Gee 98News

ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਲੱਗਿਆ ਅਦਾਲਤ ਦੀ ਝਟਕਾ

ਚੰਡੀਗੜ੍ਹ,12 ਅਗਸਤ, Gee98 News service

ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਫਿਲਹਾਲ ਕੋਈ ਰਾਹਤ ਨਹੀਂ ਮਿਲੀ। ‌ਬਿਕਰਮ ਮਜੀਠੀਆ ਨੇ ਆਪਣੀ ਜ਼ਮਾਨਤ ਅਰਜ਼ੀ ਦਾਇਰ ਕੀਤੀ ਸੀ ਪ੍ਰੰਤੂ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 13 ਅਗਸਤ ਤੱਕ ਟਾਲ ਦਿੱਤੀ। ਦੂਜੇ ਪਾਸੇ ਜੇਲ੍ਹ ਵਿੱਚ ਬੈਰਕ ਬਦਲਣ ਸਬੰਧੀ ਵੀ ਬਿਕਰਮ ਮਜੀਠੀਆ ਦੀ ਅਰਜ਼ੀ ਦੀ ਸੁਣਵਾਈ ਹੁਣ 21 ਅਗਸਤ ਨੂੰ ਹੋਵੇਗੀ। ‌ ਫਿਲਹਾਲ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਅਤੇ ਬੈਰਕ ਬਦਲਣ ਦੇ ਮਾਮਲੇ ਵਿੱਚ ਕੋਈ ਰਾਹਤ ਨਹੀਂ ਮਿਲੀ। ‌ ਦੱਸ ਦੇਈਏ ਕਿ ਬਿਕਰਮ ਸਿੰਘ ਮਜੀਠੀਆ ਨੂੰ 25 ਜੂਨ ਨੂੰ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਸੰਪੱਤੀ ਬਣਾਉਣ ਦੇ ਦੋਸ਼ਾਂ ਤਹਿਤ ਅੰਮ੍ਰਿਤਸਰ ਉਹਨਾਂ ਦੇ ਘਰ ਤੋਂ ਗ੍ਰਿਫਤਾਰ ਕੀਤਾ ਸੀ। ਬਿਕਰਮ ਮਜੀਠੀਆ ਦੇ ਖ਼ਿਲਾਫ਼ ਦਰਜ ਕੀਤੇ ਕੇਸ ਦੇ ਮਾਮਲੇ ‘ਚ ਵਿਜੀਲੈਂਸ ਬਿਊਰੋ ਨੇ ਇਸ ਵਾਰ ਸਾਬਕਾ ਡੀਜੀਪੀ ਅਤੇ ਈਡੀ ਦੇ ਸਾਬਕਾ ਡਿਪਟੀ ਡਾਇਰੈਕਟਰ ਸਮੇਤ 6 ਲੋਕਾਂ ਦੇ ਬਿਆਨ ਦਰਜ ਕੀਤੇ ਹਨ ਜਿਨਾਂ ਵਿੱਚੋਂ ਕੁਝ ਮਜੀਠੀਆ ਦੇ ਨਜ਼ਦੀਕੀ ਵੀ ਰਹਿ ਚੁੱਕੇ ਹਨ। ‌

error: Content is protected !!