Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਕੈਬਨਿਟ ਦਾ ਫੈਸਲਾ…ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨ ਆਪਣੀ ਜ਼ਮੀਨ ‘ਚੋ ਰੇਤ ਕੱਢ ਕੇ ਵੇਚ ਸਕਣਗੇ

-ਖ਼ਰਾਬ ਫਸਲਾਂ ਲਈ ਪ੍ਰਤੀ ਏਕੜ 20 ਹਜ਼ਾਰ ਅਤੇ ਮ੍ਰਿਤਕ ਲੋਕਾਂ ਦੇ ਵਾਰਸਾਂ ਲਈ 4 ਲੱਖ ਮੁਆਵਜ਼ਾ ਰਾਸ਼ੀ ਦਾ ਐਲਾਨ

Nirmal Pandori by Nirmal Pandori
09/08/2025
in ਪੰਜਾਬ
Reading Time: 1 min read
A A
0
ਪੰਜਾਬ ਕੈਬਨਿਟ ਦਾ ਫੈਸਲਾ…ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨ ਆਪਣੀ ਜ਼ਮੀਨ ‘ਚੋ ਰੇਤ ਕੱਢ ਕੇ ਵੇਚ ਸਕਣਗੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਨੁਕਸਾਨੇ ਗਏ ਘਰਾਂ ਤੇ ਪਸ਼ੂਆਂ ਲਈ ਅਜੇ ਕੋਈ ਐਲਾਨ ਨਹੀ

ਚੰਡੀਗੜ੍ਹ,8 ਸਤੰਬਰ, Gee98 News service

–ਪੰਜਾਬ ਸਰਕਾਰ ਨੇ ਅੱਜ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਕੁਝ ਅਹਿਮ ਐਲਾਨ ਕੀਤੇ ਹਨ। ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੜ੍ਹਾਂ ਕਾਰਨ ਪ੍ਰਭਾਵਿਤ ਫਸਲਾਂ ਲਈ ਪ੍ਰਤੀ ਏਕੜ 20 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਇਸ ਨੂੰ ਕਿਸੇ ਵੀ ਰਾਜ ਵੱਲੋਂ ਦਿੱਤਾ ਜਾਣ ਵਾਲਾ ਵੱਧ ਮੁਆਵਜ਼ਾ ਦੱਸਿਆ। ਇਸ ਦੇ ਨਾਲ ਹੀ ਹੜ੍ਹਾਂ ਦੇ ਦੌਰਾਨ ਮ੍ਰਿਤਕ ਵਿਅਕਤੀਆਂ ਦੇ ਵਾਰਸਾਂ ਨੂੰ 4 ਲੱਖ ਰੁਪਏ ਦੀ ਸਹਾਇਤਾ ਵੀ ਦਿੱਤੀ ਜਾਵੇਗੀ। ਮੰਤਰੀ ਮੰਡਲ ਨੇ ਇੱਕ ਅਹਿਮ ਫੈਸਲੇ ਵਿੱਚ ਸੁਸਾਇਟੀਆਂ ਅਤੇ ਕਾਰਪੋਰੇਟਿਵ ਬੈਂਕਾਂ ਦੇ ਕਰਜ਼ੇ ਲਈ ਕਿਸ਼ਤਾਂ ਦੇਣ ‘ਚ ਛੇ ਮਹੀਨੇ ਤੱਕ ਦੀ ਛੋਟ ਦਿੱਤੀ ਗਈ ਹੈ, ਭਾਵ ਕਿ ਹੜਾਂ ਤੋਂ ਪ੍ਰਭਾਵਿਤ ਖੇਤਰ ਦੇ ਜਿਨਾਂ ਲੋਕਾਂ ਨੇ ਉਕਤ ਸੰਸਥਾਵਾਂ ਤੋਂ ਕਰਜ਼ਾ ਲਿਆ ਹੈ ਉਹਨਾਂ ਨੂੰ ਛੇ ਮਹੀਨੇ ਤੱਕ ਕੋਈ ਕਿਸ਼ਤ ਨਹੀਂ ਭਰਨੀ ਪਵੇਗੀ।

Gee98 Ads

                  ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਹੜ੍ਹਾਂ ਤੋਂ ਪ੍ਰਭਾਵਿਤ ਖੇਤਰਾਂ ਵਿੱਚ “ਜਿਸ ਦੀ ਜ਼ਮੀਨ, ਉਸਦੀ ਰੇਤ” ਨੀਤੀ ਲਾਗੂ ਕਰੇਗੀ ਜਿਸ ਤਹਿਤ ਜਿਹੜੇ ਕਿਸਾਨ ਦੀ ਜ਼ਮੀਨ ਰੇਤ/ਮਿੱਟੀ ਨਾਲ ਭਰ ਗਈ ਹੈ ਉਹ ਖੁਦ ਰੇਤ ਅਤੇ ਮਿੱਟੀ ਕੱਢ ਸਕਣਗੇ ਅਤੇ ਜੇਕਰ ਉਹ ਚਾਹੁਣ ਤਾਂ ਵੇਚ ਵੀ ਸਕਦੇ ਹਨ। ਮੰਤਰੀ ਮੰਡਲ ਨੇ ਹੜ੍ਹਾਂ ਦੌਰਾਨ ਘਰ ਡਿੱਗਣ ਵਾਲੇ ਪਰਿਵਾਰਾਂ ਨੂੰ ਮੁਆਵਜ਼ੇ ਦਾ ਫਿਲਹਾਲ ਕੋਈ ਐਲਾਨ ਨਹੀਂ ਕੀਤਾ ਅਤੇ ਇਸ ਨੂੰ ਸਰਵੇ ‘ਤੇ ਛੱਡ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪਸ਼ੂਆਂ ਦੇ ਨੁਕਸਾਨ ਲਈ ਵੀ ਕੋਈ ਮੁਆਵਜਾ ਰਾਸ਼ੀ ਐਲਾਨ ਨਹੀਂ ਕੀਤੀ ਗਈ, ਇਹ ਮਾਲੀ ਸਹਾਇਤਾ ਵੀ ਸਰਵੇ ਤੋਂ ਬਾਅਦ ਹੀ ਦੇਣ ਦੀ ਗੱਲ ਕਹੀ ਗਈ ਹੈ। ਮੰਤਰੀ ਮੰਡਲ ਨੇ ਫੈਸਲਾ ਕੀਤਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਲੱਗਭੱਗ 1700 ਪਿੰਡਾਂ ਅਤੇ 23 ਸ਼ਹਿਰੀ ਖੇਤਰਾਂ ਵਿੱਚ ਫੋਗਿੰਗ ਮਸ਼ੀਨਾਂ ਲਗਾਈਆਂ ਜਾਣਗੀਆਂ ਅਤੇ ਹਰ ਪਿੰਡ ਵਿੱਚ ਸਪੈਸ਼ਲ ਕਲੀਨਿਕ ਲਗਾ ਕੇ ਡਾਕਟਰਾਂ ਦੀ ਟੀਮ ਭੇਜੀ ਜਾਵੇਗੀ ਤਾਂ ਜੋ ਦਵਾਈਆਂ ਅਤੇ ਇਲਾਜ ਲੋਕਾਂ ਨੂੰ ਨੇੜੇ ਮਿਲ ਸਕੇ।

                      ਇਸ ਤੋਂ ਇਲਾਵਾ ਹੜ੍ਹਾਂ ਤੋਂ ਪ੍ਰਭਾਵਿਤ ਸਕੂਲ, ਕਾਲਜ ਅਤੇ ਬਿਜਲੀ ਢਾਂਚੇ ਦੀ ਮੁਰੰਮਤ ਵੱਡੇ ਪੱਧਰ ‘ਤੇ ਵਿਸ਼ੇਸ਼ ਨੀਤੀ ਤਹਿਤ ਕੀਤੀ ਜਾਵੇਗੀ। ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਪ੍ਰਤੀ ਏਕੜ ਮੁਆਵਜ਼ੇ ਅਤੇ ਮ੍ਰਿਤਕ ਲੋਕਾਂ ਦੇ ਵਾਰਿਸਾਂ ਨੂੰ ਐਲਾਨ ਕੀਤੀ ਮੁਆਵਜੇ ਦੀ ਰਾਸ਼ੀ ਨੂੰ ਘੱਟ ਦੱਸਿਆ ਗਿਆ ਹੈ। ਲੋਕਾਂ ਨੇ ਮੰਗ ਕੀਤੀ ਹੈ ਕਿ ਇਹ ਰਾਸ਼ੀ ਘੱਟੋ ਘੱਟ ਦੁੱਗਣੀ ਕੀਤੀ ਜਾਵੇ ਅਤੇ ਨੁਕਸਾਨੇ ਗਏ ਪਸ਼ੂਆਂ ਲਈ ਮੁਆਵਜ਼ਾ ਅਤੇ ਘਰਾਂ ਲਈ ਵੀ ਤੁਰੰਤ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾਵੇ। ਪੰਜਾਬ ਸਰਕਾਰ ਨੇ ਐਲਾਨ ਕੀਤਾ ਕਿ ਮੁਆਵਜ਼ਾ ਰਾਸ਼ੀ ਦੇ ਚੈੱਕ ਸਿੱਧੇ ਪੀੜ੍ਹਤ ਲੋਕਾਂ ਨੂੰ ਦਿੱਤੇ ਜਾਣਗੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਇੱਕ ਨਿੱਜੀ ਹਸਪਤਾਲ ਵਿੱਚ ਜਿਹੜੇ ਇਲਾਜ ਹਨ ਜਿਥੋਂ ਉਨਾਂ ਨੇ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਵੀਡੀਓ ਕਾਨਫਰੰਸ ਜ਼ਰੀਏ ਭਾਗ ਲਿਆ, ਜਦ ਕਿ ਬਾਕੀ ਮੰਤਰੀ ਉਹਨਾਂ ਦੀ ਰਿਹਾਇਸ਼ ‘ਤੇ ਹਾਜ਼ਰ ਸਨ।

ਫੋਟੋ ਕੈਪਸ਼ਨ-ਮੰਤਰੀ ਮੰਡਲ ਦੀ ਮੀਟਿੰਗ ‘ਚ ਲਏ ਫੈਸਲਿਆਂ ਸੰਬਧੀ ਹਸਪਤਾਲ ਦੇ ਕਮਰੇ ਚੋਂ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਧਿਆਨ ਦੇਵੋ…ਅਮਰੀਕਾ ਨੇ B1ਅਤੇ B2 ਵੀਜ਼ਾ ਇੰਟਰਵਿਊ ਦੇ ਬਦਲ ਦਿੱਤੇ ਨਿਯਮ

Next Post

ਸਨਸਨੀਖੇਜ਼ ਖ਼ਬਰ…ਪਿਓ ਨੇ ਧੀ ਅਤੇ ਦੋਹਤੀ ਨੂੰ ਕਹੀ ਨਾਲ ਵੱਢਤਾ… ਪ੍ਰੇਮ ਵਿਆਹ ਤੋਂ ਨਾਰਾਜ਼ ਸੀ ਪਿਉ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਸਨਸਨੀਖੇਜ਼ ਖ਼ਬਰ…ਪਿਓ ਨੇ ਧੀ ਅਤੇ ਦੋਹਤੀ ਨੂੰ ਕਹੀ ਨਾਲ ਵੱਢਤਾ… ਪ੍ਰੇਮ ਵਿਆਹ ਤੋਂ ਨਾਰਾਜ਼ ਸੀ ਪਿਉ

ਸਨਸਨੀਖੇਜ਼ ਖ਼ਬਰ...ਪਿਓ ਨੇ ਧੀ ਅਤੇ ਦੋਹਤੀ ਨੂੰ ਕਹੀ ਨਾਲ ਵੱਢਤਾ... ਪ੍ਰੇਮ ਵਿਆਹ ਤੋਂ ਨਾਰਾਜ਼ ਸੀ ਪਿਉ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend