Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਪੁਲਿਸ ਨੇ ਨਸ਼ਾ ਤਸਕਰ ਦੇ ਨਾਜਾਇਜ਼ ਉਸਾਰੇ ਘਰ ‘ਤੇ ਚਲਾਇਆ ਬੁਲਡੋਜ਼ਰ

-ਤਸਕਰੀ ਦੇ ਦੋਸ਼ਾਂ ਤਹਿਤ ਜੇਲ੍ਹ 'ਚ ਬੰਦ ਹੈ ਘਰ ਦੀ ਮਾਲਕ

Nirmal Pandori by Nirmal Pandori
09/27/2025
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ਪੁਲਿਸ ਨੇ ਨਸ਼ਾ ਤਸਕਰ ਦੇ ਨਾਜਾਇਜ਼ ਉਸਾਰੇ ਘਰ ‘ਤੇ ਚਲਾਇਆ ਬੁਲਡੋਜ਼ਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ , 27 ਸਤੰਬਰ (ਨਿਰਮਲ ਸਿੰਘ ਪੰਡੋਰੀ)-

-ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਬਰਨਾਲਾ ਪੁਲਿਸ ਨੇ ਸ਼ਹਿਰ ਦੇ ਅੱਜ ਇੱਕ ਹੋਰ ਨਸ਼ਾ ਤਸਕਰ ਦੇ ਘਰ ‘ਤੇ ਬੁਲਡੋਜ਼ਰ ਚਲਾ ਦਿੱਤਾ। ਅੱਜ ਸਵੇਰੇ ਹੀ ਵੱਡੀ ਗਿਣਤੀ ਵਿੱਚ ਪੁਲਿਸ ਡੀਐਸਪੀ ਬਰਨਾਲਾ ਸਤਬੀਰ ਸਿੰਘ ਬੈਂਸ ਦੀ ਅਗਵਾਈ ਹੇਠ ਬੱਸ ਸਟੈਂਡ ਦੇ ਮਗਰ ਇੱਕ ਬਸਤੀ ਵਿੱਚ ਪੁੱਜੀ ਜਿੱਥੇ ਹਿਨਾ ਪਤਨੀ ਕਾਕਾ ਸਿੰਘ ਦੇ ਘਰ ਨੂੰ ਜੇਸੀਬੀ ਮਸ਼ੀਨ ਨਾਲ ਢਾਹ ਦਿੱਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਸ੍ਰੀ ਅਸ਼ੋਕ ਕੁਮਾਰ, ਐਸਪੀਡੀ ਬਰਨਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਹਿਨਾ ਦੇ ਖ਼ਿਲਾਫ਼ ਨਸ਼ਾ ਤਸਕਰੀ ਦੇ ਕਈ ਮੁਕੱਦਮੇ ਦਰਜ ਹਨ ਅਤੇ ਉਹ ਇਸ ਵੇਲੇ ਵੀ ਜੇਲ੍ਹ ਵਿੱਚ ਬੰਦ ਹੈ। ਉਹਨਾਂ ਦੱਸਿਆ ਕਿ ਹਿਨਾ ਨੇ ਨਗਰ ਸੁਧਾਰ ਟਰਸਟ ਬਰਨਾਲਾ ਦੀ ਜਗ੍ਹਾ ਉੱਪਰ ਨਜਾਇਜ਼ ਕਬਜ਼ਾ ਕਰਕੇ ਇਹ ਘਰ ਬਣਾਇਆ ਹੋਇਆ ਸੀ ਜਿਸ ਸਬੰਧੀ ਨਗਰ ਸੁਧਾਰ ਟਰਸਟ ਵੱਲੋਂ ਲੋੜੀਂਦੀ ਕਾਰਵਾਈ ਕੀਤੀ ਗਈ ਅਤੇ ਮੌਕੇ ‘ਤੇ ਵੱਡੀ ਗਿਣਤੀ ਪੁਲਿਸ ਫੋਰਸ ਤਾਇਨਾਤ ਕਰਕੇ ਇੱਕ ਨਸ਼ਾ ਤਸਕਰ ਵੱਲੋਂ ਨਜਾਇਜ਼ ਕਬਜ਼ਾ ਕਰਕੇ ਬਣਾਏ ਘਰ ਨੂੰ ਤੋੜ ਦਿੱਤਾ ਗਿਆ। ਉਹਨਾਂ ਕਿਹਾ ਕਿ ਸ੍ਰੀ ਮੁਹੰਮਦ ਸਰਫਰਾਜ ਆਲਮ ਐਸਐਸਪੀ ਬਰਨਾਲਾ ਦੀ ਯੋਗ ਅਗਵਾਈ ਹੇਠ ਬਰਨਾਲਾ ਪੁਲਿਸ ਦਾ ਨਸ਼ਾ ਤਸਕਰਾਂ ਨੂੰ ਇਹ ਬਿਲਕੁਲ ਸਪੱਸ਼ਟ ਸੁਨੇਹਾ ਹੈ ਕਿ ਲੋਕਾਂ ਦੇ ਧੀਆਂ ਪੁੱਤਾਂ ਦੀ ਜ਼ਿੰਦਗੀ ਬਰਬਾਦ ਕਰਨ ਵਾਲੇ ਇਸ ਮਾੜੇ ਧੰਦੇ ਤੋਂ ਬਾਜ਼ ਆਉਣ ਨਹੀਂ ਤਾਂ ਅੰਜਾਮ ਇਹੋ ਜਿਹਾ ਹੀ ਹੋਵੇਗਾ।

                                     ਐਸਪੀਡੀ ਸ੍ਰੀ ਅਸ਼ੋਕ ਕੁਮਾਰ ਨੇ ਜਿੱਥੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੱਤੀ ਉਥੇ ਨਸ਼ਾ ਪੀੜਤਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਹ ਕਿਸੇ ਦੇ ਬਹਿਕਾਵੇ ਵਿੱਚ ਆ ਕੇ ਨਸ਼ਾਖੋਰੀ ਦੀ ਆਦਤ ‘ਚ ਫਸ ਚੁੱਕੇ ਹਨ ਤਾਂ ਉਹਨਾਂ ਨੂੰ ਪੁਲਿਸ ਤੋਂ ਡਰਨਾ ਨਹੀਂ ਚਾਹੀਦਾ ਸਗੋਂ ਬਿਨਾਂ ਝਿਜਕ ਨੇੜੇ ਦੇ ਪੁਲਿਸ ਅਧਿਕਾਰੀ ਨਾਲ ਸੰਪਰਕ ਕਰਕੇ ਆਪਣੀ ਹਾਲਤ ਦੱਸਣੀ ਚਾਹੀਦੀ ਹੈ ਤਾਂ ਜੋ ਉਹਨਾਂ ਦਾ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਕਰਵਾ ਕੇ ਉਹਨਾਂ ਦੇ ਮੁੜ ਵਸੇਬੇ ਦੇ ਵੀ ਯਤਨ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੀ ਨੀਤੀ ਤਹਿਤ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਪੰਜਾਬ ‘ਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਹੋਣ ਤੋਂ ਲੈ ਕੇ ਬਰਨਾਲਾ ਪੁਲਿਸ ਨੇ ਨਸ਼ਾ ਤਸਕਰਾਂ ਦੇ ਖ਼ਿਲਾਫ਼ ਸਖ਼ਤੀ ਕੀਤੀ ਹੋਈ ਹੈ ਅਤੇ ਹੁਣ ਤੱਕ ਬਰਨਾਲਾ ਪੁਲਿਸ ਵੱਲੋਂ ਕਈ ਨਸ਼ਾ ਤਸਕਰਾਂ ਦੇ ਘਰਾਂ ‘ਤੇ ਬੁਲਡੋਜ਼ਰ ਚਲਾਇਆ ਗਿਆ ਹੈ। ਐਸਪੀ ਡੀ ਨੇ ਦਾਅਵਾ ਕੀਤਾ ਕਿ ਪੁਲਿਸ ਦੀ ਇਸ ਸਖ਼ਤੀ ਤੋਂ ਬਾਅਦ ਅੰਕੜੇ ਇਸ ਗੱਲ ਦੀ ਗਵਾਹੀ ਭਰਦੇ ਹਨ ਕਿ ਕਈ ਵਰ੍ਹਿਆਂ ਤੋਂ ਨਸ਼ਾ ਤਸਕਰੀ ਦੇ ਗੋਰਖਧੰਦੇ ‘ਚ ਲੱਗੇ ਹੋਏ ਨਸ਼ਾ ਤਸਕਰਾਂ ਦੇ ਮਨਾਂ ਵਿੱਚ ਕਾਨੂੰਨ ਦਾ ਡਰ ਪੈਦਾ ਹੋਇਆ ਹੈ। ਇਸ ਮੌਕੇ ਬਰਨਾਲੇ ਦੇ ਸਾਰੇ ਥਾਣਿਆਂ ਦੇ ਐਸਐਚਓਜ਼ ਅਤੇ ਸੀਆਈਏ ਸਟਾਫ਼ ਦੇ ਇੰਚਾਰਜ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਸਮੇਤ ਨਗਰ ਸੁਧਾਰ ਟਰੱਸਟ ਦੇ ਉਚ ਅਧਿਕਾਰੀ ਵੀ ਹਾਜ਼ਰ ਸਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Tags: #barnalanews#malwanews #newsupdate #dailyupdate#punjabpolice #barnalapolice
Previous Post

…ਸੁਖਬੀਰ ਜੀ ਸਿਰਫ਼ ਤੁਹਾਡਾ ‘ਸਾਲਾ’ ਹੀ ਨਹੀਂ….ਹੋਰ ਵੀ ਬਹੁਤ ਬਿਕਰਮ ਜੇਲ੍ਹਾਂ ‘ਚ ਬੰਦ ਹਨ…ਤੇ ਇੱਥੇ ਹੋਰ ਵੀ ਬਹੁਤ ਵਰੁਣ ਸ਼ਰਮਾ ਹਨ….!

Next Post

ਪੋਸ਼ਣ ਟਰੈਕ ‘ਤੇ ਨਹੀਂ ਹੋਵੇਗਾ ਕੋਈ ਕੰਮ…ਸਰਕਾਰ ਨੂੰ ਮੰਗਾਂ ਮੰਨਣ ਲਈ ਕਰਾਂਗੇ ਮਜ਼ਬੂਰ-ਰੁਪਿੰਦਰ ਬਾਵਾ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ

ਪੋਸ਼ਣ ਟਰੈਕ 'ਤੇ ਨਹੀਂ ਹੋਵੇਗਾ ਕੋਈ ਕੰਮ...ਸਰਕਾਰ ਨੂੰ ਮੰਗਾਂ ਮੰਨਣ ਲਈ ਕਰਾਂਗੇ ਮਜ਼ਬੂਰ-ਰੁਪਿੰਦਰ ਬਾਵਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend