Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਾਈਕੋਰਟ ਨੇ ਐਸਐਸਪੀ ਨੂੰ 20,000 ਦਾ ਜੁਰਮਾਨਾ ਠੋਕਿਆ ਤੇ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਦਿੱਤੇ ਹੁਕਮ

ਇਨਸਾਫ਼ ਲੈਣ ਲਈ 9 ਸਾਲਾਂ ਤੋਂ ਭਟਕ ਰਿਹਾ ਹੈ ਪੀੜ੍ਹਤ

Nirmal Pandori by Nirmal Pandori
08/11/2025
in ਪੰਜਾਬ
Reading Time: 1 min read
A A
0
ਐਨਕਾਊਂਟਰ ਸਪੈਸ਼ਲਿਸਟਾਂ ਲਈ ਕਾਨੂੰਨੀ ਸੰਕੇਤ…ਫਰਜ਼ੀ ਪੁਲਿਸ ਮੁਕਾਬਲੇ ‘ਚ SSP-DSP ਨੂੰ ਮਿਲੀ ਉਮਰ ਕੈਦ ਦੀ ਸਜ਼ਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,11 ਅਗਸਤ, Gee98 news service 

ਇੱਕ ਪੀੜਤ ਵਿਅਕਤੀ ਵੱਲੋਂ ਇਨਸਾਫ਼ ਲੈਣ ਲਈ ਕਈ ਸਾਲ ਤੱਕ ਪੁਲਿਸ ਅਧਿਕਾਰੀਆਂ ਦੇ ਹਾੜੇ ਕੱਢੇ ਗਏ ਪਰੰਤੂ ਜਦ ਉਸਨੂੰ ਕਿਸੇ ਅਧਿਕਾਰੀ ਨੇ ਇਨਸਾਫ਼ ਨਹੀਂ ਦਿੱਤਾ ਤਾਂ ਉਸਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਆਸਰਾ ਲਿਆ ਜਿਸ ਦੀ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਲੁਧਿਆਣਾ ਦਿਹਾਤੀ ਦੇ ਐਸਐਸਪੀ ਨੂੰ ਜੁਰਮਾਨਾ ਕਰਦੇ ਹੋਏ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ ਵੀ ਦਿੱਤੇ ਹਨ। ਹਾਈਕੋਰਟ ਨੇ ਲੁਧਿਆਣਾ ਦਿਹਾਤੀ (ਜਗਰਾਉਂ) ਦੇ ਐਸਐਸਪੀ ਡਾਕਟਰ ਅੰਕਰ ਗੁਪਤਾ ਨੂੰ 20,000 ਜੁਰਮਾਨਾ ਕੀਤਾ ਹੈ ਅਤੇ ਉਨ੍ਹਾਂ ਨੂੰ 18 ਅਗਸਤ, 2025 ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦਾ ਹੁਕਮ ਵੀ ਦਿੱਤਾ ਗਿਆ ਹੈ। ਇਸ ਮਾਮਲੇ ਦੇ ਵੇਰਵੇ ਅਨੁਸਾਰ ਪੀੜਤ ਸੁਖਦੇਵ ਸਿੰਘ ਉਰਫ਼ ਹੈਪੀ ਵਾਸੀ ਮੰਡੀ ਮੁੱਲਾਂਪੁਰ ਸਾਲ 2016 ਤੋਂ ਇੱਕ ਮਾਮਲੇ ਵਿੱਚ ਇਨਸਾਫ਼ ਲੈਣ ਲਈ ਪੁਲਿਸ ਪ੍ਰਸ਼ਾਸਨ ਦੇ ਚੱਕਰ ਲਗਾ ਰਿਹਾ ਹੈ, ਪਰ ਜਦੋਂ ਉਸਨੂੰ ਇਨਸਾਫ਼ ਨਹੀਂ ਮਿਲਿਆ ਤਾਂ ਉਸਨੇ ਮਾਣਯੋਗ ਹਾਈਕੋਰਟ ਦਾ ਸਹਾਰਾ ਲਿਆ।

                  ਸੁਖਦੇਵ ਸਿੰਘ ਨੇ ਆਪਣੀ ਪਟੀਸ਼ਨ ਵਿੱਚ ਜ਼ਿਲ੍ਹਾ ਪੁਲਿਸ ਮੁਖੀ (ਹੁਣ ਬਦਲ ਗਏ) ਨਵਨੀਤ ਸਿੰਘ ਬੈਂਸ, ਜਸਜੋਤ ਸਿੰਘ ਡੀਐਸਪੀ, ਪੁਲਿਸ ਸੁਪਰਡੈਂਟ ਗੁਰਦੀਪ ਸਿੰਘ ਗੋਸਲ ਅਤੇ ਇੰਸਪੈਕਟਰ ਜਸਵੀਰ ਸਿੰਘ ਨੂੰ ਧਿਰ ਬਣਾਇਆ ਸੀ। ਜਿਸ ‘ਤੇ 29 ਜੁਲਾਈ, 2025 ਨੂੰ ਮਾਣਯੋਗ ਜਸਟਿਸ ਅਲਕਾ ਸਰੀਨ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਖ਼ਤ ਕਾਰਵਾਈ ਕਰਦਿਆਂ ਮੌਜੂਦਾ ਪੁਲਿਸ ਮੁਖੀ ਜਗਰਾਉਂ ਡਾ. ਅੰਕੁਰ ਗੁਪਤਾ ਆਈਪੀਐਸ ਤੋਂ ਮਾਮਲੇ ਦੀ ਤਾਜ਼ਾ ਰਿਪੋਰਟ ਮੰਗੀ ਸੀ ਅਤੇ ਰਿਪੋਰਟ ਅਨੁਸਾਰ ਹਾਈਕੋਰਟ ਨੇ ਪੁਲਿਸ ਅਧਿਕਾਰੀਆਂ ਦੀ ਲਾਪਰਵਾਹੀ ਦੇ ਕਾਰਨ ਐਸਐਸਪੀ ਲੁਧਿਆਣਾ ਦਿਹਾਤੀ (ਜਗਰਾਉਂ) ‘ਤੇ 20,000 ਰੁਪਏ ਦਾ ਜੁਰਮਾਨਾ ਲਗਾਇਆ ਅਤੇ 18 ਅਗਸਤ, 2025 ਨੂੰ ਨਿੱਜੀ ਤੌਰ ‘ਤੇ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਵੀ ਜਾਰੀ ਕੀਤਾ।

Gee98 Ads

                      ਸੁਖਦੇਵ ਸਿੰਘ ਨੇ ਕਿਹਾ ਕਿ ਉਹ ਪਿਛਲੇ 9 ਸਾਲਾਂ ਤੋਂ ਪੁਲਿਸ ਵਧੀਕੀਆਂ ਦਾ ਸ਼ਿਕਾਰ ਹੈ। ਉਹਨਾਂ ਦੱਸਿਆ ਕਿ ‌ਇੱਕ ਨਿੱਜੀ ਕੰਪਨੀ ਮਾਊਂਟਕੂਲ ਬੇਵਰੇਜ ਲਿਮਟਿਡ ਨੇ ਉਸ ਨਾਲ 4 ਲੱਖ 60 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ, ਜਦੋਂ ਉਸ ਨੇ ਪੁਲਿਸ ਸ਼ਿਕਾਇਤ ਕੀਤੀ ਤਾਂ ਕੰਪਨੀ ਅਧਿਕਾਰੀਆਂ ਨੇ ਆਪਣੀ ਪਹੁੰਚ ਸਦਕਾ ਉਸਨੂੰ ਹੀ ਝੂਠੇ ਕੇਸ ਵਿੱਚ ਫਸਾਉਣ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਉਨ੍ਹਾਂ ਨੇ ਮਾਨਯੋਗ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਚੰਡੀਗੜ੍ਹ ਦਾ ਦਰਵਾਜ਼ਾ ਖੜਕਾਇਆ ਅਤੇ ਐਸਸੀ ਕਮਿਸ਼ਨ ਦੇ ਹੁਕਮਾਂ ‘ਤੇ ਥਾਣਾ ਸਿੱਧਵਾਂ ਬੇਟ ਵਿੱਚ ਕੇਸ ਨੰਬਰ 10/2020 ਤਾਂ ਦਰਜ ਕੀਤਾ ਗਿਆ ਪ੍ਰੰਤੂ ਇਸ ਕੇਸ ਸਬੰਧੀ ਪੁਲਿਸ ਵੱਲੋਂ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸ ਕਾਰਨ ਉਸ ਨੂੰ ਮਾਨਯੋਗ ਹਾਈਕੋਰਟ ਦਾ ਸਹਾਰਾ ਲੈਣਾ ਪਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਮਹਿਲਾ ਅਧਿਆਪਕਾ ਨੇ ਬੇਸ਼ਰਮੀ ਦੀਆਂ ਹੱਦਾਂ ਟੱਪੀਆਂ…ਨਬਾਲਿਗ ਵਿਦਿਆਰਥੀ ਨੂੰ ਹੋਟਲ ‘ਚ ਲਿਜਾ ਕੇ ਬਣਾਉਂਦੀ ਸੀ ਸਰੀਰਿਕ ਸਬੰਧ

Next Post

ਅਹਿਮ ਖ਼ਬਰ…ਹਾਈਕੋਰਟ ਨੇ ਪੰਜਾਬ ਦੇ ਸੂਚਨਾ ਕਮਿਸ਼ਨਰ ਨੂੰ ਦਿਖਾਇਆ ਸ਼ੀਸ਼ਾ…ਕੀਤੀਆਂ ਸਖ਼ਤ ਟਿੱਪਣੀਆਂ

Nirmal Pandori

Nirmal Pandori

Related Posts

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
Load More
Next Post
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਅਹਿਮ ਖ਼ਬਰ...ਹਾਈਕੋਰਟ ਨੇ ਪੰਜਾਬ ਦੇ ਸੂਚਨਾ ਕਮਿਸ਼ਨਰ ਨੂੰ ਦਿਖਾਇਆ ਸ਼ੀਸ਼ਾ...ਕੀਤੀਆਂ ਸਖ਼ਤ ਟਿੱਪਣੀਆਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਕਲਾਂ ‘ਚ ਸਪੀਕਰ ਸੰਧਵਾਂ ਦੀ ਹਾਜ਼ਰੀ ‘ਚ aap ਆਗੂਆਂ ਨੇ ਹਲਕਾ ਵਿਧਾਇਕ ਨੂੰ ਸੁਣਾਈਆਂ ਖ਼ਰੀਆਂ ਖ਼ਰੀਆਂ…!

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend