Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੀਹਦੀ ਕੀਹਦੀ ਅੱਖ ‘ਚ ਹੋਟਲ ਵਾਲਿਆਂ ਨੇ ਡੱਕਾ ਮਾਰਿਆ…ਬਿਨਾਂ ਮਨਜ਼ੂਰੀ ਤੋਂ ਕਿਵੇਂ ਚਲਦੇ ਰਹੇ ਆਂ ਹੋਟਲ….!

- ਹੋਟਲਾਂ ਦੇ ਕਾਰੋਬਾਰ ਨਾਲ ਜੁੜੇ ਵਿਭਾਗਾਂ ਦੇ ਵੱਡੇ ਅਧਿਕਾਰੀ ਸਵਾਲਾਂ ਦੇ ਘੇਰੇ 'ਚ...DC,SSP 'ਤੇ ਨਜ਼ਰਾਂ ਟਿਕੀਆਂ

Nirmal Pandori by Nirmal Pandori
07/26/2025
in ਪੰਜਾਬ
Reading Time: 1 min read
A A
0
ਕੀਹਦੀ ਕੀਹਦੀ ਅੱਖ ‘ਚ ਹੋਟਲ ਵਾਲਿਆਂ ਨੇ ਡੱਕਾ ਮਾਰਿਆ…ਬਿਨਾਂ ਮਨਜ਼ੂਰੀ ਤੋਂ ਕਿਵੇਂ ਚਲਦੇ ਰਹੇ ਆਂ ਹੋਟਲ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ ,26 ਜੁਲਾਈ (ਨਿਰਮਲ ਸਿੰਘ ਪੰਡੋਰੀ)-

ਬਰਨਾਲਾ ਦੇ ਕੁਝ ਹੋਟਲਾਂ ਵਿੱਚ ਦੇਹ ਵਪਾਰ ਦੇ ਧੰਦੇ ਦੀਆਂ ਖ਼ਬਰਾਂ ਲਗਾਤਾਰ ਪ੍ਰਕਾਸ਼ਿਤ ਹੋਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਇਹਨਾਂ ਹੋਟਲਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਸ਼ਹਿਰ ਦੇ 11 ਹੋਟਲਾਂ ਨੂੰ ਜਿੰਦੇ ਲਗਾ ਦਿੱਤੇ ਹਨ। ਜ਼ਿਲ੍ਹਾ ਪ੍ਰਸ਼ਾਸਨ ਦੀ ਇਸ ਮੁਹਿੰਮ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਸਤਬੀਰ ਸਿੰਘ ਬੈਂਸ ਨੇ ਦੱਸਿਆ ਕਿ ਚੈਕਿੰਗ ਟੀਮ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਿਵਲ ਅਧਿਕਾਰੀਆਂ ਨੂੰ ਨਾਲ ਲੈ ਕੇ ਇਨ੍ਹਾਂ ਹੋਟਲਾਂ ‘ਤੇ ਰੇਡ ਕੀਤੀ ਗਈ ਅਤੇ ਇਹਨਾਂ ਦਾ ਰਿਕਾਰਡ ਚੈੱਕ ਕੀਤਾ ਗਿਆ। ਉਹਨਾਂ ਦੱਸਿਆ ਕਿ ਰੇਡ ਦੇ ਦੌਰਾਨ ਦੇਖਿਆ ਗਿਆ ਕਿ ਇਹਨਾਂ ਹੋਟਲਾਂ ਦੇ ਕਮਰਿਆਂ ਵਿੱਚ ਕੁਝ ਜੋੜੇ ਰੁਕੇ ਹੋਏ ਸਨ ਜਿਨਾਂ ਦੇ ਬਾਲਿਗ ਹੋਣ ਸਬੰਧੀ ਸਬੂਤ ਲੈ ਕੇ ਉਹਨਾਂ ਨੂੰ ਫਿਲਹਾਲ ਛੱਡ ਦਿੱਤਾ ਗਿਆ। ਡੀਐਸਪੀ ਬੈਂਸ ਨੇ ਦੱਸਿਆ ਕਿ ਇਹਨਾਂ ਹੋਟਲਾਂ ਦਾ ਰਿਕਾਰਡ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਤਾਂ ਜੋ ਇਹ ਪੜ੍ਹਤਾਲ ਕੀਤੀ ਜਾ ਸਕੇ ਕਿ ਲੰਘ ਚੁੱਕੇ ਸਮੇਂ ਦੌਰਾਨ ਇਹਨਾਂ ਹੋਟਲਾਂ ਵਾਲਿਆਂ ਨੇ ਕਿਤੇ ਕਿਸੇ ਨਬਾਲਿਗ ਨੂੰ ਕਿਰਾਏ ‘ਤੇ ਕਮਰਾ ਦਿੱਤਾ ਹੈ ਜਾਂ ਨਹੀਂ।

              ਪ੍ਰਾਪਤ ਜਾਣਕਾਰੀ ਅਨੁਸਾਰ ਇਹਨਾਂ ਹੋਟਲਾਂ ਦੀ ਚੈਕਿੰਗ ਦੌਰਾਨ ਇਹ ਹੋਟਲ ਬਿਲਡਿੰਗ ਪਲੈਨ,ਸੀਐਲਯੂ, ਫਾਇਰ ਸਿਸਟਮ ਹੋਰ ਲੋੜੀਂਦੀਆਂ ਕਾਰਵਾਈਆਂ ਸਬੰਧੀ ਕੋਈ ਦਸਤਾਵੇਜ਼ ਪੇਸ਼ ਨਹੀਂ ਕਰ ਸਕੇ, ਜਿਸ ਕਰਕੇ ਪੁਲਿਸ ਵੱਲੋਂ ਇਹਨਾਂ ਹੋਟਲਾਂ ਨੂੰ ਜਿੰਦੇ ਲਗਾ ਦਿੱਤੇ ਗਏ ਅਤੇ ਇਹਨਾਂ ਨੂੰ ਆਪਣੇ ਲੋੜੀਂਦੇ ਦੇ ਦਸਤਾਵੇਜ਼ ਐਸਡੀਐਮ ਕੋਲ ਪੇਸ਼ ਕਰਨ ਲਈ ਕਿਹਾ। ਭਾਵੇਂ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਇਹਨਾਂ ਹੋਟਲਾਂ ‘ਤੇ ਕਾਰਵਾਈ ਕਰਦੇ ਹੋਏ ਚੈਕਿੰਗ ਦੌਰਾਨ ਇਹਨਾਂ ਹੋਟਲਾਂ ਨੂੰ ਫਿਲਹਾਲ ਜਿੰਦੇ ਲਗਾ ਦਿੱਤੇ ਹਨ ਜਿਸ ਦੀ ਲੋਕਾਂ ਵੱਲੋਂ ਸ਼ਲਾਘਾ ਵੀ ਕੀਤੀ ਜਾ ਰਹੀ ਹੈ ਪ੍ਰੰਤੂ ਇੱਥੇ ਇੱਕ ਵੱਡਾ ਸਵਾਲ ਇਹ ਵੀ ਉੱਠਦਾ ਹੈ ਕਿ ਜੇਕਰ ਇਹਨਾਂ ਹੋਟਲਾਂ ਕੋਲ ਬਿਲਡਿੰਗ ਪਲੈਨ, ਸੀਐਲਯੂ, ਫਾਇਰ ਸੇਫਟੀ ਸਿਸਟਮ ਸਮੇਤ ਹੋਰ ਲੋੜੀਂਦੇ ਕਾਗਜ਼ ਪੱਤਰ ਹੀ ਨਹੀਂ ਹਨ ਤਾਂ ਇਹ ਹੋਟਲ ਆਲੀਸ਼ਾਨ ਇਮਾਰਤਾਂ ਵਿੱਚ ਚੱਲ ਕਿਵੇਂ ਰਹੇ ਹਨ। ਇੱਥੇ ਇਹ ਵੀ ਪੜ੍ਹਤਾਲ ਦਾ ਵਿਸ਼ਾ ਹੈ ਕਿ ਹੋਟਲਾਂ ਦੇ ਕਾਰੋਬਾਰ ਨਾਲ ਸੰਬੰਧਿਤ ਵੱਖ-ਵੱਖ ਵਿਭਾਗਾਂ ਦੇ ਕਿਸੇ ਵੀ ਜ਼ਿਲ੍ਹਾ ਪੱਧਰੀ ਅਧਿਕਾਰੀ ਨੇ ਇਹਨਾਂ ਹੋਟਲਾਂ ਦੇ ਕਾਗ਼ਜ਼ ਪੱਤਰਾਂ ਦੀ ਚੈਕਿੰਗ ਕਿਉਂ ਨਹੀਂ ਕੀਤੀ, ਜੇਕਰ ਕਿਸੇ ਅਧਿਕਾਰੀ ਨੇ ਇਹਨਾਂ ਹੋਟਲਾਂ ਦੇ ਰਿਕਾਰਡ ਦੀ ਚੈਕਿੰਗ ਕੀਤੀ ਤਾਂ ਹੁਣ ਤੱਕ ਇਹਨਾਂ ਹੋਟਲਾਂ ‘ਤੇ ਕਾਰਵਾਈ ਕਿਉਂ ਨਹੀਂ ਕੀਤੀ ਗਈ। ਕੀ ਹੋਟਲਾਂ ਦੇ ਕਾਰੋਬਾਰ ਨਾਲ ਸੰਬੰਧਿਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ “ਅੱਖ ਵਿੱਚ ਇਹਨਾਂ ਹੋਟਲਾਂ ਵਾਲਿਆਂ ਨੇ ਡੱਕਾ ਮਾਰਿਆ” ਜਿਸ ਕਰਕੇ ਇਹਨਾਂ ਅਧਿਕਾਰੀਆਂ ਦੀਆਂ ਅੱਖਾਂ ਬੰਦ ਹੋਈਆਂ ਉਹਨਾਂ ਨੂੰ ਹੋਟਲਾਂ ਵਾਲਿਆਂ ਦੀਆਂ ਬੇਨਿਯਮੀਆਂ ਨਹੀਂ ਦਿਸੀਆਂ। ਕੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਈ ਵਰ੍ਹਿਆਂ ਤੋਂ ਬਿਨਾਂ ਮਨਜ਼ੂਰੀ ਤੋਂ ਚੱਲ ਰਹੇ ਇਹਨਾਂ ਹੋਟਲਾਂ ‘ਤੇ ਕੋਈ ਜੁਰਮਾਨਾ ਲਗਾਇਆ ਜਾਵੇਗਾ ? ਕੀ ਚੈਕਿੰਗ ਟੀਮ ਨੇ ਇਹਨਾਂ ਹੋਟਲਾਂ ਵਿੱਚ ਪੰਜਾਬ ਤੋਂ ਬਾਹਰਲੇ ਸਟਾਫ਼ ਦੀ ਸ਼ਨਾਖਤ ਸਬੰਧੀ ਕੋਈ ਦਸਤਾਵੇਜ਼ ਆਪਣੇ ਕਬਜ਼ੇ ਵਿੱਚ ਲਏ? ‌ ਇਹ ਵੀ ਵੱਡੇ ਸਵਾਲ ਹਨ ਕਿ ਜਦੋਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਗੱਲ ਦੀ ਬਾਖ਼ੂਬੀ ਜਾਣਕਾਰੀ ਸੀ ਕਿ ਸ਼ਹਿਰ ਵਿੱਚ ਵੱਡੀਆਂ ਵੱਡੀਆਂ ਆਲੀਸ਼ਾਨ ਇਮਾਰਤਾਂ ਵਿੱਚ ਹੋਟਲ ਚੱਲ ਰਹੇ ਹਨ ਅਤੇ ਉਹਨਾਂ ਨੇ ਵਿਭਾਗਾਂ ਤੋਂ ਕੋਈ ਮਨਜ਼ੂਰੀ ਨਹੀਂ ਲਈ ਤਾਂ ਇਹਨਾਂ ਅਧਿਕਾਰੀਆਂ ਵੱਲੋਂ ਇਹਨਾਂ ਹੋਟਲਾਂ ਨੂੰ ਕੋਈ ਨੋਟਿਸ ਕਿਉਂ ਨਹੀਂ ਕੱਢੇ ਗਏ ? ਮਿਸਾਲ ਵਜੋਂ ਕੀ ਫਾਇਰ ਵਿਭਾਗ ਦੇ ਕਿਸੇ ਅਧਿਕਾਰੀ ਨੇ ਇਹਨਾਂ ਹੋਟਲਾਂ ਵਿੱਚ ਰੂਟੀਨ ਚੈਕਿੰਗ ਕੀਤੀ,ਜੇਕਰ ਕੀਤੀ ਤਾਂ ਫਾਇਰ ਵਿਭਾਗ ਦੇ ਅਧਿਕਾਰੀ ਬਿਨਾਂ ਕਿਸੇ ਕਾਰਵਾਈ ਤੋਂ ਵਾਪਸ ਕਿਵੇਂ ਮੁੜ ਗਏ ਕਿਉਂਕਿ ਇਹਨਾਂ ਹੋਟਲਾਂ ਕੋਲ ਪੂਰਾ ਫਾਇਰ ਸੇਫਟੀ ਸਿਸਟਮ ਲੱਗਿਆ ਹੀ ਨਹੀਂ ਹੈ।

Gee98 Ads

                ਲੋਕਾਂ ਨੇ ਜ਼ਿਲ੍ਹੇ ਦੇ ਇਮਾਨਦਾਰ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਅਤੇ ਐਸਐਸਪੀ ਮਹੁੰਮਦ ਸਰਫਰਾਜ ਆਲਮ ਤੋਂ ਇਹ ਮੰਗ ਕੀਤੀ ਹੈ ਕਿ ਇਹਨਾਂ ਹੋਟਲਾਂ ਵਾਲਿਆਂ ਦੇ ਵੱਲੋਂ ਕੀਤੀਆਂ ਬੇਨਿਯਮੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਉੱਥੇ ਨਾਲ ਹੀ ਲੰਘ ਚੁੱਕੇ ਸਮੇਂ ਦੌਰਾਨ ਹੋਟਲਾਂ ਦੇ ਕਾਰੋਬਾਰ ਨਾਲ ਸਬੰਧਤ ਵੱਖ ਵੱਖ ਵਿਭਾਗੀਆਂ ਦੇ ਅਧਿਕਾਰੀਆਂ ਵੱਲੋਂ ਇਹਨਾਂ ਹੋਟਲਾਂ ਵੱਲੋਂ ਕੀਤੀਆਂ ਜਾ ਰਹੀਆਂ ਬੇਨਿਯਮੀਆਂ ਅਤੇ ਜਿਸਮਫਰੋਸ਼ੀ ਦੇ ਗੋਰਖ਼ ਧੰਦੇ ਤੋਂ ਅੱਖਾਂ ਬੰਦ ਕਰਨ ਕਰਕੇ ਜ਼ਿੰਮੇਵਾਰ ਪੁਲਿਸ ਅਫ਼ਸਰਾਂ ਦੀ ਪੜ੍ਹਤਾਲ ਕਰਕੇ ਉਹਨਾਂ ਖ਼ਿਲਾਫ਼ ਵੀ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ। ਦੂਜੇ ਪਾਸੇ ਇਹਨਾਂ ਹੋਟਲਾਂ ਵਾਲਿਆਂ ਦੇ ਗ਼ੈਰ ਸਮਾਜੀ ਧੰਦੇ ਦੇ ਖ਼ਿਲਾਫ਼ ਝੰਡਾ ਚੁੱਕਣ ਵਾਲੇ ਇੰਦਰਲੋਕ ਕਾਲੋਨੀ ਦੇ ਪ੍ਰਧਾਨ ਮਾਸਟਰ ਭੋਲਾ ਸਿੰਘ ਇਹ ਦਾਅਵੇ ਨਾਲ ਨਾ ਕਹਿ ਰਹੇ ਹਨ ਕਿ ਬਿਨਾਂ ਮਨਜ਼ੂਰੀ ਤੋਂ ਇਹ ਹੋਟਲ ਵੱਖ ਵੱਖ ਅਧਿਕਾਰੀਆਂ ਦੀ ਮਿਲੀ ਭੁਗਤ ਨਾਲ ਹੀ ਚੱਲ ਰਹੇ ਹਨ, ਇਸ ਲਈ ਪ੍ਰਸ਼ਾਸਨ ਵੱਲੋਂ ਫਿਲਹਾਲ ਇਹਨਾਂ ਹੋਟਲਾਂ ਨੂੰ ਜਿੰਦੇ ਲਗਾ ਕੇ ਅੱਖਾਂ ਪੂੰਝਣ ਵਾਲੀ ਕਾਰਵਾਈ ਤੱਕ ਹੀ ਸੀਮਤ ਨਹੀਂ ਰਹਿਣਾ ਚਾਹੀਦਾ ਸਗੋਂ ਇਸ ਮੁੱਦੇ ਦੀ ਪੂਰੀ ਤਹਿ ਤੱਕ ਜਾਣਾ ਚਾਹੀਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

06/03/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬਰਨਾਲਾ ਦੇ ਕੁਝ ਹੋਟਲਾਂ ‘ਚ ਜਿਸਮਫਰੋਸ਼ੀ ਦੇ ਗ਼ੈਰ ਸਮਾਜੀ ਧੰਦੇ ਦਾ ਮਾਮਲਾ ਫੇਰ ਪੁੱਜਿਆ ਐਸਐਸਪੀ ਦੇ ਦਰਬਾਰ

Next Post

ਹਲਕਾ ਮਹਿਲ ਕਲਾਂ ‘ਚ ਨਸ਼ਿਆਂ ਵਿਰੁੱਧ ਮੁਹਿੰਮ ਦੀ ਨਿਕਲੀ ਫੂਕ… ਪਿੰਡ ਚੰਨਣਵਾਲ ਦੇ ਨੌਜਵਾਨ ਦੀ ਨਸ਼ੇ ਨਾਲ ਮੌਤ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ
ਪੰਜਾਬ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

by Nirmal Pandori
06/03/2026
ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ
ਪੰਜਾਬ

ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ

by Nirmal Pandori
06/03/2026
ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ
ਪੰਜਾਬ

ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ

by Nirmal Pandori
06/03/2026
ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ
ਪੰਜਾਬ

ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ

by Nirmal Pandori
06/03/2026
Load More
Next Post
ਹਲਕਾ ਮਹਿਲ ਕਲਾਂ ‘ਚ ਨਸ਼ਿਆਂ ਵਿਰੁੱਧ ਮੁਹਿੰਮ ਦੀ ਨਿਕਲੀ ਫੂਕ… ਪਿੰਡ ਚੰਨਣਵਾਲ ਦੇ ਨੌਜਵਾਨ ਦੀ ਨਸ਼ੇ ਨਾਲ ਮੌਤ

ਹਲਕਾ ਮਹਿਲ ਕਲਾਂ 'ਚ ਨਸ਼ਿਆਂ ਵਿਰੁੱਧ ਮੁਹਿੰਮ ਦੀ ਨਿਕਲੀ ਫੂਕ... ਪਿੰਡ ਚੰਨਣਵਾਲ ਦੇ ਨੌਜਵਾਨ ਦੀ ਨਸ਼ੇ ਨਾਲ ਮੌਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend