Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਹਿਲਾ ਅਧਿਆਪਕਾ ਨੇ ਬੇਸ਼ਰਮੀ ਦੀਆਂ ਹੱਦਾਂ ਟੱਪੀਆਂ…ਨਬਾਲਿਗ ਵਿਦਿਆਰਥੀ ਨੂੰ ਹੋਟਲ ‘ਚ ਲਿਜਾ ਕੇ ਬਣਾਉਂਦੀ ਸੀ ਸਰੀਰਿਕ ਸਬੰਧ

ਪੁਲਿਸ ਨੇ ਮਾਮਲਾ ਦਰਜ ਕਰਕੇ ਜੇਲ੍ਹ ਭੇਜੀ...ਅਦਾਲਤ ਨੇ ਜ਼ਮਾਨਤ ਵੀ ਨਹੀਂ ਦਿੱਤੀ

Nirmal Pandori by Nirmal Pandori
08/10/2025
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,10 ਅਗਸਤ, Gee98 News service

–ਬਾਰਵੀਂ ਕਲਾਸ ਦੇ ਵਿਦਿਆਰਥੀ ਨਾਲ ਸਬੰਧ ਬਣਾ ਕੇ ਉਸਦਾ ਸਰੀਰਕ ਸ਼ੋਸ਼ਣ ਕਰਨ ਵਾਲੀ ਇੱਕ ਅਧਿਆਪਕਾ ਦੀ ਫਾਸਟ ਟਰੈਕ ਅਦਾਲਤ ਨੇ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਇਹ ਮਾਮਲਾ ਹਰਿਆਣਾ ਦੇ ਗੁਰੂਗ੍ਰਾਮ ਖੇਤਰ ਨਾਲ ਸਬੰਧਿਤ ਹੈ ਜਿੱਥੋਂ ਦੇ ਇੱਕ ਨਾਮਵਰ ਸਕੂਲ ਦੀ ਮਹਿਲਾ ਅਧਿਆਪਕਾਂ ਨੇ ਬਾਰਵੀਂ ਕਲਾਸ ਵਿੱਚ ਪੜ੍ਹਦੇ ਇੱਕ ਵਿਦਿਆਰਥੀ ਨਾਲ ਸਬੰਧ ਸਥਾਪਿਤ ਕੀਤੇ ਜਿਸਦੀ ਸ਼ਿਕਾਇਤ ਮਿਲਣ ਤੋਂ ਬਾਅਦ ਉਸਦੇ ਖਿਲਾਫ਼ ਮੁਕੱਦਮਾ ਦਰਜ ਕਰਕੇ ਪੁਲਿਸ ਨੇ 21 ਜੂਨ 2025 ਨੂੰ ਉਸ ਨੂੰ ਗ੍ਰਿਫ਼ਤਾਰ ਕੀਤਾ ਤੇ ਜੇਲ੍ਹ ਭੇਜ ਦਿੱਤਾ ਸੀ। ‌ਅਧਿਆਪਕਾ ਨੇ ਫਾਸਟ ਟਰੈਕ ਅਦਾਲਤ ਵਿੱਚ ਆਪਣੀ ਜ਼ਮਾਨਤ ਅਰਜ਼ੀ ਲਗਾਈ ਜਿਸ ਦੀ ਸੁਣਵਾਈ ਕਰਦੇ ਹੋਏ ਮਾਨਯੋਗ ਜੱਜ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਅਤੇ ਸਖਤ ਟਿੱਪਣੀਆਂ ਵੀ ਕੀਤੀਆਂ। ਅਦਾਲਤ ਨੇ ਕਿਹਾ ਕਿ “ਅਧਿਆਪਕਾ ਨੇ ਆਪਣੀ ਉਮਰ ਅਤੇ ਅਧਿਆਪਕ-ਵਿਦਿਆਰਥੀ ਦੇ ਪਵਿੱਤਰ ਰਿਸ਼ਤੇ ਦਾ ਧਿਆਨ ਰਾਹੀਂ ਰੱਖਿਆ, ਇਸ ਲਈ ਉਸ ਨੂੰ ਜ਼ਮਾਨਤ ਨਹੀਂ ਮਿਲ ਸਕਦੀ”। ‌ ਅਦਾਲਤ ਨੇ ਅਧਿਆਪਕਾ ਦੇ ਵਕੀਲ ਦਾ ਇਹ ਤਰਕ ਵੀ ਰੱਦ ਕਰ ਦਿੱਤਾ ਕਿ ‘ਦੋਵਾਂ ਦੀ ਪੇਸ਼ ਹੋਈ ਵੀਡੀਓ ਵਿੱਚ ਚੁੰਮਣ ਦੇ ਦ੍ਰਿਸ਼ ਵਿੱਚ ਦੋਹਾਂ ਦੀ ਸਹਿਮਤੀ ਲੱਗਦੀ ਹੈ।

                  ਅਦਾਲਤ ਨੇ ਕਿਹਾ ਕਿ ‘ਵਿਦਿਆਰਥੀ ਨਾਬਾਲਿਗ ਹੈ, ਇਸ ਲਈ ਇਹ ਦਲੀਲ ਵੀ ਆਪਣੇ ਆਪ ਖਤਮ ਹੋ ਜਾਂਦੀ ਹੈ”। ਜੇਲ੍ਹ ਵਿੱਚ ਬੰਦ ਅਧਿਆਪਕਾ ਦੀ ਜ਼ਮਾਨਤ ਅਰਜ਼ੀ ਦੀ ਸੁਣਵਾਈ ਕਰਦੇ ਹੋਏ ਫਾਸਟ ਟਰੈਕ ਅਦਾਲਤ ਦੇ ਜੱਜ ਲੋਕੇਸ਼ ਗੁਪਤਾ ਨੇ ਕਿਹਾ ਕਿ “ਦੋਵਾਂ ਦੀ ਸਹਿਮਤੀ ਦਾ ਸਵਾਲ ਹੀ ਖਤਮ ਹੋ ਜਾਂਦਾ ਹੈ ਕਿਉਂਕਿ ਪੀੜਤ ਵਿਦਿਆਰਥੀ ਨਾਬਾਲਿਗ ਹੈ’। ‌ਇਸ ਅਧਿਆਪਕਾ ਨੇ ਆਪਣੇ ਖ਼ਿਲਾਫ਼ ਇਹ ਮੁਕੱਦਮਾ ਦਰਜ ਹੋਣ ਤੋਂ ਤੁਰੰਤ ਬਾਅਦ ਫਾਸਟ ਟਰੈਕ ਕੋਰਟ ਅਤੇ ਮਾਨਯੋਗ ਹਾਈਕੋਰਟ ਵਿੱਚ ਅਗੇਤੀ ਜ਼ਮਾਨਤ ਲਈ ਵੀ ਅਰਜ਼ੀ ਲਗਾਈ ਸੀ ਪ੍ਰੰਤੂ ਦੋਵੇਂ ਅਦਾਲਤਾਂ ਵੱਲੋਂ ਉਹ ਰੱਦ ਕਰ ਦਿੱਤੀ ਗਈ ਸੀ।‌ ਅਧਿਆਪਕਾ ਦੀ ਜ਼ਮਾਨਤ ਅਰਜ਼ੀਆਂ ‘ਤੇ ਵਿਚਾਰ ਕਰਨ ਵਾਲੀਆਂ ਹੁਣ ਤੱਕ ਸਾਰੀਆਂ ਅਦਾਲਤਾਂ ਨੇ ਇਸ ਮਾਮਲੇ ਨੂੰ ਗੰਭੀਰ ਮੰਨਦੇ ਹੋਏ ਟਿੱਪਣੀਆਂ ਕੀਤੀਆਂ ਕਿ ਅਧਿਆਪਕਾ ਨੇ ਵਿਦਿਆਰਥੀ ‘ਤੇ ਆਪਣੇ ਰੁਤਬੇ ਦੇ ਰੁਤਬੇ ਦਾ ਪ੍ਰਭਾਵ ਪਾ ਕੇ ਉਸਦਾ ਸਰੀਰਕ ਸ਼ੋਸ਼ਣ ਕੀਤਾ। ਵਿਦਿਆਰਥੀ ਦੇ ਮਾਪਿਆਂ ਨੇ ਦੱਸਿਆ ਕਿ 40 ਸਾਲ ਉਮਰ ਦੀ ਇਹ ਮਹਿਲਾ ਅਧਿਆਪਕਾ ਵਿਦਿਆਰਥੀ ਨੂੰ ਪ੍ਰੀਖਿਆ ਵਿੱਚ ਵੱਧ ਨੰਬਰ ਦਿਵਾਉਣ ਦਾ ਝਾਂਸਾ ਦੇ ਕੇ ਆਪਣੇ ਘਰ ਬੁਲਾਉਂਦੀ ਸੀ ਅਤੇ ਸਰੀਰਕ ਸਬੰਧ ਬਣਾਉਂਦੀ ਸੀ। ਅਧਿਆਪਕਾ ਨੇ ਬੇਸ਼ਰਮੀ ਦੀਆਂ ਹੱਦਾਂ ਉਸ ਵੇਲੇ ਪਾਰ ਕਰ ਦਿੱਤੀਆਂ ਜਦ ਉਹ ਵਿਦਿਆਰਥੀ ਨੂੰ ਆਪਣੇ ਘਰ ਤੋਂ ਇਲਾਵਾ ਹੋਟਲ ‘ਚ ਵੀ ਲਿਜਾਣ ਲੱਗ ਪਈ।

Gee98 Ads

               ਅਧਿਆਪਕਾ ਵੱਲੋਂ ਵਿਦਿਆਰਥੀ ਨਾਲ ਸਰੀਰਕ ਸਬੰਧ ਬਣਾਏ ਜਾਣ ਦੇ ਇਸ ਮਾਮਲੇ ‘ਚ ਅਹਿਮ ਮੋੜ ਉਸ ਵੇਲੇ ਆਇਆ ਜਦੋਂ ਅਧਿਆਪਕਾ ਸਾਰੀਆਂ ਹੱਦਾਂ ਪਾਰ ਕਰਨ ਲੱਗੀ ਅਤੇ ਵਿਦਿਆਰਥੀਆਂ ਨੇ ਇਸ ਦਾ ਵਿਰੋਧ ਕੀਤਾ, ਜਿਸ ਤੋਂ ਬਾਅਦ ਅਧਿਆਪਕਾ ਦੇ ਮਨ ਵਿੱਚ ਡਰ ਪੈਦਾ ਹੋ ਗਿਆ ਕਿ ਕਿਤੇ ਵਿਦਿਆਰਥੀ ਉਸਦੀ ਪੋਲ ਹੀ ਨਾ ਖੋਲ੍ਹ ਦੇਵੇ ਇਸ ਲਈ ਅਧਿਆਪਕਾ ਨੇ 20 ਜਨਵਰੀ 2025 ਨੂੰ ਵਿਦਿਆਰਥੀ ਉੱਪਰ ਹੀ ਛੇੜਛਾੜ ਦਾ ਦੋਸ਼ ਲਗਾ ਦਿੱਤਾ, ਜਿਸ ਤੋਂ ਬਾਅਦ ਪੁਲਿਸ ਨੇ ਅਧਿਆਪਕਾ ਦੀ ਸ਼ਿਕਾਇਤ ‘ਤੇ ਵਿਦਿਆਰਥੀ ‘ਤੇ ਮਾਮਲਾ ਦਰਜ ਕੀਤਾ ਪਰੰਤੂ ਵਿਦਿਆਰਥੀ ਨੂੰ ਅਗੇਤੀ ਜ਼ਮਾਨਤ ਮਿਲ ਗਈ। ਵਿਦਿਆਰਥੀ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਉਸ ਨੇ ਆਪਣੇ ਮਾਪਿਆਂ ਨੂੰ ਸਾਰੀ ਕਹਾਣੀ ਦੱਸੀ ਅਤੇ ਆਪਣੇ ਵੱਲੋਂ ਬਣਾਈ ਇੱਕ ਵੀਡੀਓ ਵੀ ਆਪਣੇ ਮਾਂ ਪਿਓ ਨੂੰ ਦਿਖਾਈ। ‌ਵਿਦਿਆਰਥੀ ਦੀ ਪੂਰੀ ਕਹਾਣੀ ਸੁਣਨ ਤੋਂ ਬਾਅਦ ਉਸਦੇ ਮਾਪਿਆਂ ਨੇ 13 ਮਾਰਚ 2025 ਨੂੰ ਅਧਿਆਪਕਾ ਦੇ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਅਤੇ ਵਿਦਿਆਰਥੀ ਵੱਲੋਂ ਬਣਾਈ ਵੀਡੀਓ ਵੀ ਪੁਲਿਸ ਨੂੰ ਦੇ ਦਿੱਤੀ ਜਿਸ ਤੋਂ ਬਾਅਦ ਪੁਲਿਸ ਨੇ ਮਹਿਲਾ ਅਧਿਆਪਕਾ ਦੇ ਖ਼ਿਲਾਫ਼ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ। ਆਪਣੇ ਖ਼ਿਲਾਫ਼ ਮਾਮਲਾ ਦਰਜ ਹੋਣ ਤੋਂ ਬਾਅਦ ਅਧਿਆਪਕਾ ਨੇ ਹੇਠਲੀ ਅਦਾਲਤ ਅਤੇ ਹਾਈਕੋਰਟ ਵਿੱਚ ਵੀ ਜ਼ਮਾਨਤ ਅਰਜ਼ੀਆਂ ਦਾਇਰ ਕੀਤੀਆਂ ਪਰੰਤੂ ਉਸਨੂੰ ਜ਼ਮਾਨਤ ਨਹੀਂ ਮਿਲੀ ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਅਤੇ ਹੁਣ ਜੇਲ੍ਹ ਵਿੱਚ ਬੰਦ ਅਧਿਆਪਕਾ ਨੇ ਫਾਸਟ ਟਰੈਕ ਅਦਾਲਤ ਵਿੱਚ ਜ਼ਮਾਨਤ ਅਰਜ਼ੀ ਲਗਾਈ ਜੋ ਅਦਾਲਤ ਨੇ ਖਾਰਜ ਕਰ ਦਿੱਤੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਹੋਟਲਾਂ ‘ਚ ਜਿਸਮਫਰੋਸ਼ੀ ਦੇ ਧੰਦੇ ਸਬੰਧੀ ਹੈਰਾਨੀਜਨਕ ਖ਼ੁਲਾਸੇ ਆ ਰਹੇ ਨੇ ਸਾਹਮਣੇ…ਸਭ ਕੁਝ ਮਿਲੀ ਭੁਗਤ ਨਾਲ ਚੱਲ ਰਿਹੈ

Next Post

ਹਾਈਕੋਰਟ ਨੇ ਐਸਐਸਪੀ ਨੂੰ 20,000 ਦਾ ਜੁਰਮਾਨਾ ਠੋਕਿਆ ਤੇ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਦਿੱਤੇ ਹੁਕਮ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਐਨਕਾਊਂਟਰ ਸਪੈਸ਼ਲਿਸਟਾਂ ਲਈ ਕਾਨੂੰਨੀ ਸੰਕੇਤ…ਫਰਜ਼ੀ ਪੁਲਿਸ ਮੁਕਾਬਲੇ ‘ਚ SSP-DSP ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਹਾਈਕੋਰਟ ਨੇ ਐਸਐਸਪੀ ਨੂੰ 20,000 ਦਾ ਜੁਰਮਾਨਾ ਠੋਕਿਆ ਤੇ ਨਿੱਜੀ ਤੌਰ 'ਤੇ ਪੇਸ਼ ਹੋਣ ਦੇ ਦਿੱਤੇ ਹੁਕਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend