ਮਹਿਲ ਕਲਾਂ,26 ਜੁਲਾਈ (ਜਸਵੰਤ ਸਿੰਘ ਲਾਲੀ)-
ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਚੰਨਣਵਾਲ ਵਿਖੇ ਚਿੱਟੇ ਦੀ ਓਵਰਡੋਜ਼ ਨਾਲ ਮਰੇ ਨੌਜਵਾਨ ਬੇਅੰਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਥਾਣਾ ਮਹਿਲ ਕਲਾਂ ਦੀ ਪੁਲਿਸ ਨੇ ਚਾਰ ਜਣਿਆਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਅੱਜ ਦੇਰ ਸ਼ਾਮ ਥਾਣਾ ਮਹਿਲ ਕਲਾਂ ਵਿੱਚ ਸਬ ਡਿਵੀਜ਼ਨ ਮਹਿਲਕਲਾਂ ਦੇ ਡੀਐਸਪੀ ਜਤਿੰਦਰਪਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਮ੍ਰਿਤਕ ਨੌਜਵਾਨ ਬੇਅੰਤ ਸਿੰਘ ਦੇ ਪਿਤਾ ਭੁਪਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਪਿੰਡ ਚੰਨਣਵਾਲ ਦੇ ਹੀ ਵਾਸੀ ਹਰਮਨ ਸਿੰਘ, ਮੰਗੂ ਸਿੰਘ, ਜਗਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਦੇ ਖ਼ਿਲਾਫ਼ BNS ਐਕਟ ਦੀ ਧਾਰਾ 105 ਅਤੇ 3(5) ਤਹਿਤ ਮੁਕੱਦਮਾ ਨੰਬਰ 58 ਮਿਤੀ 26 ਜੁਲਾਈ 2007 ਦਰਜ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਹ ਸਾਰੇ ਦੋਸ਼ੀ ਫਿਲਹਾਲ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ ਅਤੇ ਇਹਨਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪ੍ਰੈਸ ਕਾਨਫਰੰਸ ਦੌਰਾਨ ਥਾਣਾ ਮਹਿਲਕਲਾਂ ਦੇ ਐਸਐਚਓ ਸ਼ੇਰਵਿੰਦਰ ਸਿੰਘ ਵੀ ਹਾਜ਼ਰ ਸਨ।