ਮਹਿਲ ਕਲਾਂ 27 ਸਤੰਬਰ ( ਜਸਵੰਤ ਸਿੰਘ ਲਾਲੀ)-
ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਮਹਿਲ ਕਲਾਂ ਦੀ ਪੁਲਿਸ ਨੇ ਮਾਂ ਅਤੇ ਪੁੱਤ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਚਓ ਸਰਬਜੀਤ ਸਿੰਘ ਨੇ ਦੱਸਿਆ ਕਿ ਮਾਨਯੋਗ ਐਸਐਸਪੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਹੁਕਮਾਂ ਅਨੁਸਾਰ, ਡੀਐਸਪੀ ਮਹਿਲ ਕਲਾਂ ਜਤਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ । ਉਨ੍ਹਾਂ ਦੱਸਿਆ ਕਿ ਹੌਲਦਾਰ ਬਲਵਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਕਲਾਲਾ ਤੋਂ ਰਾਏਸਰ ਰੋਡ ‘ਤੇ ਸੁਖਪਾਲ ਕੌਰ ਉਰਫ ਰਾਮ ਪਿਆਰੀ ਪਤਨੀ ਸੇਵਕ ਸਿੰਘ ਅਤੇ ਪਰਦੀਪ ਸਿੰਘ ਪੁੱਤਰ ਸੇਵਕ ਸਿੰਘ ਵਾਸੀ ਰਾਏਸਰ ਨੂੰ 85 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਮੁਕੱਦਮਾ ਨੰਬਰ 76, 22 /61 /85 ਐਨਡੀਪੀਐਸ ਐਕਟ ਅਧੀਨ ਮ ਦਰਜ ਕੀਤਾ ਹੈ । ਐਸ ਐਚ ਓ ਸਰਬਜੀਤ ਸਿੰਘ ਨੇ ਕਿਹਾ ਕਿ ਕਿਸੇ ਨਸ਼ਾ ਤਸਕਰ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ । ਉਨਾਂ ਨਸ਼ੇ ਦੇ ਸਮਗਲਰਾਂ ਨੂੰ ਸਖ਼ਤ ਸ਼ਬਦਾਂ ਵਿੱਚ ਤਾੜਨਾ ਕੀਤੀ ਕਿ ਉਹ ਨਸ਼ੇ ਦਾ ਮਾੜਾ ਧੰਦਾ ਛੱਡ ਕੇ ਸਿੱਧੇ ਰਸਤੇ ‘ਤੇ ਆ ਜਾਣ ਨਹੀਂ ਤਾਂ ਉਹ ਕਾਨੂੰਨ ਦੀ ਮਾਰ ਤੋਂ ਬਚ ਨਹੀਂ ਸਕਣਗੇ।










