Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰ ਦੀ ਰੀੜ ਦੀ ਹੱਡੀ ਦਾ ਇੱਕ ਮਣਕਾ ਦੱਬ ਦਿੱਤਾ…!

-ਵਿਧਾਨ ਸਭਾ ਦੇ ਲੰਘੇ ਸੈਸ਼ਨ ਨੇ ਪੰਜਾਬ ਦੀ ਰਾਜਨੀਤੀ ਨੂੰ ਦਿੱਤਾ ਇਕ ਅਹਿਮ ਮੁੱਦਾ

Nirmal Pandori by Nirmal Pandori
09/30/2025
in ਪੰਜਾਬ
Reading Time: 1 min read
A A
0
Breaking news…ਪ੍ਰਤਾਪ ਸਿੰਘ ਬਾਜਵਾ ਨੂੰ ਵੱਡੀ ਰਾਹਤ…ਹਾਈਕੋਰਟ ਨੇ ਲਗਾਈ ਗ੍ਰਿਫਤਾਰੀ ‘ਤੇ ਰੋਕ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,30 ਸਤੰਬਰ, Gee98 news service-

-ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਦਾ ਵਿਸ਼ੇਸ਼ ਇਜਲਾਸ ਕੱਲ੍ਹ ਖਤਮ ਹੋ ਗਿਆ। ਹਰ ਇਜਲਾਸ ਦੀ ਤਰ੍ਹਾਂ ਸੱਤਾਧਾਰੀ ਤੇ ਵਿਰੋਧੀ ਧਿਰ ਵੱਲੋਂ ਇੱਕ ਦੂਜੇ ‘ਤੇ ਦੋਸ਼ ਲਗਾਉਣ ਦੀ ਪ੍ਰਕਿਰਿਆ ਤਾਂ ਇਸ ਵਾਰ ਵੀ ਜਾਰੀ ਰਹੀ ਪ੍ਰੰਤੂ ਦੋ ਪੱਖ ਇਸ ਇਜਲਾਸ ਦੇ ਅਜਿਹੇ ਸਾਹਮਣੇ ਆਏ ਜਿਨਾਂ ‘ਤੇ ਚਰਚਾ ਹੋਣੀ ਸੁਭਾਵਿਕ ਹੀ ਹੈ। ਸੱਤਾਧਿਰ ਆਮ ਆਦਮੀ ਪਾਰਟੀ ਦੇ ਮੈਂਬਰਾਂ ਵੱਲੋਂ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਵਿਧਾਨ ਸਭਾ ਦੇ ਅੰਦਰ ਨਾਅਰੇਬਾਜ਼ੀ ਕੀਤੀ ਗਈ। ਆਮ ਆਦਮੀ ਪਾਰਟੀ ਦੇ ਮੈਂਬਰਾਂ ਵੱਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਹੜ ਪ੍ਰਭਾਵਿਤ ਖੇਤਰਾਂ ਲਈ ਐਲਾਨੀ 1600 ਕਰੋੜ ਦੀ ਰਾਸ਼ੀ ਨੂੰ ਘੱਟ ਦੱਸਦੇ ਹੋਏ ਕੇਂਦਰ ਅਤੇ ਪ੍ਰਧਾਨ ਮੰਤਰੀ ਦੇ ਖਿਲਾਫ ਨਾਅਰੇ ਲਗਾਏ ਗਏ, ਅਜਿਹਾ ਪਹਿਲੀ ਵਾਰ ਹੋਇਆ ਜਦੋਂ ਸੱਤਾਧਿਰ ਨੇ ਵਿਧਾਨ ਸਭਾ ਦੇ ਅੰਦਰ ਇਸ ਤਰ੍ਹਾਂ ਦੀ ਕਾਰਵਾਈ ਨੂੰ ਅੰਜਾਮ ਦਿੱਤਾ ਹੋਵੇ। ਸੱਤਾਧਿਰ ਦੀ ਇਹ ਕਾਰਵਾਈ ਕੋਈ ਅਚਾਨਕ ਕੀਤੀ ਗਈ ਨਹੀਂ ਸਗੋਂ ਇਸ ਲਈ ਪਹਿਲਾਂ ਹੀ ਵਿਉਂਤਬੰਦੀ ਕੀਤੀ ਗਈ ਸੀ। ਸੱਤਾਧਿਰ ਦੇ ਮੈਂਬਰ ਹੱਥ ਵਿੱਚ ਤਖ਼ਤੀਆਂ ਫੜ ਕੇ ਨਾਅਰੇਬਾਜ਼ੀ ਕਰ ਰਹੇ ਸਨ ਅਤੇ ਇੱਕ ਕੈਬਨਿਟ ਮੰਤਰੀ ਨਾਲੋ ਨਾਲ ਵਿਆਖਿਆ ਕਰ ਰਿਹਾ ਸੀ। ਸੱਤਾਧਿਰ ਦੇ ਮੈਂਬਰ ਸਪੀਕਰ ਦੇ ਚੈਂਬਰ ਵੱਲ ਵਧੇ ਤਾਂ ਸਪੀਕਰ ਨੇ 10 ਕੁ ਮਿੰਟ ਲਈ ਸੈਸ਼ਨ ਉਠਾ ਦਿੱਤਾ ਜਿਸ ਤੋਂ ਬਾਅਦ ਸੱਤਾਧਾਰੀਆਂ ਦਾ ਇਹ ਡਰਾਮਾ ਖ਼ਤਮ ਹੋਇਆ। ਆਮ ਆਦਮੀ ਪਾਰਟੀ ਦੇ ਇੱਕ ਭਰੋਸੇਯੋਗ ਆਗੂ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ‘ਤੇ ਦੱਸਿਆ ਕਿ ਵਿਧਾਨ ਸਭਾ ਅੰਦਰ ਤਖ਼ਤੀਆਂ ਫੜ ਕੇ ਨਾਅਰੇਬਾਜ਼ੀ ਕਰਨ ਸਬੰਧੀ ਆਮ ਆਦਮੀ ਪਾਰਟੀ ਦੇ ਕਈ ਵਿਧਾਇਕਾਂ ਨੂੰ ਵੀ ਜਾਣਕਾਰੀ ਨਹੀਂ ਸੀ ਸਗੋਂ ਜਦ ਉਹਨਾਂ ਨੂੰ ਤਖ਼ਤੀਆਂ ਫੜਾ ਦਿੱਤੀਆਂ ਗਈਆਂ ਤਾਂ ਉਸੇ ਵੇਲੇ ਉਹਨਾਂ ਨੂੰ ਪਤਾ ਲੱਗਿਆ ਕਿ ਕੀ ਕਰਨਾ ਹੈ। ਸੂਤਰਾਂ ਅਨੁਸਾਰ ਸੱਤਾਧਾਰੀਆਂ ਦੀ ਇਸ ਡਰਾਮੇਬਾਜ਼ੀ ਵਿੱਚ ਮਾਨਯੋਗ ਸਪੀਕਰ ਸਾਬ੍ਹ ਵੀ ਸ਼ਾਮਿਲ ਸਨ ਭਾਵ ਕਿ ਉਹਨਾਂ ਨੂੰ ਵੀ ਅਗੇਤਰੀ ਜਾਣਕਾਰੀ ਸੀ।

                                        ਇਸ ਵਿਧਾਨ ਸਭਾ ਸੈਸ਼ਨ ਦਾ ਦੂਜਾ ਇੱਕ ਅਹਿਮ ਪੱਖ ਜਿਸ ਨੇ ਪੰਜਾਬ ਦੀ ਰਾਜਨੀਤੀ ਵਿੱਚ ਤਰਥੱਲੀ ਮਚਾ ਦਿੱਤੀ ਹੈ ਉਹ ਹੈ ਪੰਜਾਬ ਦੇ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਅੰਦਰ ਸ਼ਰੇਆਮ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ‘ਤੇ ਸ਼ਰਾਬ ਦੀਆਂ ਫੈਕਟਰੀਆਂ ਤੋਂ ਕਰੋੜਾਂ ਰੁਪਏ ਲੈਣ ਦੇ ਦੋਸ਼ ਲਗਾਏ। ਧਿਆਨ ਰਹੇ ਕਿ ਦੋਸ਼ ਲਗਾਉਣ ਵਾਲਾ ਵਿਰੋਧੀ ਧਿਰ ਦਾ ਲੀਡਰ ਹੈ ਅਤੇ ਦੋਸ਼ਾਂ ਦਾ ਸਾਹਮਣਾ ਕਰਨ ਵਾਲਾ ਸਰਕਾਰ ਦਾ ਤਾਕਤਵਰ ਵਿੱਤ ਮੰਤਰੀ ਹੈ ਇਸ ਲਈ ਤਰਥੱਲੀ ਮੱਚਣੀ ਸੁਭਾਵਿਕ ਹੀ ਹੈ। ਦਰਅਸਲ ਵਿਧਾਨ ਸਭਾ ਅੰਦਰ ਕੋਈ ਕੁਝ ਵੀ ਬੋਲ ਦੇਵੇ, ਕਿਸੇ ‘ਤੇ ਕੋਈ ਕਿਸੇ ਵੀ ਤਰ੍ਹਾਂ ਦੇ ਦੋਸ਼ ਲਗਾ ਦੇਵੇ, ਕਿਸੇ ਨੂੰ ਕੋਈ ਰੋਕ ਟੋਕ ਨਹੀਂ ਹੁੰਦੀ, ਬੱਸ ਕਈ ਵਾਰ ਸਪੀਕਰ ਵੱਲੋਂ “ਰਿਕਾਰਡ ਨਾ ਕੀਤਾ ਜਾਵੇ, ਕਾਰਵਾਈ ‘ਚੋਂ ਇਹ ਸ਼ਬਦ ਕੱਢ ਦਿੱਤੇ ਜਾਣ” ਵਰਗੇ ਸ਼ਬਦਾਂ ਨਾਲ ਡੰਗ ਸਾਰ ਦਿੱਤਾ ਜਾਂਦਾ ਹੈ ਪ੍ਰੰਤੂ ਵਿਰੋਧੀ ਧਿਰ ਦੇ ਲੀਡਰ ਵੱਲੋਂ ਵਿੱਤ ਮੰਤਰੀ ‘ਤੇ ਕਰੋੜਾਂ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਆਮ ਦੋਸ਼ ਨਹੀਂ ਹਨ ਅਤੇ ਇਹਨਾਂ ਦਾ ਜਵਾਬ ਸਰਕਾਰ ਖਾਸ ਕਰਕੇ ਵਿੱਤ ਮੰਤਰੀ ਨੂੰ ਦੇਣਾ ਹੀ ਪਵੇਗਾ। ਇਹ ਇੱਕ ਅਜਿਹਾ ਮਾਮਲਾ ਵੀ ਬਣ ਸਕਦਾ ਹੈ ਜਿਹੜਾ 2027 ਦੀਆਂ ਵਿਧਾਨ ਸਭਾ ਚੋਣਾਂ ਤੱਕ ਆਪ ਸਰਕਾਰ ਅਤੇ ਵਿੱਤ ਮੰਤਰੀ ਦਾ ਖਹਿੜਾ ਨਹੀਂ ਛੱਡੇਗਾ। ਦੂਜੇ ਪਾਸੇ ਪ੍ਰਤਾਪ ਸਿੰਘ ਬਾਜਵਾ ਵੀ ਇਸ ਮਾਮਲੇ ਨੂੰ ਮੱਠਾ ਨਹੀਂ ਪੈਣ ਦੇਣਗੇ ਕਿਉਂਕਿ ਇਹ ਸਿੱਧੇ ਤੌਰ ‘ਤੇ ਵਿੱਤ ਮੰਤਰੀ ਨਾਲ ਜੁੜਿਆ ਹੋਇਆ ਹੈ ਅਤੇ ਵਿੱਤ ਮੰਤਰੀ ਕਿਸੇ ਵੀ ਸਰਕਾਰ ਦੀ “ਰੀੜ ਦੀ ਹੱਡੀ” ਮੰਨਿਆ ਜਾਂਦਾ ਹੈ ਪ੍ਰੰਤੂ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਸਰਕਾਰ ਦੀ ਰੀੜ ਦੀ ਹੱਡੀ ਦਾ ਇੱਕ ਅਹਿਮ ਮਣਕਾ ਦੱਬ ਦਿੱਤਾ ਹੈ ਜਿਸ ਨਾਲ ਸਰਕਾਰ ਰੂਪੀ ਸਰੀਰਕ ਢਾਂਚੇ ‘ਚ ਦਰਦ ਹੋਣਾ ਸੁਭਾਵਿਕ ਹੈ ਅਤੇ ਇਸ ਦਰਦ ਦੀ ਕਿਸਮ ਕਿਹੋ ਜਿਹੀ ਹੋਵੇਗੀ ਇਹ ਆਉਣ ਵਾਲੇ ਸਮੇਂ ‘ਚ ਪਤਾ ਲੱਗੇਗਾ। ਜਿਵੇਂ ਰੀੜ ਦੀ ਹੱਡੀ ਦਾ ਨੁਕਸ ਸਰੀਰ ਦੇ ਕਈ ਅੰਗਾਂ ਨੂੰ ਪ੍ਰਭਾਵਿਤ ਕਰਦਾ ਹੈ ਇਸੇ ਤਰ੍ਹਾਂ ਜੇਕਰ ਖਜ਼ਾਨਾ ਸੰਭਾਲਣ ਦੀ ਜ਼ਿੰਮੇਵਾਰੀ ਵਾਲੇ ਮੰਤਰੀ ‘ਤੇ ਹੀ ਦੋਸ਼ ਲੱਗਣ ਤਾਂ ਯਕੀਨਨ ਸਰਕਾਰ ਦੇ ਕਈ ਹੋਰ ਅੰਗ ਪ੍ਰਭਾਵਿਤ ਹੋਣਗੇ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabpolice #barnalapolice
Previous Post

ਕੈਨੇਡਾ ਸਰਕਾਰ ਨੇ ਲਾਰੈਂਸ ਬਿਸ਼ਨੋਈ ਗੈਂਗ ਨੂੰ ਐਲਾਨਿਆ ‘ਅੱਤਵਾਦੀ ਸੰਗਠਨ’…..!

Next Post

ਹਾਈ ਕੋਰਟ ਦਾ ਇਤਿਹਾਸਿਕ ਫੈਸਲਾ….ਸਕੂਲ ‘ਚ ਦਰੱਖ਼ਤ ਡਿੱਗਣ ਕਾਰਨ ਮਰਨ ਵਾਲੀ ਵਿਦਿਆਰਥਣ ਦੇ ਪਰਿਵਾਰ ਨੂੰ 1 ਕਰੋੜ ਦਾ ਮੁਆਵਜ਼ਾ ਦੇਣ ਦੇ ਹੁਕਮ

Nirmal Pandori

Nirmal Pandori

Related Posts

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
Load More
Next Post
ਐਨਕਾਊਂਟਰ ਸਪੈਸ਼ਲਿਸਟਾਂ ਲਈ ਕਾਨੂੰਨੀ ਸੰਕੇਤ…ਫਰਜ਼ੀ ਪੁਲਿਸ ਮੁਕਾਬਲੇ ‘ਚ SSP-DSP ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਹਾਈ ਕੋਰਟ ਦਾ ਇਤਿਹਾਸਿਕ ਫੈਸਲਾ....ਸਕੂਲ 'ਚ ਦਰੱਖ਼ਤ ਡਿੱਗਣ ਕਾਰਨ ਮਰਨ ਵਾਲੀ ਵਿਦਿਆਰਥਣ ਦੇ ਪਰਿਵਾਰ ਨੂੰ 1 ਕਰੋੜ ਦਾ ਮੁਆਵਜ਼ਾ ਦੇਣ ਦੇ ਹੁਕਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend