Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਲਕਾ ਮਹਿਲ ਕਲਾਂ ‘ਚ ਨਸ਼ਿਆਂ ਵਿਰੁੱਧ ਮੁਹਿੰਮ ਦੀ ਨਿਕਲੀ ਫੂਕ… ਪਿੰਡ ਚੰਨਣਵਾਲ ਦੇ ਨੌਜਵਾਨ ਦੀ ਨਸ਼ੇ ਨਾਲ ਮੌਤ

ਪਿੰਡ 'ਚ ਸ਼ਰੇਆਮ ਵਿਕ ਰਿਹੈ ਨਸ਼ਾ....ਮ੍ਰਿਤਕ ਨੌਜਵਾਨ ਦੇ ਵਾਰਸਾਂ ਨੇ ਕਿਹਾ

Nirmal Pandori by Nirmal Pandori
07/26/2025
in ਬਰਨਾਲਾ ਆਸ-ਪਾਸ
Reading Time: 1 min read
A A
0
ਹਲਕਾ ਮਹਿਲ ਕਲਾਂ ‘ਚ ਨਸ਼ਿਆਂ ਵਿਰੁੱਧ ਮੁਹਿੰਮ ਦੀ ਨਿਕਲੀ ਫੂਕ… ਪਿੰਡ ਚੰਨਣਵਾਲ ਦੇ ਨੌਜਵਾਨ ਦੀ ਨਸ਼ੇ ਨਾਲ ਮੌਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,26 ਜੁਲਾਈ, (ਨਿਰਮਲ ਸਿੰਘ ਪੰਡੋਰੀ)-

ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਵੱਡੇ ਪਿੰਡ ਚੰਨਣਵਾਲ ‘ਚ ਸ਼ੁੱਕਰਵਾਰ ਅਤੇ ਸ਼ਨੀਵਾਰ ਦੀ ਰਾਤ ਨੂੰ ਵਾਪਰੀ ਇੱਕ ਘਟਨਾ ਨੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੀ ਫੂਕ ਕੱਢ ਦਿੱਤੀ ਹੈ। ਉੰਝ ਭਾਵੇਂ ਸਰਕਾਰ ਨੇ ਨਸ਼ਿਆਂ ਵਿਰੁੱਧ ਸਮੁੱਚੀ ਪੁਲਿਸ ਫੋਰਸ ਸਮੇਤ ਆਮ ਆਦਮੀ ਪਾਰਟੀ ਦੇ ਵੱਡੇ ਆਗੂਆਂ ਨੂੰ ਕੋਆਰਡੀਨੇਟਰ, ਸਹਾਇਕ ਕੁਆਰਡੀਨੇਟਰ ਲਗਾ ਕੇ ਆਪਣੀ ਪੂਰੀ ਤਾਕਤ ਝੋਕੀ ਹੋਈ ਹੈ ਪ੍ਰੰਤੂ ਪਿੰਡਾਂ ‘ਚ ਅਜੇ ਵੀ ਨਸ਼ੇ ਦੇ ਕਾਰਨ ਨੌਜਵਾਨ ਅਜਾਈਂ ਮੌਤ ਮਰ ਰਹੇ ਹਨ। ‌ ਪਿੰਡ ਚੰਨਣਵਾਲ ‘ਚ ਨਸ਼ੇ ਦੇ ਕਾਰਨ ਇੱਕ ਨੌਜਵਾਨ ਬੇਅੰਤ ਸਿੰਘ ਉਮਰ ਕਰੀਬ 26 ਸਾਲ ਦੀ ਮੌਤ ਹੋ ਜਾਣ ਦੀ ਖ਼ਬਰ ਨੇ ਸਰਕਾਰ ਦੀ ਨਸ਼ਿਆਂ ਵਿਰੁੱਧ ਯੁੱਧ ‘ਤੇ ਇੱਕ ਵਾਰ ਫੇਰ ਵੱਡੇ ਸਵਾਲ ਖੜੇ ਕੀਤੇ ਹਨ ਕਿ ਆਖ਼ਰ ਸਾਰੀ ਤਾਕਤ ਝੋਕੇ ਜਾਣ ਦੇ ਬਾਵਜੂਦ ਵੀ ਪਿੰਡਾਂ ਵਿੱਚ ਨਸ਼ਾ ਕਿੱਥੋਂ ਆ ਰਿਹਾ ਹੈ। ਮ੍ਰਿਤਕ ਬੇਅੰਤ ਸਿੰਘ ਦਾ ਪੋਸਟਮਾਰਟਮ ਕਰਵਾਉਣ ਸਿਵਲ ਹਸਪਤਾਲ ਬਰਨਾਲਾ ਪੁੱਜੇ ਉਸਦੇ ਪਰਿਵਾਰਕ ਮੈਂਬਰਾਂ ਨੇ ਚੀਕ ਚੀਕ ਕੇ ਕਿਹਾ ਕਿ ਉਹਨਾਂ ਦੇ ਪਿੰਡ ਚੰਨਣਵਾਲ ‘ਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ‌ ਮ੍ਰਿਤਕ ਬੇਅੰਤ ਸਿੰਘ ਦੇ ਭਰਾ ਤੇ ਹੋਰ ਰਿਸ਼ਤੇਦਾਰਾਂ ਨੇ ਪੱਤਰਕਾਰਾਂ ਦੇ ਕੈਮਰਿਆਂ ਸਾਹਮਣੇ ਕਿਹਾ ਕਿ “ਉਹਨਾਂ ਦਾ ਬੇਅੰਤ ਨਸ਼ੇ ਨੇ ਖਾ ਲਿਆ ਹੈ।

                    ਪਿੰਡ ਦੀ ਮੌਜੂਦਾ ਸਰਪੰਚ ਦੇ ਪਤੀ ਅਤੇ ਸਾਬਕਾ ਸਰਪੰਚ ਗੁਰਜੰਟ ਸਿੰਘ ਨੇ ਵੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਿੰਡ ਵਿੱਚ ਨਸ਼ਾ ਵਿਕਣ ਦੀ ਪੁਸ਼ਟੀ ਕੀਤੀ। ‌ ਸਾਬਕਾ ਸਰਪੰਚ ਗੁਰਜੰਟ ਸਿੰਘ ਨੇ ਤਾਂ ਇੱਥੋਂ ਤੱਕ ਆਖ ਦਿੱਤਾ ਕਿ ਉਹਨਾਂ ਨੇ ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਵੀ ਦਿੱਤੀ ਸੀ ਪ੍ਰੰਤੂ ਅਜੇ ਵੀ ਨਸ਼ਾ ਵਿਕ ਰਿਹਾ ਹੈ। ਮ੍ਰਿਤਕ ਨੌਜਵਾਨ ਬੇਅੰਤ ਸਿੰਘ ਦੇ ਸੱਥਰ ‘ਤੇ ਬੈਠੇ ਉਸਦੇ ਪਰਿਵਾਰਕ ਮੈਂਬਰ ਉਸਦੀ ਮੌਤ ‘ਤੇ ਵਿਰਲਾਪ ਕਰਦੇ ਹੋਏ ਵੀ ਬੇਅੰਤ ਸਿੰਘ ਨੂੰ ਨਸ਼ਾ ਦੇਣ ਵਾਲੇ ਨਸਾਂ ਤਸਕਰਾਂ ਦੇ ਨਾਮ ਲੈ ਰਹੇ ਹਨ। ਨਸ਼ੇ ਦੇ ਕਾਰਨ ਹੋ ਰਹੀਆਂ ਮੌਤਾਂ ਹੋਣ ਸਬੰਧੀ ਇਹ ਕਹਿਣਾ ਵਾਜਿਬ ਹੋਵੇਗਾ ਕਿ ਸਰਕਾਰ ਅਤੇ ਆਮ ਆਦਮੀ ਪਾਰਟੀ ਦੇ ਮੰਤਰੀ, ਵਿਧਾਇਕ ਪਿੰਡਾਂ ‘ਚ ਯੁੱਧ ਨਸ਼ਿਆਂ ਵਿਰੁੱਧ ਸਮਾਗਮ ਕਰਕੇ ਆਮ ਲੋਕਾਂ ਨੂੰ ਤਾਂ ਪ੍ਰੇਰਿਤ ਕਰ ਰਹੇ ਹਨ ਕਿ ਨਸ਼ਾ ਤਸਕਰਾਂ ਦੇ ਨਾਮ ਦੱਸੋ ਪ੍ਰੰਤੂ ਜਿਹੜੇ ਆਮ ਆਦਮੀ ਪਾਰਟੀ ਨੇ ਯੁੱਧ ਨਸ਼ਿਆਂ ਵਿਰੁੱਧ ਕੁਆਰਡੀਨੇਟਰ, ਸਹਾਇਕ ਕੁਆਰਡੀਨੇਟਰ ਅਤੇ ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰ ਲਗਾਏ ਹਨ ਉਹਨਾਂ ਦੀਆਂ ਜ਼ਿੰਮੇਵਾਰੀਆਂ ਕੀ ਹਨ।

Gee98 Ads

                        ਇਹਨਾਂ ਕੋਆਰਡੀਨੇਟਰਾਂ ਨੂੰ ਪਿੰਡ ਚੰਨਣਵਾਲ ਦੇ ਨਸ਼ਾ ਤਸਕਰਾਂ ਦੀ ਸੂਚੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੇਣੀ ਚਾਹੀਦੀ ਹੈ ਅਤੇ ਖੁਦ ਯੁੱਧ ਨਸ਼ਿਆਂ ਵਿਰੁੱਧ ਦੀ ਮੁਢਲੀ ਕਤਾਰ ‘ਚ ਖੜ ਕੇ ਤਸਕਰਾਂ ਖਿਲਾਫ਼ ਕਾਰਵਾਈ ਕਰਵਾਉਣੀ ਚਾਹੀਦੀ ਹੈ ਤਾਂ ਜੋ ਪਿੰਡ ਚੰਨਣਵਾਲ ਦਾ ਕੋਈ ਹੋਰ ਨੌਜਵਾਨ ਨਸ਼ੇ ਦੇ ਕਾਰਨ ਬੇਵਕਤੀ ਮੌਤ ਨਾ ਮਾਰਿਆ ਜਾਵੇ ਕਿਉਂਕਿ ਬੇਅੰਤ ਸਿੰਘ ਦੀ ਮੌਤ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰ ਅਤੇ ਪਿੰਡ ਵਾਲੇ ਪੱਤਰਕਾਰਾਂ ਦੇ ਕੈਮਰਿਆਂ ਸਾਹਮਣੇ ਬੇਬਾਕੀ ਨਾਲ ਆਖ ਰਹੇ ਹਨ ਕਿ ਪਿੰਡ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਪਿੰਡ ਵਿੱਚ ਕੁਝ ਸਪਲਾਇਰ, ਨਸ਼ੇੜੀਆਂ ਨੂੰ ਨਸ਼ਾ ਸਪਲਾਈ ਕਰਦੇ ਹੋਣਗੇ ਪਰੰਤੂ ਵੱਡੇ ਸਵਾਲ ਤਾਂ ਇਹੋ ਨੇ ਕਿ ਪਿੰਡ ਵਿੱਚ ਨਸ਼ਾ ਆ ਕਿੱਥੋਂ ਰਿਹਾ ਹੈ। ਦੂਜੇ ਪਾਸੇ ਇਸ ਮਾਮਲੇ ‘ਤੇ ਥਾਣਾ ਮਹਿਲਕਲਾਂ ਦੇ ਐਸਐਚਓ ਸ਼ੇਰਵਿੰਦਰ ਸਿੰਘ ਨੇ ਕਿਹਾ ਕਿ ‌ ਉਹਨਾਂ ਨੂੰ ਪਿੰਡ ਚੰਨਣਵਾਲ ਦੇ ਇੱਕ ਨੌਜਵਾਨ ਦੀ ਮੌਤ ਸਬੰਧੀ ਸੂਚਨਾ ਮਿਲੀ ਹੈ, ਜਿਸ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਫੋਟੋ ਕੈਪਸ਼ਨ-ਮ੍ਰਿਤਕ ਨੌਜਵਾਨ ਬੇਅੰਤ ਸਿੰਘ ਦੀ ਫਾਈਲ ਫੋਟੋ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਕੀਹਦੀ ਕੀਹਦੀ ਅੱਖ ‘ਚ ਹੋਟਲ ਵਾਲਿਆਂ ਨੇ ਡੱਕਾ ਮਾਰਿਆ…ਬਿਨਾਂ ਮਨਜ਼ੂਰੀ ਤੋਂ ਕਿਵੇਂ ਚਲਦੇ ਰਹੇ ਆਂ ਹੋਟਲ….!

Next Post

ਪਿੰਡ ਚੰਨਣਵਾਲ ‘ਚ ਨਸ਼ੇ ਦੀ ਓਵਰਡੋਜ਼ ਨਾਲ ਮਰੇ ਨੌਜਵਾਨ ਦੀ ਮੌਤ ਸਬੰਧੀ 4 ਜਣਿਆਂ ‘ਤੇ ਮੁਕੱਦਮਾ ਦਰਜ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
ਪਿੰਡ ਚੰਨਣਵਾਲ ‘ਚ ਨਸ਼ੇ ਦੀ ਓਵਰਡੋਜ਼ ਨਾਲ ਮਰੇ ਨੌਜਵਾਨ ਦੀ ਮੌਤ ਸਬੰਧੀ 4 ਜਣਿਆਂ ‘ਤੇ ਮੁਕੱਦਮਾ ਦਰਜ

ਪਿੰਡ ਚੰਨਣਵਾਲ 'ਚ ਨਸ਼ੇ ਦੀ ਓਵਰਡੋਜ਼ ਨਾਲ ਮਰੇ ਨੌਜਵਾਨ ਦੀ ਮੌਤ ਸਬੰਧੀ 4 ਜਣਿਆਂ 'ਤੇ ਮੁਕੱਦਮਾ ਦਰਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend