Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲੁਕ ਲੁਕ ਲਾਈਆਂ ਪ੍ਰਗਟ ਹੋਈਆਂ,ਵੱਜ ਗਏ ਢੋਲ ਨਗਾਰੇ…ਟਰੱਕ ਯੂਨੀਅਨ ਦੇ ਪ੍ਰਧਾਨ ਨੇ ਕੰਡੇ ਵਾਲੀ ਜਗ੍ਹਾ ਦੇ ਵਿਵਾਦ ਸਬੰਧੀ ਕੀਤੇ ਵੱਡੇ ਖੁਲਾਸੇ

- ਪ੍ਰਧਾਨ ਸਿੱਧੂ ਨੇ ਆਮ ਆਦਮੀ ਪਾਰਟੀ ਦੇ ਵੱਡੇ ਆਗੂਆਂ ਵੱਲ ਕੀਤੀ ਉਂਗਲ ਸਿੱਧੀ

Nirmal Pandori by Nirmal Pandori
08/24/2025
in ਪੰਜਾਬ
Reading Time: 1 min read
A A
0
ਲੁਕ ਲੁਕ ਲਾਈਆਂ ਪ੍ਰਗਟ ਹੋਈਆਂ,ਵੱਜ ਗਏ ਢੋਲ ਨਗਾਰੇ…ਟਰੱਕ ਯੂਨੀਅਨ ਦੇ ਪ੍ਰਧਾਨ ਨੇ ਕੰਡੇ ਵਾਲੀ ਜਗ੍ਹਾ ਦੇ ਵਿਵਾਦ ਸਬੰਧੀ ਕੀਤੇ ਵੱਡੇ ਖੁਲਾਸੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 24 ਅਗਸਤ (ਨਿਰਮਲ ਸਿੰਘ ਪੰਡੋਰੀ)-

ਟਰੱਕ ਯੂਨੀਅਨ ਬਰਨਾਲਾ ਦੀ ਕੰਡੇ ਵਾਲੀ ਬੇਸ਼ਕੀਮਤੀ ਜਗ੍ਹਾ ਨੂੰ ਕੌਡੀਆਂ ਦੇ ਭਾਅ ਲੀਜ਼ ‘ਤੇ ਦੇਣ ਦੇ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਇਸ ਜਗ੍ਹਾ ਨੂੰ ਸਿਰਫ਼ 6500 ਸਲਾਨਾ ਵਿੱਚ ਲੀਜ਼ ‘ਤੇ ਦੇਣ ਸਬੰਧੀ ਲਿਖਤ ਕਰਨ ਵਾਲੇ ਟਰੱਕ ਯੂਨੀਅਨ ਦੇ ਪ੍ਰਧਾਨ ਹਰਦੀਪ ਸਿੰਘ ਸਿੱਧੂ ਭਾਵੇਂ ਕੱਲ੍ਹ ਤੱਕ ਖੁਦ ਦੋਸ਼ਾਂ ਦੇ ਕਟਹਿਰੇ ਵਿੱਚ ਖੜੇ ਸਨ ਪਰੰਤੂ ਹੁਣ ਉਨਾਂ ਨੇ ਇੱਕ ਮੀਡੀਆ ਚੈਨਲ ਨਾਲ ਗੱਲਬਾਤ ਕਰਦੇ ਹੋਏ ਟਰੱਕ ਯੂਨੀਅਨ ਦੀ ਇਸ ਕੀਮਤੀ ਜਗ੍ਹਾ ਨੂੰ ਕੌਡੀਆਂ ਦੇ ਭਾਅ ਲੀਜ਼ ‘ਤੇ ਦੇਣ ਸਬੰਧੀ ਅਹਿਮ ਖੁਲਾਸੇ ਕੀਤੇ ਹਨ। ‌ ਟਰੱਕ ਯੂਨੀਅਨ ਦੇ ਪ੍ਰਧਾਨ ਹਰਦੀਪ ਸਿੰਘ ਸਿੱਧੂ ਨੇ ਕਿਹਾ ਕਿ ਕੰਡੇ ਵਾਲੀ ਜਗ੍ਹਾ ਨੂੰ ਸਿਰਫ 6500 ਸਲਾਨਾ ਲੀਜ਼ ‘ਤੇ ਦੇਣ ‘ਚ ਉਹਨਾਂ ਦੀ ਕੋਈ ਭੂਮਿਕਾ ਨਹੀਂ ਸਗੋਂ ਇਹ ਸਾਰਾ ਕੁਝ ਐਮਪੀ ਮੀਤ ਹੇਅਰ ਤੇ ਓਐਸਡੀ ਹਸਨਪ੍ਰੀਤ ਭਾਰਦਵਾਜ ਦੇ ਕਹਿਣ ‘ਤੇ ਹੀ ਕੀਤਾ ਗਿਆ। ਪ੍ਰਧਾਨ ਸਿੱਧੂ ਨੇ ਕਿਹਾ ਕਿ ਜਿਸ ਵੇਲੇ ਬਰਨਾਲਾ ਕਚਹਿਰੀ ਵਿੱਚ ਵਸੀਕਾ ਨਵੀਸ ਦੀ ਦੁਕਾਨ ‘ਤੇ ਲਿਖਤ ਕੀਤੀ ਜਾ ਰਹੀ ਸੀ ਉਸ ਵੇਲੇ ਉਹਨਾਂ ਨੇ ਇਸ ਗੱਲ ਦਾ ਵਿਰੋਧ ਕੀਤਾ ਸੀ ਪ੍ਰੰਤੂ ਹਸਨਪ੍ਰੀਤ ਨੇ ਕਿਹਾ ਕਿ ਇਹ ਸਿਰਫ਼ ਇੱਕ ਫਾਰਮੈਲਟੀ ਹੈ ਬਲਕਿ ਇਸ ਜਗ੍ਹਾ ਦੀ ਪੂਰੀ ਕੀਮਤ ਮਿਲੇਗੀ ਅਤੇ ਇੱਥੇ ਲੱਗ ਰਹੇ ਪੈਟਰੋਲ ਪੰਪ ਵਿੱਚ ਯੂਨੀਅਨ ਦੀ ਹਿੱਸੇਦਾਰੀ ਵੀ ਹੋਵੇਗੀ। ਪ੍ਰਧਾਨ ਸਿੱਧੂ ਨੇ ਦੱਸਿਆ ਕਿ ਉਹਨਾਂ ਨੂੰ ਇਹ ਵੀ ਕਿਹਾ ਗਿਆ ਕਿ “ਬਾਈ ਜੀ ਅਤੇ ਹਲਕਾ ਇੰਚਾਰਜ” ਵੀ ਚਾਹੁੰਦੇ ਹਨ ਕਿ ਮਨਜੀਤ ਕੌਰ ਨਾਲ ਇਹ ਲਿਖਤ ਕੀਤੀ ਜਾਵੇ। ‌

              ਪ੍ਰਧਾਨ ਸਿੱਧੂ ਨੇ ਕਿਹਾ ਕਿ ਉਹਨਾਂ ਦਾ ਮਨ ਨਹੀਂ ਮੰਨਿਆ ਤੇ ਉਹਨਾਂ ਨੇ ਜਦੋਂ ਆਪਣੇ ਵਕੀਲ ਨਾਲ ਰਾਏ ਕੀਤੀ ਤਾਂ ਵਕੀਲ ਨੇ ਕਿਹਾ ਕਿ ਤੁਸੀਂ ਮੌਕੇ ‘ਤੇ ਹੀ ਐਗਰੀਮੈਂਟ ਰੱਦ ਕਰਨ ਦੀ ਲਿਖਤ ਵੀ ਕਰ ਲਵੋ ਜਿਸ ਤੋਂ ਬਾਅਦ ਉਹਨਾਂ ਨੇ ਪਹਿਲਾਂ ਐਗਰੀਮੈਂਟ ਰੱਦ ਕਰਨ ਵਾਲੀ ਲਿਖਤ ਕੀਤੀ ਤੇ ਫਿਰ 6500 ਵਾਲੀ ਲਿਖਤ ਉੱਪਰ ਦਸਤਖ਼ਤ ਕੀਤੇ। ਪ੍ਰਧਾਨ ਸਿੱਧੂ ਨੇ ਸਪੱਸ਼ਟ ਕਿਹਾ ਕਿ ਇਹ ਸਾਰੀ ਖੇਡ ਓਐਸਡੀ ਭਾਰਦਵਾਜ ਦੀ ਸੀ ਅਤੇ ਪਰਦੇ ਦੇ ਪਿੱਛੇ ਐਮਪੀ ਮੀਤ ਹੇਅਰ ਤੇ ਹਲਕਾ ਇੰਚਾਰਜ ਹਰਿੰਦਰ ਧਾਲੀਵਾਲ ਵੀ ਸਨ। ਪ੍ਰਧਾਨ ਹਰਦੀਪ ਸਿੰਘ ਸਿੱਧੂ ਦੇ ਇਹਨਾਂ ਦੋਸ਼ਾਂ ਤੋਂ ਬਾਅਦ ਖੁਦ “ਬਾਈ ਜੀ ਅਤੇ ਇੰਚਾਰਜ ਸਾਹਿਬ” ਅਤੇ ਓਐਸਡੀ ਸਾਹਿਬ ਦੋਸ਼ਾਂ ਦੇ ਕਟਹਿਰੇ ਵਿੱਚ ਖੜੇ ਹਨ।‌ ਪ੍ਰਧਾਨ ਸਿੱਧੂ ਨੇ ਇਹ ਖੁਲਾਸਾ ਵੀ ਕੀਤਾ ਕਿ ਉਹਨਾਂ ਨੂੰ ਆਉਣ ਵਾਲੇ ਕੁਝ ਦਿਨਾਂ ਵਿੱਚ ਯੂਨੀਅਨ ਦੀ ਪ੍ਰਧਾਨਗੀ ਤੋਂ ਹਟਾਇਆ ਜਾ ਸਕਦਾ ਹੈ ਪ੍ਰੰਤੂ ਉਹਨਾਂ ਇਹ ਵੀ ਕਿਹਾ ਕਿ ਜਿਸ ਬੰਦੇ ਨੂੰ ਪ੍ਰਧਾਨ ਲਾਉਣ ਦੀ ਚਰਚਾ ਚੱਲ ਰਹੀ ਹੈ ਉਸ ਦਾ ਟਰਾਂਸਪੋਰਟ ਵਿੱਚ ਲੱਲਾ ਖੱਖਾ ਵੀ ਨਹੀਂ ਹੈ ਅਤੇ ਉਸ ਨੂੰ ਇਹ ਵੀ ਨਹੀਂ ਪਤਾ ਕਿ ਟਰੱਕ ਦੇ ਕਿੰਨੇ ਗੇਅਰ ਹੁੰਦੇ ਹਨ। ਪ੍ਰਧਾਨ ਸਿੱਧੂ ਨੇ ਇਹ ਖੁਲਾਸਾ ਵੀ ਕੀਤਾ ਕਿ ਉਹਨਾਂ ਨੂੰ ਜ਼ਬਰਦਸਤੀ ਹਟਾ ਕੇ ਜਿਹੜੇ ਦੋ ਬੰਦਿਆਂ ਵਿੱਚੋਂ ਕਿਸੇ ਇੱਕ ਨੂੰ ਪ੍ਰਧਾਨ ਲਾਉਣ ਦੀ ਚਰਚਾ ਹੈ ਉਹਨਾਂ ਵਿੱਚੋਂ ਇੱਕ ਅਕਾਲੀ ਪਿਛੋਕੜ ਦਾ ਹੈ ਅਤੇ ਇੱਕ ਕਾਂਗਰਸੀ ਪਿਛੋਕੜ ਦਾ ਹੈ। ਪ੍ਰਧਾਨ ਸਿੱਧੂ ਨੇ ਕਿਹਾ ਕਿ ਐਮਪੀ ਮੀਤ ਹੇਅਰ ਨੇ ਅੱਜ ਤੱਕ ਉਹਨਾਂ ਤੋਂ ਇੱਕ ਪੈਸੇ ਦੀ ਮੰਗ ਨਹੀਂ ਕੀਤੀ ਅਤੇ ਨਾ ਹੀ ਉਹਨਾਂ ਦੇ ਖੁਦ ਇੱਕ ਪੈਸੇ ਦਾ ਘਪਲਾ ਕੀਤਾ ਹੈ। ਪ੍ਰਧਾਨ ਸਿੱਧੂ ਨੇ ਇਹ ਵੀ ਮੰਨਿਆ ਕਿ ਮੋਹਾਲੀ ਵਿਖੇ ਉਹਨਾਂ ਦਾ ਮੀਤ ਹੇਅਰ ਤੇ ਹਰਿੰਦਰ ਧਾਲੀਵਾਲ ਦੇ ਨਾਲ ਇੱਕ ਕੀਮਤੀ ਪਲਾਟ ਵੀ ਸਾਂਝਾ ਹੈ। ਪ੍ਰਧਾਨ ਸਿੱਧੂ ਨੇ ਕਿਹਾ ਕਿ ਉਹਨਾਂ ਨੇ ਕੁਝ ਸਮਾਂ ਪਹਿਲਾਂ ਇਸ ਪਲਾਟ ਵਿੱਚੋਂ ਆਪਣੀ ਹਿੱਸੇਦਾਰੀ ਮੰਗ ਲਈ ਸੀ ਕਿਉਂਕਿ ਉਸ ਨੂੰ ਘਰੇਲੂ ਖਰਚੇ ਲਈ ਪੈਸੇ ਦੀ ਲੋੜ ਸੀ, ਸ਼ਾਇਦ ਇਸੇ ਕਰਕੇ ਵੱਡੇ ਆਗੂਆਂ ਨੇ ਉਹਨਾਂ ਤੋਂ ਨਜ਼ਰ ਫੇਰ ਲਈ ਹੈ। ‌

Gee98 Ads

                 ਪ੍ਰਧਾਨ ਸਿੱਧੂ ਨੇ ਕਿਹਾ ਕਿ ਮੀਤ ਹੇਅਰ ਨਾਲ ਉਹਨਾਂ ਦੀ ਨਿੱਕੇ ਹੁੰਦੇ ਤੋਂ ਗੂੜੀ ਯਾਰੀ ਹੈ ਪ੍ਰੰਤੂ ਅੱਜਕੱਲ੍ਹ ਮੀਤ ਹੇਅਰ ਉਹਨਾਂ ਦਾ ਫੋਨ ਨਹੀਂ ਚੁੱਕ ਰਹੇ। ਪ੍ਰਧਾਨ ਸਿੱਧੂ ਨੇ ਦੱਸਿਆ ਕਿ ਉਹਨਾਂ ਨੂੰ ਇਸ ਗੱਲ ਦਾ ਪਤਾ ਲੱਗਿਆ ਹੈ ਕਿ ਪੁਲਿਸ ਰਾਹੀਂ ਜ਼ਬਰਦਸਤੀ ਉਹਨਾਂ ਨੂੰ ਕਿਸੇ ਵੇਲੇ ਵੀ ਪ੍ਰਧਾਨਗੀ ਤੋਂ ਹਟਾਇਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਉਹ ਕਿਸੇ ਵੇਲੇ ਵੀ ਪ੍ਰਧਾਨਗੀ ਛੱਡਣ ਲਈ ਤਿਆਰ ਹਨ ਪ੍ਰੰਤੂ ਕਿਸੇ ਟਰੱਕ ਆਪਰੇਟਰ ਨੂੰ ਹੀ ਪ੍ਰਧਾਨ ਲਾਇਆ ਜਾਣਾ ਚਾਹੀਦਾ ਹੈ। ਪ੍ਰਧਾਨ ਸਿੱਧੂ ਨੇ ਇਹ ਖੁਲਾਸਾ ਵੀ ਕੀਤਾ ਕਿ ਉਹ ਪ੍ਰਧਾਨ ਲੱਗ ਕੇ ਵੀ ਰਾਜ਼ੀ ਨਹੀਂ ਸਨ ਉਹਨਾਂ ਨੂੰ ਧੱਕੇ ਨਾਲ ਪ੍ਰਧਾਨ ਬਣਾਇਆ ਗਿਆ ਪਰੰਤੂ ਹੁਣ ਪਤਾ ਨਹੀਂ ਅਜਿਹਾ ਕੀ ਹੋ ਗਿਆ ਕਿ ਉਹਨਾਂ ਨੂੰ ਧੱਕੇ ਨਾਲ ਹੀ ਹਟਾਉਣ ਦੀਆਂ ਵਿਉਂਤਾਂ ਹੋ ਰਹੀਆਂ ਹਨ, ਜਦ ਕਿ ਉਹਨਾਂ ਨੇ ਸੱਚ ਬੋਲਿਆ ਹੈ। ਪ੍ਰਧਾਨ ਹਰਦੀਪ ਸਿੰਘ ਸਿੱਧੂ ਨੇ ਕਿਹਾ ਕਿ ਜੇਕਰ ਕੰਡੇ ਵਾਲੀ ਜਗ੍ਹਾ ਸਿਰਫ਼ 6500 ਰੁਪਏ ਸਲਾਨਾ ਲੀਜ਼ ‘ਤੇ ਦੇਣ ਸਬੰਧੀ ਉਹਨਾਂ ਦੇ ਮਨ ‘ਚ ਕੋਈ ਬੇਈਮਾਨੀ ਹੁੰਦੀ ਤਾਂ ਉਹ ਇਹ ਲਿਖਤ ਰੱਦ ਕਰਵਾਉਣ ਸਬੰਧੀ ਬਰਾਬਰ ਨਵੀਂ ਲਿਖਤ ਨਾ ਕਰਦੇ। ਪ੍ਰਧਾਨ ਸਿੱਧੂ ਨੇ ਕਿਹਾ ਕਿ ਹੁਣ ਇਸ ਸਬੰਧੀ ਫੈਸਲਾ ਆਪਰੇਟਰਾਂ ਦੀ ਕਚਹਿਰੀ ਵਿੱਚ ਹੈ। ਪ੍ਰਧਾਨ ਸਿੱਧੂ ਨੇ ਕਿਹਾ ਕਿ ਉਹਨਾਂ ਨੂੰ ਪਤਾ ਹੈ ਕਿ ਸੱਚ ਬੋਲਣ ਦੀ ਕੀਮਤ ਚੁਕਾਉਣੀ ਪਵੇਗੀ ਪ੍ਰੰਤੂ ਉਹਨਾਂ ਨੇ ਆਪਣੇ ਪਰਿਵਾਰ ਦੀਆਂ ਰਵਾਇਤਾਂ ਮੁਤਾਬਕ ਸੱਚ ਬੋਲਿਆ ਹੈ।

               ਇਸ ਮਾਮਲੇ ਸਬੰਧੀ ਗੱਲ ਕਰਨ ਲਈ ਜਦੋਂ ਹਰਿੰਦਰ ਸਿੰਘ ਧਾਲੀਵਾਲ ਹਲਕਾ ਇੰਚਾਰਜ ਸੰਪਰਕ ਕੀਤਾ ਤਾਂ ਉਹਨਾਂ ਫੋਨ ਨਹੀਂ ਚੱਕਿਆ ਦੂਜੇ ਪਾਸੇ ਓਐਸਡੀ ਹਸਨਪ੍ਰੀਤ ਭਾਰਦਵਾਜ ਨੇ ਫੋਨ ‘ਤੇ ਗੱਲਬਾਤ ਕਰਦੇ ਹੋਏ ਕਿਹਾ ਕਿ ਟਰੱਕ ਯੂਨੀਅਨ ਦੇ ਪ੍ਰਧਾਨ ਦੇ ਸਾਰੇ ਦੋਸ਼ ਬੇਬੁਨਿਆਦ ਹਨ। ਓਐਸਡੀ ਭਾਰਦਵਾਜ਼ ਨੇ ਕਿਹਾ ਕਿ ਟਰੱਕ ਯੂਨੀਅਨ ਦੇ ਪ੍ਰਧਾਨ ਦੀ ਇੰਟਰਵਿਊ ਨੂੰ ਧਿਆਨ ਨਾਲ ਸੁਣਨ ‘ਤੇ ਸਭ ਕੁਝ ਸਪੱਸ਼ਟ ਹੋ ਜਾਂਦਾ ਹੈ ਜਿਸ ਵਿੱਚ ਉਹ ਖੁਦ ਆਖ ਰਹੇ ਹਨ ਕਿ ਇਹ ਲਿਖਤ ਟਰੱਕ ਯੂਨੀਅਨ ਦੇ ਫਾਇਦੇ ਵਿੱਚ ਹੀ ਸੀ, ਫਿਰ ਉਹ ਦੋਸ਼ ਕਿਸ ਆਧਾਰ ‘ਤੇ ਲਗਾ ਰਹੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabpolice #barnalapolice
Previous Post

ਮਹਿਲ ਕਲਾਂ ਵਿਖੇ ਭਾਜਪਾ ਦਾ ਕੈਂਪ ਲੱਗਣ ਤੋਂ ਪਹਿਲਾਂ ਹੀ ਭਾਜਪਾ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ

Next Post

ਟਰੱਕ ਯੂਨੀਅਨ ਬਰਨਾਲਾ ਦੇ ਪ੍ਰਧਾਨ ਨੇ ਤੀਆਂ ਪਿੱਛੋਂ ਲੂੰਗੀ ਫੂਕ ਦਿੱਤੀ, ਵੱਡੇ ਆਗੂਆਂ ਦਾ ਨਾਮ ਲੈ ਕੇ ਦੋਸ਼ਾਂ ਤੋਂ ਸੁਰਖ਼ਰੂ ਹੋਣ ਦਾ ਯਤਨ

Nirmal Pandori

Nirmal Pandori

Related Posts

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ
ਪੰਜਾਬ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

by Nirmal Pandori
06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!
ਪੰਜਾਬ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

by Nirmal Pandori
06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਟਰੱਕ ਯੂਨੀਅਨ ਬਰਨਾਲਾ ਦੇ ਪ੍ਰਧਾਨ ਨੇ ਤੀਆਂ ਪਿੱਛੋਂ ਲੂੰਗੀ ਫੂਕ ਦਿੱਤੀ, ਵੱਡੇ ਆਗੂਆਂ ਦਾ ਨਾਮ ਲੈ ਕੇ ਦੋਸ਼ਾਂ ਤੋਂ ਸੁਰਖ਼ਰੂ ਹੋਣ ਦਾ ਯਤਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend