Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

MLA ਪਠਾਨਮਾਜਰਾ ਖ਼ਿਲਾਫ਼ ਹਰਿਆਣਾ ‘ਚ ਵੀ FIR ਦਰਜ…ਸੋਸ਼ਲ ਮੀਡੀਆ ਅਕਾਊਂਟ ਬੰਦ

-ਇਨਕਾਊਂਟਰ ਸਪੈਸ਼ਲਿਸਟ ਡੀਐਸਪੀ ਬਰਾੜ ਨੂੰ ਸੌਂਪੀ ਵਿਧਾਇਕ ਪਠਾਨਮਾਜਰਾ ਦੀ ਗ੍ਰਿਫ਼ਤਾਰੀ ਦੀ ਜ਼ਿੰਮੇਵਾਰੀ

Nirmal Pandori by Nirmal Pandori
09/04/2025
in ਪੰਜਾਬ
Reading Time: 1 min read
A A
0
ਭਗਵੰਤ ਮਾਨ ਜੀ…ਲੋਕ ਸਾਡੇ ਜੁੱਤੀਆਂ ਮਾਰਦੇ ਨੇ, ਅਸੀਂ ਲੋਕਾਂ ਦੀਆਂ ਜੁੱਤੀਆਂ ਨਹੀਂ ਖਾ ਸਕਦੇ-ਐਮਐਲਏ ਪਠਾਣਮਾਜਰਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 4 ਸਤੰਬਰ, Gee98 news service

ਵਿਧਾਨ ਸਭਾ ਹਲਕਾ ਸਨੌਰ ਤੋਂ ਆਪ ਦੇ ਬਾਗੀ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਤੇ ਹਰਿਆਣਾ ‘ਚ ਵੀ ਇੱਕ ਮੁਕੱਦਮਾ ਦਰਜ ਕੀਤਾ ਗਿਆ ਹੈ। ‌ ਹਰਿਆਣਾ ਪੁਲਿਸ ਨੇ ਇਹ ਮੁਕੱਦਮਾ ਪੰਜਾਬ ਪੁਲਿਸ ਦੀ ਸ਼ਿਕਾਇਤ ‘ਤੇ ਦਰਜ ਕੀਤਾ ਹੈ। ਹਰਿਆਣਾ ਪੁਲਿਸ ਨੇ ਪੰਜਾਬ ਪੁਲਿਸ ਦੀ ਸ਼ਿਕਾਇਤ ‘ਤੇ ਹਰਮੀਤ ਸਿੰਘ ਪਠਾਨਮਾਜਰਾ ਦੇ ਖ਼ਿਲਾਫ਼ ਸਰਕਾਰੀ ਕੰਮ ‘ਚ ਵਿਘਨ ਪਾਉਣ, ਪੁਲਿਸ ਪਾਰਟੀ ‘ਤੇ ਗੋਲੀਬਾਰੀ ਅਤੇ ਪੱਥਰਬਾਜ਼ੀ ਸਬੰਧੀ ਮੁਕੱਦਮਾ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਸਰਕਾਰ ਵੱਲੋਂ ਵਿਧਾਇਕ ਪਠਾਣਮਾਜਰਾ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਉਹਨਾਂ ਦਾ ਸੋਸ਼ਲ ਮੀਡੀਆ ਅਕਾਊਂਟ ਬੰਦ ਕਰਵਾ ਦਿੱਤਾ ਗਿਆ ਹੈ। ‌ ਸੂਤਰਾਂ ਅਨੁਸਾਰ ਵਿਧਾਇਕ ਪਠਾਨਮਾਜਰਾ ਦੀ ਗ੍ਰਿਫ਼ਤਾਰੀ ਦੀ ਜ਼ਿੰਮੇਵਾਰੀ ਏਜੀਟੀਐਫ਼ ਟੀਮ ਨੂੰ ਦਿੱਤੀ ਗਈ ਜਿਸ ਦੀ ਅਗਵਾਈ ਇਨਕਾਊਂਟਰ ਸਪੈਸ਼ਲਿਸਟ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਕਰ ਰਹੇ ਹਨ। ‌ ਜ਼ਿਕਰਯੋਗ ਹੈ ਕਿ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਸੰਬੰਧਿਤ ਦੋ ਸ਼ੂਟਰਾਂ ਨੂੰ ਮੁਕਾਬਲੇ ‘ਚ ਮਾਰਨ ਵਾਲੀ ਟੀਮ ਦੇ ਅਤੇ ਖਤਰਨਾਕ ਗੈਂਗਸਟਰ ਵਿੱਕੀ ਗੌਂਡਰ ਦੇ ਮੁਕਾਬਲੇ ਦੀ ਟੀਮ ਦਾ ਵੀ ਹਿੱਸਾ ਰਹੇ ਹਨ।

                   ਕਨਸੋਆਂ ਇਹ ਵੀ ਆ ਰਹੀਆਂ ਹਨ ਕਿ ਵਿਧਾਇਕ ਪਠਾਨਮਾਜਰਾ ਭਾਜਪਾ ਦੀ ਸ਼ਰਨ ਵਿੱਚ ਚਲੇ ਗਏ ਹਨ ਅਤੇ ਉਨਾਂ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਤਾਰਾਂ ਜੋੜ ਲਈਆਂ ਹਨ। ਮੰਨਿਆ ਜਾ ਰਿਹਾ ਹੈ ਕਿ ਹਰਿਆਣਾ ਚ ਦਰਜ ਹੋਏ ਮੁਕਦਮੇ ਸਬੰਧੀ ਹਰਿਆਣਾ ਪੁਲਿਸ ਵਿਧਾਇਕ ਪਠਾਨਮਾਜਰਾ ਨੂੰ ਗ੍ਰਿਫ਼ਤਾਰ ਕਰੇਗੀ ਅਤੇ ਉਸ ਤੋਂ ਬਾਅਦ ਪ੍ਰੋਡਕਸ਼ਨ ਵਾਰੰਟ ‘ਤੇ ਪੰਜਾਬ ਪੁਲਿਸ ਨੂੰ ਸੌਂਪ ਦਿੱਤਾ ਜਾਵੇਗਾ। ਵਿਧਾਇਕ ਪਠਾਨਮਾਜਰਾ ਦੇ ਖ਼ਿਲਾਫ਼ ਹਰਿਆਣਾ ‘ਚ ਦਰਜ ਹੋਏ ਮੁਕੱਦਮੇ ਨੂੰ ਇਸੇ ਸੰਦਰਭ ਵਿੱਚ ਵੇਖਿਆ ਜਾ ਰਿਹਾ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabpolice #barnalapolice#simranjitsinghmann
Previous Post

ਪਾਸਪੋਰਟ ਸਬੰਧੀ ਅਹਿਮ ਖ਼ਬਰ…ਪਾਸਪੋਰਟ ‘ਤੇ ਲੱਗਣ ਵਾਲੀ ਫੋਟੋ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਜ਼ਰੂਰੀ

Next Post

ਜਾਗੋ ਗ੍ਰਾਹਕ ਜਾਗੋ…GST ਦਰਾਂ ‘ਚ ਵੱਡੀ ਕਟੌਤੀ…ਬਹੁਤ ਸਾਰੀਆਂ ਆਮ ਵਰਤੋਂ ਦੀਆਂ ਚੀਜ਼ਾਂ ਹੋ ਗਈਆਂ ਸਸਤੀਆਂ

Nirmal Pandori

Nirmal Pandori

Related Posts

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
Load More
Next Post
ਜਾਗੋ ਗ੍ਰਾਹਕ ਜਾਗੋ…GST ਦਰਾਂ ‘ਚ ਵੱਡੀ ਕਟੌਤੀ…ਬਹੁਤ ਸਾਰੀਆਂ ਆਮ ਵਰਤੋਂ ਦੀਆਂ ਚੀਜ਼ਾਂ ਹੋ ਗਈਆਂ ਸਸਤੀਆਂ

ਜਾਗੋ ਗ੍ਰਾਹਕ ਜਾਗੋ...GST ਦਰਾਂ 'ਚ ਵੱਡੀ ਕਟੌਤੀ...ਬਹੁਤ ਸਾਰੀਆਂ ਆਮ ਵਰਤੋਂ ਦੀਆਂ ਚੀਜ਼ਾਂ ਹੋ ਗਈਆਂ ਸਸਤੀਆਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend