Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਜੀਠੀਆ ਨਾਲ ਮੁਲਾਕਾਤ ਤੋਂ ਬਾਅਦ ਸੁਖਬੀਰ ਐਸਐਸਪੀ ‘ਤੇ ਕਿਉਂ ਭੜਕਿਆ…ਮਜੀਠੀਆ ਦੀ ਜੇਲ੍ਹਬੰਦੀ ਸੰਬੰਧੀ ਕਿੱਥੇ ਪੱਕ ਰਹੀ ਖਿਚੜੀ…!

-ਮਜੀਠੀਆ ਦੀ ਜੇਲ੍ਹਬੰਦੀ 'ਆਪ' ਦੀ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ...?

Nirmal Pandori by Nirmal Pandori
09/29/2025
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ , 29 ਸਤੰਬਰ, Gee98 news service-

-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਨਾਭਾ ਜੇਲ੍ਹ ਵਿੱਚ ਬੰਦ ਆਪਣੇ ਰਿਸ਼ਤੇਦਾਰ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਕੀਤੀ ਮੁਲਾਕਾਤ ਚਰਚਾ ਵਿੱਚ ਹੈ। ਇਸ ਮੁਲਾਕਾਤ ਦੀ ਚਰਚਾ ਦੇ ਦੌਰਾਨ ਕਈ ਪੱਖ ਸਾਹਮਣੇ ਆ ਰਹੇ ਹਨ ਜਿਨਾਂ ਵਿੱਚੋਂ ਇੱਕ ਤਾਂ ਇਹ ਹੈ ਕਿ ਇਹ ਮੁਲਾਕਾਤ ਕਈ ਮਹੀਨਿਆਂ ਬਾਅਦ ਹੋਈ ਭਾਵ ਸੁਖਬੀਰ ਬਾਦਲ ਦੀ ਜੇਲ੍ਹ ਅੰਦਰ ਬਿਕਰਮ ਮਜੀਠੀਆ ਨਾਲ ਇਹ ਪਹਿਲੀ ਮੁਲਾਕਾਤ ਸੀ ਜਿਹੜੀ ਕਈ ਮਹੀਨਿਆਂ ਬਾਅਦ ਹੋਈ। ਦੂਜਾ ਅਹਿਮ ਪੱਖ ਇਹ ਵੀ ਸਾਹਮਣੇ ਆ ਰਿਹਾ ਕਿ ਇਹ ਮੁਲਾਕਾਤ ਡੇਰਾ ਬਿਆਸ ਮੁਖੀ ਦੀ ਬਿਕਰਮ ਮਜੀਠੀਆ ਨਾਲ ਮੁਲਾਕਾਤ ਤੋਂ ਤੁਰੰਤ ਬਾਅਦ ਹੋਈ। ਸੁਖਬੀਰ ਬਾਦਲ ਦੀ ਬਿਕਰਮ ਮਜੀਠੀਆ ਨਾਲ ਇਸ ਮੁਲਾਕਾਤ ਦਾ ਤੀਜਾ ਅਹਿਮ ਪੱਖ ਇਹ ਹੈ ਕਿ ਮੁਲਾਕਾਤ ਤੋਂ ਬਾਅਦ ਜੇਲ੍ਹ ਤੋਂ ਬਾਹਰ ਆ ਕੇ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੂੰ ਨਿਸ਼ਾਨੇ ‘ਤੇ ਲੈਂਦੇ ਹੋਏ ਤਿੱਖੇ ਸ਼ਬਦੀ ਹਮਲੇ ਕੀਤੇ।

                          ਸਵਾਲ ਇਹ ਉੱਠਦੇ ਨੇ ਕਿ ਸੁਖਬੀਰ ਸਿੰਘ ਬਾਦਲ ਨੇ ਖ਼ੁਦ ਮੁਲਾਕਾਤ ਕਰਨ ਤੋਂ ਬਾਅਦ ਹੀ ਐਸਐਸਪੀ ਨੂੰ ਨਿਸ਼ਾਨੇ ‘ਤੇ ਕਿਉਂ ਲਿਆ ਜਦ ਕਿ ਰੱਖੜੀ ਤਿਉਹਾਰ ਮੌਕੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਮਜੀਠੀਆ ਨਾਲ ਮੁਲਾਕਾਤ ਸਬੰਧੀ ਸਮੱਸਿਆਵਾਂ ਦਾ ਜ਼ਿਕਰ ਕੀਤਾ ਸੀ ਅਤੇ ਬੀਬੀ ਗਨੀਵ ਕੌਰ ਮਜੀਠੀਆ ਨੇ ਵੀ ਦੋਸ਼ ਲਗਾਏ ਸਨ ਕਿ ਉਹਨਾਂ ਦੀ ਮੁਲਾਕਾਤ ਸਮੇਂ ਪਰੇਸ਼ਾਨ ਕੀਤਾ ਜਾਂਦਾ ਹੈ। ਬੀਬਾ ਬਾਦਲ ਅਤੇ ਬੀਬੀ ਵੀ ਗਨੀਵ ਕੌਰ ਮਜੀਠੀਆ ਦੀ ਪਰੇਸ਼ਾਨੀ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਚੁੱਪ ਰਹੇ ਪ੍ਰੰਤੂ ਹੁਣ ਜਦੋਂ ਸੁਖਬੀਰ ਸਿੰਘ ਬਾਦਲ ਨੇ ਬਿਕਰਮ ਮਜੀਠੀਆ ਨਾਲ ਖੁਦ ਮੁਲਾਕਾਤ ਕੀਤੀ ਤਾਂ ਬਾਹਰ ਆ ਕੇ ਐਸਐਸਪੀ ਨੂੰ ਪਾਣੀ ਪੀ ਪੀ ਕੋਸਿਆ। ਕੀ ਜੇਲ੍ਹ ਦੇ ਅੰਦਰ ਬਿਕਰਮ ਮਜੀਠੀਆ ਨੇ ਕਿਸੇ ਪਰੇਸ਼ਾਨੀ ਦਾ ਜ਼ਿਕਰ ਕੀਤਾ ? ਕੀ ਬਿਕਰਮ ਮਜੀਠੀਆ ਨੇ ਸੁਖਬੀਰ ਬਾਦਲ ਕੋਲ ਕਿਸੇ ਅਜਿਹੀ ਗੱਲ ਦਾ ਜ਼ਿਕਰ ਕੀਤਾ ਜਿਸ ਤੋਂ ਸੁਖਬੀਰ ਬਾਦਲ ਦਾ ਪਾਰਾ ਚੜ ਗਿਆ ? ਸੂਤਰਾਂ ਅਨੁਸਾਰ ਬੈਰਕ ਵਿੱਚ ਬਿਕਰਮ ਮਜੀਠੀਆ ‘ਤੇ ਕੁਝ ਇਸ ਤਰੀਕੇ ਨਾਲ ਨਜ਼ਰ ਰੱਖੀ ਜਾ ਰਹੀ ਹੈ ਕਿ ਬੈਰਕ ਵਿੱਚ ਮਜੀਠੀਏ ਵੱਲੋਂ ਲਈ ਜਾਂਦੀ “ਅੰਗੜਾਈ” ਦੀ ਰਿਪੋਰਟ ਵੀ ਕੀਤੀ ਜਾਂਦੀ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਆਮ ਆਦਮੀ ਪਾਰਟੀ ਦੇ ਕੌਮੀ ਪੱਧਰ ਦੇ ਆਗੂਆਂ ਨੇ ਇਕ ਆਈਪੀਐਸ ਅਧਿਕਾਰੀ ਐਸਐਸਪੀ ਦੇ ਉੱਪਰ ਵੀ ਲਗਾਇਆ ਹੋਇਆ ਹੈ, ਜੋ ਬਿਕਰਮ ਮਜੀਠੀਆ ਦੀ ਜੇਲ੍ਹਬੰਦੀ ਦੀ ਪਲ ਪਲ ਦੀ ਰਿਪੋਰਟ ਲੈ ਰਿਹਾ ਹੈ।

Gee98 Ads

                          ਭਾਵੇਂ ਕਿ ਜੇਲ੍ਹਾਂ ਦਾ ਇੱਕ ਵੱਖਰਾ ਆਪਣਾ ਵਿਭਾਗ ਹੈ ਪ੍ਰੰਤੂ ਜੇਲ੍ਹ ਵਿਭਾਗ ਦੇ ਅਧਿਕਾਰੀਆਂ ‘ਤੇ ਯਕੀਨ ਨਾ ਕਰਕੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੇ ਇਸ ਮਾਮਲੇ ‘ਤੇ ਆਪਣੇ ਖਾਸਮ ਖਾਸ ਆਈਪੀਐਸ ਅਧਿਕਾਰੀ ਨੂੰ “ਆਫ਼ ਦੀ ਰਿਕਾਰਡ” ਜ਼ਿੰਮੇਵਾਰੀ ਦਿੱਤੀ ਹੋਈ ਹੈ। ਚਰਚਾ ਤਾਂ ਇਹ ਵੀ ਹੋ ਰਹੀ ਹੈ ਕਿ ਬਿਕਰਮ ਮਜੀਠੀਆ ਦੀ ਜੇਲ੍ਹਬੰਦੀ ਆਮ ਆਦਮੀ ਪਾਰਟੀ ਦੀ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਦਾ ਇੱਕ ਹਿੱਸਾ ਹੀ ਹੈ। ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਤੋਂ ਬਾਅਦ ਉਹਨਾਂ ਨੂੰ ਨਾਭਾ ਜੇਲ੍ਹ ਵਿੱਚ ਰੱਖਣਾ ਅਤੇ ਵਰੁਣ ਸ਼ਰਮਾ ਨੂੰ ਪਟਿਆਲੇ ਦਾ ਐਸਐਸਪੀ ਨਿਯੁਕਤ ਕਰਨਾ ਇੱਕ ਦੂਜੇ ਨਾਲ ਜੁੜੀਆਂ ਘਟਨਾਵਾਂ ਹਨ। ਆਪ ਦੀ ਕੌਮੀ ਲੀਡਰਸ਼ਿਪ ਹੀ ਨਹੀਂ ਸਗੋਂ ਮੁੱਖ ਮੰਤਰੀ ਭਗਵੰਤ ਮਾਨ ਵੀ ਮਜੀਠੀਆ ਦੇ ਮਾਮਲੇ ਸਬੰਧੀ ਪੂਰੇ ਗੰਭੀਰ ਹਨ ਅਤੇ ਉਹ ਪਟਿਆਲੇ ਬੈਠੇ ਆਪਣੇ ਇੱਕ ਖਾਸਮ ਖਾਸ ਰਾਹੀਂ ਮਜੀਠੀਆ ਦੇ ਮਾਮਲੇ ਸਬੰਧੀ ਪਲ ਪਲ ਰਿਪੋਰਟ ਲੈ ਰਹੇ ਹਨ। ‌ ਮਜੀਠੀਆ ਤੋਂ ਪਹਿਲਾਂ ਵੀ ਹੋਰ ਨੇਤਾਵਾਂ ‘ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ ਮਾਮਲੇ ਦਰਜ ਹੋਏ ਹਨ ਪ੍ਰੰਤੂ ਜਿਸ ਤਰੀਕੇ ਨਾਲ ਮਜੀਠੀਆ ਦੇ ਮਾਮਲੇ ਨੂੰ “ਟਰੀਟ” ਕੀਤਾ ਜਾ ਰਿਹਾ ਹੈ, ਉਸ ਨੂੰ ਵੇਖਦੇ ਹੋ ਲੱਗਦਾ ਹੈ ਕਿ ਮਜੀਠੀਆ ਦਾ ਮਾਮਲਾ “ਕਾਨੂੰਨੀ” ਤੋਂ ਜਿਆਦਾ “ਸਿਆਸੀ” ਹੈ ਅਤੇ ਉਸਨੂੰ ਸਿਆਸਤ ਦੇ ਨਜ਼ਰੀਏ ਤੋਂ ਹੀ ਵੇਖਿਆ ਤੇ ਨਜਿੱਠਿਆ ਜਾ ਰਿਹਾ ਹੈ। ਸੁਖਬੀਰ ਸਿੰਘ ਬਾਦਲ ਵੱਲੋਂ ਮਜੀਠੀਆ ਨਾਲ ਮੁਲਾਕਾਤ ਕਰਨ ਤੋਂ ਬਾਅਦ ਜੇਲ੍ਹ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਰਤੀ ਸ਼ਬਦਾਵਲੀ ਅਤੇ ਕੱਢੀ ਗਈ ਭੜਾਸ ਇਸ ਸਬੰਧੀ ਸਾਰੀ ਕਹਾਣੀ ਨੂੰ ਸਪੱਸ਼ਟ ਕਰ ਰਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews
Previous Post

ਲੋਨ ਕੰਪਨੀ ਨੇ ਮਜ਼ਦੂਰ ਦੇ ਘਰ ਨੂੰ ਲਾ ਦਿੱਤਾ ਜਿੰਦਾ….ਕਿਸਾਨ ਆਗੂਆਂ ਸਮੇਤ ਪਰਿਵਾਰ ਦੇ ਮੈਂਬਰ ਥਾਣੇ ਕੀਤੇ ਬੰਦ

Next Post

ਬਰਨਾਲਾ ਪੁਲਿਸ ਨੇ 4 ਲੁਟੇਰੇ ਕੀਤੇ ਕਾਬੂ….ਲੁੱਟ ਖੋਹ ਦਾ ਮੋਟਰਸਾਈਕਲ ਅਤੇ ਫੋਨ ਬਰਾਮਦ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਬਰਨਾਲਾ ਪੁਲਿਸ ਨੇ 4 ਲੁਟੇਰੇ ਕੀਤੇ ਕਾਬੂ….ਲੁੱਟ ਖੋਹ ਦਾ ਮੋਟਰਸਾਈਕਲ ਅਤੇ ਫੋਨ ਬਰਾਮਦ

ਬਰਨਾਲਾ ਪੁਲਿਸ ਨੇ 4 ਲੁਟੇਰੇ ਕੀਤੇ ਕਾਬੂ....ਲੁੱਟ ਖੋਹ ਦਾ ਮੋਟਰਸਾਈਕਲ ਅਤੇ ਫੋਨ ਬਰਾਮਦ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend