Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਭਾਵੇਂ ਕਿ ਭਗਵੰਤ ਮਾਨ ਜੀ ਕੁਝ ਹੋਰ ਚਾਹੁੰਦੇ ਨੇ ਪਰ ਅੰਤਿਮ ਫੈਸਲਾ ਲਾਲਾ ਜੀ ਦਾ ਹੋਵੇਗਾ….!

-ਪੰਜਾਬ 'ਚ ਰਾਜ ਸਭਾ ਦੀ ਇੱਕ ਸੀਟ ਲਈ ਉਮੀਦਵਾਰ ਦੀ ਚੋਣ ਦਾ ਮਾਮਲਾ

Nirmal Pandori by Nirmal Pandori
09/25/2025
in ਪੰਜਾਬ
Reading Time: 1 min read
A A
0
…ਸੱਦੀ ਹੋਈ ਮਿੱਤਰਾਂ ਦੀ ਪੈਰ ਜੁੱਤੀ ਨਾ ਪਾਵਾਂ…ਕੇਜਰੀਵਾਲ ਨੇ ਪੰਜਾਬ ਦੇ ਸਾਰੇ ਵਿਧਾਇਕ ਦਿੱਲੀ ਬੁਲਾਏ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ , 25 ਸਤੰਬਰ, Gee98 news service-

-ਪੰਜਾਬ ‘ਚ ਰਾਜ ਸਭਾ ਦੀ ਇੱਕ ਸੀਟ ਲਈ ਚੋਣ 24 ਅਕਤੂਬਰ ਨੂੰ ਹੋਵੇਗੀ। ਇਸ ਲਈ ਨੋਟੀਫਿਕੇਸ਼ਨ 6 ਅਕਤੂਬਰ ਨੂੰ ਹੋਵੇਗਾ ਅਤੇ 13 ਅਕਤੂਬਰ ਤੱਕ ਨਾਮਜ਼ਦਗੀ ਹੋਵੇਗੀ। ਦੱਸ ਦੇਈਏ ਕਿ ਲੁਧਿਆਣਾ ਉਪ ਚੋਣ ਜਿੱਤ ਕੇ ਵਿਧਾਇਕ ਚੁਣੇ ਗਏ ਸੰਜੀਵ ਅਰੋੜਾ ਦੀ ਰਾਜ ਸਭਾ ਸੀਟ ਖਾਲੀ ਹੋਈ ਹੈ, ਜੋ ਇਸ ਵੇਲੇ ਪੰਜਾਬ ‘ਚ ਕੈਬਨਿਟ ਮੰਤਰੀ ਵੀ ਹਨ। ਰਾਜ ਸਭਾ ਦੀ ਇੱਕੋ ਇੱਕ ਸੀਟ ਲਈ ਹੋਣ ਵਾਲੀ ਚੋਣ ਸੰਬੰਧੀ ਸਭ ਦੀਆਂ ਨਜ਼ਰਾਂ ਆਮ ਆਦਮੀ ਪਾਰਟੀ ‘ਤੇ ਟਿਕੀਆਂ ਹੋਈਆਂ ਹਨ ਕਿਉਂਕਿ ਆਮ ਆਦਮੀ ਪਾਰਟੀ ਦਾ ਪਲੜਾ ਭਾਰੀ ਹੈ ਜਿਸ ਕੋਲ 117 ਵਿੱਚੋਂ 93 ਵਿਧਾਇਕ ਹਨ। ਸੰਜੀਵ ਅਰੋੜਾ ਦੀ ਖਾਲੀ ਹੋਈ ਰਾਜ ਸਭਾ ਦੇ ਸੀਟ ‘ਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਰਾਜਸਭਾ ਜਾਣ ਦੇ ਚਰਚੇ ਵੀ ਹੁੰਦੇ ਰਹੇ ਹਨ ਪ੍ਰੰਤੂ ਇੱਕ ਵਾਰ ਕੇਜਰੀਵਾਲ ਖ਼ੁਦ ਨਾਂਹ ਕਰ ਚੁੱਕੇ ਹਨ। ‌ ਚਰਚਾ ਇਹ ਵੀ ਹੈ ਕਿ ਪਾਰਟੀ ਮੁਨੀਸ਼ ਸਿਸੋਦੀਆ ਤੇ ਸਤਿੰਦਰ ਜੈਨ ‘ਚੋਂ ਕਿਸੇ ਇੱਕ ਨੂੰ ਵੀ ਪੰਜਾਬ ਤੋਂ ਰਾਜ ਸਭਾ ਭੇਜ ਸਕਦੀ ਹੈ, ਅਜਿਹਾ ਇਸ ਕਰਕੇ ਵੀ ਹੋ ਸਕਦਾ ਹੈ ਕਿਉਂਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੀ ਕੌਮੀ ਲੀਡਰਸ਼ਿਪ ਸੂਬੇ ‘ਚ ਆਪਣੀ ਸਥਿਤੀ ਹੋਰ ਮਜ਼ਬੂਤ ਕਰਨਾ ਚਾਹੇਗੀ।

                       ਦੂਜੇ ਪਾਸੇ ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹੀ “ਆਪ” ਦੀ ਕੌਮੀ ਲੀਡਰਸ਼ਿਪ ਰਾਜ ਸਭਾ ਦੀ ਸੀਟ ਦੀ ਚੋਣ ਲਈ ਫੂਕ ਫੂਕ ਕੇ ਕਦਮ ਰੱਖੇਗੀ, ਇਸ ਲਈ ਜ਼ਿਆਦਾ ਸੰਭਾਵਨਾ ਇਹੋ ਮੰਨੀ ਜਾ ਰਹੀ ਹੈ ਕਿ ਪੰਜਾਬ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੇ ਕਿਸੇ ਆਗੂ ਨੂੰ ਰਾਜਸਭਾ ਭੇਜਿਆ ਜਾਵੇਗਾ। ਪੰਜਾਬ ਸਰਕਾਰ ਦੇ ਕੰਮਕਾਰ ਵਿੱਚ ਦਖਲ ਅੰਦਾਜ਼ੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੀ ਆਮ ਆਦਮੀ ਪਾਰਟੀ ਦੀ ਕੌਮੀ ਲੀਡਰਸ਼ਿਪ ਪੰਜਾਬ ‘ਚੋਂ ਆਪਣੇ ਕਿਸੇ ਵੱਡੇ ਵਿਸ਼ਵਾਸ ਪਾਤਰ ਆਗੂ ਨੂੰ ਰਾਜ ਸਭਾ ਭੇਜ ਕੇ ਇੱਕੋ ਤੀਰ ਨਾਲ ਦੋ ਨਿਸ਼ਾਨੇ ਲਾਉਣ ਦਾ ਯਤਨ ਵੀ ਕਰ ਸਕਦੀ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਮਾਲਵੇ ਦੇ ਇੱਕ ਵੱਡੇ ਆਗੂ ਨੂੰ ਰਾਜਸਭਾ ਭੇਜਣਾ ਚਾਹੁੰਦੇ ਹਨ ਪ੍ਰੰਤੂ ਪਿਛਲੇ ਸਮੇਂ ਦੌਰਾਨ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਦੇ ਸੰਦਰਭ ਵਿੱਚ ਜੇਕਰ ਦੇਖਿਆ ਜਾਵੇ ਤਾਂ ਆਮ ਆਦਮੀ ਪਾਰਟੀ ਦੇ ਭਮੱਕੜ ਵਰਕਰਾਂ ਦੀ ਭਾਸ਼ਾ ਵਿੱਚ “ਲਾਲਾ ਜੀ” ਦਾ ਫੈਸਲਾ ਹੀ ਅੰਤਿਮ ਹੋਵੇਗਾ ਅਤੇ ਭਗਵੰਤ ਮਾਨ ਨੂੰ ਮੰਨਣਾ ਪਵੇਗਾ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews
Previous Post

ਪੰਜਾਬ ਸਰਕਾਰ ਨੇ ਸਾਧੂ ਸਿੰਘ ਧਰਮਸੋਤ ‘ਤੇ ਸ਼ਿਕੰਜਾ ਕਸਿਆ…ਰਾਜਪਾਲ ਨੂੰ ਭੇਜੀ ਸਿਫ਼ਾਰਸ਼

Next Post

ਬੇਔਲਾਦ ਸ਼ਾਦੀਸ਼ੁਦਾ ਔਰਤ ਦੇ ਨਾਮ ਦੀ ਜਾਇਦਾਦ ‘ਤੇ ਸਹੁਰੇ ਪਰਿਵਾਰ ਦੇ ਪੱਖ ਦਾ ਹੱਕ-ਸੁਪਰੀਮ ਕੋਰਟ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

ਬੇਔਲਾਦ ਸ਼ਾਦੀਸ਼ੁਦਾ ਔਰਤ ਦੇ ਨਾਮ ਦੀ ਜਾਇਦਾਦ 'ਤੇ ਸਹੁਰੇ ਪਰਿਵਾਰ ਦੇ ਪੱਖ ਦਾ ਹੱਕ-ਸੁਪਰੀਮ ਕੋਰਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend