ਮਹਿਲ ਕਲਾਂ 17 ਜੁਲਾਈ ( ਜਸਵੰਤ ਸਿੰਘ ਲਾਲੀ )-
ਮੁਲਾਜ਼ਮ ਯੂਨਾਈਟਡ ਆਰਗਨਾਈਜ਼ੇਸ਼ਨ ਦੇ ਸੱਦੇ ‘ਤੇ ਪਾਵਰਕਾਮ ਸਬ ਡਿਵੀਜ਼ਨ ਮਹਿਲ ਕਲਾਂ ਦੇ ਮੁਲਾਜ਼ਮਾਂ ਵੱਲੋਂ ਪ੍ਰਧਾਨ ਨਿਰਮਲ ਸਿੰਘ ਲਾਈਨਮੈਨ ਦੀ ਪ੍ਰਧਾਨਗੀ ਹੇਠ ਕਾਲੀਆਂ ਪੱਟੀਆਂ ਬੰਨ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ l ਇਸ ਮੌਕੇ ਆਗੂਆਂ ਨੇ ਕਿਹਾ ਕਿ ਅੱਜ ਦੇ ਦਿਨ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਸੀ ਕਿ 17 /7/ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਨੂੰ ਸੱਤਵੇਂ ਪੇ ਕਮਿਸ਼ਨ ਅਨੁਸਾਰ ਹੀ ਤਨਖਾਹਾਂ ਦਿੱਤੀਆਂ ਜਾਣਗੀਆਂ ਜੋ ਕਿ ਮੁਲਾਜ਼ਮਾਂ ਨਾਲ ਸਰਾਸਰ ਧੱਕਾ ਕੀਤਾ ਗਿਆ ਹੈ । ਇਸ ਮੌਕੇ ਉਨਾਂ ਕਿਹਾ ਕਿ ਇੱਕੋ ਜਿਹੀਆਂ ਪੋਸਟਾਂ ਉੱਪਰ ਇੱਕੋ ਜਿਹੀਆਂ ਡਿਊਟੀਆਂ ਨਿਭਾ ਰਹੇ ਮੁਲਾਜ਼ਮਾਂ ਦੇ ਮਨਾਂ ਵਿੱਚ ਕਾਫੀ ਰੋਸ ਪਾਇਆ ਗਿਆ ਹੈ। ਜਦੋਂ ਮੁਲਾਜ਼ਮ ਬਰਾਬਰ ਕੰਮ ਕਰਦੇ ਹਨ ਤਾਂ ਉਨਾਂ ਨਾਲ ਇਸ ਤਰ੍ਹਾਂ ਦਾ ਵਿਤਕਰਾ ਕਿਉਂ ਕੀਤਾ ਜਾਂਦਾ ਹੈ l ਸੱਤਵੇਂ ਪੇ ਕਮਿਸ਼ਨ ਦੇ ਰਾਹੀਂ ਤਨਖਾਹਾਂ ਦੇਣ ਦੇ ਰੋਸ ਵਜੋਂ ਪੂਰੇ ਪੰਜਾਬ ਵਿੱਚ ਕਾਲੀਆਂ ਪੱਟੀਆਂ ਬੰਨ ਕੇ ਮੁਲਾਜ਼ਮ ਯੂਨਾਇਟਡ ਆਰਗਨਾਈਜ਼ੇਸ਼ਨ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ l
ਉਹਨਾਂ ਕਿਹਾ ਕਿ 17 /7/ 2020 ਤੋਂ ਬਾਅਦ ਭਾਰਤੀ ਹੋਏ ਮੁਲਾਜ਼ਮਾਂ ਨੂੰ ਛੇਵੇਂ ਪੇ ਕਮਿਸ਼ਨ ਨੂੰ ਦੇਣ ਦੀ ਹਦਾਇਤ ਕੀਤੀ ਗਈ ਹੈl ਇਸ ਮੌਕੇ ਉਹਨਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਪੰਜਾਬ ਵਿੱਚ ਸਾਡੀ ਸਰਕਾਰ ਆਉਂਦਿਆਂ ਸਾਰ ਹੀ ਪੰਜਾਬ ਪੇ ਸਕੇਲ ਬਹਾਲ ਕਰਾਂਗੇ l ਪ੍ਰੰਤੂ ਸੁਪਰੀਮ ਕੋਰਟ ਵਿੱਚ ਸਰਕਾਰ ਵੱਲੋਂ ਕੇਸ ਹਾਰਨ ਤੋਂ ਬਾਅਦ ਵੀ ਪੰਜਾਬ ਪੇ ਸਕੇਲ ਲਾਗੂ ਨਹੀਂ ਕੀਤਾ ਜਾ ਰਿਹਾ l ਜਿਸ ਕਰਕੇ ਵੱਖ ਵੱਖ ਕੇਸਾਂ ਵਿੱਚ ਜਿੱਤੇ ਮੁਲਾਜ਼ਮਾਂ ਦੇ ਮਨਾਂ ਵਿੱਚ ਸਰਕਾਰ ਖਿਲਾਫ ਭਾਰੀ ਰੋਸ ਹੈl ਜੇਕਰ ਪੰਜਾਬ ਸਰਕਾਰ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਸਿੱਕੇ ਢੰਗ ਕੇ ਪੰਜਾਬ ਪੇ ਸਕੇਲ ਨੂੰ ਲਾਗੂ ਨਹੀਂ ਕਰਦੀ ਤਾਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਖਿਲਾਫ ਤਿੱਖਾ ਸੰਘਰਸ਼ ਕੀਤਾ ਜਾਵੇਗਾ l ਇਸ ਮੌਕੇ ਸੁਖਪਾਲ ਸਿੰਘ, ਨਿਰਮਲ ਸਿੰਘ, ਹਰਮਿੰਦਰ ਸਿੰਘ, ਤਰਸੇਮ ਸਿੰਘ, ਤਰਨਜੀਤ ਸਿੰਘ, ਹਰਬੰਸ ਸਿੰਘ, ਮਨਿੰਦਰ ਸਿੰਘ, ਗੁਰਜਿੰਦਰ ਸਿੰਘ, ਅਵਤਾਰ ਸਿੰਘ, ਹਰਭਜਨ ਸਿੰਘ, ਲਖਬੀਰ ਸਿੰਘ, ਬਲਜਿੰਦਰ ਸਿੰਘ, ਸਾਹਿਲ ਸਿੰਗਲਾ ਆਦਿ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸਨ ਕੀਤਾ l