Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਾਨੂੰਨੀ ਘੁੰਮਣਘੇਰੀਆਂ ‘ਚ ਫਸ ਗਿਆ ਬਰਨਾਲੇ ਦੇ ਵਿਕਾਸ ਦਾ ਮੁੱਦਾ…ਠੇਕੇਦਾਰ ਹਾਈਕੋਰਟ ਪੁੱਜੇ

- ਨਗਰ ਕੌਂਸਲ ਵੱਲੋਂ 23 ਕਰੋੜ ਦੇ ਟੈਂਡਰ ਰੱਦ ਕਰਨ ਦਾ ਮਾਮਲਾ

Nirmal Pandori by Nirmal Pandori
07/22/2025
in ਬਰਨਾਲਾ ਆਸ-ਪਾਸ
Reading Time: 1 min read
A A
0
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 22 ਜੁਲਾਈ (ਨਿਰਮਲ ਸਿੰਘ ਪੰਡੋਰੀ)-

ਸ਼ਹਿਰ ਬਰਨਾਲਾ ਵਿੱਚ ਅਧੂਰੇ ਪਏ ਵਿਕਾਸ ਕਾਰਜਾਂ ਦੀ ਗੱਡੀ ਨੂੰ ਫਿਲਹਾਲ ਬਰੇਕਾਂ ਲੱਗ ਗਈਆਂ ਹਨ। ਸ਼ਹਿਰ ਅੰਦਰ ਨਵੀਆਂ ਸੜਕਾਂ, ਸੀਵਰੇਜ ਦੀ ਸਮੱਸਿਆ, ਪੀਣ ਵਾਲੇ ਪਾਣੀ ਦੀ ਸਮੱਸਿਆ ਸਮੇਤ ਹੋਰ ਬਹੁਤ ਸਾਰੀਆਂ ਸਮੱਸਿਆਵਾਂ ਦੇ ਵਿਕਾਸ ਕਾਰਜ ਲੰਮੇ ਸਮੇਂ ਲਈ ਲਟਕਣ ਦੇ ਆਸਾਰ ਬਣ ਗਏ ਹਨ ਕਿਉਂਕਿ ਨਗਰ ਕੌਂਸਲ ਵੱਲੋਂ ਰੱਦ ਕੀਤੇ 23 ਕਰੋੜ ਦੇ ਟੈਂਡਰਾਂ ਦਾ ਮੁੱਦਾ ਹਾਈਕੋਰਟ ਪੁੱਜਿਆ ਹੈ। ਦੱਸ ਦੇਈਏ ਕਿ ਪਿਛਲੇ ਦਿਨੀ ਨਗਰ ਕੌਂਸਲ ਦੇ ਪ੍ਰਧਾਨ ਨੇ 23 ਕਰੋੜ ਦੇ ਟੈਂਡਰ ਇਹ ਕਹਿੰਦੇ ਹੋਏ ਰੱਦ ਕਰ ਦਿੱਤੇ ਸਨ ਕਿ ਸਬੰਧਤ ਠੇਕੇਦਾਰਾਂ ਨੇ ਟੈਂਡਰ ਪੂਲਿੰਗ ਦੀ ਨੀਤੀ ਅਪਣਾਈ ਜਿਸ ਕਰਕੇ ਨਗਰ ਕੌਂਸਲ ਨੂੰ ਆਰਥਿਕ ਨੁਕਸਾਨ ਹੋਇਆ ਹੈ। ਪ੍ਰਧਾਨ ਦੇ ਇਹਨਾਂ ਦੋਸ਼ਾਂ ਤੋਂ ਖ਼ਫ਼ਾ ਹੋਏ ਕੁਝ ਠੇਕੇਦਾਰਾਂ ਨੇ ਟੈਂਡਰ ਰੱਦ ਕਰਨ ਦੀ ਪ੍ਰਕਿਰਿਆ ਦੇ ਖ਼ਿਲਾਫ਼ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਹੁਣ ਇਹ ਮਾਮਲਾ ਹਾਈਕੋਰਟ ਦੇ ਕਾਨੂੰਨ ਦੀਆਂ ਘੁੰਮਣਘੇਰੀਆਂ ਵਿੱਚ ਫਸ ਗਿਆ ਹੈ। ਠੇਕੇਦਾਰਾਂ ਦਾ ਤਰਕ ਹੈ ਕਿ ਉਹਨਾਂ ਨੇ ਪ੍ਰਕਿਰਿਆ ਦੇ ਤਹਿਤ ਹੀ ਪੂਰੀ ਇਮਾਨਦਾਰੀ ਨਾਲ ਬੋਲੀ ਦਿੱਤੀ ਅਤੇ ਠੇਕੇਦਾਰਾਂ ਨੇ ਪ੍ਰਧਾਨ ਵੱਲੋਂ ਲਗਾਏ ਮਿਲੀਭੁਗਤ ਦੇ ਦੋਸ਼ਾਂ ਦਾ ਵੀ ਖੰਡਨ ਕੀਤਾ ਹੈ। ਹੁਣ ਇਹ ਵੀ ਵੇਖਣਯੋਗ ਹੋਵੇਗਾ ਕਿ ਕੀ ਹਾਈਕੋਰਟ ਟੈਂਡਰ ਰੱਦ ਕਰਨ ਦੇ ਹੁਕਮਾਂ ਨੂੰ ਰੱਦ ਕਰਦੀ ਹੈ ਜਾਂ ਫਿਰ ਨਵੇਂ ਸਿਰੇ ਤੋਂ ਟੈਂਡਰ ਪਾਉਣ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਹੁਕਮ ਦਿੰਦੀ ਹੈ। ਹਾਈਕੋਰਟ ਦਾ ਫੈਸਲਾ ਭਾਵੇਂ ਕੋਈ ਵੀ ਹੋਵੇ ਪਰੰਤੂ ਇਸ ਜ਼ਾਹਰ ਹੈ ਕਿ ਹਾਈਕੋਰਟ ਦੀ ਇਹ ਪ੍ਰਕਿਰਿਆ ਕਾਫੀ ਲੰਮੀ ਹੋਵੇਗੀ ਜਿਸ ਤੋਂ ਸਪੱਸ਼ਟ ਹੈ ਕਿ ਸ਼ਹਿਰ ਵਿੱਚ ਵਿਕਾਸ ਕਾਰਜਾਂ ਦੀ ਗੱਡੀ ਫਿਲਹਾਲ ਰੁਕੀ ਰਹੇਗੀ ਜਿਸ ਤੋਂ ਬਾਅਦ ਪੈਦਾ ਹੋਣ ਵਾਲੇ ਹਾਲਾਤਾਂ ਨਾਲ ਜਿੱਥੇ ਸ਼ਹਿਰ ਵਾਸੀਆਂ ਨੂੰ ਦੋ-ਚਾਰ ਹੋਣਾ ਪਵੇਗਾ ਉਥੇ ਸੱਤਾਧਾਰੀ ਪਾਰਟੀ ਦੇ ਸਥਾਨਕ ਆਗੂਆਂ ਲਈ ਵੀ ਇਹ ਸਥਿਤੀ ਸਿਆਸੀ ਸਿਰਦਰਦੀ ਖੜੀ ਕਰੇਗੀ।‌                                ਕੁਝ ਕਾਨੂੰਨੀ ਜਾਣਕਾਰਾਂ ਦਾ ਕਹਿਣਾ ਹੈ ਕਿ ਇਹ ਕੋਈ ਅਜਿਹਾ ਮਾਮਲਾ ਨਹੀਂ ਹੈ ਜਿਸ ‘ਤੇ ਹਾਈਕੋਰਟ ਤੁਰੰਤ ਸੁਣਵਾਈ ਸ਼ੁਰੂ ਕਰਕੇ ਜਲਦੀ ਫੈਸਲਾ ਦੇ ਦੇਵੇਗੀ। ਇਹ ਮਾਮਲਾ ਨਗਰ ਕੌਂਸਲ ਦੀਆਂ ਅਗਲੀਆਂ ਚੋਣਾਂ ਤੱਕ ਵੀ ਲਟਕ ਸਕਦਾ ਹੈ। ਜੇਕਰ ਅਜਿਹਾ ਹੋਇਆ ਤਾਂ ਟੈਂਡਰ ਰੱਦ ਕਰਨ ਦੀ ਪ੍ਰਕਿਰਿਆ ਦਾ ਇਹ ਮੁੱਦਾ ਸਿਆਸੀ ਧਿਰ ਲਈ ਗਲੇ ਦੀ ਹੱਡੀ ਬਣ ਸਕਦਾ ਹੈ। ਇਹ ਮਾਮਲਾ ਆਉਣ ਵਾਲੇ ਸਮੇਂ ‘ਚ ਕਿਵੇਂ ਨਜਿੱਠਿਆ ਜਾਵੇਗਾ, ਇਹ ਤਾਂ ਹੁਣ ਹਾਈਕੋਰਟ ‘ਤੇ ਨਿਰਭਰ ਕਰਦਾ ਹੈ ਪ੍ਰੰਤੂ ਟੈਂਡਰ ਰੱਦ ਕਰਨ ਦੀ ਨੌਬਤ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਨਗਰ ਕੌਂਸਲ ਅਤੇ ਠੇਕੇਦਾਰਾਂ ਦੇ ਵਿਚਕਾਰ ਸੰਬੰਧ ਬਹੁਤੇ ਚੰਗੇ ਨਹੀਂ ਹਨ। ਪਿਛਲੇ ਦਿਨੀ ਨਗਰ ਕੌਂਸਲ ਦੇ ਇੱਕ ਠੇਕੇਦਾਰ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ‘ਤੇ ਟਿੱਪਣੀ ਕੀਤੀ ਸੀ ਕਿ ਅਸੀਂ ਸੱਤਾਤਾਰੀਆਂ ਅਤੇ ਅਧਿਕਾਰੀਆਂ ਦੇ ਵਧੇ ਹੋਏ ਕਮਿਸ਼ਨ ਤੋਂ ਔਖੇ ਹਾਂ, ਜ਼ਾਹਿਰ ਹੈ ਕਿ ਠੇਕੇਦਾਰਾਂ ਦੀ ਇਹੀ ਔਖ ਠੇਕੇਦਾਰਾਂ ਨੂੰ ਹਾਈਕੋਰਟ ਤੱਕ ਖਿੱਚ ਕੇ ਲੈ ਗਈ। ਕਾਨੂੰਨੀ ਜਾਣਕਾਰਾਂ ਦਾ ਇਹ ਵੀ ਕਹਿਣਾ ਹੈ ਕਿ ਨਗਰ ਕੌਂਸਲ ਦੇ ਪ੍ਰਧਾਨ ਨੇ ਭਾਵੇਂ ਠੇਕੇਦਾਰਾਂ ‘ਤੇ ਪੂਲਿੰਗ ਦੇ ਦੋਸ਼ ਲਗਾ ਦਿੱਤੇ ਹਨ ਪਰੰਤੂ ਅਜਿਹੇ ਦੋਸ਼ਾਂ ਨੂੰ ਹਾਈਕੋਰਟ ਵਿੱਚ ਸਿੱਧ ਕਰਨਾ ਸੌਖਾ ਨਹੀਂ ਹੋਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
Load More
Tags: #barnalanews#barnalanews#healthdepartment#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਮਹਿਲ ਕਲਾਂ ਨੇੜੇ ਸੜਕ ਹਾਦਸੇ ‘ਚ ਇੱਕ ਨੌਜਵਾਨ ਦੀ ਮੌਤ ਅਤੇ ਇੱਕ ਗੰਭੀਰ ਜ਼ਖ਼ਮੀ

Next Post

ਪਿੰਡ ਮਨਾਲ ‘ਚ ਨੌਸਰਬਾਜ਼ ਔਰਤ ਨੇ ਲੁੱਟ ਲਈਆਂ ਘਰ ਵਿੱਚ ਇਕੱਲੀਆਂ ਔਰਤਾਂ

Nirmal Pandori

Nirmal Pandori

Related Posts

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
Load More
Next Post
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼

ਪਿੰਡ ਮਨਾਲ 'ਚ ਨੌਸਰਬਾਜ਼ ਔਰਤ ਨੇ ਲੁੱਟ ਲਈਆਂ ਘਰ ਵਿੱਚ ਇਕੱਲੀਆਂ ਔਰਤਾਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend