ਬਰਾਮਦ ਕੀਤਾ ਗਿਆ ਹੈ। ਪੁਲਿਸ ਨੇ ਇਹਨਾਂ ਦੇ ਖਿਲਾਫ ਪੁਲਿਸ ਸਟੇਸ਼ਨ ਰੰਗੜ ਨੰਗਲ, ਬਟਾਲਾ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।

                            ਦੱਸ ਦੇਈਏ ਕਿ ਜੱਗੂ ਭਗਵਾਨਪੁਰੀਆ ਦੀ ਮਾਂ ਦੇ ਕਤਲ ਦੀ ਜ਼ਿੰਮੇਵਾਰੀ ਉਸਦੇ ਵਿਰੋਧੀ ਗੈਂਗਸਟਰ ਗਰੁੱਪ ਬੰਬੀਹਾ ਗਰੁੱਪ ਨੇ ਲਈ ਸੀ, ਭਾਵੇਂ ਕਿ ਬੰਬੀਹਾ ਗਰੁੱਪ ਨੇ ਕਤਲ ਤੋਂ ਬਾਅਦ ਇੱਕ ਪੋਸਟ ਪਾ ਕੇ ਕਿਹਾ ਸੀ ਕਿ ਜੱਗੂ ਦੀ ਮਾਂ ਦਾ ਕਤਲ ਉਹਨਾਂ ਦੇ ਨਿਸ਼ਾਨੇ ‘ਤੇ ਨਹੀਂ ਸੀ ਜੋ ਅਚਾਨਕ ਹੋਇਆ ਪਰੰਤੂ ਇਹ ਮੰਨਿਆ ਜਾ ਰਿਹਾ ਸੀ ਕਿ ਜੱਗੂ ਦੇ ਗਰੁੱਪ ਵੱਲੋਂ ਕੋਈ ਵੱਡਾ ਐਕਸ਼ਨ ਕੀਤਾ ਜਾਵੇਗਾ। ਗੈਂਗਸਟਰਾਂ ਵੱਲੋਂ ਇੱਕ ਦੂਜੇ ਦੇ ਪਰਿਵਾਰਿਕ ਮੈਂਬਰਾਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਚਿੰਤਾ ਸਿਰਫ਼ ਪੰਜਾਬ ਸਰਕਾਰ ਜਾਂ ਪੰਜਾਬ ਪੁਲਿਸ ਤੱਕ ਹੀ ਸੀਮਤ ਨਹੀਂ ਸਗੋਂ ਇਹ ਆਮ ਲੋਕਾਂ ਲਈ ਵੀ ਇੱਕ ਵੱਡੀ ਚਿੰਤਾ ਹੈ ਕਿ ਪੰਜਾਬ ਭਰਾ ਮਾਰੂ ਜੰਗ ਦੇ ਦੌਰ ਵੱਲ ਵਧ ਰਿਹਾ ਹੈ। ਇਹਨਾਂ ਗੈਂਗਸਟਰਾਂ ਵੱਲੋਂ ਵਾਰਦਾਤਾਂ ਸਮੇਂ ਵਰਤੇ ਜਾਂਦੇ ਹਥਿਆਰਾਂ ਦੀ ਕਿਸਮ ਨੇ ਪੁਲਿਸ ਦੀ ਚਿੰਤਾ ਹੋਰ ਵਧਾਈ ਹੋਈ ਹੈ। ਹੈਰਾਨੀ ਇਸ ਗੱਲ ਦੀ ਹੈ ਕਿ ਇਹ ਖਤਰਨਾਕ ਹਥਿਆਰ ਪੰਜਾਬ ‘ਚ ਬੈਠੇ ਇਹਨਾਂ ਗੈਂਗਸਟਰਾਂ ਤੱਕ ਕਿੱਥੋਂ ਅਤੇ ਕਿਵੇਂ ਪੁੱਜ ਰਹੇ ਹਨ। ‌ ਜੱਗੂ ਭਗਵਾਨਪੁਰੀਆ ਦੀ ਮਾਂ ਦੇ ਕਤਲ ਦਾ ਬਦਲਾ ਲੈਣ ਦੀ ਯੋਜਨਾ ਨੂੰ ਸਿਰੇ ਚਾੜਨ ਦਾ ਯਤਨ ਕਰਨ ਵਾਲੇ ਗੈਂਗਸਟਰਾਂ ਦੀ ਪੁੱਛਗਿੱਛ ਤੋਂ ਪੰਜਾਬ ਪੁਲਿਸ ਨੂੰ ਹੈਰਾਨੀਜਨਕ ਜਾਣਕਾਰੀ ਮਿਲੀ ਹੈ ਕਿ ਇਸ ਸਾਰੇ ਮਡਿਊਲ ਨੂੰ ਅਮਰੀਕਾ ਵਿੱਚ ਬੈਠਾ ਹਸਨਦੀਪ ਸਿੰਘ ਨਾਮ ਦਾ ਵਿਅਕਤੀ ਅਪਰੇਟ ਕਰ ਰਿਹਾ ਹੈ।

Gee98 Ads

                               ਬਟਾਲਾ ਦੇ ਐਸਐਸਪੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਜਗੂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਅਮਰੀਕਾ ਬੈਠੇ ਹਸਨਦੀਪ ਸਿੰਘ ਨੇ ਜੱਗੂ ਦੀ ਮਾਂ ਦੇ ਕਤਲ ਦਾ ਬਦਲਾ ਲੈਣ ਦੀ ਯੋਜਨਾ ਬਣਾਈ ਸੀ, ਜਿਸ ਨੇ ਫੜੇ ਗਏ ਦੋਸ਼ੀਆਂ ਨੂੰ ਹਥਿਆਰ ਪੈਸਾ ਅਤੇ ਸਾਧਨ ਮੁਹੱਈਆ ਕਰਵਾਏ ਪ੍ਰੰਤੂ ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇਣ ਤੋਂ ਪਹਿਲਾਂ ਹੀ ਪੁਲਿਸ ਦੀ ਮੁਸ਼ਤੈਦੀ ਦੇ ਕਾਰਨ ਇਹ ਸਾਰੇ ਫੜੇ ਗਏ। ‌ ਹੁਣ ਸਵਾਲ ਇਹ ਪੈਦਾ ਹੁੰਦਾ ਹੈ ਕਿ ਭਾਵੇਂ ਜੱਗੂ ਵੱਲੋਂ ਆਪਣੀ ਮਾਂ ਦੇ ਕਤਲ ਦੀ ਇਹ ਯੋਜਨਾ ਫੇਲ੍ਹ ਹੋ ਗਈ ਪਰੰਤੂ ਉਹ ਅਜਿਹਾ ਦੁਬਾਰਾ ਕਰਨ ਦਾ ਯਤਨ ਕਰੇਗਾ ਅਤੇ ਇਹ ਭਰਾ ਮਾਰੂ ਜੰਗ ਵਿਗੜੇ ਹੋਏ ਪੰਜਾਬ ਦੇ ਹਾਲਾਤਾਂ ਨੂੰ ਹੋਰ ਵਿਗਾੜੇਗੀ। ਅਜਿਹੇ ਹਾਲਾਤਾਂ ਤੋਂ ਪੰਜਾਬ ਦੇ ਵਪਾਰੀਆਂ/ਕਾਰੋਬਾਰੀਆਂ ਦੀ ਚਿੰਤਾ ਵਧਣੀ ਸੁਭਾਵਿਕ ਹੈ ਕਿਉਂਕਿ ਗੈਂਗਸਟਰਾਂ ਨੂੰ ਹਥਿਆਰਾਂ ਅਤੇ ਆਪਣੀਆਂ ਗਤੀਵਿਧੀਆਂ ਲਈ ਪੈਸੇ ਦੀ ਜ਼ਰੂਰਤ ਹੁੰਦੀ ਹੈ ਅਤੇ ਪੈਸੇ ਦੀ ਪ੍ਰਾਪਤੀ ਲਈ ਗੈਂਗਸਟਰ ਕਾਰੋਬਾਰੀਆਂ ਤੇ ਵਪਾਰੀਆਂ ਨੂੰ ਨਿਸ਼ਾਨਾ ਬਣਾਉਂਦੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Tags: #barnalanews#barnalanews#healthdepartment#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

SSD ਕਾਲਜ ਬਰਨਾਲਾ ਵਿਖੇ ਪਲੇਸਮੈਂਟ ਡਰਾਈਵ ਨੇ 24 ਵਿਦਿਆਰਥੀਆਂ ਦੀ ਚੋਣ ਕੀਤੀ

Next Post

ਜ਼ਿੰਦਾ ਪਿਤਾ ਦੀ ਮੌਤ ਦਾ ਜਾਅਲੀ ਸਰਟੀਫਿਕੇਟ ਤਿਆਰ ਕਰਕੇ ਪੁੱਤਰ ਨੇ ਬੀਮਾ ਪਾਲਿਸੀ ਦੇ ਲੱਖਾਂ ਰੁਪਏ ਕਢਵਾ ਲਏ..

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
ਨਾਇਬ ਤਹਿਸੀਲਦਾਰ ਨੇ ਇੱਕ ਡਿਵੈਲਪਰ ਤੋਂ ਹੜੱਪੀ 3.50 ਕਰੋੜ ਦੀ ਜਾਇਦਾਦ…ਮਾਮਲਾ ਦਰਜ

ਜ਼ਿੰਦਾ ਪਿਤਾ ਦੀ ਮੌਤ ਦਾ ਜਾਅਲੀ ਸਰਟੀਫਿਕੇਟ ਤਿਆਰ ਕਰਕੇ ਪੁੱਤਰ ਨੇ ਬੀਮਾ ਪਾਲਿਸੀ ਦੇ ਲੱਖਾਂ ਰੁਪਏ ਕਢਵਾ ਲਏ..

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend