Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਸ਼ੇ ਦੀ ਓਵਰਡੋਜ ਨਾਲ ਦੋ ਸਕੇ ਭਰਾਵਾਂ ਦੀ ਇੱਕੋ ਵੇਲੇ ਮੌਤ…..ਡੀਐਸਪੀ ਨੇ ਦਿੱਤੀ ਬੇਤੁਕੀ ਦਲੀਲ

-ਦੋਵਾਂ ਨੂੰ ਕੋਈ ਵਿਅਕਤੀ ਘਰੇ ਨਸ਼ਾ ਦੇ ਕੇ ਗਿਆ ਸੀ...ਮਾਂ ਨੇ ਕਿਹਾ

Nirmal Pandori by Nirmal Pandori
09/08/2025
in ਪੰਜਾਬ
Reading Time: 1 min read
A A
0
ਨਸ਼ੇ ਦੀ ਓਵਰਡੋਜ ਨਾਲ ਦੋ ਸਕੇ ਭਰਾਵਾਂ ਦੀ ਇੱਕੋ ਵੇਲੇ ਮੌਤ…..ਡੀਐਸਪੀ ਨੇ ਦਿੱਤੀ ਬੇਤੁਕੀ ਦਲੀਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 8 ਸਤੰਬਰ, Gee98 news service

-ਪੰਜਾਬ ‘ਚ ਅੱਜਕੱਲ੍ਹ ਸਤਲੁਜ, ਬਿਆਸ ਸਮੇਤ ਹੋਰ ਦਰਿਆਵਾਂ ਨੇ ਕਹਿਰ ਮਚਾਇਆ ਹੋਇਆ ਹੈ ਜਿਨਾਂ ਦੇ ਪਾਣੀਆਂ ਨਾਲ ਕਰੋੜਾਂ ਅਰਬਾਂ ਦਾ ਨੁਕਸਾਨ ਹੋ ਗਿਆ ਹੈ ਅਤੇ ਕਈ ਕੀਮਤੀ ਜਾਨਾਂ ਵੀ ਚਲੀਆਂ ਗਈਆਂ ਹਨ। ਦੂਜੇ ਪਾਸੇ ਸੂਬੇ ‘ਚ ਪਿਛਲੇ ਕਈ ਸਾਲਾਂ ਤੋਂ ਇੱਕ ਨਸ਼ਿਆਂ ਦਾ ਦਰਿਆ ਚੱਲ ਰਿਹਾ ਹੈ ਜਿਸ ਵਿੱਚ ਹੁਣ ਤੱਕ ਪੰਜਾਬ ਦੇ ਹਜ਼ਾਰਾਂ ਗੱਭਰੂ ਰੁੜ ਚੁੱਕੇ ਹਨ, ਭਾਵੇਂ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਕੇ ਨਸ਼ਿਆਂ ਦੇ ਦਰਿਆ ਨੂੰ ਠੱਲ੍ਹ ਪਾਉਣ ਦੇ ਦਾਅਵੇ ਕਰ ਰਹੀ ਹੈ ਪਰੰਤੂ ਨਸ਼ੇ ਦੀ ਓਵਰਡੋਜ ਨਾਲ ਨੌਜਵਾਨਾਂ ਦੇ ਮਰਨ ਦੀਆਂ ਖ਼ਬਰਾਂ ਇਹ ਸਪੱਸ਼ਟ ਕਰ ਰਹੀਆਂ ਹਨ ਕਿ ਨਸ਼ਿਆਂ ਦੇ ਦਰਿਆ ਵਿੱਚੋਂ ਇੱਕ ਤੁਪਕਾ ਜ਼ਹਿਰ ਵੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਨਹੀਂ ਹੋਇਆ।

                          ਬੀਤੇ ਕੱਲ੍ਹ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਜਾਮਾਰਾਏ ਤੋਂ ਨਸ਼ੇ ਦੀ ਓਵਰਡੋਜ਼ ਨਾਲ ਦੋ ਸਕੇ ਭਰਾਵਾਂ ਦੀ ਮੌਤ ਦੀ ਖ਼ਬਰ ਚਿੰਤਤ ਕਰਨ ਵਾਲੀ ਹੈ।‌ ਇੱਥੇ ਇਹ ਵੀ ਦੱਸ ਦੇਈਏ ਕਿ ਇਹਨਾਂ ਦੋਵਾਂ ਸਕੇ ਭਰਾਵਾਂ ਦਾ ਇੱਕ ਤੀਜਾ ਸਕਾ ਭਰਾ ਪਹਿਲਾਂ ਹੀ ਨਸ਼ੇ ਦੀ ਓਵਰਡੋਜ਼ ਨਾਲ ਮਰ ਗਿਆ ਸੀ। ਮ੍ਰਿਤਕ ਨੌਜਵਾਨਾਂ ਦੀ ਮਾਤਾ ਰਣਜੀਤ ਕੌਰ ਨੇ ਦੱਸਿਆ ਕਿ ਸ਼ਨਿੱਚਰਵਾਰ ਨੂੰ ਤੁੜ ਪਿੰਡ ਦਾ ਕੋਈ ਵਿਅਕਤੀ ਉਸਦੇ ਲੜਕਿਆਂ ਨੂੰ 10 ਹਜਾਰ ਰੁਪਏ ਦਾ ਨਸ਼ਾ ਦੇ ਕੇ ਗਿਆ ਸੀ। ਜੋ ਉਸਦੇ ਲੜਕਿਆਂ ਮਲਕੀਤ ਸਿੰਘ ਕੋਨੀ ਅਤੇ ਗੁਰਪ੍ਰੀਤ ਸਿੰਘ ਗੋਪੀ ਨੇ ਰਾਤ ਨੂੰ ਸਾਰਾ ਨਸ਼ਾ ਕਰ ਲਿਆ ਅਤੇ ਦੋਵਾਂ ਦੀ ਮੌਤ ਹੋ ਗਈ। ਉਸਨੇ ਦੱਸਿਆ ਕਿ ਉਸਦੇ ਇਕ ਲੜਕੇ ਦੀ ਪਹਿਲਾਂ ਵੀ ਨਸ਼ੇ ਨਾਲ ਮੌਤ ਹੋ ਚੁੱਕੀ ਹੈ। ਜੋ ਦੋ ਲੜਕਿਆਂ ਦੀ ਇਕੱਠਿਆਂ ਮੌਤ ਹੋਈ ਹੈ, ਉਨ੍ਹਾਂ ਵਿੱਚੋਂ ਮਲਕੀਤ ਸਿੰਘ ਵਿਆਹਿਆ ਸੀ ਅਤੇ ਉਸਦੀਆਂ 5 ਤੇ 7 ਸਾਲ ਦੀਆਂ ਦੋ ਲੜਕੀਆਂ ਵੀ ਹਨ। ਜਦੋਂਕਿ ਗੁਰਪ੍ਰੀਤ ਸਿੰਘ ਗੋਪੀ ਅਜੇ ਕੁਆਰਾ ਸੀ। ਉਸਨੇ ਦੋਸ਼ ਲਗਾਇਆ ਕਿ ਖੁੱਲ੍ਹੇਆਮ ਨਸ਼ਾ ਵਿਕ ਰਿਹਾ ਹੈ ਅਤੇ ਸਰਕਾਰ ਦੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪਿੰਡਾਂ ਦੇ ਅੱਡਿਆਂ ‘ਤੇ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਅਤੇ ਨਸ਼ਾ ਵੇਚਣ ਵਾਲਿਆਂ ਵਿੱਚ ਔਰਤਾਂ ਵੀ ਸ਼ਾਮਲ ਹਨ। ਜੇ ਕੋਈ ਫੜਿਆ ਜਾਂਦਾ ਹੈ ਤਾਂ ਮੋਹਤਬਰ ਛੁਡਵਾ ਲੈਂਦੇ ਹਨ।

Gee98 Ads

                        ਦੂਜੇ ਪਾਸੇ ਸਥਾਨਕ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਦੋ ਦੋ ਸਕੇ ਭਰਾਵਾਂ ਦੇ ਮਰਨ ਦੀ ਘਟਨਾ ਨੂੰ ਸੰਜੀਦਗੀ ਨਾਲ ਨਾ ਲੈਂਦੇ ਹੋਏ ਗੋਇੰਦਵਾਲ ਸਾਹਿਬ ਦੇ ਡੀਐਸਪੀ ਅਤਲ ਸੋਨੀ ਨੇ ਨਿੰਦਣਯੋਗ ਦਲੀਲ ਦਿੰਦੇ ਹੋਏ ਕਿਹਾ ਕਿ ਇਹ ਦੋਵੇਂ ਜਣੇ ਇਸ ਵੇਲੇ ਨਸ਼ਾ ਛੱਡਣ ਦੀ ਗੋਲੀ ਲੈ ਰਹੇ ਸਨ। ਹੋ ਸਕਦਾ ਹੈ ਕਿ ਇਹੋ ਗੋਲੀ ਉਨ੍ਹਾਂ ਨੇ ਜਿਆਦਾ ਮਾਤਰਾ ਵਿੱਚ ਲੈ ਲਈ ਹੋਵੇ, ਜਦ ਕਿ ਨਸ਼ੇ ਨਾਲ ਮਰਨ ਵਾਲੇ ਦੋਵੇਂ ਨੌਜਵਾਨਾਂ ਦੀ ਮਾਤਾ ਸ਼ਰੇਆਮ ਕਹਿੰਦੀ ਹੈ ਉਸਦੇ ਦੋਵੇਂ ਪੁੱਤਰਾਂ ਦੀ ਮੌਤ ਓਵਰਡੋਜ਼ ਨਾਲ ਹੋਈ ਹੈ ਅਤੇ ਕੋਈ ਵਿਅਕਤੀ ਉਹਨਾਂ ਨੂੰ ਨਸ਼ਾ ਦੇ ਕੇ ਗਿਆ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

TATA ਨੇ ਆਪਣੀਆਂ ਕਾਰਾਂ ਦੀਆਂ ਕੀਮਤਾਂ ਵਿੱਚ 1.45 ਲੱਖ ਰੁਪਏ ਤੱਕ ਦੀ ਕਟੌਤੀ ਦਾ ਕੀਤਾ ਐਲਾਨ

Next Post

ਸਿੱਖਿਆ ਵਿਭਾਗ ‘ਚ 12 ਸਾਲਾਂ ਤੋਂ ਸੇਵਾਵਾਂ ਦੇ ਰਹੇ ਕੁਝ ਅਧਿਆਪਕਾਂ ਦੀ ਨੌਕਰੀ ਖ਼ਤਰੇ ‘ਚ…!

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼

ਸਿੱਖਿਆ ਵਿਭਾਗ 'ਚ 12 ਸਾਲਾਂ ਤੋਂ ਸੇਵਾਵਾਂ ਦੇ ਰਹੇ ਕੁਝ ਅਧਿਆਪਕਾਂ ਦੀ ਨੌਕਰੀ ਖ਼ਤਰੇ 'ਚ...!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend