Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

BBMB ਦੇ ਚੇਅਰਮੈਨ ਮਨੋਜ ਤ੍ਰਿਪਾਠੀ ਨੇ ਭਾਖੜਾ ਤੇ ਪੌਂਗ ਡੈਮਾਂ ਦੀ ਸਥਿਤੀ ਸਬੰਧੀ ਕੀਤੇ ਅਹਿਮ ਖੁਲਾਸੇ

- ਜੇਕਰ ਇਹ ਡੈਮ ਨਾ ਹੁੰਦੇ ਤਾਂ ਪੰਜਾਬ 'ਚ ਜੂਨ ਮਹੀਨੇ ਚ ਹੀ ਹੜ ਆ ਜਾਂਦੇ...ਚੇਅਰਮੈਨ ਦਾ ਦਾਅਵਾ

Nirmal Pandori by Nirmal Pandori
09/05/2025
in ਪੰਜਾਬ
Reading Time: 1 min read
A A
0
BBMB ਦੇ ਚੇਅਰਮੈਨ ਮਨੋਜ ਤ੍ਰਿਪਾਠੀ ਨੇ ਭਾਖੜਾ ਤੇ ਪੌਂਗ ਡੈਮਾਂ ਦੀ ਸਥਿਤੀ ਸਬੰਧੀ ਕੀਤੇ ਅਹਿਮ ਖੁਲਾਸੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,5 ਸਤੰਬਰ, Gee98 News service

–ਇੱਕ ਪਾਸੇ ਪੰਜਾਬ ਸਰਕਾਰ ਸੂਬੇ ‘ਚ ਆਏ ਹੜਾਂ ਲਈ ਬੀਬੀਐਮਬੀ ਦੇ ਮਾੜੇ ਪ੍ਰਬੰਧਾਂ ਨੂੰ ਜ਼ਿੰਮੇਵਾਰ ਠਹਿਰਾ ਰਹੀ ਹੈ ਦੂਜੇ ਪਾਸੇ ਬੀਬੀਐਮਬੀ ਦੇ ਚੇਅਰਮੈਨ ਨੇ ਇੱਕ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ “ਜੇਕਰ ਇਹ ਡੈਮ ਨਾ ਹੁੰਦੇ ਤਾਂ ਪੰਜਾਬ ‘ਚ ਜੂਨ ਮਹੀਨੇ ਵਿੱਚ ਹੀ ਹੜ੍ਹ ਆ ਚੁੱਕਿਆ ਹੁੰਦਾ”। ਬੀਬੀਐਮਬੀ ਦੇ ਚੇਅਰਮੈਨ ਮਨੋਜ ਤ੍ਰਿਪਾਠੀ ਨੇ ਕਿਹਾ ਕਿ ਡੈਮਾਂ ਤੋਂ ਪਾਣੀ ਛੱਡਣ ਦੀ ਪ੍ਰਕਿਰਿਆ 6 ਅਗਸਤ ਤੋਂ ਹੀ ਜਾਰੀ ਹੈ ਤਾਂ ਜੋ ਸਥਿਤੀ ਨੂੰ ਕਾਬੂ ਵਿੱਚ ਰੱਖਿਆ ਜਾ ਸਕੇ‌।‌ ਪੰਜਾਬ ‘ਚ ਆਏ ਹੜਾਂ ਸਬੰਧੀ ਵੀ ਅਹਿਮ ਖੁਲਾਸੇ ਕਰਦੇ ਹੋਏ ਚੇਅਰਮੈਨ ਤ੍ਰਿਪਾਠੀ ਨੇ ਦਾਅਵਾ ਕੀਤਾ ਕਿ ਇਸ ਸਾਲ ਡੈਮਾਂ ਵਿੱਚ 1988 ਦੇ ਭਿਆਨਕ ਹੜਾਂ ਤੋਂ ਵੀ ਵੱਧ ਪਾਣੀ ਆਇਆ ਅਤੇ ਬਿਆਸ ਦਰਿਆ ਵਿੱਚ ਪਾਣੀ ਦੀ ਆਮਦ ਨੇ ਹੁਣ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਚੇਅਰਮੈਨ ਮਨੋਜ ਤ੍ਰਿਪਾਠੀ ਨੇ ਦੱਸਿਆ ਕਿ ਇਸ ਮੌਨਸੂਨ ਸੀਜ਼ਨ ਵਿੱਚ ਡੈਮਾਂ ਵਿੱਚ 11.7 ਬਿਲੀਅਨ ਕਿਊਬਿਕ ਮੀਟਰ ਪਾਣੀ ਆਇਆ ਜੋ ਕਿ ਇੱਕ ਇਤਿਹਾਸਿਕ ਰਿਕਾਰਡ ਹੈ। ਉਹਨਾਂ ਕਿਹਾ ਕਿ ਇਸ ਵਾਰ 1988 ਤੋਂ ਵੱਧ ਪਾਣੀ ਹੈ ਅਤੇ ਇਸ ਵਾਰ 2023 ਤੋਂ ਵੀ 20 ਫੀਸਦੀ ਵੱਧ ਪਾਣੀ ਆਇਆ ਹੈ। ਬਿਆਸ ਦਰਿਆ ਵਿੱਚ ਪਾਣੀ ਦਾ ਵਹਾਅ 65000 ਕਿਊਸਿਕ ਨੂੰ ਪਾਰ ਕਰ ਗਿਆ ਜਿਸ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ।

                                          ਚੇਅਰਮੈਨ ਤ੍ਰਿਪਾਠੀ ਨੇ ਦੱਸਿਆ ਕਿ ਪੌਂਗ ਡੈਮ ਵਿੱਚ ਪਾਣੀ ਦੀ ਆਮਦ ਬਹੁਤ ਜ਼ਿਆਦਾ ਹੈ ਜਿਸ ਨਾਲ ਡੈਮ ‘ਤੇ ਭਾਰੀ ਦਬਾਅ ਬਣਿਆ ਹੋਇਆ ਹੈ। ‌ ਚੇਅਰਮੈਨ ਨੇ ਇਹ ਵੀ ਕਿਹਾ ਕਿ ਹਾਲ ਹੀ ਦੇ ਦਿਨਾਂ ਵਿੱਚ ਭਾਖੜਾ ਡੈਮ ‘ਤੇ ਪਾਣੀ ਦਾ ਪ੍ਰਵਾਹ ਥੋੜ੍ਹਾ ਘੱਟ ਗਿਆ ਹੈ ਪ੍ਰੰਤੂ ਪੌਂਗ ਡੈਮ ‘ਤੇ ਪਾਣੀ ਦਾ ਦਬਾਅ ਅਜੇ ਵੀ ਵੱਧ ਹੈ। ‌ ਉਹਨਾਂ ਦੱਸਿਆ ਕਿ ਭਾਖੜਾ ਦਾ ਜਲ ਪੱਧਰ 1680 ਫੁੱਟ ਤੋਂ ਉੱਪਰ ਨਹੀਂ ਜਾਣ ਦਿੱਤਾ ਜਾ ਸਕਦਾ ਜੋ ਕਿ ਉਸ ਦੀ ਵੱਧ ਤੋਂ ਵੱਧ ਸਮਰੱਥਾ ਹੈ। ‌ਬੀਬੀਐਮਬੀ ਦੇ ਚੇਅਰਮੈਨ ਮਨੋਜ ਤ੍ਰਿਪਾਠੀ ਦੀ ਇਹ ਪ੍ਰੈਸ ਕਾਨਫਰੰਸ ਉਸ ਵੇਲੇ ਹੋਈ ਜਦੋਂ ਪੰਜਾਬ ਸਰਕਾਰ ਅਤੇ ਕੁਝ ਮਾਹਿਰ ਪੰਜਾਬ ‘ਚ ਹੜਾਂ ਲਈ ਬੀਬੀਐਮਬੀ ਦੇ ਮਾੜੇ ਪ੍ਰਬੰਧਾਂ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ ਤਾਂ ਬੀਬੀਐਮਬੀ ਨੇ ਇਹਨਾਂ ਅੰਕੜਿਆਂ ਰਾਹੀਂ ਇਹ ਦੱਸਣ ਦੀ ਕੋਸ਼ਿਸ਼ ਕੀਤੀ ਹੈ ਕਿ ਸਥਿਤੀ ਉਹਨਾਂ ਦੀਆਂ ਉਮੀਦਾਂ ਤੋਂ ਕਿਤੇ ਵੱਧ ਗੰਭੀਰ ਸੀ ਅਤੇ ਉਨਾਂ ਨੇ ਹੁਣ ਤੱਕ ਵਧੀਆ ਤਰੀਕੇ ਨਾਲ ਇਸ ਸਥਿਤੀ ਨੂੰ ਸੰਭਾਲਿਆ ਹੈ। ਬੀਬੀਐਮਬੀ ਦੇ ਚੇਅਰਮੈਨ ਨੇ ਆਪਣੇ ਦਾਅਵਿਆਂ ਨਾਲ ਭਾਵੇਂ ਪੰਜਾਬ ਸਰਕਾਰ ਦੇ ਦੋਸ਼ਾਂ ਤੋਂ ਸੁਰਖ਼ਰੂ ਹੋਣ ਦਾ ਯਤਨ ਕੀਤਾ ਪ੍ਰੰਤੂ ਹੁਣ ਦੇਖਣਾ ਹੋਵੇਗਾ ਕਿ ਬੀਬੀਐਮਬੀ ਦੇ ਚੇਅਰਮੈਨ ਦੇ ਇਹਨਾਂ ਖੁਲਾਸਿਆਂ ‘ਤੇ ਪੰਜਾਬ ਸਰਕਾਰ ਕੀ ਪ੍ਰਤੀਕਿਰਿਆ ਕਰਦੀ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

06/03/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਭਾਸ਼ਾ ਵਿਭਾਗ ਵੱਲੋਂ ਪੰਜਾਬੀ ਦੀਆਂ ਸਰਵੋਤਮ ਪੁਸਤਕਾਂ ਲਈ ਪੁਰਸਕਾਰਾਂ ਦਾ ਐਲਾਨ

Next Post

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਸਬੰਧੀ ਫੋਰਟਿਸ ਹਸਪਤਾਲ ਪ੍ਰਸ਼ਾਸਨ ਦਾ ਬਿਆਨ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ
ਪੰਜਾਬ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

by Nirmal Pandori
06/03/2026
ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ
ਪੰਜਾਬ

ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ

by Nirmal Pandori
06/03/2026
ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ
ਪੰਜਾਬ

ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ

by Nirmal Pandori
06/03/2026
ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ
ਪੰਜਾਬ

ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ

by Nirmal Pandori
06/03/2026
Load More
Next Post
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਸਬੰਧੀ ਫੋਰਟਿਸ ਹਸਪਤਾਲ ਪ੍ਰਸ਼ਾਸਨ ਦਾ ਬਿਆਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਸਬੰਧੀ ਫੋਰਟਿਸ ਹਸਪਤਾਲ ਪ੍ਰਸ਼ਾਸਨ ਦਾ ਬਿਆਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend