Gee 98News

ਸਿੱਖ ਸ਼ਰਧਾਲੂਆਂ ਦੇ ਜਥੇ ਪਾਕਿਸਤਾਨ ਜਾਣ ਸਬੰਧੀ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਚੰਡੀਗੜ੍ਹ,2 ਅਕਤੂਬਰ, Gee98 news service-

‌‌-ਕੇਂਦਰ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਸਬੰਧੀ ਵੱਡਾ ਫੈਸਲਾ ਲਿਆ ਹੈ। ਭਾਰਤ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਅਪਰੇਸ਼ਨ ਸਿੰਧੂਰ ਦੇ ਚਲਦਿਆਂ ‌ ਭਾਰਤ ਅਤੇ ਪਾਕਿਸਤਾਨ ਦੇ ਸਬੰਧ ਵਿਗੜ ਗਏ ਸਨ ਜਿਸ ਦੇ ਕਾਰਨ ਹੋਰ ਬਹੁਤ ਸਾਰੀਆਂ ਪਾਬੰਦੀਆਂ ਦੇ ਨਾਲ ਨਾਲ ਕੇਂਦਰ ਸਰਕਾਰ ਨੇ ਸਿੱਖ ਸ਼ਰਧਾਲੂਆਂ ਦੇ ਜਥੇ ਪਾਕਿਸਤਾਨ ਜਾਣ ‘ਤੇ ਵੀ ਪਾਬੰਦੀ ਲਗਾ ਦਿੱਤੀ ਸੀ। ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਕੇਂਦਰ ਸਰਕਾਰ ਨੂੰ ਪਾਕਿਸਤਾਨ ਸਥਿਤ ਸਿੱਖ ਗੁਰੂਧਾਮਾਂ ਦੇ ਦਰਸ਼ਨਾਂ ਲਈ ਬੰਦ ਕੀਤੇ ਬਾਰਡਰ ਮੁੜ ਖੋਲ੍ਹਣ ਦੀ ਮੰਗ ਕੀਤੀ ਸੀ,SGPC ਦੀ ਇਸ ਮੰਗ ‘ਤੇ ਕੇਂਦਰ ਸਰਕਾਰ ਨੇ ਆਪਣਾ ਫ਼ੈਸਲਾ ਸੁਣਾਉਂਦੇ ਹੋਏ ਸਿੱਖ ਸ਼ਰਧਾਲੂਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਦੀ ਆਗਿਆ ਦੇ ਦਿੱਤੀ ਹੈ।

error: Content is protected !!