Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੁਲਿਸ ਬੱਸ ਭਰੋਸਾ ਦੇ ਕੇ ਚੁੱਪ ਕਰ ਜਾਂਦੀ ਹੈ ਤੇ ਚੋਰ ਆਪਣਾ ਕੰਮ ਕਰੀ ਜਾਂਦੇ ਨੇ…!

ਬਰਨਾਲਾ 'ਚ ਚੋਰ ਸਿਪਾਹੀ ਦੀ ਖੇਡ 'ਚ ਅਜੇ ਚੋਰ ਉੱਤੇ...!

Nirmal Pandori by Nirmal Pandori
08/20/2025
in ਬਰਨਾਲਾ ਆਸ-ਪਾਸ
Reading Time: 1 min read
A A
0
ਪੁਲਿਸ ਬੱਸ ਭਰੋਸਾ ਦੇ ਕੇ ਚੁੱਪ ਕਰ ਜਾਂਦੀ ਹੈ ਤੇ ਚੋਰ ਆਪਣਾ ਕੰਮ ਕਰੀ ਜਾਂਦੇ ਨੇ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,20 ਅਗਸਤ (ਨਿਰਮਲ ਸਿੰਘ ਪੰਡੋਰੀ)-

ਬਰਨਾਲਾ ਸ਼ਹਿਰ ਅੰਦਰ ਚੋਰਾਂ ਨੇ ਦੁਕਾਨਦਾਰਾਂ, ਵਪਾਰੀਆਂ ਦੇ ਨੱਕ ‘ਚ ਦਮ ਕੀਤਾ ਹੋਇਆ ਹੈ। ਹੈਰਾਨੀ ਦੀ ਗੱਲ ਹੈ ਕਿ ਸ਼ਹਿਰ ਅੰਦਰ ਪਿਛਲੇ ਕਈ ਦਿਨਾਂ ਤੋਂ ਦਿਨੇ ਅਤੇ ਰਾਤ ਨੂੰ ਲਗਾਤਾਰ ਚੋਰੀਆਂ ਹੋ ਰਹੀਆਂ ਹਨ। ਬੀਤੀ ਰਾਤ ਵਕਤ ਕਰੀਬ 1 ਵਜੇ ਤੋਂ 2 ਵਜੇ ਦੇ ਦਰਮਿਆਨ ਬਰਨਾਲਾ ਦੇ ਰੇਲਵੇ ਸਟੇਸ਼ਨ ਵਾਲੇ ਚੌਂਕ ਤੋਂ ਜੋੜੇ ਪੰਪਾਂ ਵਾਲੇ ਪਾਸੇ ਪੰਜ ਦੁਕਾਨਾਂ ‘ਤੇ ਚੋਰੀ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ ਚੋਰਾਂ ਨੇ ਇੱਕ ਦਵਾਈਆਂ ਦੀ ਦੁਕਾਨ, ਦੋ ਸਾਈਕਲਾਂ ਦੀ ਦੀਆਂ ਦੁਕਾਨਾਂ, ਇੱਕ ਦੁੱਧ ਦੀ ਡੈਅਰੀ ਅਤੇ ਇੱਕ ਰੈਡੀਮੇਡ ਕੱਪੜਿਆਂ ਦੀ ਦੁਕਾਨ ‘ਤੇ ਚੋਰੀ ਕੀਤੀ। ‌ਚੋਰ ਰੇਲਵੇ ਸਟੇਸ਼ਨ ਵਾਲੇ ਪਾਸੇ ਦੁਕਾਨਾਂ ਦੇ ਮਗਰੋਂ ਚੜ ਕੇ ਛੱਤ ਰਾਹੀ ਦੁਕਾਨਾਂ ‘ਚ ਦਾਖਲ ਹੋਏ ਅਤੇ ਸਾਰੀਆਂ ਦੁਕਾਨਾਂ ਦੇ ਗੱਲਿਆਂ ਵਿੱਚ ਪਈ ਨਗਦੀ ਚੋਰੀ ਕਰਕੇ ਲੈ ਗਏ। ‌ ਇਹਨਾਂ ਦੁਕਾਨਾਂ ਵਿੱਚੋਂ ਇੱਕ ਦਵਾਈਆਂ ਦੀ ਦੁਕਾਨ ‘ਤੇ ਚੋਰਾਂ ਨੇ ਸਰਿੰਜਾਂ ਵੀ ਚੋਰੀ ਕੀਤੀਆਂ ਅਤੇ ਇੱਕ ਸਰਿੰਜ ਨਾਲ ਟੀਕਾ ਵੀ ਲਗਾਇਆ। ਚੋਰਾਂ ਦੀ ਦਹਿਸ਼ਤ ਨੇ ਜਿੱਥੇ ਇੱਕ ਪਾਸੇ ਦੁਕਾਨਦਾਰਾਂ ਤੇ ਆਮ ਲੋਕਾਂ ਵਿੱਚ ਸਹਿਮ ਦਾ ਮਾਹੌਲ ਪੈਦਾ ਕੀਤਾ ਹੋਇਆ ਉੱਥੇ ਦੂਜੇ ਪਾਸੇ ਬਰਨਾਲਾ ਪੁਲਿਸ ਦੀ ਕਾਰਜਸ਼ੈਲੀ ‘ਤੇ ਸਵਾਲ ਖੜੇ ਹੋ ਰਹੇ ਹਨ। ਚੋਰਾਂ ਦੇ ਮਨਾਂ ‘ਚ ਪੁਲਿਸ ਦਾ ਐਨਾ ਕੁ ਡਰ ਵੀ ਨਹੀਂ ਕਿ ਉਹ ਚੋਰੀ ਕਰਨ ਮੌਕੇ ਆਪਣਾ ਮੂੰਹ ਵੀ ਕੱਪੜੇ ਨਾਲ ਨਹੀਂ ਢੱਕਦੇ, ਸ਼ਰੇਆਮ ਨੰਗੇ ਮੂੰਹ ਚੋਰੀ ਕਰਦੇ ਹਨ ਜਦ ਕਿ ਹਰੇਕ ਚੋਰ ਨੂੰ ਪਤਾ ਹੈ ਕਿ ਲੱਗਭੱਗ ਹਰੇਕ ਦੁਕਾਨ ਦੇ ਅੰਦਰ ਸੀਸੀਟੀਵੀ ਕੈਮਰੇ ਲੱਗੇ ਹੋਏ ਹਨ।

                   ਚੋਰਾਂ ਦਾ ਸ਼ਿਕਾਰ ਬਣੀਆਂ ਦੁਕਾਨਾਂ ‘ਤੇ ਮੌਕਾ ਵੇਖਣ ਆਏ ਥਾਣਾ ਸਿਟੀ-1 ਦੇ ਐਸਐਚਓ ਮਨਪ੍ਰੀਤ ਕੌਰ ਨੇ ਕਿਹਾ ਕਿ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਆਧਾਰ ‘ਤੇ ਚੋਰਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ ਪ੍ਰੰਤੂ ਇਹ ਵੀ ਪਤਾ ਲੱਗਿਆ ਹੈ ਕਿ ਸ਼ਹਿਰ ਅੰਦਰ ਲੱਗੇ ਵੱਡੀ ਗਿਣਤੀ ਵਿੱਚ ਸੀਸੀਟੀਵੀ ਕੈਮਰੇ ਖਰਾਬ ਹਨ ਜਿਨਾਂ ਦਾ ਕੰਟਰੋਲ ਪੁਲਿਸ ਦੇ ਕੰਟਰੋਲ ਰੂਮ ਵਿੱਚ ਹੈ। ਮੌਕੇ ‘ਤੇ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਆਗੂ ਜਤਿੰਦਰ ਜਿੰਮੀ ਨੇ ਕਿਹਾ ਕਿ ਬਰਨਾਲਾ ਪੁਲਿਸ ਦੀ ਨਲਾਇਕੀ ਹੈ ਕਿ ਚੋਰ ਪੂਰੀ ਦਲੇਰੀ ਨਾਲ ਸੰਘਣੀ ਆਬਾਦੀ ਵਾਲੇ ਖੇਤਰ ਵਿੱਚ ਵੀ ਚੋਰੀਆਂ ਕਰ ਰਹੇ ਹਨ। ਚੋਰ ਜਿੱਥੇ ਦੁਕਾਨਦਾਰਾਂ ਤੇ ਆਮ ਲੋਕਾਂ ਦਾ ਆਰਥਿਕ ਨੁਕਸਾਨ ਕਰ ਰਹੇ ਹਨ ਉੱਥੇ ਸ਼ਹਿਰ ਅੰਦਰ ਲਾਅ ਐਂਡ ਆਰਡਰ ਦੀ ਸਥਿਤੀ ‘ਤੇ ਵੀ ਸਵਾਲ ਖੜੇ ਹੋ ਰਹੇ ਹਨ। ਪੁਲਿਸ ਦਾ ਦਾਅਵਾ ਹੈ ਕਿ ਇਹਨਾਂ ਚੋਰਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ ਪ੍ਰੰਤੂ ਦੱਸ ਦੇਈਏ ਕਿ ਇਹਨਾਂ ਚੋਰੀਆਂ ਤੋਂ ਪਹਿਲਾਂ ਹੋਈਆਂ ਚੋਰੀਆਂ ਵਾਲੇ ਚੋਰ ਅਜੇ ਤੱਕ ਪੁਲਿਸ ਦੀ ਪਕੜ ਵਿੱਚ ਨਹੀਂ ਆਏ।‌

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmanndrug addiction
Previous Post

ਅਮਨ ਅਰੋੜਾ ਨੇ ਵੀ ਸਿਸੋਦੀਆ ਦੀ ਪੈੜ ਵਿੱਚ ਪੈਰ ਰੱਖ ਲਿਆ…ਸਾਮ ਦਾਮ, ਦੰਡ ਭੇਦ ਦੀ ਨੀਤੀ ਦੀ ਕੀਤੀ ਹਮਾਇਤ

Next Post

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਹੋਇਆ ਹਮਲਾ…ਹਮਲਾਵਰ ਕਾਬੂ

Nirmal Pandori

Nirmal Pandori

Related Posts

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ
ਬਰਨਾਲਾ ਆਸ-ਪਾਸ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

by Nirmal Pandori
04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
Load More
Next Post
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਹੋਇਆ ਹਮਲਾ…ਹਮਲਾਵਰ ਕਾਬੂ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ 'ਤੇ ਹੋਇਆ ਹਮਲਾ...ਹਮਲਾਵਰ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend