ਚੰਡੀਗੜ੍ਹ,17 ਸਤੰਬਰ, Gee98 news service-
-ਵਿਧਾਨ ਸਭਾ ਹਲਕਾ ਸਨੌਰ ਤੋਂ ਆਪ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੇ ਖ਼ਿਲਾਫ਼ ਪਾਰਟੀ ਨੇ ਸਖ਼ਤ ਕਾਰਵਾਈ ਕੀਤੀ ਹੈ। ਦੱਸ ਦੇਈਏ ਕਿ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਆਪਣੇ ਖ਼ਿਲਾਫ਼ ਹੋਈ ਪੁਲਿਸ ਕਾਰਵਾਈ ਤੋਂ ਬਾਅਦ ਫਰਾਰ ਹਨ ਜਿਸ ਦੀ ਪੁਲਿਸ ਭਾਲ ਕਰ ਰਹੀ ਹੈ। ਵਿਧਾਇਕ ਪਠਾਨਮਾਜਰਾ ਦੇ ਖ਼ਿਲਾਫ਼ ਇੱਕ ਤੋਂ ਬਾਅਦ ਇੱਕ ਚਾਰ ਮੁਕੱਦਮੇ ਦਰਜ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਹੁਣ ਪਠਾਨਮਾਜਰਾ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਉਹਨਾਂ ਨੂੰ ਹਲਕਾ ਇੰਚਾਰਜੀ ਤੋਂ ਹਟਾ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਹਲਕਾ ਸਨੌਰ ਤੋਂ ਰਣਜੋਧ ਸਿੰਘ ਹੰਡਾਣਾ ਨੂੰ ਨਵਾਂ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਸਨੌਰ ਹਲਕੇ ‘ਚ ਨਵਾਂ ਇੰਚਾਰਜ ਨਿਯੁਕਤ ਕਰਨ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਨੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨਾਲ ਸਾਰੇ ਸਿਆਸੀ ਰਿਸ਼ਤੇ ਨਾਤੇ ਤੋੜ ਲਏ ਹਨ।










