Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਥਾਣਾ ਰੂੜੇਕੇ ਦੀ ਐਸਐਚਓ ‘ਤੇ ਔਰਤ ਨੂੰ ਨਜਾਇਜ਼ ਹਿਰਾਸਤ ਵਿੱਚ ਰੱਖਣ ਤੇ ਕੁੱਟਮਾਰ ਦੇ ਦੋਸ਼…ਜ਼ਖ਼ਮੀ ਔਰਤ ਜੇਰੇ ਇਲਾਜ

-ਇਹ ਮਾਮਲਾ ਧਿਆਨ ਵਿੱਚ ਹੈ ਪੜ੍ਹਤਾਲ ਕਰਵਾਈ ਜਾਵੇਗੀ.... ਐਸਐਸਪੀ ਨੇ ਕਿਹਾ

Nirmal Pandori by Nirmal Pandori
08/21/2025
in ਬਰਨਾਲਾ ਆਸ-ਪਾਸ
Reading Time: 1 min read
A A
0
ਥਾਣਾ ਰੂੜੇਕੇ ਦੀ ਐਸਐਚਓ ‘ਤੇ ਔਰਤ ਨੂੰ ਨਜਾਇਜ਼ ਹਿਰਾਸਤ ਵਿੱਚ ਰੱਖਣ ਤੇ ਕੁੱਟਮਾਰ ਦੇ ਦੋਸ਼…ਜ਼ਖ਼ਮੀ ਔਰਤ ਜੇਰੇ ਇਲਾਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,21 ਅਗਸਤ, Gee98 news service

–ਪੰਜਾਬ ਪੁਲਿਸ ਦੇ ਕੁਝ ਅਫ਼ਸਰਾਂ ਦੀਆਂ ਧੱਕੇਸ਼ਾਹੀਆਂ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਤੇ ਇਹ ਧੱਕੇਸ਼ਾਹੀਆਂ ਸਾਰੀ ਪੁਲਿਸ ਫੋਰਸ ਡੀ ਕਾਰਜਗਾਰੀ ਤੇ ਸਵਾਲ ਖੜੇ ਕਰ ਜਾਂਦੀਆਂ ਹਨ। ਅਜਿਹਾ ਇੱਕ ਮਾਮਲਾ ਬਰਨਾਲਾ ਜ਼ਿਲ੍ਹੇ ਦੇ ਥਾਣਾ ਰੂੜੇਕੇ ਕਲਾਂ ਨਾਲ ਸਬੰਧਿਤ ਸਾਹਮਣੇ ਆਇਆ ਹੈ ਜਿੱਥੇ ਤਾਇਨਾਤ ਮਹਿਲਾ ਐਸਐਚਓ ‘ਤੇ ਇੱਕ ਮਹਿਲਾ ਨੂੰ ਹੀ ਨਜਾਇਜ਼ ਹਿਰਾਸਤ ਵਿੱਚ ਰੱਖਣ ਅਤੇ ਕੁੱਟਮਾਰ ਕਰਨ ਦੇ ਦੋਸ਼ ਲੱਗੇ ਹਨ। ਸਿਵਲ ਹਸਪਤਾਲ ਬਰਨਾਲਾ ਵਿੱਚ ਜੇਰੇ ਇਲਾਜ ਸੰਦੀਪ ਕੌਰ ਪਤਨੀ ਕੁਲਦੀਪ ਸਿੰਘ ਵਾਸੀ ਖੁੱਡੀ ਪੱਤੀ ਧੌਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਕਿ ਪਿੰਡ ਧੌਲਾ ਵਿਖੇ ਇੱਕ ਪਲਾਟ ਦੇ ਨਾਲ ਸੰਬੰਧਿਤ ਉਹਨਾਂ ਦਾ ਪਿੰਡ ਦੇ ਹੀ ਕਿਸੇ ਹੋਰ ਵਿਅਕਤੀ ਨਾਲ ਝਗੜਾ ਚੱਲ ਰਿਹਾ ਜਿਸ ਸਬੰਧੀ 16 ਅਗਸਤ ਨੂੰ ਉਸਦੇ ਪਤੀ ਕੁਲਦੀਪ ਸਿੰਘ ਅਤੇ ਕੁਝ ਹੋਰ ਵਿਅਕਤੀਆਂ ਦੀ ਦੂਜੀ ਧਿਰ ਦੇ ਕੁਲਦੀਪ ਸਿੰਘ ਨਾਲ ਝਗੜੇ ਵਾਲੀ ਜਗ੍ਹਾ ‘ਤੇ ਲੜਾਈ ਹੋਈ। ਇਸ ਲੜਾਈ ਵਿੱਚ ਦੂਜੀ ਧਿਰ ਦੇ ਕੁਲਦੀਪ ਸਿੰਘ ਦੇ ਸੱਟਾਂ ਲੱਗੀਆਂ, ਜੋ ਹਸਪਤਾਲ ਵਿੱਚ ਦਾਖ਼ਲ ਹੈ ਅਤੇ ਉਸਦੇ ਬਿਆਨਾਂ ਦੇ ਆਧਾਰ ‘ਤੇ ਥਾਣਾ ਰੂੜੇਕੇ ਕਲਾਂ ਦੀ ਪੁਲਿਸ ਨੇ ਸੰਦੀਪ ਕੌਰ ਦੇ ਪਤੀ ਕੁਲਦੀਪ ਸਿੰਘ ਅਤੇ ਪੰਜ ਹੋਰ ਜਣਿਆਂ ਦੇ ਖ਼ਿਲਾਫ਼ ਬੀਐਨਐਸ ਐਕਟ 2023 ਦੀ ਧਾਰਾ 115(2), 118(1), 303(2),190 ਅਤੇ 191(3) ਤਹਿਤ ਮੁਕੱਦਮਾ 18 ਅਗਸਤ ਨੂੰ ਦਰਜ ਕੀਤਾ ਗਿਆ।

                 ਸੰਦੀਪ ਕੌਰ ਨੇ ਦੱਸਿਆ ਕਿ ਮੁਕੱਦਮਾ ਦਰਜ ਹੋਣ ਤੋਂ ਬਾਅਦ ਉਸ ਦਾ ਪਤੀ ਕੁਲਦੀਪ ਸਿੰਘ ਘਰੋਂ ਕਿਧਰੇ ਚਲਿਆ ਗਿਆ ਪ੍ਰੰਤੂ ਥਾਣਾ ਰੂੜੇਕੇ ਕਲਾਂ ਦੀ ਪੁਲਿਸ ਨੇ ਉਸ ਨੂੰ (ਸੰਦੀਪ ਕੌਰ ਨੂੰ) ਥਾਣੇ ਬਿਠਾ ਲਿਆ ਪ੍ਰੰਤੂ ਮੋਹਤਬਰਾਂ ਨੇ ਉਸ ਨੂੰ ਛੁਡਵਾਇਆ ਜਿਸ ਤੋਂ ਬਾਅਦ ਉਹ ਪੁਲਿਸ ਤੋਂ ਡਰਦੀ ਆਪਣੇ ਬੱਚਿਆਂ ਸਮੇਤ ਆਪਣੀ ਭੂਆ ਕੋਲ ਪਿੰਡ ਮੂਲੋਵਾਲ ਚਲੀ ਗਈ। ਸੰਦੀਪ ਕੌਰ ਨੇ ਦੱਸਿਆ ਕਿ ਬੀਤੀ ਰਾਤ ਵਕਤ ਤਕਰੀਬਨ 9 ਵਜੇ ਥਾਣਾ ਰੂੜੇਕੇ ਕਲਾਂ ਦੀ ਐਸਐਚਓ ਰੇਨੂ ਪਰੋਚਾ ਸਮੇਤ ਚਾਰ ਪੰਜ ਹੋਰ ਮੁਲਾਜ਼ਮ ਦੋ ਗੱਡੀਆਂ ‘ਤੇ ਮੂਲੋਵਾਲ ਉਸਦੀ ਭੂਆ ਦੇ ਘਰ ਆਏ ਅਤੇ ਉਸਨੂੰ ਕੁੱਟਮਾਰ ਕਰਦੇ ਹੋਏ ਗੱਡੀ ਚ ਬਿਠਾ ਕੇ ਲੈ ਗਏ। ਸੰਦੀਪ ਕੌਰ ਨੇ ਇਹ ਵੀ ਦੋਸ਼ ਲਗਾਏ ਕਿ ਭਾਵੇਂ ਕਿ ਉਸ ਨੂੰ ਮੂਲੋਵਾਲ ਤੋਂ ਵਕਤ ਕਰੀਬ 9 ਵਜੇ ਪੁਲਿਸ ਐਸਐਚਓ ਰੇਨੂ ਪਰੋਚਾ ਦੀ ਅਗਵਾਈ ਹੇਠ ਲੈ ਕੇ ਆਈ ਪਰੰਤੂ ਸਾਰੀ ਰਾਤ ਉਸਨੂੰ ਸੜਕਾਂ ‘ਤੇ ਘੁਮਾਉਂਦੇ ਰਹੇ ਅਤੇ ਸਵੇਰੇ ਕਰੀਬ ਤਿੰਨ ਚਾਰ ਵਜੇ ਥਾਣਾ ਰੂੜੇਕੇ ਕਲਾਂ ਲੈ ਕੇ ਆਏ। ਸੰਦੀਪ ਕੌਰ ਨੇ ਕਿਹਾ ਕਿ ਇਸ ਦੌਰਾਨ ਰਸਤੇ ਵਿੱਚ ਐਸਐਚਓ ਨੇ ਉਸ ਦੀ ਕਈ ਵਾਰ ਕੁੱਟਮਾਰ ਕੀਤੀ ਜਿਸ ਦੀਆਂ ਸੱਟਾਂ ਵੀ ਸੰਦੀਪ ਕੌਰ ਨੇ ਪੱਤਰਕਾਰਾਂ ਨੂੰ ਦਿਖਾਈਆਂ। ਸੰਦੀਪ ਕੌਰ ਨੇ ਦੋਸ਼ ਲਗਾਏ ਕਿ ਉਸਦੇ ਪਤੀ ਅਤੇ ਪੰਜ ਹੋਰ ਜਣਿਆਂ ਦੇ ਖ਼ਿਲਾਫ਼ ਲੜਾਈ ਝਗੜੇ ਸਬੰਧੀ ਮੁਕੱਦਮੇ ਵਿੱਚ ਉਸ ਦਾ ਨਾਮ ਨਹੀਂ ਹੈ ਪ੍ਰੰਤੂ ਫਿਰ ਵੀ ਥਾਣਾ ਰੂੜੇਕੇ ਕਲਾਂ ਦੀ ਪੁਲਿਸ ਨੇ ਐਸਐਚਓ ਦੀ ਅਗਵਾਈ ਹੇਠ ਉਸ ਨੂੰ ਰਾਤ ਭਰ ਨਜਾਇਜ਼ ਹਿਰਾਸਤ ਵਿੱਚ ਰੱਖਿਆ ਤੇ ਕੁੱਟਮਾਰ ਕੀਤੀ। ਅੱਜ ਸਵੇਰੇ ਜਦੋਂ ਕਿਸੇ ਰਾਹੀਂ ਇਸ ਘਟਨਾ ਦਾ ਮਜ਼ਦੂਰ ਆਗੂ ਕਾਮਰੇਡ ਮੱਖਣ ਸਿੰਘ ਰਾਮਗੜ੍ਹ ਨੂੰ ਪਤਾ ਲੱਗਿਆ ਤਾਂ ਉਹਨਾਂ ਪਿੰਡ ਦੇ ਕਿਸੇ ਵਿਅਕਤੀ ਨੂੰ ਨਾਲ ਲੈ ਕੇ ਸੰਦੀਪ ਕੌਰ ਨੂੰ ਛੁਡਵਾਇਆ ਅਤੇ ਉਸ ਦੀਆਂ ਸੱਟਾਂ ਨੂੰ ਵੇਖਦੇ ਹੋਏ ਸਿਵਲ ਹਸਪਤਾਲ ਬਰਨਾਲਾ ਦਾਖਲ ਕਰਵਾਇਆ। ਸੰਦੀਪ ਕੌਰ ਨੇ ਪੱਤਰਕਾਰਾਂ ਨੂੰ ਇਹ ਵੀ ਦੱਸਿਆ ਕਿ ਜਿਸ ਪਲਾਟ ਦਾ ਝਗੜਾ ਹੈ ਉਸ ਦੀ ਰਜਿਸਟਰੀ ਉਹਨਾਂ ਦੇ ਨਾਮ ਹੈ ਅਤੇ ਇੰਤਕਾਲ ਵੀ ਉਹਨਾਂ ਦੇ ਨਾਮ ਦਰਜ ਹੋ ਚੁੱਕਿਆ ਹੈ ਪਰੰਤੂ ਦੂਜੀ ਧਿਰ ਵੱਲੋਂ ਉਹਨਾਂ ਨੂੰ ਕਬਜ਼ਾ ਨਹੀਂ ਕਰਨ ਦਿੱਤਾ ਜਾ ਰਿਹਾ।

Gee98 Ads

            ਜਿਸ ਵੇਲੇ ਸਿਵਿਲ ਹਸਪਤਾਲ ਪੱਤਰਕਾਰ ਸੰਦੀਪ ਕੌਰ ਨਾਲ ਗੱਲਬਾਤ ਕਰ ਰਹੇ ਸਨ ਤਾਂ ਉਸ ਵੇਲੇ ਉੱਥੇ ਮਜ਼ਦੂਰ ਆਗੂ ਭਗਵੰਤ ਸਿੰਘ ਸਮਾਓ, ਕਾਮਰੇਡ ਮੱਖਣ ਰਾਮਗੜ੍ਹ ਅਤੇ ਹੋਰ ਆਗੂ ਵੀ ਪੁੱਜੇ ਹੋਏ ਸਨ ਜਿਨਾਂ ਨੇ ਪੁਲਿਸ ਦੀ ਇਸ ਗੁੰਡਾਗਰਦੀ ਤੇ ਧੱਕੇਸ਼ਾਹੀ ਦੀ ਨਿੰਦਾ ਕਰਦੇ ਹੋਏ ਐਸਐਸਪੀ ਬਰਨਾਲਾ ਤੋਂ ਮੰਗ ਕੀਤੀ ਕਿ ਜਦੋਂ ਮੁਕਦਮੇ ਵਿੱਚ ਸੰਦੀਪ ਕੌਰ ਦਾ ਨਾਮ ਹੀ ਦਰਜ ਨਹੀਂ ਤਾਂ ਉਸ ਨੂੰ ਨਜਾਇਜ਼ ਹਰਾਸਤ ਵਿੱਚ ਰੱਖ ਕੇ ਨਜਾਇਜ਼ ਤਸ਼ੱਦਦ ਕਰਨ ਵਾਲੀ ਐਸਐਚਓ ਤੇ ਉਸਦੇ ਨਾਲ ਹਾਜ਼ਰ ਹੋਰ ਪੁਲਿਸ ਮੁਲਾਜ਼ਮਾਂ ‘ਤੇ ਕਾਰਵਾਈ ਕੀਤੀ ਜਾਵੇ। ਕਾਮਰੇਡ ਭਗਵੰਤ ਸਿੰਘ ਨੇ ਕਿਹਾ ਕਿ ਜਦੋਂ ਦਰਜਨ ਮੁਕਦਮੇ ਵਿੱਚ ਔਰਤ ਸੰਦੀਪ ਕੌਰ ਦਾ ਨਾਮ ਹੀ ਨਹੀਂ ਤਾਂ ਉਸ ਨੂੰ ਨਜਾਇਜ਼ ਹਿਰਾਸਤ ਵਿੱਚ ਰੱਖ ਕੇ ਕੁੱਟਮਾਰ ਕਰਨਾ ਸਿਰੇ ਦੀ ਗੁੰਡਾਗਰਦੀ ਹੈ।‌ ਕਾਮਰੇਡ ਭਗਵੰਤ ਸਿੰਘ ਅਤੇ ਕਾਮਰੇਡ ਮੱਖਣ ਸਿੰਘ ਰਾਮਗੜ੍ਹ ਨੇ ਕਿਹਾ ਕਿ ਜੇਕਰ ਜ਼ਿਲ੍ਹਾ ਪੁਲਿਸ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਵੇਗੀ ਤਾਂ ਉਹ ਸੰਦੀਪ ਕੌਰ ਨੂੰ ਇਨਸਾਫ ਦਵਾਉਣ ਲਈ ਜਨਤਕ ਜਥੇਬੰਦੀਆਂ ਨੂੰ ਨਾਲ ਲੈ ਕੇ ਸੰਘਰਸ਼ ਵੀ ਕਰਨਗੇ। ਇੱਕ ਮਹਿਲਾ ਐਸਐਚਓ ਵੱਲੋਂ ਇੱਕ ਮਹਿਲਾ ਨੂੰ ਹੀ ਨਜਾਇਜ਼ ਹਿਰਾਸਤ ਵਿੱਚ ਰੱਖਣ ਅਤੇ ਕੀਤੇ ਤਸ਼ੱਦਦ ਸਬੰਧੀ ਜਦ ਪੱਖ ਜਾਨਣ ਲਈ ਐਸਐਚਓ ਥਾਣਾ ਰੂੜੇਕੇ ਰੇਨੂ ਪਰੋਚਾ ਨਾਲ ਫੋਨ ‘ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਸੰਪਰਕ ਨਹੀਂ ਹੋ ਸਕਿਆ। ਇਸ ਮਾਮਲੇ ਸਬੰਧੀ ਪੱਖ ਜਾਨਣ ਲਈ ਡੀਐਸਪੀ ਤਪਾ ਗੁਰਵਿੰਦਰ ਸਿੰਘ ਨਾਲ ਵੀ ਫੋਨ ਕੀਤਾ ਪ੍ਰੰਤੂ ਉਹਨਾਂ ਨੇ ਵੀ ਫੋਨ ਨਹੀਂ ਚੁੱਕਿਆ ਜਿਸ ਤੋਂ ਬਾਅਦ ਪੁਲਿਸ ਦਾ ਪੱਖ ਜਾਣਨ ਲਈ ਐਸਐਸਪੀ ਬਰਨਾਲਾ ਸ੍ਰੀ ਮਹੁੰਮਦ ਸਰਫਰਾਜ ਨਾਲ ਸੰਪਰਕ ਕੀਤਾ ਤਾਂ ਉਹਨਾਂ ਕਿਹਾ ਕਿ ਇਹ ਮਾਮਲਾ ਉਹਨਾਂ ਦੇ ਧਿਆਨ ਵਿੱਚ ਹੈ ਅਤੇ ਅੱਜ ਕੁਝ ਮੋਹਤਬਰ ਵਿਅਕਤੀ ਸੰਦੀਪ ਕੌਰ ਨੂੰ ਥਾਣੇ ‘ਚੋਂ ਲੈ ਆਏ ਹਨ। ਜਦੋਂ ਐਸਐਸਪੀ ਨੂੰ ਇਹ ਦੱਸਿਆ ਗਿਆ ਕਿ ਉਹ ਔਰਤ ਇਸ ਵੇਲੇ ਸਿਵਿਲ ਹਸਪਤਾਲ ਵਿੱਚ ਦਾਖਲ ਹੈ ਤੇ ਉਸਦੇ ਕਾਫੀ ਗੰਭੀਰ ਸੱਟਾਂ ਲੱਗੀਆਂ ਹੋਈਆਂ ਨੇ ਤਾਂ ਐਸਐਸਪੀ ਨੇ ਕਿਹਾ ਕਿ ਉਹ ਇਸ ਦੀ ਪੜ੍ਹਤਾਲ ਕਰਵਾਉਣਗੇ।
ਫੋਟੋ ਕੈਪਸ਼ਨ-ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਪੀੜ੍ਹਤ ਔਰਤ ਸੰਦੀਪ ਕੌਰ ਦੀ ਲੱਤ ‘ਤੇ ਕੁੱਟਮਾਰ ਦੇ ਨਿਸ਼ਾਨਾਂ ਦੀ ਤਸਵੀਰ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

04/29/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਅੰਮ੍ਰਿਤਪਾਲ ਸਿੰਘ ਵੱਲੋਂ ਖੇਡੇ ਗਏ ਬੀਬੀ ਖਾਲੜਾ ਦੇ ਪੈਂਤੜੇ ਨਾਲ ਮੁਸ਼ਕਿਲ ਵਿੱਚ ਫਸੇ ਗਿਆਨੀ ਹਰਪ੍ਰੀਤ ਸਿੰਘ

Next Post

ਟਰੱਕ ਯੂਨੀਅਨ ਬਰਨਾਲਾ ‘ਚ ਘਪਲੇ ਦੇ ਦੋਸ਼ਾਂ ਦੀ ਪੜ੍ਹਤਾਲ ਸ਼ੁਰੂ…ਪ੍ਰਸ਼ਾਸਨ ਨੇ ਪ੍ਰਧਾਨ ਤੋਂ ਮੰਗ ਲਿਆ ਰਿਕਾਰਡ

Nirmal Pandori

Nirmal Pandori

Related Posts

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ
ਬਰਨਾਲਾ ਆਸ-ਪਾਸ

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

by Nirmal Pandori
04/29/2026
ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ
ਬਰਨਾਲਾ ਆਸ-ਪਾਸ

ਟਰੱਸਟ ਨੂੰ ਬੱਸ ਅੱਡੇ ਤੋਂ ਲੱਖਾਂ ਦੀ ਕਮਾਈ ਪਰ…ਲੋਕਾਂ ਦੀ ਸਹੂਲਤ ਲਈ ਇੱਕ ਪੰਜੀ ਨਹੀਂ ਲਗਾਈ

by Nirmal Pandori
04/29/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਬਰਨਾਲਾ ਆਸ-ਪਾਸ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

by Nirmal Pandori
04/27/2026
ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ
ਬਰਨਾਲਾ ਆਸ-ਪਾਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

by Nirmal Pandori
04/27/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਟਰੱਕ ਯੂਨੀਅਨ ਬਰਨਾਲਾ 'ਚ ਘਪਲੇ ਦੇ ਦੋਸ਼ਾਂ ਦੀ ਪੜ੍ਹਤਾਲ ਸ਼ੁਰੂ...ਪ੍ਰਸ਼ਾਸਨ ਨੇ ਪ੍ਰਧਾਨ ਤੋਂ ਮੰਗ ਲਿਆ ਰਿਕਾਰਡ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend