Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਾਸ਼ਾ ਵਿਭਾਗ ਵੱਲੋਂ ਪੰਜਾਬੀ ਦੀਆਂ ਸਰਵੋਤਮ ਪੁਸਤਕਾਂ ਲਈ ਪੁਰਸਕਾਰਾਂ ਦਾ ਐਲਾਨ

- ਨਵੰਬਰ 2025 ਦੇ ਪਹਿਲੇ ਹਫ਼ਤੇ ਦਿੱਤੇ ਜਾਣਗੇ ਪੁਰਸਕਾਰ

Nirmal Pandori by Nirmal Pandori
09/05/2025
in ਪੰਜਾਬ
Reading Time: 1 min read
A A
0
ਭਾਸ਼ਾ ਵਿਭਾਗ ਵੱਲੋਂ ਪੰਜਾਬੀ ਦੀਆਂ ਸਰਵੋਤਮ ਪੁਸਤਕਾਂ ਲਈ ਪੁਰਸਕਾਰਾਂ ਦਾ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,5 ਸਤੰਬਰ, Gee98 news service

-ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਭਾਸ਼ਾ ਦੀਆਂ ਸਰਵੋਤਮ ਪੰਜਾਬੀ ਪੁਸਤਕਾਂ ਲਈ 2025 ਦੇ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਭਾਸ਼ਾ ਵਿਭਾਗ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ
ਸਰਵੋਤਮ ਪੰਜਾਬੀ ਪੁਸਤਕ ਪੁਰਸਕਾਰਾਂ ਤਹਿਤ ਭਾਈ ਵੀਰ ਸਿੰਘ ਪੁਰਸਕਾਰ (ਜੀਵਨੀ/ਸਵੈ-ਜੀਵਨੀ/ਯਾਦਾਂ/ਰੇਖਾ ਚਿੱਤਰ) ਗੁਰਿੰਦਰਜੀਤ ਦੀ ਪੁਸਤਕ ‘ਬਰਫ਼ ‘ਚ ਉੱਗੇ ਅਮਲਤਾਸ’ ਨੂੰ, ਨਾਨਕ ਸਿੰਘ ਪੁਰਸਕਾਰ (ਨਾਵਲ) ਜਸਵੀਰ ਸਿੰਘ ਰਾਣਾ ਦੀ ਪੁਸਤਕ ‘70% ਪ੍ਰੇਮ ਕਥਾ’ ਨੂੰ, ਪ੍ਰਿੰ. ਸੁਜਾਨ ਸਿੰਘ ਪੁਰਸਕਾਰ (ਕਹਾਣੀ/ਮਿੰਨੀ ਕਹਾਣੀ ਸੰਗ੍ਰਹਿ) ਭਗਵੰਤ ਰਸੂਲਪੁਰੀ ਦੀ ਪੁਸਤਕ ‘ਡਲਿਵਰੀ ਮੈਨ’ ਨੂੰ, ਗੁਰਬਖ਼ਸ਼ ਸਿੰਘ ਪ੍ਰੀਤਲੜੀ ਪੁਰਸਕਾਰ (ਨਿਬੰਧ/ਸਫ਼ਰਨਾਮਾ/ਵਿਅੰਗ) ਡਾ. ਪਰਮਜੀਤ ਢੀਂਗਰਾ ਦੀ ਪੁਸਤਕ ‘ਕਿਤਾਬ ਜੋ ਅਜੇ ਬਾਕੀ ਹੈ’ ਨੂੰ, ਗਿਆਨੀ ਗੁਰਮੁਖ ਸਿੰਘ ਮੁਸਾਫਿਰ ਪੁਰਸਕਾਰ (ਕਵਿਤਾ) ਸ਼ਮੀਲ ਦੀ ਪੁਸਤਕ ‘ਤੇਗ’ ਨੂੰ, ਪ੍ਰੋ. ਗੁਰਦਿਆਲ ਸਿੰਘ ਪੁਰਸਕਾਰ (ਅਨੁਵਾਦ) ਸੁਭਾਸ਼ ਭਾਸਕਰ ਦੀ ਪੁਸਤਕ ‘ਅਣਵੰਡਿਆ ਪੰਜਾਬ (ਡਾ. ਚੰਦਰ ਤ੍ਰਿਖਾ)’ ਨੂੰ, ਐੱਮ.ਐੱਸ. ਰੰਧਾਵਾ ਪੁਰਸਕਾਰ (ਗਿਆਨ ਸਾਹਿਤ/ਸੰਪਾਦਨ) ਅਮੀਆ ਕੁੰਵਰ ਦੀ ਪੁਸਤਕ ‘ਇਮਰੋਜ਼ਨਾਮਾ’ ਨੂੰ, ਸ੍ਰੀ ਗੁਰੂ ਹਰਿਕ੍ਰਿਸ਼ਨ ਪੁਰਸਕਾਰ (ਬਾਲ ਸਾਹਿਤ) ਡਾ. ਇੰਦਰਪ੍ਰੀਤ ਸਿੰਘ ਧਾਮੀ ਦੀ ਪੁਸਤਕ ‘ਸੁਪਨਸਾਜ਼’ ਨੂੰ, ਡਾ. ਅਤਰ ਸਿੰਘ ਪੁਰਸਕਾਰ (ਆਲੋਚਨਾ) ਗੁਰਦੀਪ ਸਿੰਘ ਦੀ ਪੁਸਤਕ ‘ਇਹ ਦੇਸ ਪੰਜਾਬ ਦੀ ਸਮਝ ਨਾਹੀਂ’ ਨੂੰ ਅਤੇ ਭਾਈ ਕਾਨ੍ਹ ਸਿੰਘ ਨਾਭਾ ਪੁਰਸਕਾਰ (ਟੀਕਾਕਾਰੀ/ਕੋਸ਼ਕਾਰੀ/ਭਾਸ਼ਾ ਵਿਗਿਆਨ/ਵਿਆਕਰਣ/ਹਵਾਲਾ ਗ੍ਰੰਥ) ਜਗਤਾਰ ਸਿੰਘ ਸੋਖੀ ਦੀ ਪੁਸਤਕ ‘ਪੰਜਾਬੀ ਸਮਾਨਾਰਥਕ ਕੋਸ਼’ ਨੂੰ ਦਿੱਤੇ ਜਾਣਗੇ।

                                        ਉਹਨਾਂ ਦੱਸਿਆ ਕਿ ਪਿਛਲੇ ਸਾਲ ਦੌਰਾਨ ਛਪੀਆਂ ਪੁਸਤਕਾਂ ਦੀ ਸਰਵੋਤਮ ਪੰਜਾਬੀ ਪੁਸਤਕ ਪੁਰਸਕਾਰਾਂ ਲਈ ਮੰਗ ਕੀਤੀ ਗਈ ਸੀ ਅਤੇ ਇਨ੍ਹਾਂ ਪੁਰਸਕਾਰਾਂ ਲਈ ਵੱਖ-ਵੱਖ ਵਿਧਾਵਾਂ ਦੀਆਂ 273 ਕਿਤਾਬਾਂ ਪ੍ਰਾਪਤ ਹੋਈਆਂ ਸਨ,ਵੱਖ-ਵੱਖ ਖੇਤਰਾਂ ਦੇ ਵਿਦਵਾਨ ਵਿਸ਼ਾ ਮਾਹਿਰਾਂ ਤੋਂ ਇਨ੍ਹਾਂ ਪੁਸਤਕਾਂ ਦਾ ਮੁਲਾਂਕਣ ਕਰਵਾਇਆ ਗਿਆ ਤੇ 10 ਸਰਵੋਤਮ ਪੁਸਤਕਾਂ ਦੀ ਚੋਣ ਕੀਤੀ ਗਈ। ਇਸ ਪੁਰਸਕਾਰ ‘ਚ ਇਨਾਮੀ ਰਾਸ਼ੀ 31,000/- ਦੇ ਨਾਲ-ਨਾਲ ਇਕ ਦੋਸ਼ਾਲਾ ਤੇ ਸਨਮਾਨ ਚਿੰਨ੍ਹ ਭੇਟ ਕੀਤਾ ਜਾਵੇਗਾ। ਨਵੰਬਰ-2025 ਦੇ ਪਹਿਲੇ ਹਫ਼ਤੇ ਪੰਜਾਬੀ ਮਾਹ ਦੇ ਸੂਬਾ ਪੱਧਰੀ ਉਦਘਾਟਨੀ ਸਮਾਗਮ ਦੌਰਾਨ ਇਹ ਪੁਰਸਕਾਰ ਦਿੱਤੇ ਜਾਣਗੇ।
ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਬਾਕੀ ਰਹਿੰਦੇ ਹਿੰਦੀ, ਉਰਦੂ ਤੇ ਸੰਸਕ੍ਰਿਤ ਦੇ ਪੁਰਸਕਾਰਾਂ ਦਾ ਐਲਾਨ ਵੀ ਜਲਦੀ ਕਰ ਦਿੱਤਾ ਜਾਵੇਗਾ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਕੇਂਦਰ ਦਾ ਪੰਜਾਬ ਨੂੰ ਇੱਕ ਵੱਡਾ ਝਟਕਾ…ਚੰਡੀਗੜ੍ਹ ‘ਚ ਨਵੇਂ ਸਰਵਿਸ ਨਿਯਮ ਲਾਗੂ

Next Post

BBMB ਦੇ ਚੇਅਰਮੈਨ ਮਨੋਜ ਤ੍ਰਿਪਾਠੀ ਨੇ ਭਾਖੜਾ ਤੇ ਪੌਂਗ ਡੈਮਾਂ ਦੀ ਸਥਿਤੀ ਸਬੰਧੀ ਕੀਤੇ ਅਹਿਮ ਖੁਲਾਸੇ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
BBMB ਦੇ ਚੇਅਰਮੈਨ ਮਨੋਜ ਤ੍ਰਿਪਾਠੀ ਨੇ ਭਾਖੜਾ ਤੇ ਪੌਂਗ ਡੈਮਾਂ ਦੀ ਸਥਿਤੀ ਸਬੰਧੀ ਕੀਤੇ ਅਹਿਮ ਖੁਲਾਸੇ

BBMB ਦੇ ਚੇਅਰਮੈਨ ਮਨੋਜ ਤ੍ਰਿਪਾਠੀ ਨੇ ਭਾਖੜਾ ਤੇ ਪੌਂਗ ਡੈਮਾਂ ਦੀ ਸਥਿਤੀ ਸਬੰਧੀ ਕੀਤੇ ਅਹਿਮ ਖੁਲਾਸੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend