Gee 98News

ਤਰਨਤਾਰਨ ਜ਼ਿਮਨੀ ਚੋਣ…AAP ਨੇ ਅਕਾਲੀ ਦਲ ਚੋਂ ਪੱਟ ਕੇ ਲਿਆਂਦੇ ਹਰਮੀਤ ਸੰਧੂ ‘ਤੇ ਖੇਡਿਆ ਦਾਅ

ਚੰਡੀਗੜ੍ਹ, 3 ਅਕਤੂਬਰ, Gee98 news service-

ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਰਨਤਾਰਨ ਦੇ ਕਸਬਾ ਝਬਾਲ ਵਿਖੇ ਇੱਕ ਸੂਬਾ ਪੱਧਰੀ ਰੈਲੀ ਵਿੱਚ ਹਰਮੀਤ ਸਿੰਘ ਸੰਧੂ ਨੂੰ ਬਤੌਰ ਉਮੀਦਵਾਰ ਐਲਾਨਿਆ। ਦੱਸ ਦੇਈਏ ਕਿ ਹਰਮੀਤ ਸਿੰਘ ਸੰਧੂ ਅਗਸਤ ਮਹੀਨੇ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਨ ਅਤੇ ਅਗਸਤ ਮਹੀਨੇ ਹੀ ਆਪ ਨੇ ਉਹਨਾਂ ਨੂੰ ਹਲਕਾ ਇੰਚਾਰਜ ਲਗਾ ਦਿੱਤਾ ਸੀ ਅਤੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਉਹਨਾਂ ਨੂੰ ਜ਼ਿਮਨੀ ਚੋਣ ਲਈ ਪਾਰਟੀ ਦਾ ਉਮੀਦਵਾਰ ਵੀ ਐਲਾਨ ਦਿੱਤਾ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਤੌਰ ‘ਤੇ ਪਾਰਟੀਆਂ ਆਪਣੀ ਪਸੰਦ ਦਾ ਨੁਮਾਇੰਦਾ ਮੈਦਾਨ ‘ਚ ਉਤਾਰਦੀਆਂ ਹਨ, ਪਰ ਅਸੀਂ ਹਲਕੇ ਦੇ ਲੋਕਾਂ ਦੀ ਪਸੰਦ ਨੂੰ ਮੈਦਾਨ ‘ਚ ਉਤਾਰਿਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਤਰਨਤਾਰਨ ਦੇ ਲੋਕਾਂ ਨੂੰ ਨਵੀਆਂ ਸੜਕਾਂ ਦੇ ਨਾਲ ਨਵਾਂ ਵਿਧਾਇਕ ਦੇ ਰਿਹਾ ਹਾਂ। ਇਨ੍ਹਾਂ ਨੂੰ ਸੰਭਾਲ ਕੇ ਰੱਖਣਾ ਅਤੇ ਗੌਰ ਵੀ ਕਰਨਾ, ਸੰਧੂ ਦੀ ਜਿੱਤ ਲਈ ਕੋਈ ਕਸਰ ਨਾ ਛੱਡੀ ਜਾਵੇ। ਜਦੋਂ ਵੀ ਮੈਨੂੰ ਬੁਲਾਓਗੇ, ਮੈਂ ਚੋਣ ਪ੍ਰਚਾਰ ਲਈ ਆ ਜਾਵਾਂਗਾ। ਯਾਦ ਰਹੇ ਕਿ ਸ਼੍ਰੋਮਣੀ ਅਕਾਲੀ ਦਲ ਨੇ ਸੁਖਵਿੰਦਰ ਕੌਰ ਰੰਧਾਵਾ ਅਤੇ ਭਾਜਪਾ ਨੇ ਹਰਜੀਤ ਸਿੰਘ ਸੰਧੂ ਨੂੰ ਪਹਿਲਾਂ ਹੀ ਨੁਮਾਇੰਦਾ ਐਲਾਨਿਆ ਹੋਇਆ ਹੈ।

ਭਗਵੰਤ ਮਾਨ ਨੇ 19,492 ਕਿਲੋਮੀਟਰ ਸੜਕਾਂ ਦਾ ਕੰਮ ਸ਼ੁਰੂ ਕਰਵਾਇਆ

Gee98 Ads

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਭਰ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਦਾ ਕੰਮ ਸ਼ੁਰੂ ਕਰਵਾਉਂਦੇ ਹੋਏ ਦੱਸਿਆ ਕਿ ਪੰਜਾਬ ‘ਚ 19,492 ਕਿਲੋਮੀਟਰ ਸੜਕਾਂ ‘ਤੇ 3,425 ਕਰੋੜ ਰੁਪਏ ਖਰਚੇ ਜਾਣਗੇ। ਇਨ੍ਹਾਂ ਸੜਕਾਂ ਦੀ ਸਾਂਭ-ਸੰਭਾਲ ਦਾ ਕੰਮ ਸੰਬੰਧਤ ਠੇਕੇਦਾਰ ਪੰਜ ਸਾਲਾਂ ਤਕ ਕਰੇਗਾ।

error: Content is protected !!