Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸ਼ਹਿਰ ਦੀ ਵੱਡੀ ਚੋਰੀ ਹੋਗੀ ਟਰੇਸ…ਬਰਨਾਲਾ ਪੁਲਿਸ ਨੇ ਫੜ ਲਏ ਅੰਤਰਰਾਸ਼ਟਰੀ ਚੋਰ

-ਇੱਕ ਚੋਰ ਕੈਨੇਡਾ ਤੋਂ ਡਿਪੋਰਟ, ਇੱਕ ਮਲੇਸ਼ੀਆ ਤੋਂ, ਇੱਕ ਪ੍ਰਾਪਰਟੀ ਡੀਲਰ ਤੇ ਇੱਕ ਨੂੰ ਸਰਪੰਚ ਕਹਿੰਦੇ ਨੇ...ਪੜ੍ਹੋ ਖ਼ਬਰ

Nirmal Pandori by Nirmal Pandori
09/29/2025
in ਬਰਨਾਲਾ ਆਸ-ਪਾਸ
Reading Time: 1 min read
A A
0
ਸ਼ਹਿਰ ਦੀ ਵੱਡੀ ਚੋਰੀ ਹੋਗੀ ਟਰੇਸ…ਬਰਨਾਲਾ ਪੁਲਿਸ ਨੇ ਫੜ ਲਏ ਅੰਤਰਰਾਸ਼ਟਰੀ ਚੋਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 29 ਸਤੰਬਰ (ਨਿਰਮਲ ਸਿੰਘ ਪੰਡੋਰੀ)-

-ਬਰਨਾਲਾ ਦੇ CIA ਸਟਾਫ਼ ਨੇ ਮਿਤੀ 10 ਅਗਸਤ 2025 ਨੂੰ ਮਿਉਂਸਪਲ ਕਮੇਟੀ ਦਫ਼ਤਰ ਦੇ ਨੇੜੇ ਗਲੀ ਨੰਬਰ 2 ਵਿੱਚ ਸੁਨੀਲ ਕੁਮਾਰ ਪੁੱਤਰ ਰਜਿੰਦਰ ਕੁਮਾਰ ਦੇ ਘਰ ਹੋਈ ਚੋਰੀ ਦੇ ਦੋਸ਼ੀਆਂ ਨੂੰ ਟਰੇਸ ਕਰਦੇ ਹੋਏ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸ ਦੇਈਏ ਕਿ ਚੋਰੀ ਦੀ ਇਸ ਘਟਨਾ ਵਿੱਚ ਚੋਰ ਦਿਨ ਦਿਹਾੜੇ 15 ਲੱਖ ਰੁਪਏ ਨਗਦ ਅਤੇ ਸੋਨੇ ਚਾਂਦੀ ਦੇ ਗਹਿਣੇ ਚੋਰੀ ਕਰਕੇ ਲੈ ਗਏ ਸਨ, ਜਿਨਾਂ ਦੇ ਖ਼ਿਲਾਫ਼ ਥਾਣਾ ਸਿਟੀ ਵਿਖੇ ਮਿਤੀ 11 ਅਗਸਤ ਨੂੰ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ। ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਬਰਨਾਲਾ ਦੇ ਐਸਪੀ (ਡੀ) ਸ੍ਰੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਦੌਰਾਨੇ ਤਫਤੀਸ਼ ਵਿਗਿਆਨਿਕ ਅਤੇ ਤਕਨੀਕੀ ਢੰਗਾਂ ਦੀ ਵਰਤੋਂ ਕਰਦੇ ਹੋਏ ਸੀਆਈਏ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਲਵਪ੍ਰੀਤ ਸਿੰਘ ਨੇ ਸਮੇਤ ਪੁਲਿਸ ਪਾਰਟੀ ਉਕਤ ਮਾਮਲੇ ‘ਚ ਮਿਤੀ 7 ਸਤੰਬਰ 2025 ਨੂੰ ਚਾਰ ਵਿਅਕਤੀਆਂ ਨੂੰ ਦੋਸ਼ੀ ਨਾਮਜ਼ਦ ਕੀਤਾ ਅਤੇ 18 ਸਤੰਬਰ 2025 ਨੂੰ ਨਾਮਜ਼ਦ ਦੋਸ਼ੀ ਸੁਖਮੰਦਰ ਸਿੰਘ ਉਰਫ ਮੰਦਰ ਵਾਸੀ ਖਾਪਿਆਂਵਾਲੀ ਜ਼ਿਲਾ ਮੁਕਤਸਰ, ਗੁਰਵਿੰਦਰ ਸਿੰਘ ਉਰਫ਼ ਗੁਰੀ ਵਾਸੀ ਲੈਡਰ ਕੀਮਾ, ਥਾਣਾ ਸਦਰ ਕੈਥਲ ਹਰਿਆਣਾ, ਗੁਰਵਿੰਦਰ ਸਿੰਘ ਉਰਫ ਸੁਨੀਲ ਉਰਫ ਸ਼ੀਲੂ ਸਰਪੰਚ ਵਾਸੀ ਥੇਹ ਖਰਕਾਂ ਥਾਣਾ ਸਦਰ ਗੂਹਲਾ ਜ਼ਿਲ੍ਹਾ ਕੈਥਲ ਹਰਿਆਣਾ ਅਤੇ ਹਰਵਿੰਦਰ ਸਿੰਘ ਉਰਫ ਪ੍ਰਿੰਸ ਵਾਸੀ ਖਰਕਾਂ ਥਾਣਾ ਸਦਰ ਗੂਹਲਾ ਜ਼ਿਲ੍ਹਾ ਕੈਥਲ ਨੂੰ ਗ੍ਰਿਫ਼ਤਾਰ ਕੀਤਾ।

                                   ਉਹਨਾਂ ਦੱਸਿਆ ਕਿ ਇਹਨਾਂ ਗ੍ਰਿਫ਼ਤਾਰ ਕੀਤੇ ਦੋਸ਼ੀਆਂ ਕੋਲੋਂ ਰਿਮਾਂਡ ਦੌਰਾਨ ਪੁੱਛਗਿੱਛ ਕੀਤੀ ਗਈ ਅਤੇ ਇਹਨਾਂ ਤੋਂ 3 ਲੱਖ 77 ਹਜ਼ਾਰ ਰੁਪਏ ਦੀ ਨਗਦੀ, 484.10 ਗ੍ਰਾਮ ਚਾਂਦੀ, 32.95 ਗ੍ਰਾਮ ਸੋਨਾ, ਇੱਕ ਵਰਨਾ ਕਾਰ, ਛੋਟੀਆਂ ਸੱਬਲਾਂ, ਪੇਚਕਸ, ਦੋ ਵਾਕੀ ਟਾਕੀ ਸੈੱਟ, ਜਾਅਲੀ ਨੰਬਰ ਪਲੇਟਾਂ ਅਤੇ ਪਲਾਸਟਿਕ ਦੇ ਦੋ ਡੰਮੀ ਪਿਸਤੌਲ ਵੀ ਬਰਾਮਦ ਕੀਤੇ ਹਨ। ਐਸਪੀ ਡੀ ਸ੍ਰੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਦੋਸ਼ੀਆਂ ਵਿੱਚੋਂ ਗੁਰਵਿੰਦਰ ਸਿੰਘ ਉਰਫ ਗੁਰੀ ਕਨੇਡਾ ਤੋਂ ਡਿਪੋਰਟ ਹੋ ਕੇ ਆਇਆ ਹੈ ਜਦਕਿ ਹਰਵਿੰਦਰ ਸਿੰਘ ਉਰਫ ਪ੍ਰਿੰਸ ਮਲੇਸ਼ੀਆ ਤੋਂ ਵਾਪਸ ਆਇਆ ਹੈ ਅਤੇ ਦੋਸ਼ੀ ਸੁਖਮੰਦਰ ਸਿੰਘ ਉਰਫ ਮੰਦਰ ਪ੍ਰਾਪਰਟੀ ਡੀਲਰ ਦਾ ਕੰਮ ਕਰਦਾ ਹੈ ਅਤੇ ਦੋਸ਼ੀ ਗੁਰਵਿੰਦਰ ਸਿੰਘ ਉਰਫ ਸ਼ੀਲੂ ਸਰਪੰਚ ਖੇਤੀਬਾੜੀ ਦਾ ਕੰਮ ਕਰਦਾ ਹੈ। ਉਕਤ ਸਾਰੇ ਦੋਸਤੀ ਅਪਰਾਧਿਕ ਪਿਛੋਕੜ ਰੱਖਦੇ ਹਨ ਜਿਨਾਂ ਵਿੱਚੋਂ ਸੁਖਮੰਦਰ ਸਿੰਘ ਉਰਫ ਮੰਦਰ ਵਾਸੀ ਜ਼ਿਲ੍ਹਾ ਮੁਕਤਸਰ ਦੇ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ 9 ਮੁਕੱਦਮੇ ਦਰਜ ਹਨ। ਇਸੇ ਤਰ੍ਹਾਂ ਗੁਰਵਿੰਦਰ ਸਿੰਘ ਉਰਫ ਗੁਰੀ ਦੇ ਖ਼ਿਲਾਫ਼ ਜ਼ਿਲ੍ਹਾ ਸੰਗਰੂਰ ਦੇ ਥਾਣਾ ਖਨੌਰੀ ਵਿਖੇ ਇੱਕ ਮੁਕਦਮਾ ਦਰਜ ਹੈ ਅਤੇ ਗੁਰਵਿੰਦਰ ਸਿੰਘ ਉਰਫ ਸੁਨੀਲ ਸ਼ੀਲੂ ਸਰਪੰਚ ਦੇ ਖ਼ਿਲਾਫ਼ ਜ਼ਿਲ੍ਹਾ ਪਟਿਆਲਾ ‘ਚ ਇੱਕ ਮੁਕੱਦਮਾ ਦਰਜ ਹੈ ਜਦਕਿ ਹਰਵਿੰਦਰ ਸਿੰਘ ਉਰਫ ਪ੍ਰਿੰਸ ਦੇ ਖ਼ਿਲਾਫ਼ ਥਾਣਾ ਸਦਰ ਗੂਹਲਾ ਵਿਖੇ ਦੋ ਮੁਕੱਦਮੇ ਦਰਜ ਹਨ। ਐਸਪੀ ਡੀ ਨੇ ਦੱਸਿਆ ਕਿ ਦੋਸ਼ੀਆਂ ਵਿੱਚੋਂ ਗੁਰਵਿੰਦਰ ਸਿੰਘ ਉਰਫ ਗੁਰੀ ਦੇ ਖ਼ਿਲਾਫ਼ ਕੈਨੇਡਾ ਵਿੱਚ ਵੀ ਚਾਰ ਮੁਕਦਮੇ ਦਰਜ ਹਨ‌ ਜਿਸ ਕਰਕੇ ਉਸ ਨੂੰ ਕੈਨੇਡਾ ਤੋਂ ਡਿਪੋਰਟ ਕੀਤਾ ਗਿਆ ਹੈ।

Gee98 Ads

                                 ਪ੍ਰੈਸ ਕਾਨਫਰੰਸ ਦੌਰਾਨ ਸੀਆਈਏ ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਫੜਨ ਲਈ ਪੁਲਿਸ ਨੂੰ ਕਾਫੀ ਮਿਹਨਤ ਕਰਨੀ ਪਈ ਕਿਉਂਕਿ ਇਹ ਚਲਾਕ ਚੋਰ ਮੋਬਾਇਲ ਫੋਨ ਦੀ ਵਰਤੋਂ ਕਰਨ ਦੀ ਬਜਾਏ ਵਾਕੀ ਟਾਕੀ ਸੈੱਟ ਦੀ ਵਰਤੋਂ ਕਰਦੇ ਸਨ। ਜ਼ਿਕਰਯੋਗ ਹੈ ਕਿ ਸ਼ਹਿਰ ਦੇ ਵਿਚਕਾਰ ਦਿਨ ਦਿਹਾੜੇ ਹੋਈ ਵੱਡੀ ਚੋਰੀ ਬਰਨਾਲਾ ਪੁਲਿਸ ਦੀ ਮੁੱਛ ਦਾ ਸਵਾਲ ਬਣੀ ਹੋਈ ਸੀ ਅਤੇ ‌ ਸੀਆਈਏ ਸਟਾਫ਼ ਨੇ ਹਮੇਸ਼ਾ ਦੀ ਤਰ੍ਹਾਂ ‌ ਚੋਰੀ ਦੀ ਇਸ ਘਟਨਾ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਬਰਨਾਲਾ ਪੁਲਿਸ ਦੀ ਮੁੱਛ ਖੜੀ ਰੱਖੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Tags: #barnalanews#malwanews #newsupdate #dailyupdate#punjabpolice #barnalapolice#simranjitsinghmann
Previous Post

ਬਰਨਾਲਾ ਪੁਲਿਸ ਨੇ 4 ਲੁਟੇਰੇ ਕੀਤੇ ਕਾਬੂ….ਲੁੱਟ ਖੋਹ ਦਾ ਮੋਟਰਸਾਈਕਲ ਅਤੇ ਫੋਨ ਬਰਾਮਦ

Next Post

ਵਿਸ਼ਵ ਦੇ ਆਪੇ ਬਣੇ ਸਰਪੰਚ ਨੂੰ ਝਟਕਾ….ਚੀਨ ਦਾ ਭਾਰਤ ਪ੍ਰਤੀ ਵੱਡਾ ਫੈਸਲਾ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਵਿਸ਼ਵ ਦੇ ਆਪੇ ਬਣੇ ਸਰਪੰਚ ਨੂੰ ਝਟਕਾ….ਚੀਨ ਦਾ ਭਾਰਤ ਪ੍ਰਤੀ ਵੱਡਾ ਫੈਸਲਾ

ਵਿਸ਼ਵ ਦੇ ਆਪੇ ਬਣੇ ਸਰਪੰਚ ਨੂੰ ਝਟਕਾ....ਚੀਨ ਦਾ ਭਾਰਤ ਪ੍ਰਤੀ ਵੱਡਾ ਫੈਸਲਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend