Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਕੀਲ ਦਾ ਨਿੰਦਣਯੋਗ ਕਾਰਾ….ਗਰੀਬ ਪਰਿਵਾਰ ਦੀ ਲੜਕੀ ਨੂੰ ਵਰਗਲਾ ਕੇ ਕੀਤਾ ਜਬਰਜਨਾਹ

ਪੁਲਿਸ ਵੱਲੋਂ ਵਕੀਲ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ

Nirmal Pandori by Nirmal Pandori
08/08/2025
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,8 ਅਗਸਤ, Gee98 news service

ਧੱਕੇਸ਼ਾਹੀ ਅਤੇ ਜ਼ੁਲਮ ਦਾ ਸ਼ਿਕਾਰ ਹੋਏ ਲੋਕਾਂ ਨੂੰ ਇਨਸਾਫ਼ ਦਿਵਾਉਣ ਵਾਲੇ ਇੱਕ ਵਕੀਲ ਦਾ ਇੱਕ ਅਤਿ ਨਿੰਦਣਯੋਗ ਕਾਰਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਵਕੀਲ ਨੇ ਅੱਠਵੀਂ ਜਮਾਤ ਵੀ ਇੱਕ ਨਾਬਾਲਗ ਲੜਕੀ ਨੂੰ ਵਰਗਲਾ ਕੇ ਵਿਆਹ ਦਾ ਝਾਂਸਾ ਦੇ ਕੇ ਜਬਰਜਨਾਹ ਕੀਤਾ। ਇਹ ਮਾਮਲਾ ਤਰਨਤਰਨ ਨਾਲ ਸੰਬੰਧਿਤ ਹੈ ਜਿੱਥੋਂ ਦੇ ਗੋਲਡ ਐਵਨਿਊ ਦੇ ਵਾਸੀ ਵਕੀਲ ਗੁਰਨਾਮ ਸਿੰਘ ਨੇ ਇੱਕ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰ ਦੀ ਮਜ਼ਬੂਰੀ ਦਾ ਫਾਇਦਾ ਉਠਾ ਕੇ ਨਾਬਾਲਿਗ ਲੜਕੀ ਨਾਲ ਜਬਰਜਨਾਹ ਕੀਤਾ। ਪੁਲਿਸ ਨੇ ਜ਼ਿਲਾ ਬਾਲ ਸੁਰੱਖਿਆ ਅਧਿਕਾਰੀ ਰਜੇਸ਼ ਕੁਮਾਰ ਦੀ ਸ਼ਿਕਾਇਤ ‘ਤੇ ਵਕੀਲ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੀੜ੍ਹਤ ਲੜਕੀ ਦੇ ਅਦਾਲਤ ਵਿੱਚ ਬਿਆਨ ਦਰਜ ਹੋ ਚੁੱਕੇ ਹਨ ਅਤੇ ਮੈਡੀਕਲ ਵੀ ਕਰਵਾਇਆ ਗਿਆ ਹੈ।‌‌                          ਪੀੜ੍ਹਤ ਲੜਕੀ ਦੇ ਪਿਤਾ ਨੇ ਆਪਣੀ ਸ਼ਿਕਾਇਤ ‘ਚ ਦੱਸਿਆ ਕਿ ਉਹ ਸ੍ਰੀ ਦਰਬਾਰ ਸਾਹਿਬ ਸਰਾਂ ਦੇ ਕੋਲ ਚੱਪਲਾਂ ਤੇ ਖਿਡੌਣੇ ਆਦਿ ਦੀ ਫੜ੍ਹੀ ਲਾਉਂਦਾ ਹੈ,ਉਸ ਦੇ ਸਾਹਮਣੇ ਵਕੀਲ ਗੁਰਨਾਮ ਸਿੰਘ ਨੇ ਦੁਕਾਨ ਕਿਰਾਏ ‘ਤੇ ਲਈ ਹੋਈ ਹੈ ਜਿੱਥੇ ਉਹ ਕਚਹਿਰੀ ਤੋਂ ਆਉਣ ਮਗਰੋਂ ਆਧਾਰ ਕਾਰਡ, ਫੋਟੋਸਟੇਟ, ਪੈਨ ਕਾਰਡ ਅਪਲਾਈ ਕਰਨ ਦਾ ਕੰਮ ਕਰਦਾ ਹੈ। ਉਸ ਦੀ 16 ਸਾਲਾ ਲੜਕੀ ਜੋ 8ਵੀਂ ਜਮਾਤ ਦੀ ਵਿਦਿਆਰਥਣ ਹੈ, ਪੜ੍ਹਾਈ ਉਪਰੰਤ ਉਨ੍ਹਾਂ ਦੀ (ਆਪਣੇ ਪਿਤਾ ਦੀ) ਦੁਕਾਨ ‘ਤੇ ਉਸ ਦਾ ਤੇ ਉਸ ਦੀ ਪਤਨੀ ਦਾ ਹੱਥ ਵਟਾਉਂਦੀ ਸੀ। ਇਸੇ ਦੌਰਾਨ ਦਸੰਬਰ ਮਹੀਨੇ ਦੇ ਆਸ-ਪਾਸ ਵਕੀਲ ਗੁਰਨਾਮ ਸਿੰਘ ਨੇ ਉਨ੍ਹਾਂ ਨੂੰ ਝਾਂਸੇ ‘ਚ ਲੈ ਕੇ ਉਸ ਦੀ ਲੜਕੀ ਨੂੰ ਆਪਣੀ ਦੁਕਾਨ ‘ਤੇ ਰੱਖ ਲਿਆ ਤੇ ਤਿੰਨ ਹਜ਼ਾਰ ਰੁਪਏ ਦੀ ਤਨਖ਼ਾਹ ਵੀ ਦੇਣ ਲੱਗਾ। ਛੁੱਟੀ ਤੋਂ ਬਾਅਦ ਉਸ ਦੀ ਲੜਕੀ ਦੁਕਾਨ ‘ਤੇ ਆਉਣ ਲੱਗੀ ਤਾਂ ਵਕੀਲ ਅਕਸਰ ਉਸ ਲਈ ਸੁਆਦੀ ਖਾਣੇ ਮੰਗਵਾਉਂਦਾ ਤੇ ਲੜਕੀ ਸਮੇਤ ਉਨ੍ਹਾਂ ਨੂੰ ਵੀ ਖੁਆਉਂਦਾ ਸੀ। ਫਿਰ ਨਾਬਾਲਗ ਲੜਕੀ ਦੇ ਭਵਿੱਖ ਨੂੰ ਉਜਵਲ ਬਣਾਉਣ ਦੇ ਨਾਂ ‘ਤੇ ਗੁਰਨਾਮ ਸਿੰਘ ਨੇ ਉਸ ਨੂੰ ਵਕੀਲ ਬਣਾਉਣ ਦੇ ਸੁਪਨੇ ਦਿਖਾਏ ਤੇ ਸਕੂਲ ਜਾਣੋ ਇਹ ਕਹਿ ਕੇ ਹਟਵਾ ਦਿੱਤਾ ਕਿ ਉਹ ਆਪ ਹੀ ਇਸ ਦੀ ਪੜ੍ਹਾਈ ਕਰਵਾ ਦੇਵੇਗਾ। ਜਿਸ ਤੋਂ ਬਾਅਦ ਸਾਰਾ ਦਿਨ ਉਸ ਦੀ ਲੜਕੀ ਵਕੀਲ ਦੀ ਦੁਕਾਨ ‘ਤੇ ਆਉਣ ਲੱਗ ਪਈ ਤੇ ਉਸ ਨੂੰ ਤਨਖ਼ਾਹ ਪੰਜ ਹਜ਼ਾਰ ਰੁਪਏ ਦੇਣ ਦੀ ਗੱਲ ਵੀ ਕਹੀ। ਜਿਸ ਤੋਂ ਬਾਅਦ ਉਸ ਦੀ ਲੜਕੀ ਸਾਰਾ ਦਿਨ ਉਸ ਦੀ ਦੁਕਾਨ ਸੰਭਾਲਣ ਲੱਗੀ। ਆਪਣਾ ਤਲਾਕ ਹੋਣ ਦੀ ਗੱਲ ਕਰ ਕੇ ਵਕੀਲ ਨੇ ਉਸ ਦੀ ਲੜਕੀ ਨੂੰ ਵਰਗਲਾ ਲਿਆ ਤੇ ਫਿਰ ਬਹਾਨੇ ਨਾਲ ਆਪਣੇ ਨਾਲ ਇਹ ਕਹਿ ਕੇ ਲੈ ਗਿਆ ਕਿ ਕੰਮ ਲਈ ਦਿੱਲੀ ਜਾਣਾ ਪਵੇਗਾ ਪਰ ਗੁਰਨਾਮ ਸਿੰਘ ਉਸ ਨੂੰ ਗੋਲਡਨ ਐਵੇਨਿਊ ਸਥਿਤ ਆਪਣੇ ਘਰ ਲੈ ਗਿਆ ਤੇ ਪੰਜ ਦਿਨ ਤੱਕ ਉਸ ਨਾਲ ਜਬਰ ਜਨਾਹ ਕਰਦਾ ਰਿਹਾ।

                    ਇਸ ਦੌਰਾਨ ਉਸ ਦੀ (ਵਕੀਲ ਦੀ) ਪਤਨੀ ਵੀ ਘਰ ਆ ਗਈ ਜਿਸ ਨੇ ਲੜਕੀ ਨੂੰ ਘਰੋਂ ਕੱਢ ਦਿੱਤਾ। ਇਸ ਤੋਂ ਬਾਅਦ ਵਕੀਲ ਨੇ ਦੋ ਨਕਾਬਪੋਸ਼ਾਂ ਕੋਲੋਂ ਉਸ ਦੀ ਕੁੱਟਮਾਰ ਵੀ ਕਰਵਾਈ। ਵਕੀਲ ਦੇ ਜ਼ੁਲਮ ਦੀ ਹੱਦ ਉਦੋਂ ਹੋਈ ਜਦੋਂ ਵਕੀਲ ਪੀੜਤ੍ਹ ਦੇ ਘਰ ਆ ਕੇ ਡਰਾ ਧਮਕਾ ਕੇ ਪਰਿਵਾਰ ਨੂੰ ਧਮਕੀਆਂ ਦੇ ਕੇ ਘਰੇ ਵੀ ਜਬਰਜਨਾਹ ਕਰਦਾ ਰਿਹਾ। ਜਿਸ ਦੀ ਇੱਕ ਵੀਡੀਓ ਵੀ ਪਰਿਵਾਰ ਨੇ ਮੋਬਾਈਲ ‘ਤੇ ਬਣਾਈ, ਜੋ ਉਨ੍ਹਾਂ ਨੇ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਨੂੰ ਸੌਂਪ ਦਿੱਤੀ। ਪੁਲਿਸ ਨੇ ਥਾਣਾ ਸਿਟੀ ਤਰਨਤਾਰਨ ਵਿਖੇ ਗੁਰਨਾਮ ਸਿੰਘ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ,ਮਾਮਲੇ ਦੀ ਅਗਲੀ ਜਾਂਚ ਸਬ-ਇੰਸਪੈਕਟਰ ਕਿਰਨਪਾਲ ਕੌਰ ਵੱਲੋਂ ਕੀਤੀ ਜਾ ਰਹੀ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੰਜਾਬ ‘ਚ ਅੱਜ ਦੁਪਹਿਰ ਬਾਅਦ ਸਰਕਾਰੀ ਬੱਸਾਂ ਦਾ ਚੱਕਾ ਜਾਮ ਹੋਵੇਗਾ

Next Post

ਵੱਡੀ ਖ਼ਬਰ….ਪਰਮਿੰਦਰ ਸਿੰਘ ਭੰਗੂ ਚੇਅਰਮੈਨੀ ਤੋਂ ਦੇਣਗੇ ਅਸਤੀਫ਼ਾ

Nirmal Pandori

Nirmal Pandori

Related Posts

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
Load More
Next Post
ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ FIR ਦਰਜ

ਵੱਡੀ ਖ਼ਬਰ....ਪਰਮਿੰਦਰ ਸਿੰਘ ਭੰਗੂ ਚੇਅਰਮੈਨੀ ਤੋਂ ਦੇਣਗੇ ਅਸਤੀਫ਼ਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend