Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਵੀਂ ਸਿੱਖਿਆ ਨੀਤੀ ਤਹਿਤ ਗ੍ਰੈਜੂਏਸ਼ਨ ਡਿਗਰੀ ਵਿੱਚ ਵਾਧੂ ਵਿਸ਼ੇ ਥੋਪਣ ਦੀ ਨਿਖੇਧੀ

ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸੰਘਰਸ਼ ਦੀ ਚਿਤਾਵਨੀ

Nirmal Pandori by Nirmal Pandori
08/09/2025
in ਪੰਜਾਬ
Reading Time: 1 min read
A A
0
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,9 ਅਗਸਤ, Gee98 news service

ਪੰਜਾਬ ਸਟੂਡੈਂਟਸ ਯੂਨੀਅਨ ਨੇ ਨਵੀਂ ਸਿੱਖਿਆ ਨੀਤੀ 2020 ਤਹਿਤ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਦੀ ਪੈੜ ਵਿੱਚ ਪੈੜ ਰੱਖਦੇ ਹੋਏ ਗ੍ਰੈਜੂਏਸ਼ਨ ਡਿਗਰੀ ਵਿੱਚ ਵਾਧੂ ਵਿਸ਼ੇ ਥੋਪਣ ਦੀ ਨਿਖੇਧੀ ਕਰਦੇ ਹੋਏ ਇਸ ਨੂੰ ਵਿਦਿਆਰਥੀਆਂ ‘ਤੇ ਵਾਧੂ ਬੋਝ ਦੱਸਿਆ ਹੈ। ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਆਗੂ ਸੁਖਦੀਪ ਹਥਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਲੋਕਾਂ ਦੇ ਸੰਵਿਧਾਨਿਕ ਹੱਕਾਂ ਨੂੰ ਕੁਚਲਿਆ ਜਾ ਰਿਹਾ ਹੈ। ਇਸ ਦੀ ਇੱਕ ਉਦਾਹਰਣ ਨਵੀਂ ਸਿੱਖਿਆ ਨੀਤੀ 2020 ਨੂੰ ਧੜੱਲੇ ਨਾਲ ਪੰਜਾਬ ਅੰਦਰ ਲਾਗੂ ਕਰਨਾ ਹੈ ਜੋ ਕਿ ਸੂਬਿਆਂ ਦੇ ਅਧਿਕਾਰਾਂ ‘ਤੇ ਡਾਕਾ ਮਾਰ ਕੇ ਕੇਂਦਰ ਸਰਕਾਰ ਵੱਲੋਂ ਬਣਾਈ ਗਈ ਹੈ ਇਹ ਨੀਤੀ ਜਿੱਥੇ ਇੱਕ ਪਾਸੇ ਸੂਬਿਆਂ ਦੇ ਅਧਿਕਾਰਾਂ ‘ਤੇ ਡਾਕਾ ਹੈ ਤਾਂ ਦੂਜੇ ਪਾਸੇ ਆਮ ਤਬਕੇ ਦੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਅਧਿਕਾਰ ਤੋਂ ਵਾਂਝਾ ਕਰਨਾ ਵੀ ਹੈ।

               ਉਹਨਾਂ ਕਿਹਾ ਕਿ ਪੰਜਾਬ ਅੰਦਰ ਨਵੀਂ ਸਿੱਖਿਆ ਨੀਤੀ 2020 ਨੂੰ ਉੱਚ ਸਿੱਖਿਆ ਵਿੱਚ ਲਾਗੂ ਕਰਨ ਨਾਲ ਆਈ ਗਿਰਾਵਟ ਦੇ ਨਤੀਜੇ ਆਉਣੇ ਸ਼ੁਰੂ ਹੋ ਚੁੱਕੇ ਹਨ। ਇਸ ਦੀ ਮਿਸਾਲ ਪਿਛਲੇ ਸਾਲ ਬੈਚੁਲਰ ਡਿਗਰੀ ਦੇ ਵਿਸ਼ਿਆਂ ਦੀ ਗਿਣਤੀ 5 ਤੋਂ ਵਧਾ ਕੇ 9 ਕਰ ਦਿੱਤੀ ਗਈ ਸੀ। ਜਿਸ ਨਾਲ ਇਸ ਸਾਲ ਕਾਲਜਾਂ ਦੇ ਵਿੱਚ ਵੱਡੀ ਗਿਣਤੀ ਦਾਖਲਿਆਂ ਦੇ ਵਿੱਚ ਗਿਰਾਵਟ ਆਈ ਹੈ ਕਿਉਂਕਿ ਇਸ ਨਾਲ ਜਿੱਥੇ ਇੱਕ ਪਾਸੇ ਵਿਦਿਆਰਥੀਆਂ ਦੇ ਉੱਤੇ ਪੜ੍ਹਾਈ ਦਾ ਵਾਧੂ ਦਾ ਬੋਝ ਵਧਿਆ ਹੈ ਤਾਂ ਦੂਜੇ ਪਾਸੇ ਆਰਥਿਕ ਬੋਝ ਵੀ ਵਧਿਆ ਹੈ। ਉਹਨਾਂ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਉੱਚ ਸਿੱਖਿਆ ਖੇਤਰ ਇੱਕ ਵੱਡੇ ਸੰਕਟ ਦੇ ਵਿੱਚੋਂ ਲੰਘ ਰਿਹਾ ਹੈ। ਜਿਸ ਵਿੱਚ ਪ੍ਰੋਫੈਸਰਾਂ ਦੀ ਕਮੀ, ਕਾਲਜਾਂ ਦੇ ਅੰਦਰ ਇਨਫਰਾਸਟਰਕਚਰ ਦੀ ਕਮੀ ਆਦਿ ਮੁੱਖ ਹਨ,ਜਿਸ ਦੇ ਤਹਿਤ ਪਹਿਲੇ ਪੰਜ ਵਿਸ਼ਿਆਂ ਦੀਆਂ ਹੀ 90 ਦਿਨ ਕਲਾਸਾਂ ਯਕੀਨੀ ਨਹੀਂ ਬਣਾਈਆਂ ਗਈਆਂ ਤੇ ਸਿਲੇਬਸ ਵੀ ਕਦੇ ਸਮੇਂ ਸਿਰ ਪੂਰਾ ਨਹੀਂ ਹੋਇਆ ਤੇ ਹੁਣ ਚਾਰ ਵਾਧੂ ਦੇ ਵਿਸ਼ਿਆਂ ਦਾ ਬੋਝ ਪਾਇਆ ਜਾ ਰਿਹਾ ਹੈ ਜੋ ਕਿ ਉੱਚ ਸਿੱਖਿਆ ਦੇ ਨਾਲ ਅਤੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੈ।

Gee98 Ads

               ਇਸ ਦੇ ਨਾਲ ਹੀ ਮਲਟੀ ਡਿਸਪਲਨਰੀ ਕੋਰਸਾਂ ਦੇ ਨਾਮ ਹੇਠ ਸਟਰੀਮ ਭੰਗ ਕੀਤੇ ਜਾ ਰਹੇ ਹਨ। ਜਿਸ ਕਾਰਨ ਉਚੇਰੀ ਸਿੱਖਿਆ ਦੀ ਗੁਣਵੱਤਾ ਡਾਵਾਂਡੋਲ ਹੋ ਗਈ ਹੈ। ਉਹਨਾਂ ਕਿਹਾ ਕਿ ਪਹਿਲੇ ਵਿਸ਼ਿਆਂ ਨੂੰ ਪੜ੍ਹਾਉਣ ਦੇ ਲਈ ਹੀ ਪ੍ਰੋਫੈਸਰਾਂ ਦੀ ਗਿਣਤੀ ਘੱਟ ਹੈ ਤੇ ਹੁਣ ਇਹਨਾਂ ਚਾਰ ਵਾਧੂ ਵਿਸ਼ਿਆਂ ਦੇ ਲਈ ਨਾ ਤਾਂ ਕੋਈ ਸਿਲੇਬਸ ਸਹੀ ਢੰਗ ਦੇ ਨਾਲ ਤੈਅ ਹੋ ਰਿਹਾ ਹੈ ਅਤੇ ਨਾ ਹੀ ਨਵੇਂ ਪ੍ਰੋਫੈਸਰ ਦਿੱਤੇ ਜਾ ਰਹੇ ਹਨ ਬਲਕਿ ਇਸ ਦੀ ਜਗ੍ਹਾ ਕਾਲਜਾਂ ਦੇ ਵਿੱਚ ਪਹਿਲੇ ਪੰਜ ਵਿਸ਼ਿਆਂ ਨੂੰ ਪੜਾਉਣ ਦੇ ਲਈ ਹੀ ਪ੍ਰੋਫੈਸਰ ਨਾਕਾਫੀ ਹਨ ਤਾਂ ਇਹਨਾਂ ਚਾਰ ਵਾਧੂ ਵਿਸ਼ਿਆਂ ਦੇ ਨਾਲ ਵਿਦਿਆਰਥੀਆਂ ਦੇ ਉੱਪਰ ਪੜ੍ਹਾਈ ਦਾ ਬੋਝ ਵੀ ਵਧੇਗਾ ਤੇ ਇਸ ਦੇ ਨਾਲ ਹੀ ਰੀ- ਅਪੀਅਰ, ਰਿਵੈਲੂਏਸ਼ਨ ਦੀ ਫੀਸ ਦਾ ਆਰਥਿਕ ਬੋਝ ਵੀ ਵਧੇਗਾ। ਪਹਿਲਾਂ ਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਵਿਦਿਆਰਥੀਆਂ ਦੇ ਪਿਛਲੇ ਸਮੈਸਟਰਾਂ ਦੇ ਰਿਜ਼ਲਟ ਸਮੇਂ ਸਿਰ ਨਹੀਂ ਦਿੱਤੇ ਜਾ ਰਹੇ ਜਿਸ ਕਾਰਨ ਵਿਦਿਆਰਥੀਆਂ ਨੂੰ ਅਗਲੀ ਕਲਾਸ ਵਿੱਚ ਦਾਖਲਾ ਲੈਣ ਵਿੱਚ ਸਮੱਸਿਆ ਆ ਰਹੀ ਹੈ ਤੇ ਹੁਣ ਨਵੀਂ ਸਿੱਖਿਆ ਨੀਤੀ ਨੂੰ ਲਾਗੂ ਕਰਨ ਦੇ ਤਹਿਤ ਵਿਸ਼ਿਆਂ ਦੀ ਗਿਣਤੀ ਦੇ ਵਿੱਚ ਹੋਏ ਵਾਧੇ ਦੇ ਨਾਲ ਇਹ ਸਮੱਸਿਆ ਹੋਰ ਵੀ ਵੱਡੇ ਰੂਪ ਦੇ ਵਿੱਚ ਸਾਹਮਣੇ ਆਵੇਗੀ। ਇਸ ਲਈ ਪੰਜਾਬ ਸਟੂਡੈਂਟਸ ਯੂਨੀਅਨ ਇਹ ਮੰਗ ਕਰਦੀ ਹੈ ਕਿ ਨਵੀਂ ਸਿੱਖਿਆ ਨੀਤੀ 2020 ਦੇ ਤਹਿਤ ਵਿਸ਼ਿਆਂ ਦੀ ਗਿਣਤੀ ਵਿੱਚ ਕੀਤੇ ਵਾਧੇ ਨੂੰ ਰੱਦ ਕੀਤਾ ਜਾਵੇ ਤੇ ਇਸ ਦੇ ਨਾਲ ਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਫੀਸਾਂ ਵਿੱਚ ਕੀਤੇ 7 ਪ੍ਰਤੀਸ਼ਤ ਵਾਧੇ ਨੂੰ ਵੀ ਵਾਪਸ ਲਿਆ ਜਾਵੇ ਜੇ ਕਰ ਵਿਦਿਆਰਥੀ ਵਿਰੋਧੀ ਇਹਨਾਂ ਫੈਸਲਿਆਂ ਨੂੰ ਵਾਪਸ ਨਹੀਂ ਲਿਆ ਜਾਂਦਾ ਤਾਂ ਪੰਜਾਬ ਸਟੂਡੈਂਟਸ ਯੂਨੀਅਨ ਇਸ ਦੇ ਖਿਲਾਫ ਤਿੱਖਾ ਸੰਘਰਸ਼ ਕਰੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਬਲਾਕ ਮਹਿਲ ਕਲਾਂ ਦਾ ਆਕਾਰ ਹੋ ਗਿਆ ਵੱਡਾ…38 ਤੋਂ ਵੱਧ ਕੇ 54 ਹੋ ਗਈ ਪੰਚਾਇਤਾਂ ਦੀ ਗਿਣਤੀ

Next Post

ਹੋਟਲਾਂ ‘ਚ ਜਿਸਮਫਰੋਸ਼ੀ ਦੇ ਧੰਦੇ ਸਬੰਧੀ ਹੈਰਾਨੀਜਨਕ ਖ਼ੁਲਾਸੇ ਆ ਰਹੇ ਨੇ ਸਾਹਮਣੇ…ਸਭ ਕੁਝ ਮਿਲੀ ਭੁਗਤ ਨਾਲ ਚੱਲ ਰਿਹੈ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ 'ਚ ਜਿਸਮਫਰੋਸ਼ੀ ਦੇ ਧੰਦੇ ਸਬੰਧੀ ਹੈਰਾਨੀਜਨਕ ਖ਼ੁਲਾਸੇ ਆ ਰਹੇ ਨੇ ਸਾਹਮਣੇ...ਸਭ ਕੁਝ ਮਿਲੀ ਭੁਗਤ ਨਾਲ ਚੱਲ ਰਿਹੈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend